ਮੇਖ : ਮਿੱਤਰਾਂ ਨਾਲ ਮੇਲਜੋਲ ਅਤੇ ਸਹਿਯੋਗ ਫਰੂਟਫੁਲ ਰਹੇਗਾ ਪਰ ਸਿਹਤ ’ਚ ਅਚਾਨਕ ਵਿਗਾੜ ਹੋਣ ਦਾ ਡਰ, ਮੌਸਮ ਦੇ ਐਕਸਪੋਜ਼ਰ ਤੋਂ ਵੀ ਬਚਾਅ ਰੱਖੋ।
ਬ੍ਰਿਖ : ਖੇਤੀ ਉਤਪਾਦਾਂ, ਖੇਤੀ ਉਪਕਰਨਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕੰਮ ਕੰਮਕਾਜੀ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ।
ਮਿਥੁਨ : ਵਪਾਰ ਅਤੇ ਕੰਮਕਾਜ ਦੇ ਕੰਮਾਂ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ ਪਰ ਕਿਸੇ ਮਹਿਲਾ ਕਰ ਕੇ ਆਪ ਦੀ ਟੈਨਸ਼ਨ ਪ੍ਰੇਸ਼ਾਨੀ ਵਧ ਸਕਦੀ ਹੈ।
ਕਰਕ : ਸਮਾਂ ਉਲਝਣਾਂ, ਪੰਗਿਆਂ, ਪੇਚੀਦਗੀਆਂ ਵਾਲਾ,ਇਸ ਲਈ ਕਿਸੇ ਵੀ ਨਵੀਂ ਕੋਸ਼ਿਸ਼ ਨੂੰ ਹੱਥ ’ਚ ਲੈਣ ਤੋਂ ਬਚਣਾ ਚਾਹੀਦਾ ਹੈ, ਨੁਕਸਾਨ ਦਾ ਵੀ ਡਰ।
ਸਿੰਘ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ਨੂੰ ਸੰਵਾਰਨ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਕੰਮਕਾਜੀ ਭੱਜਦੌੜ ਬਿਹਤਰ ਅਤੇ ਪਾਜ਼ੇਟਿਵ ਨਤੀਜਾ ਦੇਵੇਗੀ।
ਕੰਨਿਆ : ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ, ਅਫਸਰ ਅਤੇ ਵੱਡੇ ਲੋਕ ਮਿਹਰਬਾਨ ਰਹਿਣਗੇ ਅਤੇ ਉਨ੍ਹਾਂ ਦੇ ਸਾਫਟ ਰੁਖ ਕਰ ਕੇ ਕੋਈ ਰੁਕਾਵਟ, ਮੁਸ਼ਕਲ ਹਟ ਸਕਦੀ ਹੈ।
ਤੁਲਾ : ਧਾਰਮਿਕ ਕੰਮਾਂ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ ਅਤੇ ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ।
ਬ੍ਰਿਸ਼ਚਕ : ਸਿਤਾਰਾ ਸਿਹਤ ਲਈ ਕਮਜ਼ੋਰ, ਸੀਮਾ ’ਚ ਅਤੇ ਨਾਪਤੋਲ ਕੇ ਖਾਣਾ-ਪੀਣਾ ਕਰਨਾ ਸਹੀ ਰਹੇਗਾ, ਸਫਰ ਵੀ ਨਾ ਕਰਨਾ ਚਾਹੀਦਾ।
ਧਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਮਨ ਬਣਾਓਗੇ ਉਸ ’ਚ ਕੁਝ ਨਾ ਕੁਝ ਸਫਲਤਾ ਜ਼ਰੂਰ ਮਿਲੇਗੀ ਪਰ ਖਰਚਿਆਂ ਦਾ ਜ਼ੋਰ ਵੀ ਰਹੇਗਾ।
ਮਕਰ : ਦੁਸ਼ਮਣਾਂ ਦੀਆਂ ਸ਼ਰਾਰਤਾਂ-ਹਰਕਤਾਂ ’ਤੇ ਨਜ਼ਰ ਰੱਖਣੀ ਜ਼ਰੂਰੀ ਕਿਉਂਕਿ ਉਹ ਤੁਹਾਡੀ ਲੱਤ ਖਿੱਚਣ ਤੋਂ ਕਦੀ ਬਾਜ਼ ਨਾ ਆਉਣਗੇ, ਸਫਰ ਵੀ ਪ੍ਰੇਸ਼ਾਨੀ ਵਾਲਾ।
ਕੁੰਭ : ਸੰਤਾਨ ਦੀ ਸੁਪੋਰਟ ਅਤੇ ਸਹਿਯੋਗ ’ਤੇ ਭਰੋਸਾ ਕੀਤਾ ਜਾ ਸਕਦਾ ਹੈ ਅਤੇ ਉਸ ਦੀ ਮਦਦ ਨਾਲ ਆਪ ਦੀ ਕੋਈ ਸਮੱਸਿਆ ਹੱਲ ਹੋ ਸਕਦੀ ਹੈ।
ਮੀਨ : ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਲਈ ਸ਼ੁਰੂਆਤੀ ਯਤਨ ਸਿਰੇ ਚੜ੍ਹ ਸਕਦਾ ਹੈ, ਅਰਥ ਦਸ਼ਾ ਵੀ ਕੰਫਟੇਬਲ ਰਹੇਗੀ।
12 ਨਵੰਬਰ 2022, ਸ਼ਨੀਵਾਰ
ਕੱਤਕ ਸੁਦੀ ਤਿੱਥੀ ਚੌਥ (ਰਾਤ 10.26 ਤੱਕ) ਅਤੇ ਮਗਰੋਂ ਤਿੱਥੀ ਪੰਚਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਤੁਲਾ ’ਚ
ਚੰਦਰਮਾ ਬ੍ਰਿਖ ’ਚ
ਮੰਗਲ ਮਿਥੁਨ ’ਚ
ਬੁੱਧ ਤੁਲਾ ’ਚ
ਗੁਰੂ ਮੀਨ ’ਚ
ਸ਼ੁੱਕਰ ਤੁਲਾ ’ਚ
ਸ਼ਨੀ ਮਕਰ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਕੱਤਕ ਪ੍ਰਵਿਸ਼ਟੇ 27, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 21 (ਕੱਤਕ), ਹਿਜਰੀ ਸਾਲ 1444, ਮਹੀਨਾ : ਰਬਿ ਉਲਸਾਨੀ, ਤਰੀਕ : 16, ਸੂਰਜ ਉਦੇ ਸਵੇਰੇ 6.56 ਵਜੇ, ਸੂਰਜ ਅਸਤ ਸ਼ਾਮ 5.29 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮ੍ਰਿਗਸ਼ਿਰ (ਸਵੇਰੇ 7.33 ਤੱਕ) ਅਤੇ ਮਗਰੋਂ ਨਕਸ਼ੱਤਰ ਆਰਦਰਾ, ਯੋਗ : ਸਿੱਧ (ਰਾਤ 10.02 ਤੱਕ) ਅਤੇ ਮਗਰੋਂ ਯੋਗ ਸਾਧਿਯ, ਚੰਦਰਮਾ : ਮਿਥੁਨ ਰਾਸ਼ੀ ’ਤੇ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰ ਨੌਂ ਤੋਂ ਸਾਢੇ ਦਸ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਗਣੇਸ਼ ਚੌਥ ਵਰਤ, ਪੰ. ਮਦਨ ਮੋਹਨ ਮਾਲਵੀਯ ਪੁੰਨ ਤਿੱਥੀ।
-(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਕਰਕ ਰਾਸ਼ੀ ਦਾ ਸਿਤਾਰਾ ਆਮਦਨ ਵਾਲਾ ਤੇ ਕਾਰੋਬਾਰੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY