ਮੇਖ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਦੂਜਿਆਂ ’ਤੇ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ ਵਿਜਈ ਰੱਖੇਗਾ, ਯਤਨ ਕਰਨ ’ਤੇ ਕਿਸੇ ਕੰਮਕਾਜੀ ਪ੍ਰੋਗਰਾਮ ’ਚ ਕੁਝ ਪੇਸ਼ਕਦਮੀ ਹੋਵੇਗੀ।
ਬ੍ਰਿਖ : ਸਿਤਾਰਾ ਸਿਹਤ ਲਈ ਠੀਕ ਨਹੀਂ ਇਸ ਲਈ ਖਾਣ-ਪੀਣ ਦੇ ਮਾਮਲੇ ’ਚ ਸੁਚੇਤ ਰਹਿਣਾ ਸਹੀ ਰਹੇਗਾ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਠੀਕ-ਠਾਕ ਬਣੇ ਰਹਿਣਗੇ।
ਮਿਥੁਨ : ਵਪਾਰਕ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ, ਤੇਜ ਪ੍ਰਭਾਵ ਬਣਿਆ ਰਹੇਗਾ, ਫੈਮਿਲੀ ਫ੍ਰੰਟ ’ਤੇ ਮੇਲ-ਮਿਲਾਪ ਸਦਭਾਅ ਬਣਿਆ ਰਹੇਗਾ।
ਕਰਕ : ਕਿਉਂਕਿ ਸ਼ਤਰੂ ਉਭਰਦੇ ਸਿਮਟਦੇ ਰਹਿ ਸਕਦੇ ਹਨ,ਇਸ ਲਈ ਆਪ ਨੂੰ ਉਨ੍ਹਾਂ ਦੀਆਂ ਸਰਗਰਮੀਆਂ ’ਤੇ ਨਜ਼ਰ ਰੱਖਣੀ ਹੋਵੇਗੀ, ਆਪ ਦਾ ਮਨ ਟੈਂਸ-ਅਸ਼ਾਂਤ-ਡਿਸਟਰਬ ਜਿਹਾ ਰਹੇਗਾ।
ਸਿੰਘ : ਜਨਰਲ ਸਿਤਾਰਾ ਬਿਹਤਰ, ਉਦੇਸ਼ ਪ੍ਰੋਗਰਾਮ ਹੱਲ ਹੋਣਗੇ, ਯਤਨ ਕਰਨ ’ਤੇ ਆਪ ਦੀ ਪਲਾਨਿੰਗ ’ਚੋਂ ਕੋਈ ਪੇਚੀਦਗੀ ਹਟ ਸਕਦੀ ਹੈ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ।
ਕੰਨਿਆ : ਯਤਨ ਕਰਨ ’ਤੇ ਕਿਸੇ ਅਦਾਲਤੀ ਕੰਮ ’ਚੋਂ ਕੋਈ ਮੁਸ਼ਕਲ ਹਟ ਸਕਦੀ ਹੈ, ਮਾਣ-ਸਨਮਾਨ ਬਣਿਆ ਰਹੇਗਾ ਪਰ ਸਿਹਤ ’ਚ ਕੁਝ ਗੜਬੜੀ ਰਹਿਣ ਦਾ ਡਰ ਰਹੇਗਾ।
ਤੁਲਾ : ਕਿਸੇ ਵੱਡੇ ਆਦਮੀ ਦੀ ਮਦਦ ਲੈਣ ਲਈ ਜੇ ਆਪ ਉਸ ਨੂੰ ਅਪਰੋਚ ਕਰੋਗੇ ਤਾਂ ਉਹ ਆਪ ਦੀ ਗੱਲ ਪੂਰੀ ਅਟੈਨਸ਼ਨ ਅਤੇ ਧੀਰਜ ਨਾਲ ਸੁਣੇਗਾ।
ਬ੍ਰਿਸ਼ਚਕ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਪਬਲੀਕੇਸ਼ਨ, ਮੈਡੀਕਲ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਧਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਸੋਚੇਗਾ ਜਂ ਮਨ ਬਣਾਓਗੇ ਉਸ ’ਚ ਕੁਝ ਨਾ ਕੁਝ ਬਿਹਤਰੀ ਜ਼ਰੂਰ ਹੋਵੇਗੀ, ਠੰਡੀਆਂ ਵਸਤਾਂ ਦੀ ਵਰਤੋਂ ਘੱਟ ਕਰੋ।
ਮਕਰ : ਜਿਹੜੀ ਵੀ ਕੋਸ਼ਿਸ਼ ਕਰੋ ਜਾਂ ਕੰਮ ਕਰੋ, ਬੜੀ ਅਹਿਤਿਆਤ ਨਾਲ ਕਰੋ ਕਿਉਂਕਿ ਸਿਤਾਰਾ ਉਲਝਣਾਂ-ਝਮੇਲਿਆਂ ਅਤੇ ਆਪ ਦੇ ਪੈਰ ਨੂੰ ਪਿੱਛੇ ਖਿੱਚਣ ਵਾਲਾ ਹੈ।
ਕੁੰਭ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਦੇਣ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ ਹੈ ਪਰ ਜਨਰਲ ਹਾਲਾਤ ਵੀ ਬਿਹਤਰ ਬਣੇ ਰਹਿਣਗੇ।
ਮੀਨ : ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ, ਵੱਡੇ ਲੋਕ ਮਿਹਰਬਾਨ ਰਹਿਣਗੇ ਅਤੇ ਆਪ ਦਾ ਲਿਹਾਜ਼ ਕਰਨਗੇ, ਸਤਰੂ ਵੀ ਕਮਜ਼ੋਰ ਤੇਜਹੀਣ ਰਹਿਣਗੇ।
29 ਅਕਤੂਬਰ 2022, ਸ਼ਨੀਵਾਰ
ਕੱਤਕ ਸੁਦੀ ਤਿੱਥੀ ਚੌਥ (ਸਵੇਰੇ 8.14 ਤੱਕ) ਅਤੇ ਮਗਰੋਂ ਤਿਥੀ ਪੰਚਮੀ (ਜਿਹੜੀ ਕਸ਼ੈਅ ਹੋ ਗਈ ਹੈ।)
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਤੁਲਾ ’ਚ
ਚੰਦਰਮਾ ਬ੍ਰਿਸ਼ਚਕ ’ਚ
ਮੰਗਲ ਮਿਥੁਨ ’ਚ
ਬੁੱਧ ਤੁਲਾ ’ਚ
ਗੁਰੂ ਮੀਨ ’ਚ
ਸ਼ੁੱਕਰ ਤੁਲਾ ’ਚ
ਸ਼ਨੀ ਮਕਰ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਕੱਤਕ ਪ੍ਰਵਿਸ਼ਟੇ 13, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 7 (ਕੱਤਕ), ਹਿਜਰੀ ਸਾਲ 1444, ਮਹੀਨਾ : ਰਬਿ ਉਲਸਾਨੀ , ਤਰੀਕ : 2 ਸੂਰਜ ਉਦੇ ਸਵੇਰੇ 6.45 ਵਜੇ, ਸੂਰਜ ਅਸਤ ਸ਼ਾਮ 5.38 ਵਜੇ (ਜਲੰਧਰ ਟਾਈਮ), ਨਕਸ਼ੱਤਰ : ਜੇਸ਼ਠਾ (ਸਵੇਰੇ 9.06 ਤੱਕ) ਅਤੇ ਮਗਰੋਂ ਨਕਸ਼ੱਤਰ ਮੂਲਾ, ਯੋਗ : ਅਤਿਗੰਡ (ਰਾਤ 10.22 ਤੱਕ) ਅਤੇ ਮਗਰੋਂ ਯੋਗ ਸੁਕਰਮਾ, ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (ਸਵੇਰੇ 9.06 ਤੱਕ) ਅਤੇ ਮਗਰੋਂ ਧਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਸਵੇਰੇ 9.06 ਤੱਕ ਜੰਮੇ ਬੱਚੇ ਨੂੰ ਜੇਸ਼ਠਾ ਨਕਸ਼ੱਤਰ ਦੀ ਅਤੇ ਮਗਰੋਂ ਮੂਲਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸੋਭਾਗਿਯ ਪੰਚਮੀ, ਜਯਾ ਪੰਚਮੀ, ਗਿਆਨ ਪੰਚਮੀ (ਜੈਨ)।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮੇਖ ਤੇ ਬ੍ਰਿਸ਼ਚਕ ਰਾਸ਼ੀ ਵਾਲਿਆਂ ਦੀ ਅਰਥ ਤੇ ਕਾਰੋਬਾਰੀ ਦਸ਼ਾ ਚੰਗੀ, ਤੁਲਾ ਵਾਲੇ ਧਿਆਨ ਨਾਲ ਨਿਪਟਾਉਣ ਕੰਮ
NEXT STORY