ਮੇਖ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਪ੍ਰਾਪਰਟੀ ਦੇ ਕਿਸੇ ਕੰਮ ਨੂੰ ਸੰਵਾਰਨ ਅਤੇ ਕਦਮ ਨੂੰ ਬੜ੍ਹਤ ਵੱਲ ਰੱਖਣ ਵਾਲਾ, ਸ਼ਤਰੂ ਕਮਜ਼ੋਰ-ਤੇਜਹੀਣ ਰਹਿਣਗੇ।
ਬ੍ਰਿਖ : ਵੱਡੇ ਲੋਕ ਆਪ ਦੇ ਪ੍ਰਤੀ ਸੁਪੋਰਟਿਵ ਅਤੇ ਹਮਦਰਦਾਨਾ ਰੁਖ ਰੱਖਣਗੇ, ਜਨਰਲ ਸਿਤਾਰਾ ਸਫਲਤਾ ਅਤੇ ਇੱਜ਼ਤ-ਮਾਣ ਦੇਣ ਵਾਲਾ, ਕੰਮਕਾਜੀ ਭੱਜ-ਦੌੜ ਵੀ ਰਹੇਗੀ।
ਮਿਥੁਨ : ਸਿਤਾਰਾ ਆਮਦਨ ਲਈ ਚੰਗਾ, ਯਤਨ ਕਰਨ ’ਤੇ ਕੋਈ ਕੰਮਕਾਜੀ ਰੁਕਾਵਟ ਮੁਸ਼ਕਲ ਵੀ ਹਟੇਗੀ, ਕੰਮਕਾਜੀ ਵਿਅਸਤਤਾ ਵੀ ਰਹੇਗੀ, ਸ਼ਤਰੂ ਕਮਜ਼ੋਰ ਰਹਿਣਗੇ।
ਕਰਕ : ਜਿਹੜੇ ਲੋਕ ਕਾਰੋਬਾਰੀ ਟੂਰਿੰਗ ਜਾਂ ਸਪਲਾਈ ਦਾ ਕੰਮ ਕਰਦੇ ਹਨ, ਉਨ੍ਹਾਂ ਨੂੰ ਆਪਣੀ ਕੰਮਕਾਜੀ ਭੱਜ-ਦੌੜ ਦੀ ਚੰਗੀ ਰਿਟਰਨ ਮਿਲੇਗੀ, ਮੂਡ ’ਚ ਖੁਸ਼ਦਿਲੀ, ਸਵਛੰਦਤਾ ਪ੍ਰਭਾਵੀ ਰਹੇਗੀ।
ਸਿੰਘ : ਜਨਰਲ ਸਿਤਾਰਾ ਠੀਕ, ਖਰਚ ਆਪ ਦੇ ਕੰਟਰੋਲ ਤੋਂ ਬਾਹਰ ਰਹਿਣਗੇ, ਨਾ ਤਾਂ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ ਅਤੇ ਨਾ ਹੀ ਕਿਸੇ ’ਤੇ ਜ਼ਰੂਰਤ ਤੋਂ ਵੱਧ ਭਰੋਸਾ ਕਰੋ।
ਕੰਨਿਆ : ਡ੍ਰਿੰਕਸ, ਕੈਮੀਕਲਜ਼, ਰੰਗ-ਰੋਗਨ, ਪੈਟ੍ਰੋਲੀਅਮ, ਇੰਪੋਰਟ-ਐਕਸਪੋਰਟ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕੰਮਕਾਜੀ ਭੱਜ-ਦੌੜ ਦੀ ਚੰਗੀ ਰਿਟਰਨ ਮਿਲੇਗੀ।
ਤੁਲਾ : ਕਿਸੇ ਅਫਸਰ ਦੇ ਸਾਫਟ ਅਤੇ ਸੁਪੋਰਟਿਵ ਰੁਖ ਕਰਕੇ ਆਪ ਦਾ ਕੋਈ ਉਲਝਿਆ ਕੰਮ ਆਪਣੇ ਟਾਰਗੈੱਟ ਵੱਲ ਅੱਗੇ ਵਧ ਸਕਦਾ ਹੈ।
ਬ੍ਰਿਸ਼ਚਕ : ਯਤਨ ਕਰਨ ’ਤੇ ਆਪ ਦੇ ਕਿਸੇ ਪ੍ਰੋਗਰਾਮ ’ਚ ਕੁਝ ਬੈਟਰ ਡਿਵੈਲਪਮੈਂਟ ਹੋ ਸਕਦੀ ਹੈ, ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ।
ਧਨ : ਸਿਤਾਰਾ ਤਬੀਅਤ ਨੂੰ ਕੁਝ ਸੁਸਤ ਅਤੇ ਪੇਟ ਨੂੰ ਕੁਝ ਢਿੱਲਾ ਰੱਖ ਸਕਦਾ ਹੈ, ਗਲੇ ’ਚ ਖਰਾਬੀ ਦਾ ਡਰ ਅਤੇ ਮੌਸਮ ਦੇ ਐਕਸਪੋਜ਼ਰ ਤੋਂ ਵੀ ਬਚਾਅ ਰੱਖੋ।
ਮਕਰ : ਫਾਇਨੈਂਸ਼ੀਅਲ ਫਰੰਟ ’ਤੇ ਸਥਿਤੀ ਬਿਹਤਰ ਰਹੇਗੀ, ਦੋਵੇਂ ਪਤੀ-ਪਤਨੀ ਇਕ-ਦੂਜੇ ਦੇ ਪ੍ਰਤੀ ਸਾਫਟ-ਕੰਸੀਡ੍ਰੇਟ ਰਹਿਣਗੇ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
ਕੁੰਭ : ਨਾ ਤਾਂ ਵਿਰੋਧੀਆਂ ਨੂੰ ਕਮਜ਼ੋਰ ਸਮਝੋ ਅਤੇ ਨਾ ਹੀ ਉਨ੍ਹਾਂ ਦੀ ਅਣਦੇਖੀ ਕਰੋ ਪਰ ਤੁਸੀਂ ਕਿਸੇ ਨਾ ਕਿਸੇ ਟੈਨਸ਼ਨ ਪ੍ਰੇਸ਼ਾਨੀ ’ਚ ਗ੍ਰਸਤ ਰਹਿ ਸਕਦੇ ਹੋ।
ਮੀਨ : ਜਨਰਲ ਸਿਤਾਰਾ ਜ਼ੋਰਦਾਰ, ਜਿਹੜਾ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਸਟ੍ਰਾਂਗ ਮੋਰੇਲ ਆਪ ਨੂੰ ਦੂਜਿਆਂ ’ਤੇ ਹਾਵੀ ਰੱਖੇਗਾ।
13 ਦਸੰਬਰ 2022, ਮੰਗਲਵਾਰ
ਪੋਹ ਵਦੀ ਤਿੱਥੀ ਪੰਚਮੀ (ਰਾਤ 9.22 ਤੱਕ) ਅਤੇ ਮਗਰੋਂ ਤਿੱਥੀ ਛੱਠ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਸ਼ਚਕ ’ਚ
ਚੰਦਰਮਾ ਕਰਕ ’ਚ
ਮੰਗਲ ਬ੍ਰਿਖ ’ਚ
ਬੁੱਧ ਧਨ ’ਚ
ਗੁਰੂ ਮੀਨ ’ਚ
ਸ਼ੁੱਕਰ ਧਨ ’ਚ
ਸ਼ਨੀ ਮਕਰ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਮੱਘਰ ਪ੍ਰਵਿਸ਼ਟੇ 28, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 22 (ਮੱਘਰ), ਹਿਜਰੀ ਸਾਲ 1444, ਮਹੀਨਾ : ਜਮਾਦਿ ਉਲ ਅੱਵਲ, ਤਰੀਕ : 18, ਸੂਰਜ ਉਦੇ ਸਵੇਰੇ 7.22 ਵਜੇ, ਸੂਰਜ ਅਸਤ ਸ਼ਾਮ 5.22 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਸ਼ਲੇਖਾ (13-14 ਮੱਧ ਰਾਤ 2.32 ਤੱਕ) ਅਤੇ ਮਗਰੋਂ ਨਕਸ਼ੱਤਰ ਮੱਘਾ, ਯੋਗ : ਵੈਧ੍ਰਿਤੀ (13 ਦਸੰਬਰ ਦਿਨ ਰਾਤ ਅਤੇ ਅਗਲੇ ਦਿਨ (14 ਦਸੰਬਰ) ਸਵੇਰੇ 6.54 ਤੱਕ) ਅਤੇ ਮਗਰੋਂ ਯੋਗ ਵਿਸ਼ਕੁੰਭ, ਚੰਦਰਮਾ : ਕਰਕ ਰਾਸ਼ੀ ’ਤੇ (13-14 ਮੱਧ ਰਾਤ 2.32 ਤੱਕ), ਅਤੇ ਮਗਰੋਂ ਸਿੰਘ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, 13-14 ਮੱਧ ਰਾਤ 2.32 ਤੱਕ ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਅਤੇ ਮਗਰੋਂ ਮਘਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਆਚਾਰਿਯ ਸ਼੍ਰੀ ਤੁਲਸੀ ਦੀਕਸ਼ਾ ਦਿਵਸ (ਜੈਨ)।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਧਨ ਰਾਸ਼ੀ ਵਾਲਿਆਂ ਦਾ ਸਿਤਾਰਾ ਸਿਹਤ ਲਈ ਕਮਜ਼ੋਰ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY