ਮੇਖ : ਮਿੱਤਰ, ਕੰਮਕਾਜੀ ਸਾਥੀ ਸਹਿਯੋਗ ਦੇਣਗੇ ਅਤੇ ਆਪ ਦੀ ਗੱਲ ਨੂੰ ਧੀਰਜ ਅਤੇ ਧਿਆਨ ਨਾਲ ਸੁਣਨਗੇ, ਸ਼ਤਰੂ ਵੀ ਆਪ ਅੱਗੇ ਠਹਿਰ ਨਾ ਸਕਣਗੇ।
ਬ੍ਰਿਖ : ਖੇਤੀ ਉਤਪਾਦਾਂ, ਖੇਤੀ ਉਪਕਰਨਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਮਿਥੁਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਗਲੇ ’ਚ ਖਰਾਬੀ ਦਾ ਡਰ, ਠੰਡੀਆਂ ਵਸਤਾਂ ਦੀ ਵਰਤੋਂ ਘੱਟ ਕਰੋ।
ਕਰਕ : ਕਿਉਂਕਿ ਸਿਤਾਰਾ ਉਲਝਣਾਂ-ਪੇਚੀਦਗੀਆਂ ਨੂੰ ਜਗਾਈ ਰੱਖਣ ਵਾਲਾ ਹੈ, ਇਸ ਲਈ ਕੋਈ ਵੀ ਨਵਾਂ ਕੰਮ ਜਾਂ ਪ੍ਰੋਗਰਾਮ ਹੱਥ ’ਚ ਨਾ ਲਓ।
ਸਿੰਘ : ਸੰਤਾਨ ਦੇ ਸਹਿਯੋਗੀ ਰੁਖ ਕਰ ਕੇ ਆਪ ਦੀ ਕੋਈ ਪਲਾਨਿੰਗ-ਸਕੀਮ ਸੁਲਝਣ ਵੱਲ ਅੱਗੇ ਵਧ ਸਕਦੀ ਹੈ, ਸ਼ਤਰੂ ਕਮਜ਼ੋਰ ਰਹਿਣਗੇ।
ਕੰਨਿਆ : ਕੋਰਟ ਕਚਹਿਰੀ ਦੇ ਕਿਸੇ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਬਿਹਤਰ, ਮਾਣ-ਸਨਮਾਨ ਦੀ ਪ੍ਰਾਪਤੀ ਪਰ ਸਿਹਤ ਦੇ ਵਿਗੜਣ ਦਾ ਡਰ।
ਤੁਲਾ : ਜਿਹੜਾ ਵੀ ਕੰਮ ਕਰੋ ਪੂਰਾ ਜ਼ੋਰ ਲਗਾ ਕੇ ਕਰੋ ਕਿਉਂਕਿ ਅਨਮੰਨੇ ਮਨ ਨਾਲ ਕੀਤਾ ਗਿਆ ਕੋਈ ਵੀ ਯਤਨ ਸਿਰੇ ਨਾ ਚੜ੍ਹੇਗਾ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
ਬ੍ਰਿਸ਼ਚਕ : ਸਿਹਤ ਬਾਰੇ ਲਾਪ੍ਰਵਾਹ ਨਹੀਂ ਰਹਿਣਾ ਚਾਹੀਦਾ, ਲੈਣ-ਦੇਣ ਦੇ ਕੰਮ ਅਤੇ ਲਿਖਣ-ਪੜ੍ਹਨ ਦੇ ਕੰਮ ਵੀ ਸੁਚੇਤ ਰਹਿ ਕੇ ਕਰਨਾ ਸਹੀ ਰਹੇਗਾ।
ਧਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਵੀ ਯਤਨ ਕਰੋਗੇ ਉਸ ’ਚ ਸਫਲਤਾ ਮਿਲੇਗੀ, ਫੈਮਿਲੀ ਫ੍ਰੰਟ ’ਤੇ ਤਾਲਮੇਲ ਰਹੇਗਾ।
ਮਕਰ : ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਨਾ ਤਾਂ ਗਲਤੀ ਕਰੋ ਅਤੇ ਨਾ ਹੀ ਉਸ ਨਾਲ ਜ਼ਿਆਦਾ ਮੇਲ ਜੋਲ ਰੱਖੋ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਕੁੰਭ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ ਵਿਜਈ ਰੱਖੇਗਾ, ਇਰਾਦਿਆਂ ’ਚ ਮਜ਼ਬੂਤੀ ਰਹੇਗੀ।
ਮੀਨ : ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪ ਦੀ ਭਜਦੌੜ ਚੰਗਾ ਨਤੀਜਾ ਦੇ ਸਕਦੀ ਹੈ, ਸ਼ਤਰੂ ਕਮਜ਼ੋਰ ਰਹਿਣਗੇ, ਤੇਜ ਪ੍ਰਭਾਵ ਬਣਿਆ ਰਹੇਗਾ।
9 ਦਸੰਬਰ 2022, ਸ਼ੁੱਕਰਵਾਰ
ਮੱਘਰ ਸੁਦੀ ਤਿੱਥੀ ਏਕਮ (ਪੁਰਵ ਦੁਪਹਿਰ 11.35 ਤੱਕ) ਅਤੇ ਮਗਰੋਂ ਤਿੱਥੀ ਦੂਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਸ਼ਚਕ ’ਚ
ਚੰਦਰਮਾ ਮਿਥੁਨ ’ਚ
ਮੰਗਲ ਬ੍ਰਿਖ ’ਚ
ਬੁੱਧ ਧਨ ’ਚ
ਗੁਰੂ ਮੀਨ ’ਚ
ਸ਼ੁੱਕਰ ਧਨ ’ਚ
ਸ਼ਨੀ ਮਕਰ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਮੱਘਰ ਪ੍ਰਵਿਸ਼ਟੇ 24, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 18 (ਮੱਘਰ), ਹਿਜਰੀ ਸਾਲ 1444, ਮਹੀਨਾ : ਜਮਾਦਿ ਉਲ ਅੱਵਲ, ਤਰੀਕ : 14, ਸੂਰਜ ਉਦੇ ਸਵੇਰੇ 7.19 ਵਜੇ, ਸੂਰਜ ਅਸਤ ਸ਼ਾਮ 5.21 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮ੍ਰਿਗਸ਼ਿਰ (ਬਾਅਦ ਦੁਪਹਿਰ 2.59 ਤੱਕ) ਅਤੇ ਮਗਰੋਂ ਨਕਸ਼ੱਤਰ ਆਰਦਰਾ, ਯੋਗ : ਸ਼ੁੱਭ (9-10 ਮੱਧ ਰਾਤ 3.42 ਤੱਕ) ਅਤੇ ਮਗਰੋਂ ਯੋਗ ਸ਼ੁਕਲ, ਚੰਦਰਮਾ : ਮਿਥੁਨ ਰਾਸ਼ੀ ’ਤੇ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਪੋਹ ਵਦੀ ਪੱਖ ਸ਼ੁਰੂ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮਿਥੁਨ ਰਾਸ਼ੀ ਵਾਲਿਆਂ ਨੂੰ ਨੁਕਸਾਨ ਪ੍ਰੇਸ਼ਾਨੀ ਦਾ ਡਰ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY