ਮੇਖ : ਵਿਰੋਧੀਆਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਕਦੀ ਨਹੀਂ ਕਰਨੀ ਚਾਹੀਦੀ ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਦਾ ਕੋਈ ਮੌਕਾ ਹੱਥੋਂ ਜਾਣ ਨਾ ਦੇਣਗੇ।
ਬ੍ਰਿਖ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ ਵਿਜਈ ਰੱਖੇਗਾ, ਯਤਨ ਕਰਨ ’ਤੇ ਕੋਈ ਸਕੀਮ ਪ੍ਰੋਗਰਾਮ ਵੀ ਸਿਰੇ ਚੜ੍ਹ ਸਕਦਾ ਹੈ।
ਮਿਥੁਨ : ਕਿਸੇ ਉਲਝੇ-ਪੇਚੀਦਾ ਬਣੇ ਜਾਇਦਾਦੀ ਕੰਮ ਹੱਥ ’ਚ ਲੈਣ ਲਈ ਸਮਾਂ ਬਿਹਤਰ, ਆਪ ਦੀ ਪੈਠ-ਧਾਕ- ਛਾਪ ਵਧੇਗੀ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਚਾਹੀਦਾ ਹੈ।
ਕਰਕ : ਵੱਡੇ ਲੋਕਾਂ ਦੀ ਲਿਹਾਜ਼ਦਾਰੀ-ਸਹਿਯੋਗ ਬਣਿਆ ਰਹੇਗਾ, ਉਨ੍ਹਾਂ ਦਾ ਸਹਿਯੋਗ ਲੈਣ ਲਈ ਜੇ ਆਪ ਯਤਨ ਕਰੋਗੇ ਤਾਂ ਉਹ ਆਸਾਨੀ ਨਾਲ ਮਿਲ ਜਾਵੇਗਾ।
ਸਿੰਘ : ਖੇਤੀ ਉਤਪਾਦਾਂ-ਖੇਤੀ ਉਪਕਰਨਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ, ਗਾਰਮੈਂਟ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਕੰਨਿਆ : ਵਪਾਰ ਅਤੇ ਕੰਮਕਾਜ ਦੀ ਦਸ਼ਾ ਬਿਹਤਰ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ, ਮਨ ’ਤੇ ਸੈਰ ਸਫਰ ਦੀ ਚਾਹਤ ਰਹੇਗੀ, ਮਾਣ-ਯਸ਼ ਦੀ ਪ੍ਰਾਪਤੀ।
ਤੁਲਾ : ਨਾ ਤਾਂ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ ਅਤੇ ਨਾ ਹੀ ਲਿਖਣ-ਪੜ੍ਹਨ ਦਾ ਕੋਈ ਕੰਮ ਬੇ-ਧਿਆਨੀ ਨਾਲ ਕਰੋ ਕਿਉਂਕਿ ਸਿਤਾਰਾ ਰੁਕਾਵਟਾਂ-ਮੁਸ਼ਕਿਲਾਂ-ਝਮੇਲਿਆਂ ਵਾਲਾ।
ਬ੍ਰਿਸ਼ਚਕ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਮਾਣ-ਸਨਮਾਨ ਦੀ ਪ੍ਰਾਪਤੀ, ਵੈਸੇ ਹਰ ਮੋਰਚੇ ’ਤੇ ਬਿਹਤਰੀ ਹੋਵੇਗੀ।
ਧਨ : ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ, ਵੱਡੇ ਲੋਕ ਮਿਹਰਬਾਨ ਰਹਿਣਗੇ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ, ਤੇਜ ਪ੍ਰਭਾਵ ਵਧੇਗਾ।
ਮਕਰ : ਧਾਰਮਿਕ ਕੰਮਾਂ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ-ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ, ਕੰਮਕਾਜੀ ਦਸ਼ਾ ਵੀ ਠੀਕ ਠਾਕ।
ਕੁੰਭ : ਸਿਤਾਰਾ ਸਿਹਤ ਲਈ ਠੀਕ ਨਹੀਂ, ਇਸ ਲਈ ਖਾਣ-ਪੀਣ ਸੰਭਲ ਸੰਭਾਲ ਅਤੇ ਅਹਿਤਿਆਤ ਨਾਲ ਕਰਨਾ ਚਾਹੀਦਾ ਹੈ ਪਰ ਅਰਥ ਦਸ਼ਾ ਠੀਕ ਠਾਕ ਰਹੇਗੀ।
ਮੀਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਮਨ ਬਣਾਓਗੇ ਉਸ ’ਚ ਸਫਲਤਾ ਮਿਲੇਗੀ ਫੈਮਿਲੀ ਫ੍ਰੰਟ ’ਤੇ ਮੇਲਜੋੜ ਸਦਭਾਅ ਬਣਿਆ ਰਹੇਗਾ।
23 ਅਕਤੂਬਰ 2022, ਐਤਵਾਰ
ਕੱਤਕ ਵਦੀ ਤਿੱਥੀ ਤਰੋਦਸ਼ੀ (ਸ਼ਾਮ 6.04 ਤੱਕ) ਅਤੇ ਮਗਰੋਂ ਤਿੱਥੀ ਚੌਦਸ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਤੁਲਾ ’ਚ
ਚੰਦਰਮਾ ਕੰਨਿਆ ’ਚ
ਮੰਗਲ ਮਿਥੁਨ ’ਚ
ਬੁੱਧ ਕੰਨਿਆ ’ਚ
ਗੁਰੂ ਮੀਨ ’ਚ
ਸ਼ੁੱਕਰ ਤੁਲਾ ’ਚ
ਸ਼ਨੀ ਮਕਰ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਕੱਤਕ ਪ੍ਰਵਿਸ਼ਟੇ 7, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 1 (ਕੱਤਕ), ਹਿਜਰੀ ਸਾਲ 1444, ਮਹੀਨਾ : ਰਬਿ ਉਲ ਅੱਵਲ, ਤਰੀਕ : 26, ਸੂਰਜ ਉਦੇ ਸਵੇਰੇ 6.40 ਵਜੇ, ਸੂਰਜ ਅਸਤ ਸ਼ਾਮ 5.44 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉਤਰਾ ਫਾਲਗੁਣੀ (ਬਾਅਦ ਦੁਪਹਿਰ 2.34 ਤੱਕ) ਅਤੇ ਮਗਰੋਂ ਨਕਸ਼ੱਤਰ ਹਸਤ, ਯੋਗ : ਏਂਦਰ (ਸ਼ਾਮ 4.06 ਤੱਕ) ਅਤੇ ਮਗਰੋਂ ਯੋਗ ਵੈਧ੍ਰਿਤੀ, ਚੰਦਰਮਾ : ਕੰਨਿਆ ਰਾਸ਼ੀ ’ਤੇ (ਪੂਰਾ ਦਿਨ ਰਾਤ) ਭਦਰਾ ਰਵੇਗੀ (ਸ਼ਾਮ 6.04 ਤੱਕ ਤੋਂ ਲੈ ਕੇ ਅਗਲੇ ਦਿਨ (24 ਅਕਤੂਬਰ) ਸਵੇਰੇ 5.46 ਤੱਕ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। ਪੁਰਵ, ਦਿਵਸ ਅਤੇ ਤਿਉਹਾਰ : ਪ੍ਰਦੋਸ਼ ਵਰਤ, ਧਨ ਤਰੋਦਸ਼ੀ, ਸ਼੍ਰੀ ਹਨੂਮਾਨ ਜਯੰਤੀ (ਉਤਰ ਭਾਰਤ) ਸ਼੍ਰੀ ਧਨਵੰਤਨੀ ਜਯੰਤੀ, ਮਾਸਿਕ ਸ਼ਿਵਰਾਤਰੀ ਵਰਤ, ਰਾਸ਼ਟਰੀ ਸ਼ਕ ਕੱਤਕ ਮਹੀਨਾ ਅਤੇ ਹੇਮੰਤ ਰੁਤ ਸ਼ੁਰੂ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਕਈਆਂ ਨੂੰ ਝੱਲਣੀ ਪਏਗੀ ਪ੍ਰੇਸ਼ਾਨੀ ਤਾਂ ਕਈਆਂ ਨੂੰ ਮਿਲੇਗੀ ਤਰੱਕੀ, ਪੜ੍ਹੋ ਅੱਜ ਦਾ ਰਾਸ਼ੀਫਲ
NEXT STORY