ਮੇਖ : ਜਨਰਲ ਸਿਤਾਰਾ ਸਟ੍ਰਾਂਗ, ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪ ਦੀ ਭੱਜਦੌੜ ਬਿਹਤਰ ਰਿਟਰਨ ਦੇ ਸਕਦੀ ਹੈ, ਵਿਰੋਧੀ ਕਮਜ਼ੋਰ ਰਹਿਣਗੇ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
ਬ੍ਰਿਖ : ਉਤਸ਼ਾਹ-ਹਿੰਮਤ ਅਤੇ ਸੰਘਰਸ਼ ਸ਼ਕਤੀ ਬਣੀ ਰਹੇਗੀ, ਵੱਡੇ ਲੋਕਾਂ ਦੇ ਅੱਗੇ ਜਾਣ ’ਤੇ ਆਪ ਦੀ ਪੈਠ-ਧਾਕ-ਛਾਪ ਬਣੀ ਰਹੇਗੀ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ।
ਮਿਥੁਨ : ਵਪਾਰ ਕਾਰੋਬਾਰ ’ਚ ਲਾਭ, ਕੰਮਕਾਜੀ ਪਲਾਨਿੰਗ ਵੀ ਚੰਗਾ ਨਤੀਜਾ ਦੇਵੇਗੀ, ਜਨਰਲ ਤੌਰ ’ਤੇ ਸਫਲਤਾ ਸਾਥ ਦੇਵੇਗੀ ਪਰ ਕੇਤੂ ਦੀ ਸਥਿਤੀ ਸੰਤਾਨ ਲਈ ਕਸ਼ਟਕਾਰੀ ਰਹੇਗੀ।
ਕਰਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਮੂਡ ’ਚ ਖੁਸ਼ਦਿਲੀ ਸਵਛੰਦਤਾ ਬਣੀ ਰਹੇਗੀ, ਧਾਰਮਿਕ ਕੰਮਾਂ ’ਚ ਰੁਚੀ, ਸੋਚ ਵਿਚਾਰ ’ਚ ਪਾਜ਼ੇਟਿਵਨੈੱਸ ਰਹੇਗੀ।
ਸਿੰਘ : ਖਰਚਿਆਂ ਕਰ ਕੇ ਅਰਥ ਤੰਗੀ ਰਹਿ ਸਕਦੀ ਹੈ, ਇਸ ਲਈ ਟਾਲੇ ਜਾ ਸਕਣ ਵਾਲੇ ਖਰਚਿਆਂ ਨੂੰ ਟਾਲ ਦਿਓ, ਲੈਣ-ਦੇਣ ਦੇ ਕੰਮ ਵੀ ਸੁਚੇਤ ਰਹਿ ਕੇ ਹੀ ਨਿਪਟਾਓ।
ਕੰਨਿਆ : ਡ੍ਰਿੰਕਸ, ਕੈਮੀਕਲਸ, ਪੈਟ੍ਰੋਲੀਅਮ ਅਤੇ ਥਿੰਦੀਆਂ ਵਸਤਾਂ, ਇੰਪੋਰਟ-ਐਕਸਪੋਰਟ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ, ਇੱਜ਼ਤਮਾਨ ਦੀ ਪ੍ਰਾਪਤੀ।
ਤੁਲਾ : ਕਿਸੇ ਅਫਸਰ ਦੇ ਲਚੀਲੇ ਅਤੇ ਸੁਪੋਰਟਿਵ ਰੁਖ ਕਰ ਕੇ ਸਰਕਾਰੇ ਦਰਬਾਰੇ ’ਚ ਆਪ ਦੀ ਪੈਠ-ਦਨਦਨਾਹਟ ਵਧੇਗੀ, ਸ਼ਤਰੂ ਵੀ ਆਪ ਅੱਗੇ ਟਿਕ ਨਾ ਸਕਣਗੇ।
ਬ੍ਰਿਸ਼ਚਕ : ਸਟ੍ਰਾਂਗ ਸਿਤਾਰਾ ਆਪ ਨੂੰ ਦੂਜਿਆਂ ’ਤੇ ਪ੍ਰਭਾਵੀ ਰੱਖੇਗਾ, ਭੱਜਦੌੜ ਕਰਨ ’ਤੇ ਆਪ ਦੀ ਪਲਾਨਿੰਗ ਚੰਗਾ ਨਤੀਜਾ ਦੇਵੇਗੀ. ਸ਼ਤਰੂ ਕਮਜ਼ੋਰ ਰਹਿਣਗੇ।
ਧਨ : ਪੇਟ ਬਾਰੇ ਸੁਚੇਤ ਰਹਿਣ ਦੀ ਲੋੜ ਰਹੇਗੀ, ਇਸ ਲਈ ਨਾਪ ਤੋਲ ਕੇ ਖਾਣਾ-ਪੀਣਾ ਕਰਨਾ ਸਹੀ ਰਹੇਗਾ ਪਰ ਅਰਥ ਦਸ਼ਾ ਚੰਗੀ ਰਹੇਗੀ।
ਮਕਰ : ਵਪਾਰ ਅਤੇ ਕੰਮਕਾਜ ਦੀ ਦਸ਼ਾ ਸੰਤੋਖਜਨਕ, ਫੈਮਿਲੀ ਫਰੰਟ ’ਤੇ ਸਹੀ ਅੰਡਰਸਟੈਂਡਿੰਗ ਰਹੇਗੀ, ਆਪ ਦਾ ਹਰ ਦਾਅ ਸਹੀ ਰਹੇਗਾ।
ਕੁੰਭ : ਟੈਂਸ, ਅਸ਼ਾਂਤ, ਡਿਸਟਰਬ ਅਤੇ ਡਾਵਾਂਡੋਲ ਮਨ ਕਰ ਕੇ ਆਪ ਕਿਸੇ ਵੀ ਕੰਮ ਨੂੰ ਉਸ ਦੇ ਟਾਰਗੈੱਟ ਤਕ ਨਾ ਪਹੁੰਚਾ ਸਕੋਗੇ, ਸਫਰ ਵੀ ਨਾ ਕਰੋ।
ਮੀਨ : ਜਨਰਲ ਸਿਤਾਰਾ ਸਟ੍ਰਾਂਗ, ਸਕੀਮਾਂ ਪ੍ਰੋਗਰਾਮ ਸਿਰੇ ਚੜ੍ਹਣਗੇ, ਜਨਰਲ ਤੌਰ ’ਤੇ ਆਪ ਦਾ ਹਰ ਯਤਨ, ਹਰ ਦਾਅ ਸਹੀ ਰਹੇਗਾ, ਮਾਣ-ਸਨਮਾਨ ਦੀ ਪ੍ਰਾਪਤੀ।
25 ਅਗਸਤ 2022, ਵੀਰਵਾਰ
ਭਾਦੋਂ ਵਦੀ ਤਿੱਥੀ ਤਰੋਦਸ਼ੀ (ਸਵੇਰੇ 10.38 ਤੱਕ) ਅਤੇ ਮਗਰੋਂ ਤਿੱਥੀ ਚੌਦਸ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਸਿੰਘ ’ਚ
ਚੰਦਰਮਾ ਕਰਕ ’ਚ
ਮੰਗਲ ਬ੍ਰਿਖ ’ਚ
ਬੁੱਧ ਕੰਨਿਆ ’ਚ
ਗੁਰੂ ਮੀਨ ’ਚ
ਸ਼ੁੱਕਰ ਕਰਕ ’ਚ
ਸ਼ਨੀ ਮਕਰ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਭਾਦੋਂ ਪ੍ਰਵਿਸ਼ਟੇ 9, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 3 (ਭਾਦੋਂ), ਹਿਜਰੀ ਸਾਲ 1444, ਮਹੀਨਾ : ਮੁਹੱਰਰਮ, ਤਰੀਕ : 26, ਸੂਰਜ ਉਦੇ ਸਵੇਰੇ 6.03 ਵਜੇ, ਸੂਰਜ ਅਸਤ ਸ਼ਾਮ 6.56 ਵਜੇ (ਜਲੰਧਰ ਟਾਈਮ) ਨਕਸ਼ੱਤਰ : ਪੁਖ (ਸ਼ਾਮ 4.16 ਤੱਕ) ਅਤੇ ਮਗਰੋਂ ਨਕਸ਼ੱਤਰ ਅਸ਼ਲੇਖਾ ਯੋਗ : ਵਰਿਆਨ (25-26 ਮੱਧ ਰਾਤ 1.56 ਤੱਕ) ਅਤੇ ਮਗਰੋਂ ਯੋਗ ਪਰਿਧ ਚੰਦਰਮਾ : ਕਰਕ ਰਾਸ਼ੀ ’ਤੇ (ਪੂਰਾ ਦਿਨ ਰਾਤ) ਸ਼ਾਮ 4.16 ਤੋਂ ਬਾਅਦ ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਪੂਜਾ ਲੱਗੇਗੀ, ਭਦਰਾ ਰਹੇਗੀ (ਸਵੇਰੇ 10.38 ਤੋਂ ਲੈ ਕੇ ਰਾਤ 1.32 ਤਕ) ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ, ਰਾਹੂਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਮਾਸਿਕ ਸ਼ਿਵਰਾਤਰੀ ਪੁਰਬ, ਕੈਲਾਸ਼ ਯਾਤਰਾ (ਜੰਮੂ ਕਸ਼ਮੀਰ) ਸ਼ੁਰੂ, ਪਰਿਯੂਸ਼ਨ ਪੁਰਬ ਸ਼ੁਰੂ (ਜੈਨ)।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਪੜ੍ਹੋ ਮੇਖ ਤੋਂ ਮੀਨ ਤੱਕ ਅੱਜ ਦਾ ਰਾਸ਼ੀਫਲ ਤੇ ਜਾਣੋ ਕਿਵੇਂ ਰਹੇਗਾ ਤੁਹਾਡਾ ਪੂਰਾ ਦਿਨ
NEXT STORY