ਮੇਖ : ਕਿਉਂਕਿ ਸਿਤਾਰਾ ਉਲਝਣਾਂ-ਝਗੜਿਆਂ, ਪੇਚੀਦਗੀਆਂ ਵਾਲਾ, ਇਸ ਲਈ ਕੋਈ ਵੀ ਨਵਾਂ ਕੰਮ ਜਾਂ ਯਤਨ ਹੱਥ ’ਚ ਲੈਣ ਤੋਂ ਬਚਣਾ ਚਾਹੀਦਾ ਹੈ, ਨੁਕਸਾਨ ਦਾ ਡਰ।
ਬ੍ਰਿਖ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਸ਼ਤਰੂ ਵੀ ਆਪ ਦੀ ਪਕੜ ਹੇਠ ਰਹਿਣਗੇ ਪਰ ਖਰਚਿਆਂ ਦਾ ਜ਼ੋਰ ਬਣਿਆ ਰਹੇਗਾ।
ਮਿਥੁਨ : ਸਿਤਾਰਾ ਸਰਕਾਰੀ ਅਤੇ ਗ਼ੈਰ-ਸਰਕਾਰੀ ਕੰਮਾਂ ’ਚ ਸਫਲਤਾ ਦੇਵੇਗਾ, ਵਿਰੋਧੀ ਕਮਜ਼ੋਰ ਰਹਿਣਗੇ ਪਰ ਉਲਝਣਾਂ, ਝਮੇਲਿਆਂ ਤੋਂ ਆਪਣਾ ਬਚਾਅ ਰੱਖੋ।
ਕਰਕ : ਧਾਰਮਿਕ ਅਤੇ ਸਮਾਜਿਕ ਕੰਮਾਂ’ਚ ਧਿਆਨ, ਤੇਜ ਪ੍ਰਭਾਵ ਦਬਦਬਾ ਬਣਿਆ ਰਹੇਗਾ ਪਰ ਕਿਸੇ ਅਫਸਰ ਦੇ ਰੁਖ਼ ’ਚ ਸਖ਼ਤੀ ਕਰ ਕੇ ਪ੍ਰੇਸ਼ਾਨੀ ਵਧੇਗੀ।
ਸਿੰਘ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣਾ-ਪੀਣਾ ਸੰਭਲ-ਸੰਭਾਲ ਕੇ ਕਰਨਾ ਸਹੀ ਰਹੇਗਾ, ਕਿਸੇ ਦੀ ਜ਼ਿੰਮੇਵਾਰੀ ’ਚ ਵੀ ਨਹੀਂ ਫਸਣਾ ਚਾਹੀਦਾ।
ਕੰਨਿਆ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ-ਪ੍ਰੋਗਰਾਮਾਂ ’ਚ ਸਫ਼ਲਤਾ ਮਿਲੇਗੀ, ਫੈਮਿਲੀ ਫ੍ਰੰਟ ’ਤੇ ਤਾਲਮੇਲ ਸਦਭਅ ਬਣਿਆ ਰਹੇਗਾ।
ਤੁਲਾ : ਕਿਸੇ ਪ੍ਰਬਲ ਸ਼ਤਰੂ ਦੇ ਨਾਲ ਟਕਰਾਅ ਦਾ ਖਤਰਾ ਵਧ ਸਕਦਾ ਹੈ, ਇਸ ਲਈ ਦੁਸ਼ਮਣਾਂ ਨਾਲ ਅਹਿਤਿਆਤ ਨਾਲ ਡੀਲ ਕਰਨਾ ਚਾਹੀਦਾ ਹੈ।
ਬ੍ਰਿਸ਼ਚਕ : ਜਨਰਲ ਸਿਤਾਰਾ ਸਟ੍ਰਾਂਗ, ਕਾਰੋਬਾਰੀ ਦਸ਼ਾ ਬਿਹਤਰ, ਯਤਨ ਕਰਨ ’ਤੇ ਕੋਈ ਪਲਾਨਿੰਗ ਪ੍ਰੋਗਰਾਮ ਸਿਰੇ ਚੜ੍ਹ ਸਕਦਾ ਹੈ, ਮਾਣ-ਸਨਮਾਨ ਦੀ ਪ੍ਰਾਪਤੀ।
ਧਨ : ਪ੍ਰਾਪਰਟੀ ਦੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲ ਸਕਦਾ ਹੈ, ਜਨਰਲ ਤੌਰ ’ਤੇ ਵੀ ਹਰ ਪੱਖੋਂ ਬਿਹਤਰੀ ਹੋਵੇਗੀ।
ਮਕਰ : ਉਤਸ਼ਾਹ-ਹਿੰਮਤ ਅਤੇ ਕੰਮਕਾਜੀ ਭੱਜ-ਦੌੜ ਬਣੀ ਰਹੇਗੀ, ਸ਼ਤਰੂ ਆਪ ਅੱਗੇ ਟਿਕ ਨਾ ਸਕੇਗਾ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
ਕੁੰਭ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਕੰਸਲਟੈਂਸੀ, ਪਬਲੀਕੇਸ਼ਨ, ਟੂਰਿਜ਼ਮ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਮੀਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਮਨ ਬਣਾਓਗੇ ਉਸ ’ਚ ਸਫਲਤਾ ਮਿਲੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
5 ਨਵੰਬਰ 2022, ਸ਼ਨੀਵਾਰ
ਕੱਤਕ ਸੁਦੀ ਤਿੱਥੀ ਦੁਆਦਸ਼ੀ (ਸ਼ਾਮ 5.07 ਤੱਕ) ਅਤੇ ਮਗਰੋਂ ਤਿੱਥੀ ਤਰੋਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਤੁਲਾ ’ਚ
ਚੰਦਰਮਾ ਮੀਨ ’ਚ
ਮੰਗਲ ਮਿਥੁਨ ’ਚ
ਬੁੱੱਧ ਤੁਲਾ ’ਚ
ਗੁਰੂ ਮੀਨ ’ਚ
ਸ਼ੁੱਕਰ ਤੁਲਾ ’ਚ
ਸ਼ਨੀ ਮਕਰ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਕੱਤਕ ਪ੍ਰਵਿਸ਼ਟੇ 20, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 14 (ਕੱਤਕ), ਹਿਜਰੀ ਸਾਲ 1444, ਮਹੀਨਾ : ਰਬਿ ਉਲਸਾਨੀ, ਤਰੀਕ : 9, ਸੂਰਜ ਉਦੇ ਸਵੇਰੇ 6.50 ਵਜੇ, ਸੂਰਜ ਅਸਤ ਸ਼ਾਮ 5.32 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉਤਰਾ ਭਾਦਰਪਦ (ਰਾਤ 11.56 ਤੱਕ) ਅਤੇ ਮਗਰੋਂ ਨਕਸ਼ੱਤਰ ਰੇਵਤੀ, ਯੋਗ : ਹਰਸ਼ਣ (5-6 ਮੱਧ ਰਾਤ 1.22 ਤੱਕ) ਅਤੇ ਮਗਰੋਂ ਯੋਗ ਵਜਰ, ਚੰਦਰਮਾ : ਮੀਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ), ਰਾਤ 11.56 ਤੋਂ ਬਾਅਦ ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼ਨੀ ਪ੍ਰਦੋਸ਼ ਵਰਤ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਸਿੰਘ ਰਾਸ਼ੀ ਵਾਲਿਆਂ ਲਈ ਸਿਤਾਰਾ ਕਾਰੋਬਾਰੀ ਕੰਮਾਂ ਲਈ ਚੰਗਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY