ਮੇਖ : ਜਨਰਲ ਸਿਤਾਰਾ ਮਜ਼ਬੂਤ, ਕੰਮਕਾਜੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਕਿਸੇ ਪੈਂਡਿਗ ਪਏ ਕੰਮਕਾਜੀ ਕੰਮ ਲਈ ਦੁਬਾਰਾ ਯਤਨ ਕੀਤਾ ਜਾ ਸਕਦਾ ਹੈ।
ਬ੍ਰਿਖ : ਵਪਾਰ ਨਾਲ ਜੁੜੇ ਕਿਸੇ ਯਤਨ ਨੂੰ ਸ਼ੁਰੂ ਕਰਨ ਲਈ ਸਮਾਂ ਚੰਗਾ, ਕੰਮਕਾਜੀ ਸਕੀਮ-ਪ੍ਰੋਗਰਾਮ ਸਿਰੇ ਚੜ੍ਹੇਗਾ, ਤੇਜ ਪ੍ਰਭਾਵ ਵਧੇਗਾ, ਜਨਰਲ ਹਾਲਾਤ ਵੀ ਬਿਹਤਰ ਬਣੇ ਰਹਿਣਗੇ।
ਮਿਥੁਨ : ਕੰਮਕਾਜੀ ਕੰਮਾਂ ਲਈ ਸਿਤਾਰਾ ਚੰਗਾ, ਆਪ ਦੀ ਪਲਾਨਿੰਗ ਅਤੇ ਪ੍ਰੋਗਰਾਮਿੰਗ ਬਿਹਤਰ ਨਤੀਜਾ ਦੇਵੇਗੀ ਪਰ ਖਿਆਲ ਰੱਖੋ ਕਿ ਸੁਭਾਅ ’ਚ ਗੁੱਸੇ ਕਰਕੇ ਕਿਸੇ ਨਾਲ ਝਗੜਾ ਨਾ ਹੋ ਜਾਵੇ।
ਕਰਕ : ਧਿਆਨ ਰੱਖੋ ਕਿ ਕਮਜ਼ੋਰ ਸਿਤਾਰੇ ਕਰਕੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ਉਖੜ ਵਿਗੜ ਨਾ ਜਾਵੇ, ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਾ ਕਰਨਾ ਸਹੀ ਰਹੇਗਾ।
ਸਿੰਘ : ਸਿਤਾਰਾ ਆਮਦਨ ਵਾਲਾ, ਯਤਨ ਕਰਨ ’ਤੇ ਕੋਈ ਕੰਮਕਾਜੀ ਮੁਸ਼ਕਲ ਵੀ ਹਟੇਗੀ, ਮਾਣ-ਸਨਮਾਨ ਦੀ ਪ੍ਰਾਪਤੀ, ਜਨਰਲ ਤੌਰ ’ਤੇ ਆਪ ਹਰ ਫਰੰਟ ’ਤੇ ਪ੍ਰਭਾਵੀ, ਵਿਜਈ ਰਹੋਗੇ।
ਕੰਨਿਆ : ਕਿਸੇ ਅਫਸਰ ਦੇ ਲਚੀਲੇ ਅਤੇ ਸੁਪੋਰਟਿਵ ਰੁਖ ਕਰਕੇ ਆਪ ਦੀ ਕੋਈ ਸਮੱਸਿਆ ਸੁਲਝ ਸਕਦੀ ਹੈ, ਸ਼ਤਰੂ ਕਮਜ਼ੋਰ, ਤੇਜਹੀਣ ਰਹਿਣਗੇ, ਮਾਣ-ਸਨਮਾਨ ਦੀ ਪ੍ਰਾਪਤੀ।
ਤੁਲਾ : ਇਰਾਦਿਆਂ ’ਚ ਮਜ਼ਬੂਤੀ, ਮੋਰੇਲ ਬੂਸਟਿੰਗ ਰਹੇਗੀ, ਸ਼ੁੱਭ ਕੰਮਾਂ ’ਚ ਧਿਆਨ, ਯਤਨ ਕਰਨ ’ਤੇ ਕੋਈ ਉਲਝੀ ਰੁਕੀ ਪ੍ਰਾਬਲਮ ਸੁਲਝਣ ਵੱਲ ਅੱਗੇ ਵਧ ਸਕਦੀ ਹੈ।
ਬ੍ਰਿਸ਼ਚਕ : ਪੂਰਾ ਪ੍ਰਹੇਜ਼ ਰੱਖਣ ਦੇ ਬਾਵਜੂਦ ਪੇਟ ਕੁਝ ਵਿਗੜਿਆ ਜਿਹਾ ਰਹੇਗਾ, ਇਸ ਲਈ ਖਾਣ-ਪੀਣ ਨਾਪ ਤੋਲ ਕੇ ਕਰਨਾ ਸਹੀ ਰਹੇਗਾ, ਸਫਰ ਵੀ ਟਾਲ ਦਿਓ।
ਧਨ : ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ ਇਰਾਦਿਆਂ ’ਚ ਸਫਲਤਾ ਮਿਲੇਗੀ, ਆਪਣੇ ਗੁੱਸੇ ’ਤੇ ਕਾਬੂ ਰੱਖੋ, ਕਿਉਂਕਿ ਬਗੈਰ ਕਿਸੇ ਕਾਰਨ, ਕਿਸੇ ਨਾਲ ਝਗੜਾ ਹੋਣ ਦਾ ਡਰ।
ਮਕਰ : ਬਗੈਰ ਕਿਸੇ ਕਾਰਨ ਸ਼ਤਰੂ ਆਪ ਦੇ ਗਲੇ ਪੈਂਦੇ ਨਜ਼ਰ ਆਉਣਗੇ, ਇਸ ਲਈ ਆਪ ਦਾ ਟਕਰਾਅ ਤੋਂ ਪਿੱਛੇ ਹਟਣਾ ਸਹੀ ਰਹੇਗਾ, ਮਨ ਵੀ ਟੈਂਸ ਪ੍ਰੇਸ਼ਾਨ ਜਿਹਾ ਰਹੇਗਾ।
ਕੁੰਭ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਯਤਨ ਕਰਨ ’ਤੇ ਕਿਸੇ ਸਕੀਮ, ਪ੍ਰੋਗਰਾਮ ’ਚੋਂ ਕੋਈ ਪੇਚੀਦਗੀ ਹਟ ਸਕਦੀ ਹੈ ਪਰ ਘਟੀਆ ਲੋਕਾਂ ਤੋਂ ਪਰ੍ਹੇ ਰਹੋ।
ਮੀਨ : ਜਾਇਦਾਦੀ ਕੰਮਾਂ ਲਈ ਆਪ ਦੇ ਯਤਨ ਚੰਗਾ ਨਤੀਜਾ ਦੇਣਗੇ, ਮਾਣ-ਸਨਮਾਨ ਦੀ ਪ੍ਰਾਪਤੀ, ਉਂਝ ਕੰਮਕਾਜੀ ਕੰਮਾਂ ’ਚ ਬੇ-ਧਿਆਨੀ ਨਾ ਵਰਤੋ।
17 ਅਕਤੂਬਰ 2022, ਸੋਮਵਾਰ
ਕੱਤਕ ਵਦੀ ਤਿੱਥੀ ਸਪਤਮੀ (ਸਵੇਰੇ ਸਾਢੇ ਨੌਂ ਵਜੇ ਤੱਕ) ਅਤੇ ਮਗਰੋਂ ਤਿੱਥੀ ਅਸ਼ਟਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੰਨਿਆ ’ਚ
ਚੰਦਰਮਾ ਮਿਥੁਨ ’ਚ
ਮੰਗਲ ਮਿਥੁਨ ’ਚ
ਬੁੱਧ ਕੰਨਿਆ ’ਚ
ਗੁਰੂ ਮੀਨ ’ਚ
ਸ਼ੁੱਕਰ ਕੰਨਿਆ ’ਚ
ਸ਼ਨੀ ਮਕਰ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਕੱਤਕ ਪ੍ਰਵਿਸ਼ਟੇ 1, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 25 (ਅੱਸੂ), ਹਿਜਰੀ ਸਾਲ 1444, ਮਹੀਨਾ : ਰਬਿ ਉਲ ਅੱਵਲ, ਤਰੀਕ : 20, ਸੂਰਜ ਉਦੇ ਸਵੇਰੇ 6.36 ਵਜੇ, ਸੂਰਜ ਅਸਤ ਸ਼ਾਮ 5.50 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਨਰਵਸੁ (17 ਅਕਤੂਬਰ ਦਿਨ ਰਾਤ ਅਤੇ ਅਗਲੇ ਦਿਨ (18 ਅਕਤੂਬਰ) ਸਵੇਰੇ 5.12 ਤੱਕ) ਅਤੇ ਮਗਰੋਂ ਨਕਸ਼ੱਤਰ ਪੁੱਖ, ਯੋਗ : ਸ਼ਿਵ (ਬਾਅਦ ਦੁਪਹਿਰ 4 ਵਜੇ ਤੱਕ) ਚੰਦਰਮਾ : ਮਿਥੁਨ ਰਾਸ਼ੀ ’ਤੇ (ਰਾਤ 10.28 ਤੱਕ) ਅਤੇ ਮਗਰੋਂ ਕਰਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਬਿਕ੍ਰਮੀ ਕੱਤਕ ਸੰਕ੍ਰਾਂਤੀ, ਸੂਰਜ ਸ਼ਾਮ 7.22 (ਜਲੰਧਰ ਟਾਈਮ) ’ਤੇ ਤੁਲਾ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਵਰਤ ਅਹੋਈ ਅਸ਼ਟਮੀ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਕਿਸੇ ਨੂੰ ਹੋਵੇਗਾ ਆਰਥਿਕ ਲਾਭ ਤਾਂ ਕਿਸੇ ਦੀ ਸਮੱਸਿਆ ਦਾ ਹੋਵੇਗਾ ਹੱਲ, ਦੇਖੋ ਆਪਣਾ ਰਾਸ਼ੀਫਲ
NEXT STORY