ਮੇਖ : ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪ ਦੇ ਯਤਨ ਚੰਗਾ ਨਤੀਜਾ ਦੇ ਸਕਦੇ ਹਨ, ਵੱਡੇ ਲੋਕ ਆਪ ਦਾ ਲਿਹਾਜ ਕਰਨਗੇ ਅਤੇ ਆਪ ਦੀ ਗੱਲ ਨੂੰ ਜ਼ਿਆਦਾ ਵਜ਼ਨ ਦੇਣਗੇ।
ਬ੍ਰਿਖ : ਪ੍ਰਬਲ ਸਿਤਾਰਾ ਆਪ ਨੂੰ ਉਤਸ਼ਾਹੀ-ਹਿੰਮਤੀ ਰੱਖੇਗਾ, ਕੰਮਕਾਜੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਜਨਰਲ ਤੌਰ ’ਤੇ ਆਪ ਹਾਵੀ-ਪ੍ਰਭਾਵੀ ਵਿਜਈ ਰਹੋਗੇ।
ਮਿਥੁਨ : ਸਿਤਾਰਾ ਧਨ ਲਾਭ ਲਈ ਚੰਗਾ, ਕਿਸੇ ਰੁਕੀ ਪਈ ਕੰਮਕਾਜੀ ਪਲਾਨਿੰਗ ਨੂੰ ਅੱਗੇ ਵਧਾਉਣ ਲਈ ਸਮਾਂ ਚੰਗਾ, ਤੇਜ ਪ੍ਰਭਾਵ ਬਣਿਆ ਰਹੇਗਾ।
ਕਰਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਅਤੇ ਇੱਜ਼ਤਮਾਣ ਲਈ ਸਿਤਾਰਾ ਚੰਗਾ, ਧਿਆਨ ਰੱਖੋ ਕਿ ਮੂਡ ’ਚ ਸਵਛੰਦਤਾ ਆਪ ਤੋਂ ਕਿਸੇ ਸਮੇਂ ਕੋਈ ਗਲਤ ਕੰਮ ਨਾ ਕਰਾ ਦੇਵੇ।
ਸਿੰਘ : ਕਿਉਂਕਿ ਸਿਤਾਰਾ ਉਲਝਣਾਂ-ਝਮੇਲਿਆਂ ਵਾਲਾ ਹੈ, ਇਸ ਲਈ ਕਿਸੇ ਕੰਮ ਦੇ ਉਲਝਣ ਵਿਗੜਣ ਦਾ ਡਰ ਹੋ ਸਕਦਾ ਹੈ, ਧਿਆਨ ਨਾਲ ਰਹੋ।
ਕੰਨਿਆ : ਡ੍ਰਿੰਕਸ, ਕੈਮੀਕਲਸ, ਇੰਪੋਰਟ-ਐਕਸਪੋਰਟ ਦਾ ਕੰਮ ਕਰਨ ਵਾਲਿਆਂ ਅਤੇ ਜਨ ਸ਼ਕਤੀ ਬਾਹਰ ਭਿਜਵਾਉਣ ਵਾਲਿਆਂ ਦੀਆਂ ਮੁਸ਼ਕਲਾਂ ਪ੍ਰੇਸ਼ਾਨੀਆਂ ਵਧ ਸਕਦੀਆਂ ਹਨ, ਇਸ ਲਈ ਸਾਵਧਾਨੀ ਵਰਤੋ।
ਤੁਲਾ : ਸਰਕਾਰੀ ਅਤੇ ਗੈਰ ਸਰਕਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ, ਯਤਨ ਕਰਨ ’ਤੇ ਕੋਈ ਰੁਕਵਾਟ ਮੁਸ਼ਕਲ ਵੀ ਹਟੇਗੀ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ।
ਬ੍ਰਿਸ਼ਚਕ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਯਤਨ ਕਰਨ ’ਤੇ ਆਪ ਦੀ ਪਲਾਨਿੰਗ ’ਚੋਂ ਕੋਈ ਪੇਚੀਦਗੀ ਹਟੇਗੀ।
ਧਨ : ਡਿਸਟਰਬ ਅਤੇ ਡਿਪ੍ਰੈਸਡ ਮਨ ਕਰ ਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਤੋਂ ਬਚਣਾ ਪਸੰਦ ਕਰੋਗੇ, ਪੇਟ ਦਾ ਧਿਆਨ ਰੱਖੋ।
ਮਕਰ : ਵਪਾਰ ਅਤੇ ਕੰਮਕਾਜ ਦੀ ਦਸ਼ਾ ਬਿਹਤਰ, ਤਬੀਅਤ ’ਚ ਖੁਸ਼ਦਿਲੀ ਰੰਗੀਨੀ ਬਣੀ ਰਹੇਗੀ, ਜਨਰਲ ਹਾਲਾਤ ਵੀ ਬਿਹਤਰ ਰਹਿਣਗੇ।
ਕੁੰਭ : ਡਾਵਾਂਡੋਲ ਮਨ ਕਰ ਕੇ ਆਪ ਨਾ ਤਾਂ ਕਿਸੇ ਫੈਸਲੇ ’ਤੇ ਪਹੁੰਚ ਸਕੋਗੇ ਅਤੇ ਨਾ ਹੀ ਭਟਕਦੇ ਮਨ ’ਤੇ ਕਾਬੂ ਰੱਖ ਸਕੋਗੇ।
ਮੀਨ : ਜਨਰਲ ਸਿਤਾਰਾ ਮਜ਼ਬੂਤ, ਯਤਨ ਕਰਨ ’ਤੇ ਆਪ ਦੀ ਕੋਈ ਪਲਾਨਿੰਗ ਸਿਰੇ ਚੜ੍ਹ ਸਕੇਗੀ, ਕਿਸੇ ਪ੍ਰੋਗਰਾਮ ’ਚੋਂ ਕੋਈ ਰੁਕਾਵਟ ਮੁਸ਼ਕਲ ਹਟੇਗੀ ਪਰ ਡਿੱਗਣ, ਫਿਸਲਣ ਅਤੇ ਸਿਹਤ ਦੇ ਵਿਗੜਣ ਦਾ ਡਰ ਰਹੇਗਾ।
19 ਅਕਤੂਬਰ 2022, ਬੁੱਧਵਾਰ
ਕੱਤਕ ਵਦੀ ਤਿੱਥੀ ਨੌਮੀ (ਦੁਪਹਿਰ 2.14 ਤੱਕ) ਅਤੇ ਮਗਰੋਂ ਤਿੱਥੀ ਦਸਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਤੁਲਾ ’ਚ
ਚੰਦਰਮਾ ਕਰਕ ’ਚ
ਮੰਗਲ ਮਿਥੁਨ ’ਚ
ਬੁੱਧ ਕੰਨਿਆ ’ਚ
ਗੁਰੂ ਮੀਨ ’ਚ
ਸ਼ੁੱਕਰ ਤੁਲਾ ’ਚ
ਸ਼ਨੀ ਮਕਰ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਕੱਤਕ ਪ੍ਰਵਿਸ਼ਟੇ 3, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 27 (ਅੱਸੂ), ਹਿਜਰੀ ਸਾਲ 1444, ਮਹੀਨਾ : ਰਬਿ ਉਲ ਅੱਵਲ, ਤਰੀਕ : 22, ਸੂਰਜ ਉਦੇ ਸਵੇਰੇ 6.37 ਵਜੇ, ਸੂਰਜ ਅਸਤ ਸ਼ਾਮ 5.48 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁੱਖ (ਸਵੇਰੇ 8.02 ਤਕ) ਅਤੇ ਮਗਰੋਂ ਨਕੱਸ਼ਤਰ ਅਸ਼ਲੇਖਾ ਯੋਗ : ਸਾਧਿਯ (ਸ਼ਾਮ 5.31 ਤੱਕ) ਅਤੇ ਮਗਰੋਂ ਯੋਗ ਸ਼ੁਭ, ਚੰਦਰਮਾ : ਕਰਕ ਰਾਸ਼ੀ ’ਤੇ (ਪੂਰਾ ਦਿਨ ਰਾਤ), ਸਵੇਰੇ 8.02 ਤੋਂ ਬਾਅਦ ਜੰਮੇ ਬੱਚੇ ਨੂੰ ਅਸ਼ਲੇਖਾ ਨਕੱਸ਼ਤਰ ਦੀ ਪੂਜਾ ਲੱਗੇਗੀ, ਭਦਰਾ ਸ਼ੁਰੂ ਹੋਵੇਗੀ (19-20 ਮੱਧ ਰਾਤ 3.09 ’ਤੇ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂਕਾਲ : ਦੁਪਹਿਰ 12ਤੋਂ ਡੇਢ ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਕਰਕ ਰਾਸ਼ੀ ਵਾਲਿਆਂ ਦੀ ਵਪਾਰਕ ਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY