ਮੇਖ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣਾ-ਪੀਣਾ ਸੀਮਾ ’ਚ ਕਰਨਾ ਚਾਹੀਦਾ ਹੈ, ਨਾ ਤਾਂ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ ਅਤੇ ਨਾ ਹੀ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ।
ਬ੍ਰਿਖ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜ਼ੋਰ ਲਗਾਉਣ ’ਤੇ ਸਫਲਤਾ ਮਿਲੇਗੀ ਪਰ ਫੈਮਿਲੀ ਫਰੰਟ ’ਤੇ ਨਾਰਾਜ਼ਗੀ ਅਤੇ ਤਣਾਤਣੀ ਵਧ ਸਕਦੀ ਹੈ।
ਮਿਥੁਨ : ਕਮਜ਼ੋਰ ਦਿਸਣ ਵਾਲੇ ਸ਼ਤਰੂ ਨੂੰ ਵੀ ਕਮਜ਼ੋਰ ਸਮਝਣ ਦੀ ਗਲਤੀ ਕਿਸੇ ਸਮੇਂ ਮਹਿੰਗੀ ਪੈ ਸਕਦੀ ਹੈ, ਇਸ ਲਈ ਦੁਸ਼ਮਣਾਂ ਤੋਂ ਫਾਸਲਾ ਬਣਾਈ ਰੱਖੋ।
ਕਰਕ : ਸੰਤਾਨ ਦਾ ਰੁਖ ਸੁਪੋਰਟਿਵ ਨਾ ਹੋਵੇਗਾ, ਇਸ ਲਈ ਸੰਤਾਨ ਆਪ ਦੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਸਾਥ ਨਾ ਦੇਵੇਗੀ, ਸ਼ਤਰੂ ਕਮਜ਼ੋਰ ਰਹਿਣਗੇ।
ਸਿੰਘ : ਬਗੈਰ ਕਿਸੇ ਤਿਆਰੀ ਦੇ ਕੋਰਟ-ਕਚਹਿਰੀ ’ਚ ਨਾ ਜਾਓ ਅਤੇ ਨਾ ਹੀ ਕੋਰਟ ਕਚਹਿਰੀ ਨਾਲ ਜੁੜਿਆ ਕੋਈ ਕੰਮ ਹੱਥ ’ਚ ਲਓ ਕਿਉਂਕਿ ਸਿਤਾਰਾ ਕਮਜ਼ੋਰ ਹੈ।
ਕੰਨਿਆ : ਹਲਕੀ ਨੇਚਰ ਵਾਲੇ ਅਤੇ ਸੋਚ ਵਾਲੇ ਕਿਸੇ ਸਾਥੀ ਵਲੋਂ ਨੁਕਸਾਨ ਪਹੁੰਚਾਉਣ ਦਾ ਖਤਰਾ ਬਣਿਆ ਰਹਿ ਸਕਦਾ ਹੈ, ਇਸ ਲਈ ਉਨ੍ਹਾਂ ਤੋਂ ਫਾਸਲਾ ਰੱਖੋ।
ਤੁਲਾ : ਕਿਉਂਕਿ ਸਿਤਾਰਾ ਅਰਥ ਦਸ਼ਾ ਲਈ ਕਮਜ਼ੋਰ ਹੈ, ਇਸ ਲਈ ਕੰਮਕਾਜੀ ਕੰਮਾਂ ’ਚ ਸੁਚੇਤ ਰਹਿਣਾ ਸਹੀ ਰਹੇਗਾ, ਧਨ ਦਾ ਠਹਿਰਾਅ ਵੀ ਘੱਟ ਹੋਵੇਗਾ।
ਬ੍ਰਿਸ਼ਚਕ : ਅਰਥ ਅਤੇ ਕਾਰੋਬਾਰੀ ਦਸ਼ਾ ਠੀਕ, ਮਨ ਅਸ਼ਾਂਤ-ਪ੍ਰੇਸ਼ਾਨ, ਡਿਸਟਰਬ ਜਿਹਾ ਰਹੇਗਾ, ਗਲਤ ਅਤੇ ਬੇਕਾਰ ਕੰਮਾਂ ਵੱਲ ਭਟਕਦੇ ਮਨ ’ਤੇ ਕਾਬੂ ਰੱਖੋ।
ਤੁਲਾ : ਕਿਉਂਕਿ ਸਿਤਾਰਾ ਅਰਥ ਦਸ਼ਾ ਲਈ ਕਮਜ਼ੋਰ ਹੈ, ਇਸ ਲਈ ਕੰਮਕਾਜੀ ਕੰਮਾਂ ’ਚ ਸੁਚੇਤ ਰਹਿਣਾ ਸਹੀ ਰਹੇਗਾ, ਧਨ ਦਾ ਠਹਿਰਾਅ ਵੀ ਘੱਟ ਹੋਵੇਗਾ।
ਬ੍ਰਿਸ਼ਚਕ : ਅਰਥ ਅਤੇ ਕਾਰੋਬਾਰੀ ਦਸ਼ਾ ਠੀਕ, ਮਨ ਅਸ਼ਾਂਤ-ਪ੍ਰੇਸ਼ਾਨ, ਡਿਸਟਰਬ ਜਿਹਾ ਰਹੇਗਾ, ਗਲਤ ਅਤੇ ਬੇਕਾਰ ਕੰਮਾਂ ਵੱਲ ਭਟਕਦੇ ਮਨ ’ਤੇ ਕਾਬੂ ਰੱਖੋ।
ਧਨ : ਸਿਤਾਰਾ ਉਲਝਣਾਂ-ਝਗੜਿਆਂ ਪੇਚੀਦਗੀਆਂ ਵਾਲਾ, ਇਸ ਲਈ ਧਿਆਨ ਰੱਖੋ ਕਿ ਬਣਿਆ ਬਣਾਇਆ ਕੰਮ ਉਲਝ-ਵਿਗੜ ਨਾ ਜਾਵੇ।
ਮਕਰ :ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਯਤਨ ਕਰਨ ’ਤੇ ਆਪ ਦੀ ਕੋਈ ਕੰਮਕਾਜੀ ਪਲਾਨਿੰਗ ਕੁਝ ਅੱਗੇ ਵਧ ਸਕਦੀ ਹੈ।
ਕੁੰਭ : ਸਰਕਾਰੀ ਕੰਮਾਂ ਲਈ ਸਿਤਾਰਾ ਕਮਜ਼ੋਰ, ਅਫਸਰਾਂ, ਵੱਡੇ ਲੋਕਾਂ ਦੇ ਰੁਖ ’ਚ ਨਾਰਾਜ਼ਗੀ ਸਖਤੀ ਨਜ਼ਰ ਆਵੇਗੀ ਪਰ ਜਨਰਲ ਹਾਲਾਤ ਬਿਹਤਰ ਰਹਿਣਗੇ।
ਮੀਨ : ਧਾਰਮਿਕ ਕੰਮਾਂ ਨਾਲ ਜੁੜਣ, ਧਾਰਿਮਕ ਲਿਟਰੇਚਰ ਪੜ੍ਹਨ, ਕਥਾ ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ।
27 ਅਕਤੂਬਰ 2022, ਵੀਰਵਾਰ
ਕੱਤਕ ਸੁਦੀ ਤਿੱਥੀ ਦੂਜ (ਦੁਪਹਿਰ 12.46 ਤੱਕ) ਅਤੇ ਮਗਰੋਂ ਤਿੱਥੀ ਤੀਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਤੁਲਾ ’ਚ
ਚੰਦਰਮਾ ਬ੍ਰਿਸ਼ਚਕ ’ਚ
ਮੰਗਲ ਮਿਥੁਨ ’ਚ
ਬੁੱਧ ਤੁਲਾ ’ਚ
ਗੁਰੂ ਮੀਨ ’ਚ
ਸ਼ੁੱਕਰ ਤੁਲਾ ’ਚ
ਸ਼ਨੀ ਮਕਰ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਕੱਤਕ ਪ੍ਰਵਿਸ਼ਟੇ 11, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 5 (ਕੱਤਕ), ਹਿਜਰੀ ਸਾਲ 1444, ਮਹੀਨਾ : ਰਬਿ ਉਲ ਅੱਵਲ, ਤਰੀਕ : 30, ਸੂਰਜ ਉਦੇ ਸਵੇਰੇ 6.43 ਵਜੇ, ਸੂਰਜ ਅਸਤ ਸ਼ਾਮ 5.40 ਵਜੇ (ਜਲੰਧਰ ਟਾਈਮ), ਨਕਸ਼ੱਤਰ : ਵਿਸ਼ਾਖਾ (ਦੁਪਹਿਰ 12.21 ਤੱਕ) ਅਤੇ ਮਗਰੋਂ ਨਕਸ਼ੱਤਰ ਅਨੁਰਾਧਾ ਯੋਗ : ਆਯੁਸ਼ਮਾਨ (ਸਵੇਰੇ 7.26 ਤੱਕ) ਅਤੇ ਮਗਰੋਂ ਯੋਗ ਸੌਭਾਗਿਯ, ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ, ਰਾਹੂਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਚੰਦਰ ਦਰਸ਼ਨ, ਸ਼੍ਰੀ ਵਿਸ਼ਵਕਰਮਾ ਪੂਜਨ, ਆਚਾਰੀਯਾ ਤੁਲਸੀ ਜਨਮ (ਜੈਨ)
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਪੜ੍ਹੋ ਮੇਖ ਤੋਂ ਮੀਨ ਤੱਕ ਅੱਜ ਦਾ ਰਾਸ਼ੀਫਲ ਤੇ ਜਾਣੋ ਕਿਹੋ ਜਿਹਾ ਰਹੇਗਾ ਤੁਹਾਡਾ ਪੂਰਾ ਦਿਨ
NEXT STORY