ਮੇਖ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਯਤਨ ਕਰਨ ’ਤੇ ਕਿਸੇ ਕੰਮਕਾਜੀ ਕੰਮ ’ਚੋਂ ਕੋਈ ਮੁਸ਼ਕਲ, ਪ੍ਰਾਬਲਮ ਹਟੇਗੀ, ਕੰਮਕਾਜੀ ਟ੍ਰਿੱਪ ਫਰੂਟਫੁੱਲ ਰਹੇਗੀ।
ਬ੍ਰਿਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਹਾਈ ਮੋਰੇਲ ਕਰ ਕੇ ਆਪ ਨੂੰ ਹਰ ਕੰਮ ਅਸਾਨ ਨਜ਼ਰ ਆਵੇਗਾ, ਸਮਾਂ ਸੰਤੋਖ ਅਤੇ ਸਫਲਤਾ ਨਾਲ ਕੱਟੇਗਾ, ਧਾਰਮਿਕ ਕੰਮਾਂ ’ਚ ਧਿਆਨ।
ਮਿਥੁਨ : ਕਿਉਂਕਿ ਸਮਾਂ ਉਲਝਣਾਂ, ਝਮੇਲਿਆਂ, ਪੇਚੀਦਗੀਆਂ ਵਾਲਾ ਹੈ, ਕਿਸੇ ਵੀ ਇੰਪੋਰਟੈਂਟ ਕੰਮ ਨੂੰ ਹੱਥ ’ਚ ਲੈਣ ਤੋਂ ਸੰਕੋਟ ਕਰਨਾ ਚਾਹੀਦਾ ਹੈ, ਨੁਕਸਾਨ ਧਨ ਹਾਨੀ ਦਾ ਡਰ।
ਕਰਕ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਪਬਲੀਕੇਸ਼ਨ, ਡੈਕੋਰੇਸ਼ਨ, ਟੂਰਿਜ਼ਮ, ਕੰਸਲਟੈਂਸੀ ਦੇ ਕੰਮਕਾਜ ਨਾਲ ਜੁੜੇ ਲੋਕਾਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਸਿੰਘ : ਰਾਜਕੀ ਕੰਮਾਂ ’ਚ ਆਪ ਦਾ ਬੋਲਬਾਲਾ, ਪੈਠ, ਦਬਦਬਾ ਵਧੇਗਾ, ਕਿਸੇ ਅਫਸਰ ਦੇ ਰੁਖ ’ਚ ਸਾਫਟਨੈੱਸ ਵਧੇਗੀ, ਤੇਜ ਪ੍ਰਭਾਵ ਵਧੇਗਾ ਪਰ ਸੁਭਾਅ ’ਚ ਗੁੱਸਾ ਵਧੇਗਾ।
ਕੰਨਿਆ : ਯਤਨ ਕਰਨ ’ਤੇ ਆਪ ਦੀ ਪਲਾਨਿੰਗ ਸਿਰੇ ਚੜ੍ਹਣ ਵੱਲ ਕੁਝ ਅੱਗੇ ਵਧੇਗੀ, ਮਾਣ-ਸਨਮਾਨ ਦੀ ਪ੍ਰਾਪਤੀ, ਜਨਰਲ ਤੌਰ ’ਤੇ ਕਦਮ ਬੜ੍ਹਤ ਵੱਲ।
ਤੁਲਾ : ਸਿਤਾਰਾ ਸਿਹਤ ਖਾਸ ਕਰ ਕੇ ਪੇਟ ਲਈ ਕਮਜ਼ੋਰ, ਇਸ ਲਈ ਸੀਮਾ ’ਚ ਖਾਣਾ-ਪੀਣਾ ਸਹੀ ਰਹੇਗਾ, ਲਿਖਣ-ਪੜ੍ਹਨ ਦੇ ਮਾਮਲੇ ’ਚ ਵੀ ਅਹਿਤਿਆਤ ਰੱਖਣੀ ਚਾਹੀਦੀ ਹੈ।
ਬ੍ਰਿਸ਼ਚਕ : ਕੰਮਕਾਜੀ ਕੋਸ਼ਿਸ਼ਾਂ, ਪਾਜ਼ੇਟਿਵ ਨਤੀਜਾ ਦੇਣਗੀਆਂ, ਤਬੀਅਤ ’ਚ ਖੁਸ਼ਦਿਲੀ, ਜ਼ਿੰਦਾਦਿਲੀ ਬਣੀ ਰਹੇਗੀ, ਦੋਨੋਂ ਪਤੀ-ਪਤਨੀ ਇਕ ਦੂਜੇ ਦੇ ਪ੍ਰਤੀ ਕੰਸੀਡ੍ਰੇਟ ਰਹਿਣਗੇ।
ਧਨ : ਕਮਜ਼ੋਰ ਸਿਤਾਰਾ ਅਤੇ ਮਨੋਬਲ ’ਚ ਟੁੱਟਣ ਕਰ ਕੇ ਕਿਸੇ ਵੀ ਸੀਰੀਅਸ ਕੰਮ ਨੂੰ ਹੱਥ ’ਚ ਲੈਣ ਲਈ ਮਨ ਰਾਜ਼ੀ ਨਾ ਹੋਵੇਗਾ।
ਮਕਰ : ਜਨਰਲ ਸਿਤਾਰਾ ਮਜ਼ਬੂਤ, ਜਿਹੜਾ ਹਰ ਮੋਰਚੇ ’ਤੇ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਸਕੀਮਾਂ ਪ੍ਰੋਗਰਾਮ ਸਿਰੇ ਚੜ੍ਹਣਗੇ, ਵੱਡੇ ਲੋਕ ਮਿਹਰਬਾਨ ਰਹਿਣਗੇ।
ਕੁੰਭ : ਕਿਸੇ ਜਾਇਦਾਦੀ ਕੰਮ ਲਈ ਆਪ ਦੇ ਯਤਨ ਸਹੀ ਨਤੀਜਾ ਦੇਣਗੇ, ਮਾਣ-ਸਨਮਾਨ ਬਣਿਆ ਰਹੇਗਾ, ਵਿਰੋਧੀ ਚਾਹ ਕੇ ਵੀ ਆਪ ਦਾ ਕੁਝ ਵਿਗਾੜ ਨਾ ਸਕਣਗੇ।
ਮੀਨ : ਕਿਸੇ ਕੰਮਕਾਜੀ ਯਤਨ ਨੂੰ ਉਸ ਦੇ ਟਾਰਗੈੱਟ ਵੱਲ ਲੈ ਜਾਣ ਲਈ ਆਪ ਜਿਹੜੀ ਭੱਜਦੌੜ ਕਰੋਗੇ, ਉਸ’ਚ ਦਾ ਪਾਜ਼ੇਟਿਵ ਨਤੀਜਾ ਮਿਲ ਸਕਦਾ ਹੈ।
14 ਅਕਤੂਬਰ 2022, ਸ਼ੁੱਕਰਵਾਰ
ਕੱਤਕ ਵਦੀ ਤਿੱਥੀ ਪੰਚਮੀ (14-15 ਮੱਧ ਰਾਤ 4.53 ਤੱਕ) ਅਤੇ ਮਗਰੋਂ ਤਿੱਥੀ ਛੱਠ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੰਨਿਆ ’ਚ
ਚੰਦਰਮਾ ਬ੍ਰਿਖ ’ਚ
ਮੰਗਲ ਬ੍ਰਿਖ ’ਚ
ਬੁੱਧ ਕੰਨਿਆ ’ਚ
ਗੁਰੂ ਮੀਨ ’ਚ
ਸ਼ੁੱਕਰ ਕੰਨਿਆ ’ਚ
ਸ਼ਨੀ ਮਕਰ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਅੱਸੂ ਪ੍ਰਵਿਸ਼ਟੇ 28 , ਰਾਸ਼ਟਰੀ ਸ਼ਕ ਸੰਮਤ :1944, ਮਿਤੀ : 22 (ਅੱਸੂ), ਹਿਜਰੀ ਸਾਲ 1444, ਮਹੀਨਾ : ਰਬਿ ਉਲ ਅੱਵਲ, ਤਰੀਕ : 17, ਸੂਰਜ ਉਦੇ ਸਵੇਰੇ 6.34 ਵਜੇ, ਸੂਰਜ ਅਸਤ ਸ਼ਾਮ 5.53 ਵਜੇ (ਜਲੰਧਰ ਟਾਈਮ), ਨਕਸ਼ੱਤਰ : ਰੋਹਿਣੀ (ਰਾਤ 8.47 ਤੱਕ) ਅਤੇ ਮਗਰੋਂ ਨਕਸ਼ੱਤਰ ਮ੍ਰਿਗਸ਼ਿਰ, ਯੋਗ : ਵਿਅਤੀਪਾਤ (ਦੁਪਹਿਰ 1.56 ਤੱਕ) ਅਤੇ ਮਗਰੋਂ ਯੋਗ ਵਰਿਯਾਨ, ਚੰਦਰਮਾ : ਬ੍ਰਿਖ ਰਾਸ਼ੀ ’ਤੇ (ਪੂਰਾ ਦਿਨ ਰਾਤ) ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ। ਪੁਰਬ, ਦਿਵਸ ਅਤੇ ਤਿਓਹਾਰ : ਈਦੁਲ-ਮੌਲਾਦ (ਮੁਸਲਿਮ)।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਬ੍ਰਿਖ, ਕਰਕ, ਬ੍ਰਿਸ਼ਚਕ ਰਾਸ਼ੀ ਵਾਲਿਆਂ ਦੀ ਅਰਥ ਤੇ ਕਾਰੋਬਾਰੀ ਦਸ਼ਾ ਚੰਗੀ, ਪੜ੍ਹੋ ਬਾਕੀ ਰਾਸ਼ੀਆਂ ਦਾ ਹਾਲ
NEXT STORY