ਮੇਖ : ਲੋਹਾ, ਲੋਹਾ- ਮਸ਼ੀਨਰੀ, ਲੋਹੇ ਦੇ ਕਲ ਪੁਰਜ਼ਿਆਂ, ਹਾਰਡ ਵੇਅਰ, ਸਰੀਆ, ਸਟੀਲ ਫਰਨੀਚਰ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਬ੍ਰਿਖ : ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵਲ, ਅਫਸਰਾਂ ਦੇ ਸਾਫਟ ਰੁਖ ਕਰ ਕੇ ਆਪ ਦੀ ਕੋਈ ਮੁਸ਼ਕਲ ਹਟ ਸਕਦੀ ਹੈ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ।
ਮਿਥੁਨ : ਜਨਰਲ ਸਿਤਾਰਾ ਸਟ੍ਰਾਂਗ, ਯਤਨ ਕਰਨ ’ਤੇ ਆਪ ਦਾ ਕੋਈ ਉਦੇਸ਼ ਪ੍ਰੋਗਰਾਮ ਆਪਣੀ ਮੰਜ਼ਿਲ ਵੱਲ ਕੁਝ ਅੱਗੇ ਵਧੇਗਾ, ਸ਼ੁਭ ਕੰਮਾਂ ’ਚ ਧਿਆਨ।
ਕਰਕ : ਸਿਤਾਰਾ ਸਿਹਤ ਲਈ ਕਮਜ਼ੋਰ, ਸੀਮਾ ’ਚ ਖਾਣਾ-ਪੀਣਾ ਅਤੇ ਕਿਸੇ ’ਤੇ ਜ਼ਿਆਦਾ ਭਰੋਸਾ ਨਹੀਂ ਕਰਨਾ ਚਾਹੀਦਾ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਸਿੰਘ : ਵਪਾਰ ਅਤੇ ਕੰਮਕਾਜ ਦਾ ਸਿਤਾਰਾ ਚੰਗਾ, ਸਫਲਤਾ ਸਾਥ ਦੇਵੇਗੀ, ਦੋਵੇਂ ਪਤੀ-ਪਤਨੀ ਦੀ ਹਰ ਮਾਮਲੇ ਦੇ ਪ੍ਰਤੀ ਇਕੋ ਜਿਹੀ ਸੋਚ ਅਪਰੋਚ ਰਹੇਗੀ।
ਕੰਨਿਆ : ਨਾ ਤਾਂ ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਕਰੋ ਅਤੇ ਨਾ ਹੀ ਉਨ੍ਹਾਂ ’ਤੇ ਜ਼ਿਆਦਾ ਭਰੋਸਾ ਕਰੋ, ਵੈਸੇ ਜਨਰਲ ਹਾਲਾਤ ਠੀਕ-ਠਾਕ ਬਣੇ ਰਹਿਣਗੇ।
ਤੁਲਾ : ਸੰਤਾਨ ਦੇ ਸੁਪੋਰਟਿਵ ਰੁਖ ਕਰ ਕੇ ਆਪ ਦੀ ਕੋਈ ਮੁਸ਼ਕਲ ਹੱਲ ਹੋਣ ਦੇ ਨੇੜੇ ਪਹੁੰਚੇਗੀ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
ਬ੍ਰਿਸ਼ਚਕ : ਕਿਸੇ ਅਦਾਲਤੀ ਕੰਮ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਵਿਰੋਧੀ ਕਮਜ਼ੋਰ ਤੇਜਹੀਣ ਰਹਿਣਗੇ, ਤੇਜ ਪ੍ਰਭਾਵ ਬਣਿਆ ਰਹੇਗਾ।
ਧਨ : ਕਿਸੇ ਸੱਜਣ -ਮਿੱਤਰ ਦੀ ਮਦਦ ਲੈਣ ਲਈ ਜੇ ਆਪ ਉਸ ਨੂੰ ਅਪਰੋਚ ਕਰੋਗੇ, ਉਹ ਆਪ ਦੀ ਗੱਲ ਧਿਆਨ ਹਮਦਰਦੀ ਨਾਲ ਸੁਣੇਗਾ।
ਮਕਰ : ਸਿਤਾਰਾ ਧਨ ਲਾਭ ਲਈ ਚੰਗਾ, ਅਰਥ ਦਸ਼ਾ ਕੰਫਰਟੇਬਲ ਰਹੇਗੀ, ਯਤਨ ਕਰਨ ’ਤੇ ਕਿਸੇ ਕੰਮਕਾਜੀ ਪਲਾਨਿੰਗ ’ਚੋਂ ਕੋਈ ਮੁਸ਼ਕਲ ਹਟੇਗੀ।
ਕੁੰਭ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਘਟੀਆ ਲੋਕਾਂ ਤੋਂ ਫਾਸਲਾ ਬਣਾਈ ਰੱਖੋ ।
ਮੀਨ : ਜਨਰਲ ਸਿਤਾਰਾ ਕਮਜ਼ੋਰ,, ਉਲਝਣਾਂ-ਮੁਸ਼ਕਲਾਂ ਦੇ ਉਭਰਨ, ਸਿਹਤ ਦੇ ਵਿਗੜਣ ਅਤੇ ਪੈਰ ਫਿਸਲਣ ਦਾ ਡਰ ਬਣਿਆ ਰਹੇਗਾ।
3 ਨਵੰਬਰ 2022, ਵੀਰਵਾਰ
ਕੱਤਕ ਸੁਦੀ ਤਿੱਥੀ ਦਸਮੀ (ਸ਼ਾਮ 7.31 ਤੱਕ) ਅਤੇ ਮਗਰੋਂ ਤਿੱਥੀ ਇਕਾਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਤੁਲਾ ’ਚ
ਚੰਦਰਮਾ ਕੁੰਭ ’ਚ
ਮੰਗਲ ਮਿਥੁਨ ’ਚ
ਬੁੱਧ ਤੁਲਾ ’ਚ
ਗੁਰੂ ਮੀਨ ’ਚ
ਸ਼ੁੱਕਰ ਤੁਲਾ ’ਚ
ਸ਼ਨੀ ਮਕਰ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਕੱਤਕ ਪ੍ਰਵਿਸ਼ਟੇ 18, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 12 (ਕੱਤਕ), ਹਿਜਰੀ ਸਾਲ 1444, ਮਹੀਨਾ : ਰਬਿ ਉਲਸਾਨੀ, ਤਰੀਕ : 7, ਸੂਰਜ ਉਦੇ ਸਵੇਰੇ 6.49 ਵਜੇ, ਸੂਰਜ ਅਸਤ ਸ਼ਾਮ 5.33 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸ਼ਤਭਿਖਾ (3-4 ਮੱਧ ਰਾਤ 12.49 ਤਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਭਾਦਰਪਦ ਯੋਗ : ਵ੍ਰਿਧੀ (ਸਵੇਰੇ 7.49 ਤੱਕ) ਅਤੇ ਮਗਰੋਂ ਯੋਗ ਧਰੁਵ ਚੰਦਰਮਾ : ਕੁੰਭ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ) ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ, ਰਾਹੂਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਮੇਲਾ ਅਚਲੇਸ਼ਵਰ (ਬਟਾਲਾ ਪੰਜਾਬ)
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਪੜ੍ਹੋ ਅੱਜ ਦਾ ਰਾਸ਼ੀਫਲ ਤੇ ਜਾਣੋ ਕੀ ਕਹਿੰਦੀ ਹੈ ਤੁਹਾਡੀ ਰਾਸ਼ੀ
NEXT STORY