ਮੇਖ : ਆਪ ਆਪਣੇ ਵਿਵੇਕ ਅਤੇ ਸਮਝਦਾਰੀ ਨਾਲ ਆਪਣੀ ਪਲਾਨਿੰਗ ਨੂੰ ਕੁਝ ਅੱਗੇ ਵਧਾ ਸਕਦੇ ਹੋ, ਉਦੇਸ਼ ਮਨੋਰਥ ਹੱਲ ਹੋਣਗੇ, ਅਰਥ ਦਸ਼ਾ ਠੀਕ-ਠਾਕ ਰਹੇਗੀ।
ਬ੍ਰਿਖ : ਪ੍ਰਾਪਰਟੀ ਨਾਲ ਜੁੜੇ ਕਿਸੇ ਕੰਮ ਨੂੰ ਅੱਗੇ ਵਧਾਉਣ ਲਈ ਆਪ ਜਿਹੜੀ ਭੱਜਦੌੜ ਕਰੋਗੇ, ਉਸ ਦਾ ਸਹੀ ਰਿਟਰਨ ਮਿਲੇਗਾ, ਮਾਣ-ਸਨਮਾਨ ਦੀ ਪ੍ਰਾਪਤੀ।
ਮਿਥੁਨ : ਕੰਮਕਾਜੀ ਭੱਜਦੌੜ ਬੇਕਾਰ ਨਾ ਜਾਵੇਗੀ, ਉਤਸ਼ਾਹ-ਹਿੰਮਤ, ਯਤਨ ਸ਼ਕਤੀ ਬਣੀ ਰਹੇਗੀ, ਵਿਰੋਧੀ ਨੂੰ ਵੀ ਕਦੀ ਕਮਜ਼ੋਰ ਨਾ ਸਮਝੋ।
ਕਰਕ : ਸਿਤਾਰਾ ਧਨ ਲਾਭ ਦੇਣ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਯਤਨ ਕਰਨ ’ਤੇ ਕਿਸੇ ਕੰਮਕਾਜੀ ਪਲਾਨਿੰਗ ’ਚੋਂ ਕੋਈ ਰੁਕਾਵਟ ਮੁਸ਼ਕਲ ਹਟੇਗੀ।
ਸਿੰਘ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਵੈਸੇ ਵੀ ਆਪ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰਹੋਗੇ।
ਕੰਨਿਆ : ਵੀਜ਼ਾ-ਪਾਸਪੋਰਟ ਅਤੇ ਮੈਨ ਪਾਵਰ ਬਾਹਰ ਭਿਜਵਾਉਣ ਦਾ ਕੰਮ ਕਰਨ ਵਾਲਿਆਂ ਲਈ ਸਿਤਾਰਾ ਕਮਜ਼ੋਰ, ਲਿਖਣ-ਪੜ੍ਹਨ ਦੇ ਕੰਮ ਵੀ ਪੂਰੀ ਤਰ੍ਹਾਂ ਸੁਚੇਤ ਰਹਿ ਕੇ ਕਰੋ।
ਤੁਲਾ : ਵਪਾਰ ਕਾਰੋਬਾਰ ਦੇ ਕੰਮਾਂ ਲਈ ਸਮਾਂ ਚੰਗਾ, ਮਿੱਟੀ, ਰੇਤਾ, ਬਜਰੀ, ਇੱਟਾਂ, ਸੀਮੈਂਟ, ਕੰਸਟ੍ਰਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਬਿਹਤਰ ਰਹੇਗੀ।
ਬ੍ਰਿਸ਼ਚਕ : ਅਫਸਰਾਂ ਦੇ ਸਾਫਟ ਰੁਖ ਕਰ ਕੇ ਕਿਸੇ ਸਰਕਾਰੀ ਪ੍ਰਾਬਲਮ ਦੇ ਸੁਧਰਨ ਦੀ ਆਸ, ਸ਼ਤਰੂ ਕਮਜ਼ੋਰ ਤੇਜਹੀਣ ਰਹਿਣਗੇ, ਤੇਜ ਪ੍ਰਭਾਵ ਬਣਿਆ ਰਹੇਗਾ।
ਧਨ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਯਤਨ ਕਰਨ ’ਤੇ ਕੋਈ ਸਕੀਮ ਸਿਰੇ ਚੜ੍ਹਣ ਦੇ ਨੇੜੇ ਪਹੁੰਚੇਗੀ, ਜਨਰਲ ਸਿਤਾਰਾ ਸਟ੍ਰਾਂਗ ਰਹੇਗਾ।
ਮਕਰ : ਪੇਟ ’ਚ ਖਰਾਬੀ ਦਾ ਡਰ, ਲੈਣ-ਦੇਣ ਦੇ ਕੰਮ ਵੀ ਸੰਭਲ-ਸੰਭਾਲ ਕੇ ਕਰਨੇ ਚਾਹੀਦੇ ਹਨ, ਕਿਸੇ ਨੂੰ ਵੀ ਜ਼ਰੂਰਤ ਤੋਂ ਵੱਧ ਲਿਫਟ ਨਾ ਦਿਓ।
ਕੁੰਭ : ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਫੈਮਿਲੀ ਫਰੰਟ ’ਤੇ ਮਿਠਾਸ, ਤਾਲਮੇਲ ਸਦਭਾਅ ਬਣਿਆ ਰਹੇਗਾ, ਆਪ ਦੇ ਯਤਨ ਸਫਲ ਹੋਣਗੇ।
ਮੀਨ : ਨਾ ਤਾਂ ਦੁਸ਼ਮਣਾਂ ਨੂੰ ਕਮਜ਼ੋਰ ਸਮਝੋ ਅਤੇ ਨਾ ਹੀ ਉਨ੍ਹਾਂ ਨੂੰ ਲਾਇਟਲੀ ਟ੍ਰੀਟ ਨਾ ਕਰੋ, ਕਿਉਂਕਿ ਉਹ ਮੌਕਾ ਮਿਲਣ ’ਤੇ ਆਪ ਨੂੰ ਚੋਟ ਪਹੁੰਚਾਉਣ ਤੋਂ ਕਦੀ ਬਾਜ਼ ਨਾ ਆਉਣਗੇ।
15 ਦਸੰਬਰ 2022, ਵੀਰਵਾਰ
ਮੱਘਰ ਸੁਦੀ ਤਿੱਥੀ ਸਪਤਮੀ (15-16 ਮੱਧ ਰਾਤ 1.40 ਤਕ) ਅਤੇ ਮਗਰੋਂ ਤਿੱਥੀ ਅਸ਼ਟਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਸ਼ਚਕ ’ਚ
ਚੰਦਰਮਾ ਸਿੰਘ ’ਚ
ਮੰਗਲ ਬ੍ਰਿਖ ’ਚ
ਬੁੱਧ ਧਨ ’ਚ
ਗੁਰੂ ਮੀਨ ’ਚ
ਸ਼ੁੱਕਰ ਧਨ ’ਚ
ਸ਼ਨੀ ਮਕਰ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਮੱਘਰ ਪ੍ਰਵਿਸ਼ਟੇ 30, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 24 (ਮੱਘਰ), ਹਿਜਰੀ ਸਾਲ 1444, ਮਹੀਨਾ : ਜਮਾਦਿ ਉਲ ਅੱਵਲ, ਤਰੀਕ : 20, ਸੂਰਜ ਉਦੇ ਸਵੇਰੇ 7.23 ਵਜੇ, ਸੂਰਜ ਅਸਤ ਸ਼ਾਮ 5.22 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾ ਫਾਲਗੁਣੀ (ਪੂਰਾ ਦਿਨ ਰਾਤ) ਯੋਗ : ਵਿਸ਼ਕੁੰਭ (ਸਵੇਰੇ 7.30 ਤੱਕ) ਅਤੇ ਮਗਰੋਂ ਯੋਗ ਧ੍ਰਿਤੀ ਚੰਦਰਮਾ : ਸਿੰਘ ਰਾਸ਼ੀ ’ਤੇ (ਪੂਰਾ ਦਿਨ ਰਾਤ) ਭਦਰਾ ਰਹੇਗੀ (ਦੁਪਹਿਰ 12.42 ਤਕ) ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸਰਦਾਰ ਪਟੇਲ ਅਤੇ ਸ਼੍ਰੀ ਅਰਬਿੰਦ ਘੋਸ਼ ਪੁੰਨ ਤਿੱਥੀ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਧਨ ਲਾਭ ਲਈ ਚੰਗਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY