ਮੇਖ : ਉਤਸ਼ਾਹ-ਹਿੰਮਤ ਅਤੇ ਕੰਮਕਾਜੀ ਕੰਮਾਂ ਨੂੰ ਨਿਪਟਾਉਣ ਲਈ ਸਮਾਂ ਚੰਗਾ, ਵੈਸੇ ਸਿਹਤ ਦੇ ਵਿਗੜਣ ਅਤੇ ਪੈਰ ਫਿਸਲਣ ਦਾ ਡਰ ਬਣਿਆ ਰਹੇਗਾ।
ਬ੍ਰਿਖ : ਵਪਾਰ ਕਾਰੋਬਾਰ ਦੇ ਕੰਮਾਂ ਨੂੰ ਸੰਵਾਰਨ ਅਤੇ ਬਿਹਤਰ ਹਾਲਾਤ ਬਣਾਉਣ ਵਾਲਾ ਸਿਤਾਰਾ, ਕੰਮਕਾਜੀ ਭੱਜਦੌੜ ਪਾਜ਼ੇਟਿਵ ਨਤੀਜਾ ਦੇਵੇਗੀ, ਮਾਣ ਸਨਮਾਨ ਦੀ ਪ੍ਰਾਪਤੀ।
ਮਿਥੁਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਮਾਣ-ਸਨਮਾਨ ਬਣਿਆ ਰਹੇਗਾ ਪਰ ਮਨ ਕੁਝ ਅਸਥਿਰ ਅਤੇ ਡਾਵਾਂਡੋਲ ਜਿਹਾ ਰਹੇਗਾ।
ਕਰਕ : ਖਰਚਿਆਂ ਕਰ ਕੇ ਅਰਥ ਦਸ਼ਾ ਵੀ ਕਮਜ਼ੋਰ ਰਹੇਗੀ, ਨਾ ਤਾਂ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ ਅਤੇ ਨਾ ਹੀ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ।
ਸਿੰਘ : ਖੇਤੀ ਉਤਪਾਦਾਂ, ਖੇਤੀ ਉਪਕਰਨਾਂ, ਖਾਦਾਂ ਬੀਜਾਂ, ਕਰਿਆਨਾ ਵਸਤਾਂ, ਗਾਰਮੈਂਟਸ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ।
ਕੰਨਿਆ : ਜਿਹੜੇ ਕੰਮ ਲਈ ਯਤਨ ਕਰੋਗੇ ਉਸ ’ਚ ਸਫਲਤਾ ਮਿਲੇਗੀ, ਵੱਡੇ ਲੋਕਾਂ ਦੇ ਸੁਪੋਰਟਿਵ ਰੁਖ ਕਰ ਕੇ ਆਪ ਦੀ ਕੋਈ ਪ੍ਰਾਬਲਮ ਸੁਲਝ ਸਕਦੀ ਹੈ।
ਤੁਲਾ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਦੇ ਕਦਮ ਨੂੰ ਹਰ ਫ੍ਰੰਟ ’ਤੇ ਬੜ੍ਹਤ ਵੱਲ ਰੱਖੇਗਾ ਪਰ ਆਪਣੇ ਗੁੱਸੇ ’ਤੇ ਕਾਬੂ ਰੱਖੋ।
ਬ੍ਰਿਸ਼ਚਕ : ਪੂਰਾ ਪ੍ਰਹੇਜ਼ ਰੱਖਣ ਦੇ ਬਾਵਜੂਦ ਵੀ ਪੇਟ ਕੁਝ ਵਿਗੜਿਆ ਵਿਗੜਿਆ ਰਹੇਗਾ, ਇਸ ਲਈ ਤਬੀਅਤ ਨੂੰ ਸੂਟ ਨਾ ਕਰਨ ਵਾਲੀਆਂ ਵਸਤਾਂ ਦੀ ਵਰਤੋਂ ਸੰਭਲ ਕੇ ਕਰੋ।
ਧਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਆਪਣੇ ਜ਼ਿੰਦਾਦਿਲ ਹੁੰਦੇ ਮਨ ’ਤੇ ਕਾਬੂ ਰੱਖਣਾ ਸਹੀ ਰਹੇਗਾ।
ਮਕਰ : ਵਧਦੇ ਵਿਰੋਧ ਕਰ ਕੇ ਮਨ ਟੈਂਸ, ਪ੍ਰੇਸ਼ਾਨ ਅਤੇ ਡਾਵਾਂਡੋਲ ਜਿਹਾ ਰਹੇਗਾ, ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਲਈ ਮਨ ਰਾਜ਼ੀ ਨਾ ਹੋਵੇਗਾ।
ਕੁੰਭ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ, ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ਕੁਝ ਅੱਗੇ ਵਧੇਗੀ।
ਮੀਨ : ਜਨਰਲ ਸਿਤਾਰਾ ਮਜ਼ਬੂਤ, ਆਪ ਦੀ ਕੋਸ਼ਿਸ਼-ਭੱਜਦੌੜ ਚੰਗਾ ਨਤੀਜਾ ਦੇਵੇਗੀ ਪਰ ਕੇਤੂ ਦੀ ਸਥਿਤੀ ਸਿਹਤ ਨੂੰ ਅਪਸੈੱਟ ਰੱਖਣ ਵਾਲੀ ਹੈ, ਇਸ ਲਈ ਅਹਿਤਿਆਤ ਰੱਖਣੀ ਜ਼ਰੂੂਰੀ।
10 ਦਸੰਬਰ 2022, ਸ਼ਨੀਵਾਰ
ਮੱਘਰ ਸੁਦੀ ਤਿੱਥੀ ਦੂਜ (ਦੁਪਹਿਰ 1.48 ਤੱਕ) ਅਤੇ ਮਗਰੋਂ ਤਿੱਥੀ ਤੀਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਸ਼ਚਕ ’ਚ
ਚੰਦਰਮਾ ਮਿਥੁਨ ’ਚ
ਮੰਗਲ ਬ੍ਰਿਖ ’ਚ
ਬੁੱਧ ਧਨ ’ਚ
ਗੁਰੂ ਮੀਨ ’ਚ
ਸ਼ੁੱਕਰ ਧਨ ’ਚ
ਸ਼ਨੀ ਮਕਰ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਮੱਘਰ ਪ੍ਰਵਿਸ਼ਟੇ 25, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 19 (ਮੱਘਰ), ਹਿਜਰੀ ਸਾਲ 1444, ਮਹੀਨਾ : ਜਮਾਦਿ ਉਲ ਅੱਵਲ, ਤਰੀਕ : 15, ਸੂਰਜ ਉਦੇ ਸਵੇਰੇ 7.19 ਵਜੇ, ਸੂਰਜ ਅਸਤ ਸ਼ਾਮ 5.21 ਵਜੇ (ਜਲੰਧਰ ਟਾਈਮ), ਨਕਸ਼ੱਤਰ : ਆਰਦਰਾ (ਸ਼ਾਮ 5.42 ਤੱਕ) ਅਤੇ ਮਗਰੋਂ ਨਕਸ਼ੱਤਰ ਪੁਨਰਵਸ, ਯੋਗ : ਸ਼ੁਕਲ (10-11 ਮੱਧ ਰਾਤ 4.25 ਤੱਕ) ਅਤੇ ਮਗਰੋਂ ਯੋਗ ਬ੍ਰਹਮ, ਚੰਦਰਮਾ : ਮਿਥੁਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਸ਼ੁਰੂ ਹੋਵੇਗੀ (10-11 ਮੱਧ ਰਾਤ 3.01 ’ਤੇ)। ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਅੰਤਰ ਰਾਸ਼ਟਰੀ ਮਾਨਵ ਅਧਿਕਾਰ ਦਿਵਸ, ਸ਼੍ਰੀ ਸ਼੍ਰੀ ਰਾਜ ਗੋਪਾਲਾ ਆਚਾਰਿਆ ਜਯੰਤੀ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਕੰਨਿਆ ਰਾਸ਼ੀ ਵਾਲਿਆਂ ਦੀ ਸਿਹਤ ਵਿਗੜਣ ਦਾ ਡਰ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY