ਮੇਖ : ਕੋਰਟ ਕਚਹਿਰੀ ’ਚ ਜਾਣ ਜਾਂ ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ਲਈ ਬਿਹਤਰ ਸਿਤਾਰਾ, ਮਾਣ-ਸਨਮਾਨ ਪੈਠ ਵਧੇਗੀ।
ਬ੍ਰਿਖ : ਜੇ ਕਿਸੇ ਸੱਜਣ ਮਿੱਤਰ ਦੀ ਮਦਦ ਲੈਣ ਲਈ ਆਪ ਉਸ ਨਾਲ ਮੇਲ ਮੁਲਾਕਾਤ ਕਰੋਗੇ ਤਾਂ ਉਹ ਆਪ ਦੀ ਗੱਲ ਧਿਆਨ ਅਤੇ ਸੁਚੇਤ ਰਹਿ ਕੇ ਸੁਣੇਗਾ।
ਮਿਥੁਨ : ਡ੍ਰਿੰਕਸ, ਕੈਮੀਕਲਸ, ਪੇਂਟਸ, ਪੈਟ੍ਰੋਲੀਅਮ ਅਤੇ ਸੀ.ਪ੍ਰੋਡਕਟਸ ਦਾ ਕੰਮ ਧੰਦਾ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਕਰਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ, ਆਪਣੇ ਸਵਛੰਦ ਹੁੰਦੇ ਮਨ ’ਤੇ ਕਾਬੂ ਰੱਖਣਾ ਸਹੀ ਰਹੇਗਾ।
ਸਿੰਘ : ਕਿਉਂਕਿ ਸਮਾਂ ਝਮੇਲਿਆਂ, ਉਲਝਣਾਂ ਅਤੇ ਪ੍ਰੋਬਲਮਾਂ ਵਾਲਾ ਹੋ ਸਕਦਾ ਹੈ, ਇਸ ਲਈ ਕੋਈ ਵੀ ਇੰਪੋਰਟੈਂਟ ਕੰਮ ਹੱਥ ’ਚ ਨਹੀਂ ਲੈਣਾ ਚਾਹੀਦਾ, ਨੁਕਸਾਨ ਵਾਲਾ ਸਮਾਂ।
ਕੰਨਿਆ : ਵਪਾਰ ਕਾਰੋਬਾਰ ’ਚ ਲਾਭ, ਯਤਨ ਕਰਨ ’ਤੇ ਕੋਈ ਕੰਮਕਾਜੀ ਪਲਾਨਿੰਗ ਵੀ ਬਿਹਤਰ ਨਤੀਜਾ ਦੇਵੇਗੀ, ਵੈਸੇ ਹਰ ਕੰਮਕਾਜੀ ਪ੍ਰੋਗਰਾਮ ਕੁਝ ਅੱਗੇ ਵਧੇਗਾ।
ਤੁਲਾ : ਰਾਜਕੀ ਕੰਮਾਂ ਲਈ ਆਪ ਦੀ ਮਿਹਨਤ ਅਤੇ ਭੱਜਦੌੜ ਚੰਗਾ ਨਤੀਜਾ ਦੇ ਸਕਦੀ ਹੈ, ਵੱਡੇ ਲੋਕ ਵੀ ਆਪ ਦੇ ਪ੍ਰਤੀ ਸੁਪੋਰਟਿਵ ਰੁਖ ਰੱਖਣਗੇ।
ਬ੍ਰਿਸ਼ਚਕ : ਧਾਰਮਿਕ ਕੰਮਾਂ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ , ਭਜਨ-ਕੀਰਤਨ ਸੁਣਨ ’ਚ ਜੀਅ ਲੱਗੇਗਾ, ਮਾਣ-ਸਨਮਾਨ ਦੀ ਪ੍ਰਾਪਤੀ।
ਧਨ : ਬੇਤੁਕੇ ਅਤੇ ਉਲਟੇ-ਪੁਲਟੇ ਖਾਣ-ਪਾਨ ਤੋਂ ਬਚਣਾ ਚਾਹੀਦਾ ਹੈ, ਕਿਉਂਕਿ ਸਿਤਾਰਾ ਸਿਹਤ ਨੂੰ ਅਪਸੈੱਟ ਰੱਖਣ ਵਾਲਾ, ਸਫਰ ਵੀ ਟਾਲ ਦੇਣਾ ਸਹੀ ਰਹੇਗਾ।
ਮਕਰ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ,ਪਤੀ-ਪਤਨੀ ਸਬੰਧਾਂ ’ਚ ਮਿਠਾਸ, ਸਦਭਾਅ, ਤਾਲਮੇਲ ਰਹੇਗਾ, ਮਨ ’ਚ ਸਫਰ ਦੀ ਚਾਹਤ ਬਣੀ ਰਹੇਗੀ।
ਕੁੰਭ : ਕਿਸੇ ਸਟ੍ਰਾਂਗ ਸ਼ਤਰੂ ਨਾਲ ਟਕਰਾਅ ਦਾ ਖਤਰਾ ਵਧੇਗਾ, ਇਸ ਲਈ ਸ਼ਤਰੂ ਸਟ੍ਰਾਂਗ ਹੋਵੇ ਜਾਂ ਕਮਜ਼ੋਰ ਉਸ ਦੇ ਨਾਲ ਟਕਰਾਉਣ ਤੋਂ ਬਚਣਾ ਸਹੀ ਰਹੇਗਾ।
ਮੀਨ : ਸੰਤਾਨ ਸਾਥ ਦੇਵੇਗੀ, ਸੁਪੋਰਟ ਕਰੇਗੀ, ਤਾਲਮੇਲ ਰੱਖੇਗੀ, ਉਸ ਦੇ ਸੁਪੋਰਟਿਵ ਰੁਖ ’ਤੇ ਭਰੋਸਾ ਕੀਤਾ ਜਾ ਸਕਦਾ ਹੈ, ਸ਼ਤਰੂ ਕਮਜ਼ੋਰ ਰਹਿਣਗੇ।
24 ਅਗਸਤ 2022, ਬੁੱਧਵਾਰ
ਭਾਦੋਂ ਵਦੀ ਤਿੱਥੀ ਦੁਆਦਸ਼ੀ (ਸਵੇਰੇ8.31 ਤੱਕ) ਅਤੇ ਮਗਰੋਂ ਤਿੱਥੀ ਤਰੋਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਸਿੰਘ ’ਚ
ਚੰਦਰਮਾ ਮਿਥੁਨ ’ਚ (ਸਵੇਰੇ 6.56 ਤਕ)
ਮੰਗਲ ਬ੍ਰਿਖ ’ਚ
ਬੁੱਧ ਕੰਨਿਆ ’ਚ
ਗੁਰੂ ਮੀਨ ’ਚ
ਸ਼ੁੱਕਰ ਕਰਕ ’ਚ
ਸ਼ਨੀ ਮਕਰ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਭਾਦੋਂ ਪ੍ਰਵਿਸ਼ਟੇ 8, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 2 (ਭਾਦੋਂ), ਹਿਜਰੀ ਸਾਲ 1444, ਮਹੀਨਾ : ਮੁਹੱਰਰਮ, ਤਰੀਕ : 25, ਸੂਰਜ ਉਦੇ ਸਵੇਰੇ 6.03 ਵਜੇ, ਸੂਰਜ ਅਸਤ ਸ਼ਾਮ 6.57 ਵਜੇ (ਜਲੰਧਰ ਟਾਈਮ) ਨਕਸ਼ੱਤਰ : ਪੁਨਰਵਸੁ (ਦੁਪਹਿਰ 1.39 ਤੱਕ) ਅਤੇ ਮਗਰੋਂ ਨਕਸ਼ੱਤਰ ਪੁਖ ਯੋਗ : ਵਿਅਤੀਘਾਤ (24-25 ਮੱਧ ਰਾਤ 1.24 ਤੱਕ) ਅਤੇ ਮਗਰੋਂ ਯੋਗ ਵਰੀਆਨ ਚੰਦਰਮਾ : ਮਿਥੁਨ ਰਾਸ਼ੀ ’ਤੇ (ਸਵੇਰੇ 6.56 ਤਕ) ਅਤੇ ਮਗਰੋਂ ਕਰਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਪ੍ਰਦੋਸ਼ ਦਰਤ, ਸ਼੍ਰੀ ਜਯਾ ਅਚਾਰੀਆ ਨਿਰਵਾਣ ਦਿਵਸ (ਜੈਨ)
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਬ੍ਰਿਖ, ਮਿਥੁਨ ਸਮੇਤ ਇਨ੍ਹਾਂ ਰਾਸ਼ੀਆਂ ਵਾਲੇ ਲੋਕਾਂ ਨੂੰ ਹੋ ਸਕਦਾ ਹੈ ਧਨ ਲਾਭ, ਪੜ੍ਹੋ ਅੱਜ ਦਾ ਰਾਸ਼ੀਫਲ
NEXT STORY