ਮੇਖ : ਯਤਨ ਕਰਨ ’ਤੇ ਆਪ ਦੀ ਪਲਾਨਿੰਗ ’ਚੋਂ ਕੋਈ ਪੇਚੀਦਗੀ ਹਟੇਗੀ, ਕੰਮਕਾਜੀ ਯਤਨ ਵੀ ਅਸਾਨੀ ਨਾਲ ਸਿਰੇ ਚੜ੍ਹਣਗੇ, ਇੱਜ਼ਤਮਾਣ ਦੀ ਪ੍ਰਾਪਤੀ।
ਬ੍ਰਿਖ : ਪ੍ਰਾਪਰਟੀ ਦੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਜਿੱਥੇ ਕੋਈ ਪੇਚੀਦਗੀ ਹਟੇਗੀ, ਉੱਥੇ ਜਨਰਲ ਤੌਰ ’ਤੇ ਹਰ ਫ੍ਰੰਟ ’ਤੇ ਸਫਲਤਾ ਮਿਲੇਗੀ, ਸ਼ਤਰੂ ਕਮਜ਼ੋਰ ਰਹਿਣਗੇ।
ਮਿਥੁਨ : ਕਿਸੇ ਮਿੱਤਰ, ਕੰਮਕਾਜੀ ਸਾਥੀ ਦੇ ਸਹਿਯੋਗ ਨਾਲ, ਆਪ ਦੀ ਕੋਈ ਕੰਮਕਾਜੀ ਸਮੱਸਿਆ ਹਟ ਸਕਦੀ ਹੈ, ਜਨਰਲ ਤੌਰ ’ਤੇ ਆਪ ਹਰ ਫ੍ਰੰਟ ’ਤੇ ਹਾਵੀ ਪ੍ਰਭਾਵੀ-ਵਿਜਈ ਰਹੋਗੇ।
ਕਰਕ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ ਅਤੇ ਕਿਸੇ ਕੰਮਕਾਜੀ ਮੁਸ਼ਕਲ ਨੂੰ ਰਸਤੇ ’ਚੋਂ ਹਟਾਉਣ ਵਾਲਾ, ਜਨਰਲ ਹਾਲਾਤ ਵੀ ਬਿਹਤਰ ਬਣੇ ਰਹਿਣਗੇ।
ਸਿੰਘ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਹਰ ਮੋਰਚੇ ’ਤੇ ਆਪ ਨੂੰ ਸਫਲਤਾ ਮਿਲੇਗੀ ਪਰ ਰੇਸ਼ਾ-ਨਜ਼ਲਾ ਜ਼ੁਕਾਮ ਦੀ ਸ਼ਿਕਾਇਤ ਅਤੇ ਮੌਸਮ ਦੇ ਐਕਸਪੋਜ਼ਰ ਤੋਂ ਬਚਾਅ ਰੱਖੋ।
ਕੰਨਿਆ : ਸਿਤਾਰਾ ਨੁਕਸਾਨ ਪ੍ਰੇਸ਼ਾਨੀ ਵਾਲਾ ਆਪ ਦੀ ਕਿਸੇ ਪੇਮੈਂਟ ਨੂੰ ਫਸਾਉਣ ਵਾਲਾ, ਇਸ ਲਈ ਲੈਣ ਦੇਣ ਦੇ ਕੰਮ ਚੌਕਸੀ ਨਾਲ ਨਿਪਟਾਉਣਾ ਸਹੀ ਰਹੇਗਾ।
ਤੁਲਾ : ਮਿੱਟੀ-ਰੇਤਾ-ਬਜਰੀ ਟਿੰਬਰ, ਕੰਸਟ੍ਰੱਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ, ਮਾਣ-ਯਸ਼ ਦੀ ਪ੍ਰਾਪਤੀ।
ਬ੍ਰਿਸ਼ਚਕ : ਕਿਉਂਕਿ ਸਿਤਾਰਾ ਨੁਕਸਾਨ ਵਾਲਾ ਹੈ,ਇਸ ਲਈ ਕਿਸੇ ਵੀ ਉਲਝੇ ਵਿਗੜੇ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਚੰਗਾ ਪਰ ਪੇਟ ਦਾ ਧਿਆਨ ਰੱਖੋ।
ਧਨ : ਜਨਰਲ ਸਿਤਾਰਾ ਜ਼ੋਰਦਾਰ, ਵੈਸੇ ਵੀ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰਹੋਗੇ, ਇਰਾਦਿਆਂ ’ਚ ਮਜ਼ਬੂਤੀ, ਯਤਨ ਕਰਨ ’ਤੇ ਕੋਈ ਪ੍ਰੋਗਰਾਮ ਸਿਰੇ ਚੜ੍ਹੇਗਾ।
ਮਕਰ : ਸਿਤਾਰਾ ਸਿਹਤ, ਖਾਸ ਕਰ ਕੇ ਪੇਟ ਲਈ ਠੀਕ ਨਹੀਂ, ਨਾ ਤਾਂ ਕਿਸੇ ਦੇ ਝਾਂਸੇ ’ਚ ਫਸੋ ਅਤੇ ਨਾ ਹੀ ਕੋਈ ਲਾਪ੍ਰਵਾਹੀ ਵਰਤੋ।
ਕੁੰਭ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਦੋਨੋਂ ਪਤੀ-ਪਤਨੀ ਆਪਣੀ ਸਾਂਝੀ ਸੋਚ ਨਾਲ ਕਿਸੇ ਮੁਸੀਬਤ ਨੂੰ ਸੁਲਝਾਅ ਸਕਦੇ ਹਨ।
ਮੀਨ : ਸ਼ਤਰੂ ਕਮਜ਼ੋਰ ਹੋਣ ਜਾਂ ਤਾਕਤਵਰ, ਉਸ ਦਾ ਕਦੀ ਵੀ ਭਰੋਸਾ ਨਾ ਕਰੋ, ਵੈਸੇ ਵੀ ਹਰ ਕਦਮ ਸੋਚ ਸਮਝ ਕੇ ਚੁੱਕਣਾ ਸਹੀ ਰਹੇਗਾ।
22 ਅਕਤੂਬਰ 2022, ਸ਼ਨੀਵਾਰ
ਕੱਤਕ ਵਦੀ ਤਿੱਥੀ ਦੁਆਦਸ਼ੀ (ਸ਼ਾਮ 6.03 ਤੱਕ) ਅਤੇ ਮਗਰੋਂ ਤਿੱਥੀ ਤਰੋਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਤੁਲਾ ’ਚ
ਚੰਦਰਮਾ ਸਿੰਘ ’ਚ
ਮੰਗਲ ਮਿਥੁਨ ’ਚ
ਬੁੱਧ ਕੰਨਿਆ ’ਚ
ਗੁਰੂ ਮੀਨ ’ਚ
ਸ਼ੁੱਕਰ ਤੁਲਾ ’ਚ
ਸ਼ਨੀ ਮਕਰ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਕੱਤਕ ਪ੍ਰਵਿਸ਼ਟੇ 6, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 30 (ਅੱਸੂ), ਹਿਜਰੀ ਸਾਲ 1444, ਮਹੀਨਾ : ਰਬਿ ਉਲ ਅੱਵਲ, ਤਰੀਕ : 25, ਸੂਰਜ ਉਦੇ ਸਵੇਰੇ 6.39 ਵਜੇ, ਸੂਰਜ ਅਸਤ ਸ਼ਾਮ 5.45 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾ ਫਾਲਗੁਣੀ (ਦੁਪਹਿਰ 1.50 ਤੱਕ) ਅਤੇ ਮਗਰੋਂ ਨਕਸ਼ੱਤਰ ਉਤਰਾ ਫਾਲਗੁਣੀ, ਯੋਗ : ਬ੍ਰਹਮ (ਸ਼ਾਮ 5.12 ਤੱਕ) ਅਤੇ ਮਗਰੋਂ ਯੋਗ ਏਂਦਰ, ਚੰਦਰਮਾ : ਸਿੰਘ ਰਾਸ਼ੀ ’ਤੇ (ਰਾਤ 8.05 ਤੱਕ) ਅਤੇ ਮਗਰੋਂ ਕੰਨਿਆ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ। ਪੁਰਵ, ਦਿਵਸ ਅਤੇ ਤਿਉਹਾਰ : ਸੁਆਮੀ ਰਾਮ ਤੀਰਥ ਜਯੰਤੀ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਕੁੰਭ ਰਾਸ਼ੀ ਵਾਲਿਆਂ ਦੀ ਅਰਥ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY