ਮੇਖ : ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਲਈ ਸ਼ੁਰੂਆਤੀ ਯਤਨ ਕਰਨ ’ਤੇ ਬਿਹਤਰ ਰਿਸਪੌਂਸ ਮਿਲਣ ਦੀ ਆਸ, ਵੱਡੇ ਲੋਕ ਮਿਹਰਬਾਨ ਅਤੇ ਲਿਹਾਜ਼ਦਾਰ ਬਣੇ ਰਹਿਣਗੇ।
ਬ੍ਰਿਖ : ਕਿਸੇ ਸੱਜਣ ਮਿੱਤਰ ਦੀ ਮਦਦ-ਸਹਿਯੋਗ ਨਾਲ ਆਪ ਦਾ ਕੋਈ ਉਲਝਿਆ, ਰੁਕਿਆ ਕੰਮ ਕੁਝ ਅੱਗੇ ਵਧ ਸਕਦਾ ਹੈ, ਜਨਰਲ ਤੌਰ ’ਤੇ ਵੀ ਪ੍ਰਭਾਵ ਬਣਿਆ ਰਹੇਗਾ।
ਮਿਥੁਨ : ਡ੍ਰਿੰਕਸ, ਕੈਮੀਕਲਸ, ਪੇਂਟਸ, ਪੈਟ੍ਰੋਲੀਅਮ, ਲੂਬਰੀਕੈਂਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕਾਰੋਬਾਰੀ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਸ਼ਤਰੂ ਕਮਜ਼ੋਰ ਰਹਿਣਗੇ।
ਕਰਕ : ਵਪਾਰ ਅਤੇ ਕਾਰੋਬਾਰ ਦੀ ਦਸ਼ਾ ਚੰਗੀ, ਸਟ੍ਰਾਂਗ ਮਨੋਬਲ ਕਰਕੇ ਆਪ ਨੂੰ ਹਰ ਕੰਮ ਅਾਸਾਨ ਨਜ਼ਰ ਆਵੇਗਾ, ਤਬੀਅਤ ’ਤੇ ਜ਼ਿੰਦਾਦਿਲੀ, ਸਵਛੰਦਤਾ ਪ੍ਰਭਾਵੀ ਰਹੇਗੀ।
ਸਿੰਘ : ਵੀਜ਼ਾ, ਪਾਸਪੋਰਟ ਅਤੇ ਮੈਨ ਪਾਵਰ ਬਾਹਰ ਭਿਜਵਾਉਣ ਵਾਲਿਆਂ ਨੂੰ ਪਰਖਣ ਬਗੈਰ ਕੋਈ ਵੀ ਕੰਮ ਜਲਦਬਾਜ਼ੀ ’ਚ ਨਾ ਨਿਪਟਾਓ, ਮਨ ਵੀ ਟੈਂਸ ਰਹੇਗਾ।
ਕੰਨਿਆ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਦੇਣ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਯਤਨ ਕਰਨ ’ਤੇ ਕਿਸੇ ਕੰਮਕਾਜੀ ਕੰਮ ’ਚੋਂ ਕੋਈ ਪੇਚੀਦਗੀ ਹਟ ਸਕਦੀ ਹੈ।
ਤੁਲਾ : ਅਫਸਰਾਂ ਦੇ ਸਾਫਟ ਅਤੇ ਲਚੀਲੇ ਰੁਖ ਕਰਕੇ ਕੋਈ ਸਰਕਾਰੀ ਕੰਪਲੀਕੇਸ਼ਨ ਹਟ ਸਕਦੀ ਹੈ, ਇੱਜ਼ਤ-ਮਾਣ ਦੀ ਪ੍ਰਾਪਤੀ।
ਬ੍ਰਿਸ਼ਚਕ : ਧਾਰਮਿਕ ਕੰਮਾਂ, ਸਮਾਜਿਕ ਕੰਮਾਂ ’ਚ ਧਿਆਨ, ਪੌਰਾਣਿਕ ਲਿਟਰੇਚਰ ਪੜ੍ਹਣ ’ਚ ਜੀ ਲੱਗੇਗਾ, ਯਤਨ ਕਰਨ ’ਤੇ ਆਪ ਦੀ ਪਲਾਨਿੰਗ ਪ੍ਰੋਗਰਾਮਿੰਗ ਕੁਝ ਅੱਗੇ ਵਧੇਗੀ।
ਧਨ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣਾ-ਪੀਣਾ ਸੁਚੇਤ ਰਹਿ ਕੇ ਹੀ ਕਰਨਾ ਸਹੀ ਰਹੇਗਾ ਪਰ ਅਰਥ ਦਸ਼ਾ ਤੇ ਕਾਰੋਬਾਰੀ ਦਸ਼ਾ ਚੰਗੀ।
ਮਕਰ : ਕਾਰੋਬਾਰੀ ਕੰਮਾਂ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਮਿਠਾਸ, ਤਾਲਮੇਲ, ਸਹਿਯੋਗ ਬਣਿਆ ਰਹੇਗਾ, ਮਨ ’ਚ ਸੈਰ ਸਫਰ ਦੀ ਚਾਹਤ ਰਹੇਗੀ।
ਕੁੰਭ : ਕਿਸੇ ਸਟ੍ਰਾਂਗ ਸ਼ਤਰੂ ਦੇ ਟਕਰਾਅ ਦਾ ਖਤਰਾ ਵਧ ਸਕਦਾ ਹੈ, ਇਸ ਲਈ ਟਕਰਾਅ ਨੂੰ ਟਾਲ ਦੇਣਾ ਸਹੀ ਰਹੇਗਾ, ਸਫਰ ਵੀ ਨਾ ਕਰੋ।
ਮੀਨ : ਸੰਤਾਨ ਦਾ ਸਹਿਯੋਗ ਕਿਸੇ ਫੈਮਿਲੀ ਪ੍ਰਾਬਲਮ ਨੂੰ ਸ਼ਾਂਤ ਕਰਨ ਲਈ ਵੱਡਾ ਮਦਦਗਾਰ ਰਹੇਗਾ, ਉਂਝ ਹਰ ਫਰੰਟ ’ਤੇ ਆਪ ਦਾ ਬੋਲਬਾਲਾ ਬਣਿਆ ਰਹੇਗਾ।
12 ਦਸੰਬਰ 2022, ਸੋਮਵਾਰ
ਪੋਹ ਵਦੀ ਤਿੱਥੀ ਚੌਥ (ਸ਼ਾਮ 6.49 ਤੱਕ) ਅਤੇ ਮਗਰੋਂ ਤਿੱਥੀ ਪੰਚਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਸ਼ਚਕ ’ਚ
ਚੰਦਰਮਾ ਕਰਕ ’ਚ
ਮੰਗਲ ਬ੍ਰਿਖ ’ਚ
ਬੁੱਧ ਧਨ ’ਚ
ਗੁਰੂ ਮੀਨ ’ਚ
ਸ਼ੁੱਕਰ ਧਨ ’ਚ
ਸ਼ਨੀ ਮਕਰ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਮੱਘਰ ਪ੍ਰਵਿਸ਼ਟੇ 27, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 21 (ਮੱਘਰ), ਹਿਜਰੀ ਸਾਲ 1444, ਮਹੀਨਾ : ਜਮਾਦਿ ਉਲ ਅੱਵਲ, ਤਰੀਕ : 17, ਸੂਰਜ ਉਦੇ ਸਵੇਰੇ 7.21 ਵਜੇ, ਸੂਰਜ ਅਸਤ ਸ਼ਾਮ 5.22 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁੱਖ (ਰਾਤ 11.36 ਤੱਕ) ਅਤੇ ਮਗਰੋਂ ਨਕਸ਼ੱਤਰ ਅਸ਼ਲੇਖਾ, ਯੋਗ : ਇੰਦਰ (12 ਦਸੰਬਰ ਦਿਨ ਰਾਤ ਅਤੇ ਅਗਲੇ ਦਿਨ (13 ਦਸੰਬਰ) ਸਵੇਰੇ 6.06 ਤੱਕ) ਅਤੇ ਮਗਰੋਂ ਯੋਗ ਵੈਧ੍ਰਿਤੀ, ਚੰਦਰਮਾ : ਕਰਕ ਰਾਸ਼ੀ ’ਤੇ (ਪੂਰਾ ਦਿਨ ਰਾਤ), ਰਾਤ 11.36 ਤੋਂ ਬਾਅਦ ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮੀਨ ਰਾਸ਼ੀ ਵਾਲਿਆਂ ਦੇ ਸ਼ਤਰੂ ਰਹਿਣਗੇ ਕਮਜ਼ੋਰ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY