ਮੇਖ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ ਪ੍ਰਭਾਵੀ ਰੱਖੇਗਾ, ਵੱਡੇ ਲੋਕਾਂ ’ਚ ਆਪ ਦੀ ਪੈਠ, ਲਿਹਾਜ਼ਦਾਰੀ ਬਣੀ ਰਹੇਗੀ, ਸ਼ਤਰੂ ਕਮਜ਼ੋਰ ਰਹਿਣਗੇ।
ਬ੍ਰਿਖ : ਕਿਸੇ ਉਲਝੇ ਰੁਕੇ ਕੰਮਕਾਜੀ ਕੰਮ ਨੂੰ ਨਿਪਟਾਉਣ ਲਈ ਸ਼ਾਮ ਤੱਕ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ ਪਰ ਬਾਅਦ ’ਚ ਵੀ ਸਮਾਂ ਸਫਲਤਾ ਇੱਜ਼ਤਮਾਣ ਵਾਲਾ।
ਮਿਥੁਨ : ਸਿਤਾਰਾ ਸ਼ਾਮ ਤੱਕ ਆਮਦਨ ਲਈ ਚੰਗਾ, ਕਿਸੇ ਕੰਮਕਾਜੀ ਪ੍ਰੋਗਰਾਮ ਨੂੰ ਅੱਗੇ ਵਧਾਉਣ ਲਈ ਆਪ ਦੇ ਯਤਨ ਚੰਗਾ ਨਤੀਜਾ ਦੇਣਗੇ, ਫਿਰ ਬਾਅਦ ’ਚ ਵਿਅਸਤਤਾ ਬਣੀ ਰਹੇਗੀ।
ਕਰਕ : ਕੰਮਕਾਜੀ ਦਸ਼ਾ ਸੰਤੋਖਜਨਕ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ, ਤਬੀਅਤ ’ਚ ਜ਼ਿੰਦਾਦਿਲੀ, ਰੰਗੀਨੀ ਰਹੇਗੀ, ਮਨ ’ਚ ਚਾਹਤ ਰਹੇਗੀ।
ਸਿੰਘ : ਕਿਉਂਕਿ ਸਿਤਾਰਾ ਸ਼ਾਮ ਤੱਕ ਅਹਿਤਿਆਤ ਪ੍ਰੇਸ਼ਾਨੀ ਵਾਲਾ, ਨਾ ਤਾਂ ਕਿਸੇ ਦੀ ਜ਼ਮਾਨਤ ਦਿਓ ਅਤੇ ਨਾ ਹੀ ਕਿਸ ਦੀ ਜ਼ਿੰਮੇਵਾਰੀ ’ਚ ਫਸੋ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।
ਕੰਨਿਆ : ਸਿਤਾਰਾ ਸ਼ਾਮ ਤੱਕ ਵਪਾਰ ਕਾਰੋਬਾਰ ’ਚ ਲਾਭ ਵਾਲਾ, ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ ਪਰ ਬਾਅਦ ’ਚ ਕਿਸੇ ਪੰਗੇ ਦੇ ਜਾਗਣ ਦਾ ਡਰ ਉਭਰ ਸਕਦਾ ਹੈ।
ਤੁਲਾ : ਸ਼ਾਮ ਤੱਕ ਕੋਸ਼ਿਸ਼ਾਂ, ਇਰਾਦਿਆਂ, ਮਨੋਰਥਾਂ, ਸੰਕਲਪਾਂ ’ਚ ਸਫਲਤਾ ਮਿਲੇਗੀ, ਅਫਸਰ ਮਿਹਰਬਾਨ ਰਹਿਣਗੇ ਪਰ ਬਾਅਦ ’ਚ ਅਰਥ ਦਸ਼ਾ ਕੰਫਰਟੇਬਲ ਰਹੇਗੀ।
ਬ੍ਰਿਸ਼ਚਕ : ਕੰਮਕਾਜੀ ਕੋਸ਼ਿਸ਼ਾਂ ਸਿਰੇ ਚੜ੍ਹਣਗੀਆਂ, ਤੇਜ ਪ੍ਰਭਾਵ ਦਬਦਬਾ ਬਣਿਆ ਰਹੇਗਾ, ਸ਼ਤਰੂ ਆਪ ਅੱਗੇ ਟਿਕ ਨਾ ਸਕਣਗੇ, ਨੇਕ ਕੰਮਾਂ ’ਚ ਧਿਆਨ।
ਧਨ : ਸਿਤਾਰਾ ਸ਼ਾਮ ਤੱਕ ਪੇਟ ਲਈ ਕਮਜ਼ੋਰ, ਕਿਸੇ ਹੇਠ ਆਪਣੀ ਪੇਮੈਂਟ ਨਾ ਫਸਾਓ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।
ਮਕਰ : ਸਿਤਾਰਾ ਸ਼ਾਮ ਤੱਕ ਕਾਰੋਬਾਰੀ ਕੰਮਾਂ ਲਈ ਬਿਹਤਰ, ਜਿਹੜੇ ਕੰਮ ਲਈ ਯਤਨ ਕਰੋਗੇ ਉਸ ’ਚ ਸਫਲਤਾ ਮਿਲੇਗੀ ਪਰ ਬਾਅਦ ’ਚ ਸਮਾਂ ਸਿਹਤ ਲਈ ਕਮਜ਼ੋਰ ਬਣੇਗਾ।
ਕੁੰਭ : ਸਿਤਾਰਾ ਸ਼ਾਮ ਤੱਕ ਕਮਜ਼ੋਰ, ਦੁਸ਼ਮਣ ’ਤੇ ਭਰੋਸਾ ਕਰਨਾ ਸਹੀ ਨਹੀਂ ਹੋਵੇਗਾ ਪਰ ਬਾਅਦ ’ਚ ਕਾਰੋਬਾਰੀ ਦਸ਼ਾ ਬਿਹਤਰ ਬਣੇਗੀ।
ਮੀਨ : ਸਿਤਾਰਾ ਸ਼ਾਮ ਤੱਕ ਬਿਹਤਰ, ਉਦੇਸ਼ ਮਨੋਰਥ ਸਿਰੇ ਚੜ੍ਹਣਗੇ, ਭੱਜਦੌੜ ਵਿਅਸਤਤਾ ਬਣੀ ਰਹੇਗੀ ਪਰ ਬਾਅਦ ’ਚ ਮੁਸ਼ਕਲਾਂ ਅਤੇ ਆਪੋਜ਼ਿਟ ਹਾਲਾਤ ਨਾਲ ਨਿਪਟਣਾ ਪੈ ਸਕਦਾ ਹੈ, ਅਹਿਤਿਆਤ ਰੱਖੋ।
26 ਅਗਸਤ 2022, ਸ਼ੁੱਕਰਵਾਰ
ਭਾਦੋਂ ਵਦੀ ਤਿੱਥੀ ਚੌਦਸ (ਦੁਪਹਿਰ 12.25 ਤੱਕ) ਅਤੇ ਮਗਰੋਂ ਤਿੱਥੀ ਮੱਸਿਆ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਸਿੰਘ ’ਚ
ਚੰਦਰਮਾ ਕਰਕ ’ਚ
ਮੰਗਲ ਬ੍ਰਿਖ ’ਚ
ਬੁੱਧ ਕੰਨਿਆ ’ਚ
ਗੁਰੂ ਮੀਨ ’ਚ
ਸ਼ੁੱਕਰ ਕਰਕ ’ਚ
ਸ਼ਨੀ ਮਕਰ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਭਾਦੋਂ ਪ੍ਰਵਿਸ਼ਟੇ 10, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 4 (ਭਾਦੋਂ), ਹਿਜਰੀ ਸਾਲ 1444, ਮਹੀਨਾ : ਮੁਹੱਰਰਮ, ਤਰੀਕ : 27, ਸੂਰਜ ਉਦੇ ਸਵੇਰੇ 6.04 ਵਜੇ, ਸੂਰਜ ਅਸਤ ਸ਼ਾਮ 6.55 ਵਜੇ (ਜਲੰਧਰ ਟਾਈਮ) ਨਕਸ਼ੱਤਰ : ਅਸ਼ਲੇਖਾ (ਸ਼ਾਮ 6.33 ਤੱਕ) ਅਤੇ ਮਗਰੋਂ ਨਕਸ਼ੱਤਰ ਮੱਘਾ, ਯੋਗ : ਪਰਿਧ (26-27 ਮੱਧ ਰਾਤ 2.10 ਤੱਕ) ਅਤੇ ਮਗਰੋਂ ਯੋਗ ਸ਼ਿਵ, ਚੰਦਰਮਾ : ਕਰਕ ਰਾਸ਼ੀ ’ਤੇ (ਸ਼ਾਮ 6.33 ਤੱਕ) ਅਤੇ ਮਗਰੋਂ ਸਿੰਘ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਸ਼ਾਮ 6.33 ਤੱਕ ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਅਤੇ ਮਗਰੋਂ ਮੱਘਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਮੇਲਾ ਅੰਬਿਕਾ ਦੇਵੀ (ਮੰਡੀ ਹਿਮਾਚਲ)।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ 'ਚ ਤੁਹਾਡੇ ਲਈ ਕੀ ਹੈ ਖਾਸ
NEXT STORY