ਮੇਖ : ਅਸ਼ਾਂਤ, ਟੈਂਸ ਅਤੇ ਡਾਵਾਂਡੋਲ ਮਨ ਸਥਿਤੀ ਕਰ ਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਦਾ ਹੌਸਲਾ ਨਾ ਕਰ ਸਕੋਗੇ, ਸਫਰ ਟਾਲ ਦੇਣਾ ਸਹੀ ਰਹੇਗਾ।
ਬ੍ਰਿਖ : ਯਤਨ ਕਰਨ ’ਤੇ ਆਪ ਦੀ ਪਲਾਨਿੰਗ ਕੁਝ ਅੱਗੇ ਵਧ ਸਕਦੀ ਹੈ ਪਰ ਸਿਹਤ ਦੇ ਵਿਗ਼ੜਣ ਅਤੇ ਪੈਰ ਫਿਸਲਣ ਦਾ ਡਰ ਬਣਿਆ ਰਹੇਗਾ।
ਮਿਥੁਨ : ਕੋਰਟ ਕਚਹਿਰੀ ’ਚ ਜਾਣ ’ਤੇ ਸਫਲਤਾ ਸਾਥ ਦੇਵੇਗੀ, ਤੇਜ ਪ੍ਰਭਾਵ ਬਣਿਆ ਰਹੇਗਾ ਪਰ ਕੇਤੂ ਦੀ ਸਥਿਤੀ ਕਰ ਕੇ ਸੰਤਾਨ ਪੱਖੋਂ ਪ੍ਰੇਸ਼ਾਨੀ ਰਹੇਗੀ।
ਕਰਕ : ਉਤਸ਼ਾਹ-ਹਿੰਮਤ ਅਤੇ ਕੰਮਕਾਜੀ ਭੱਜਦੌੜ ਬਣੀ ਰਹੇਗੀ, ਸ਼ਤਰੂ ਕਮਜ਼ੋਰ ਰਹਿਣਗੇ ਪਰ ਫੈਮਿਲੀ ਫ੍ਰੰਟ ’ਤੇ ਕੁੜੱਤਣ-ਪ੍ਰੇਸ਼ਾਨੀ ਰਹਿ ਸਕਦੀ ਹੈ।
ਸਿੰਘ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਦੇਣ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਸ਼ਤਰੂ ਵੀ ਆਪ ਅੱਗੇ ਟਿਕ ਨਾ ਸਕਣਗੇ।
ਕੰਨਿਆ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ ਉਸ ’ਚ ਸਫਲਤਾ ਮਿਲੇਗੀ, ਨੇਕ ਕੰਮਾਂ ’ਚ ਧਿਆਨ, ਮਾਣ–ਸਨਮਾਨ ਦੀ ਪ੍ਰਾਪਤੀ।
ਤੁਲਾ : ਸਿਤਾਰਾ ਨੁਕਸਾਨ, ਪ੍ਰੇਸ਼ਾਨੀ ਵਾਲਾ, ਲੈਣ ਦੇਣ ਅਤੇ ਲਿਖਣ-ਪੜ੍ਹਨ ਦੇ ਕੰਮ ਨੂੰ ਵੀ ਸੁਚੇਤ ਰਹਿ ਕੇ ਨਿਪਟਾਉਣਾ ਚਾਹੀਦਾ ਹੈ, ਖਰਚ ਵੀ ਵਧਣਗੇ।
ਬ੍ਰਿਸ਼ਚਕ : ਖੇਤੀ ਉਤਪਾਦਾਂ, ਖੇਤੀ ਉਪਕਰਨਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਧਨ : ਕਿਸੇ ਅਫਸਰ ਦੇ ਸਾਫਟ ਅਤੇ ਹਮਦਰਦਾਨਾ ਰੁਖ ਕਰ ਕੇ ਆਪ ਦੀ ਕੋਈ ਪ੍ਰਾਬਲਮ ਸੁਲਝ ਸਕਦੀ ਹੈ, ਤੇਜ ਪ੍ਰਭਾਵ ਬਣਿਆ ਰਹੇਗਾ।
ਮਕਰ : ਸ਼ੁੱਭ ਕੰਮਾਂ ’ਚ ਧਿਆਨ, ਯਤਨ ਕਰਨ ’ਤੇ ਕਿਸੇ ਸਕੀਮ ’ਚੋਂ ਕੋਈ ਪੇਚੀਦਗੀ ਹਟ ਸਕਦੀ ਹੈ, ਸ਼ਤਰੂ ਵੀ ਆਪ ਦੀ ਪਕੜ ਹੇਠ ਰਹਿਣਗੇ।
ਕੁੰਭ : ਕਿਉਂਕਿ ਸਿਤਾਰਾ ਪੇਟ ਲਈ ਕਮਜ਼ੋਰ ਹੈ, ਇਸ ਲਈ ਖਾਣਾ-ਪੀਣਾ ਸੰਭਲ ਸੰਭਾਲ ਕੇ ਕਰਨਾ ਸਹੀ ਰਹੇਗਾ, ਨੁਕਸਾਨ-ਧਨ ਹਾਨੀ ਦਾ ਡਰ।
ਮੀਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ, ਦੋਨੋਂ ਪਤੀ-ਪਤਨੀ ਇਕ-ਦੂਜੇ ਦੇ ਪ੍ਰਤੀ ਸਾਫਟ ਕੰਸੀਡ੍ਰੇਟ ਬਣੇ ਰਹਿਣਗੇ।
18 ਦਸੰਬਰ 2022, ਐਤਵਾਰ
ਪੋਹ ਸੁਦੀ ਤਿੱਥੀ ਦਸਮੀ (18-19 ਮੱਧ ਰਾਤ 3.33 ਤੱਕ) ਅਤੇ ਮਗਰੋਂ ਤਿੱਥੀ ਇਕਾਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਧਨ ’ਚ
ਚੰਦਰਮਾ ਕੰਨਿਆ ’ਚ
ਮੰਗਲ ਬ੍ਰਿਖ ’ਚ
ਬੁੱੱਧ ਧਨ ’ਚ
ਗੁਰੂ ਮੀਨ ’ਚ
ਸ਼ੁੱਕਰ ਧਨ ’ਚ
ਸ਼ਨੀ ਮਕਰ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਪੋਹ ਪ੍ਰਵਿਸ਼ਟੇ 3, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 27 (ਮੱਘਰ), ਹਿਜਰੀ ਸਾਲ 1444, ਮਹੀਨਾ : ਜਮਾਦਿ ਉਲ ਅੱਵਲ, ਤਰੀਕ : 23, ਸੂਰਜ ਉਦੇ ਸਵੇਰੇ 7.24 ਵਜੇ, ਸੂਰਜ ਅਸਤ ਸ਼ਾਮ 5.23 ਵਜੇ (ਜਲੰਧਰ ਟਾਈਮ), ਨਕਸ਼ੱਤਰ : ਹਸਤ (ਸਵੇਰੇ 10.18 ਤੱਕ) ਅਤੇ ਮਗਰੋਂ ਚਿਤਰਾ, ਯੋਗ : ਸ਼ੋਭਨ (18 ਦਸੰਬਰ ਦਿਨ ਰਾਤ) ਅਤੇ ਅਗਲੇ ਦਿਨ (19 ਦਸੰਬਰ) ਸਵੇਰੇ 5.23 ਤੱਕ ਅਤੇ ਮਗਰੋਂ ਯੋਗ ਅਤਿਗੰਡ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਪਾਰਸ਼ਵ ਨਾਥ ਜਯੰਤੀ (ਜੈਨ)।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਕੰਨਿਆ ਰਾਸ਼ੀ ਵਾਲਿਆਂ ਦੇ ਵਪਾਰਕ ਤੇ ਕੰਮਕਾਜ ਦੇ ਕੰਮਾਂ ਦੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY