ਮੇਖ : ਜਨਰਲ ਸਿਤਾਰਾ ਸਟ੍ਰਾਂਗ ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਅਰਥ ਦਸ਼ਾ ਠੀਕ-ਠਾਕ, ਮਾਣ-ਸਨਮਾਨ ਦੀ ਪ੍ਰਾਪਤੀ।
ਬ੍ਰਿਖ : ਯਤਨ ਕਰਨ ’ਤੇ ਕੋਰਟ-ਕਚਹਿਰੀ ਨਾਲ ਜੁੜੇ ਕਿਸੇ ਕੰਮ ’ਚ ਬਿਹਤਰੀ ਹੋਵੇਗੀ, ਤੇਜ ਪ੍ਰਭਾਵ ਦਬਦਬਾ ਬਣਿਆ ਰਹੇਗਾ ਪਰ ਉਲਝਣਾਂ-ਝਮੇਲੇ ਵੀ ਜਾਗਦੇ ਰਹਿਣਗੇ।
ਮਿਥੁਨ : ਆਪ ਆਪਣੇ ਕਿਸੇ ਕੰਮਕਾਜੀ ਕੰਮ ਨੂੰ ਹਿੰਮਤ-ਉਤਸ਼ਾਹ, ਜੋਸ਼ ਨਾਲ ਨਿਪਟਾ ਸਕੋਗੇ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਸਹੀ ਰਹੇਗਾ।
ਕਰਕ : ਮਿੱਟੀ-ਰੇਤਾ-ਬੱਜਰੀ-ਟਿੰਬਰ, ਕੰਸਟ੍ਰੱਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕਾਰੋਬਾਰੀ ਕੰਮਾਂ ’ਚ ਲਾਭ ਮਿਲੇਗਾ, ਵੈਸੇ ਵੀ ਹਰ ਪੱਖੋਂ ਬਿਹਤਰੀ ਹੋਵੇਗੀ।
ਸਿੰਘ : ਵਪਾਰਕ ਅਤੇ ਕੰਮਕਾਜੀ ਕੰਮਾਂ ’ਚ ਸਫ਼ਲਤਾ ਮਿਲੇਗੀ, ਕੋਸ਼ਿਸ਼ਾਂ, ਪ੍ਰੋਗਰਾਮਾਂ ਇਰਾਦਿਆਂ ’ਚ ਸਫ਼ਲਤਾ ਮਿਲੇਗੀ, ਸ਼ਤਰੂ ਆਪ ਅੱਗੇ ਟਿਕ ਨਾ ਸਕਣਗੇ।
ਕੰਨਿਆ : ਕਿਉਂਕਿ ਸਿਤਾਰਾ ਉਲਝਣਾਂ-ਸਮੱਸਿਆਵਾਂ ਨੂੰ ਉਭਾਰਨ ਅਤੇ ਆਪੋਜ਼ਿਟ ਹਾਲਾਤ ਬਣਾਉਣ ਵਾਲਾ ਹੈ, ਇਸ ਲਈ ਆਪ ਨੂੰ ਹਰ ਫ੍ਰੰਟ ’ਤੇ ਸਾਵਧਾਨੀ ਰੱਖਣੀ ਚਾਹੀਦੀ ਹੈ।
ਧਨ : ਧਾਰਮਿਕ-ਸਮਾਜਿਕ ਕੰਮਾਂ ’ਚ ਧਿਆਨ, ਆਪ ਹਰ ਪੱਖੋਂ ਹਾਵੀ-ਪ੍ਰਭਾਵੀ ਰਹੋਗੇ ਪਰ ਘਰੇਲੂ ਮੋਰਚੇ ’ਤੇ ਕੁਝ ਤਣਾਤਣੀ ਰਹਿ ਸਕਦੀ ਹੈ।
ਮਕਰ : ਸਿਤਾਰਾ ਸਿਹਤ ਲਈ ਕਮਜ਼ੋਰ, ਮੌਸਮ ਦਾ ਐਕਸਪੋਜ਼ਰ ਵੀ ਤਬੀਅਤ ਨੂੰ ਕੁਝ ਅਪਸੈੱਟ ਕਰ ਸਕਦਾ ਹੈ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਕੁੰਭ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਸੋਚੋਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਫੈਮਿਲੀ ਫ੍ਰੰਟ ’ਤੇ ਤਾਲਮੇਲ।
ਮੀਨ : ਕਮਜ਼ੋਰ ਦਿਸਣ ਵਾਲੇ ਸ਼ਤਰੂ ਨੂੰ ਵੀ ਕਮਜ਼ੋਰ ਸਮਝਣ ਦੀ ਗਲਤੀ ਨਹੀਂ ਕਰਨੀ ਚਾਹੀਦੀ ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਦਾ ਕੋਈ ਮੌਕਾ ਹੱਥੋਂ ਜਾਣ ਨਾ ਦੇਣਗੇ।
21 ਅਕਤੂਬਰ 2022, ਸ਼ੁੱਕਰਵਾਰ
ਕੱਤਕ ਵਦੀ ਤਿਥੀ ਇਕਾਦਸ਼ੀ (ਸ਼ਾਮ 5.23 ਤੱਕ) ਅਤੇ ਮਗਰੋਂ ਤਿਥੀ ਦੁਆਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਤੁਲਾ ’ਚ
ਚੰਦਰਮਾ ਸਿੰਘ ’ਚ
ਮੰਗਲ ਮਿਥੁਨ ’ਚ
ਬੁੱਧ ਕੰਨਿਆ ’ਚ
ਗੁਰੂ ਮੀਨ ’ਚ
ਸ਼ੁੱਕਰ ਤੁਲਾ ’ਚ
ਸ਼ਨੀ ਮਕਰ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਕੱਤਕ ਪ੍ਰਵਿਸ਼ਟੇ 5, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 29 (ਅੱਸੂ), ਹਿਜਰੀ ਸਾਲ 1444, ਮਹੀਨਾ : ਰਬਿ ਉਲ ਅੱਵਲ, ਤਰੀਕ : 24, ਸੂਰਜ ਉਦੇ ਸਵੇਰੇ 6.39 ਵਜੇ, ਸੂਰਜ ਅਸਤ ਸ਼ਾਮ 5.46 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮੱਘਾ (ਦੁਪਹਿਰ 12.28 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਫਾਲਗੁਣੀ, ਯੋਗ : ਸ਼ੁਕਲ (ਸ਼ਾਮ 5.46 ਤੱਕ) ਅਤੇ ਮਗਰੋਂ ਯੋਗ ਬ੍ਰਹਮ, ਚੰਦਰਮਾ : ਸਿੰਘ ਰਾਸ਼ੀ ’ਤੇ (ਪੂਰਾ ਦਿਨ ਰਾਤ) ਦੁਪਹਿਰ 12.28 ਤੱਕ ਜੰਮੇ ਬੱਚੇ ਨੂੰ ਮੱਘਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ। ਪੁਰਵ, ਦਿਵਸ ਅਤੇ ਤਿਉਹਾਰ : ਰਮਾ ਇਕਦਾਸ਼ੀ ਵਰਤ, ਕੋਮੁਦੀ ਮਹੋਤਸਵ ਸ਼ੁਰੂ, 21-22 ਅਕਤੂਬਰ ਗੋਵਤਸ ਦੁਆਦਸ਼ੀ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਕਿਸੇ ਨੂੰ ਹੋਵੇਗਾ ਆਰਥਿਕ ਲਾਭ ਤਾਂ ਕਿਸੇ ਦੀ ਸਮੱਸਿਆ ਹੋਵੇਗੀ ਹੱਲ, ਦੇਖੋ ਆਪਣਾ ਰਾਸ਼ੀਫਲ
NEXT STORY