ਮੇਖ : ਪੇਟ ’ਚ ਗੜਬੜੀ ਦੀ ਸ਼ਿਕਾਇਤ ਰਹਿ ਸਕਦੀ ਹੈ, ਇਸ ਲਈ ਉਨ੍ਹਾਂ ਵਸਤਾਂ ਦੀ ਵਰਤੋਂ ਕਰਨ ਤੋਂ ਸੰਕੋਚ ਕਰੋ, ਜਿਹੜੀਆਂ ਆਪ ਦੀ ਤਬੀਅਤ ਨੂੰ ਸੂਟ ਨਾ ਕਰਦੀਆਂ ਹੋਣ।
ਬ੍ਰਿਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਹਲਕੇ ਮਨ ਨਾਲ ਕੋਈ ਵੀ ਕੋਸ਼ਿਸ਼ ਨਾ ਕਰੋ, ਕਿਸੇ ਨਾ ਕਿਸੇ ਗੱਲ ਤੋਂ ਦੋਵੇਂ ਪਤੀ-ਪਤਨੀ ਇਕ-ਦੂਜੇ ਤੋਂ ਨਾਰਾਜ਼ ਰਹਿ ਸਕਦੇ ਹਨ।
ਮਿਥੁਨ : ਟੈਂਸ, ਉਦਾਸ, ਅਸਥਿਰ, ਡਾਵਾਂਡੋਲ ਮਨ ਕਰ ਕੇ ਆਪ ਕਿਸੇ ਵੀ ਕੰਮ ਨੂੰ ਹੱਥ’ਚ ਲੈਣ’ਚ ਘਬਰਾਹਟ ਮਹਿਸੂਸ ਕਰੋਗੇ, ਨੁਕਸਾਨ ਪ੍ਰੇਸ਼ਾਨੀ ਦਾ ਡਰ।
ਕਰਕ : ਮਨ ’ਤੇ ਪ੍ਰਭਾਵੀ ਗਲਤ ਅਤੇ ਨੈਗੇਟਿਵ ਸੋਚ ਕਰ ਕੇ ਆਪ ਨੂੰ ਕੋਈ ਵੀ ਫੈਸਲਾ ਜਲਦਬਾਜ਼ੀ ’ਚ ਸੋਚੇ-ਸਮਝੇ ਬਗੈਰ ਨਹੀਂ ਕਰਨਾ ਚਾਹੀਦਾ।
ਸਿੰਘ : ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪ ਦੀ ਭੱਜਦੌੜ ਪਾਜ਼ੇਟਿਵ ਨਤੀਜਾ ਦੇਵੇਗੀ, ਇਸ ਲਈ ਜਿਹੜਾ ਵੀ ਯਤਨ ਕਰੋ, ਅਨਮੰਨੇ ਮਨ ਨਾਲ ਨਾ ਕਰੋ।
ਕੰਨਿਆ : ਕੰਮਕਾਜੀ, ਭੱਜਦੌੜ ਤਾਂ ਰਹੇਗੀ ਪਰ ਕਿਸੇ ਨਤੀਜੇ ਦੇ ਬਗੈਰ, ਕੰਮਕਾਜੀ ਸਾਥੀ ਵੀ ਨਾ ਤਾਂ ਤਾਲਮੇਲ ਰੱਖਣਗੇ ਅਤੇ ਨਾ ਹੀ ਆਪ ਦੀ ਜ਼ਿਆਦਾ ਸੁਣਨਗੇ।
ਤੁਲਾ : ਖਰਚਿਆਂ ’ਤੇ ਕਾਬੂ ਰੱਖੋ, ਵਰਨਾ ਅਰਥ ਤੰਗੀ ਨਾਲ ਨਿਪਟਣਾ ਪੈ ਸਕਦਾ ਹੈ, ਲੈਣ-ਦੇਣ ਅਤੇ ਲਿਖਣ-ਪੜ੍ਹਨ ਦੇ ਕੰਮ ਵੀ ਅਹਿਤਿਆਤ ਨਾਲ ਕਰੋ।
ਬ੍ਰਿਸ਼ਚਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਮਨ ਵੀ ਟੈਂਸ, ਅਸ਼ਾਂਤ, ਡਾਵਾਂਡੋਲ ਜਿਹਾ ਰਹੇਗਾ ਪਰ ਮੌਸਮ ਦੇ ਐਕਸਪੋਜ਼ਰ ਤੋਂ ਵੀ ਆਪਣਾ ਬਚਾਅ ਰੱਖੋ।
ਧਨ : ਕੰਮਕਾਜੀ ਕੰਮ ਸੁਚੇਤ ਰਹਿ ਕੇ ਕਰਨਾ ਸਹੀ ਰਹੇਗਾ, ਵੈਸੇ ਨਾ ਤਾਂ ਕਿਸੇ ਦੇ ਝਮੇਲੇ ’ਚ ਫਸੋ ਅਤੇ ਨਾ ਹੀ ਕਿਸੇ ਹੇਠ ਆਪਣਾ ਸਿਰ ਫਸਾਓ।
ਮਕਰ : ਵਪਾਰ, ਕਾਰੋਬਾਰ ’ਚ ਲਾਭ, ਯਤਨ ਕਰਨ ’ਤੇ ਆਪ ਦੀ ਕਾਰੋਬਾਰੀ ਪਲਾਨਿੰਗ ’ਚ ਵੀ ਕੋਈ ਪੇਚੀਦਗੀ ਹਟੇਗੀ, ਸ਼ਤਰੂ ਆਪ ਅੱਗੇ ਟਿਕ ਨਾ ਸਕਣਗੇ।
ਕੁੰਭ : ਸਰਕਾਰੀ ਕੰਮਾਂ ਲਈ ਸਿਤਾਰਾ ਕਮਜ਼ੋਰ, ਇਸ ਲਈ ਕੋਈ ਜ਼ਰੂਰੀ ਕੰਮ ਹੱਥ ’ਚ ਨਾ ਲੈਣ ਤੋਂ ਬਚਣਾ ਚਾਹੀਦਾ ਹੈ, ਮਨ ਨੂੰ ਵੀ ਠੇਸ ਲੱਗਣ ਦਾ ਡਰ ਰਹੇਗਾ।
ਮੀਨ : ਕਿਉਂਕਿ ਜਨਰਲ ਸਿਤਾਰਾ ਕਮਜ਼ੋਰ ਹੈ, ਇਸ ਲਈ ਕਿਸੇ ਨਾ ਕਿਸੇ ਰੁਕਾਵਟ ਮੁਸ਼ਕਲ ਦੇ ਜਾਗਣ ਦਾ ਵੀ ਡਰ ਰਹੇਗਾ, ਧਾਰਮਿਕ ਕੰਮਾਂ ’ਚ ਵੀ ਰੁਚੀ ਘੱਟ ਹੋਵੇਗੀ।
22 ਦਸੰਬਰ 2022, ਵੀਰਵਾਰ
ਪੋਹ ਸੁਦੀ ਤਿੱਥੀ ਚੌਦਸ (ਸ਼ਾਮ 7.14 ਤਕ) ਅਤੇ ਮਗਰੋਂ ਤਿੱਥੀ ਮੱਸਿਆ
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਧਨ ’ਚ
ਚੰਦਰਮਾ ਬ੍ਰਿਸ਼ਚਕ ’ਚ
ਮੰਗਲ ਬ੍ਰਿਖ ’ਚ
ਬੁੱਧ ਧਨ ’ਚ
ਗੁਰੂ ਮੀਨ ’ਚ
ਸ਼ੁੱਕਰ ਧਨ ’ਚ
ਸ਼ਨੀ ਮਕਰ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਪੋਹ ਪ੍ਰਵਿਸ਼ਟੇ 7, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 1 (ਮੱਘਰ), ਹਿਜਰੀ ਸਾਲ 1444, ਮਹੀਨਾ : ਜਮਾਦਿ ਉਲ ਅੱਵਲ, ਤਰੀਕ : 27, ਸੂਰਜ ਉਦੇ ਸਵੇਰੇ 7.27 ਵਜੇ, ਸੂਰਜ ਅਸਤ ਸ਼ਾਮ 5.25 ਵਜੇ (ਜਲੰਧਰ ਟਾਈਮ), ਨਕਸ਼ੱਤਰ : ਜੇਸ਼ਠਾ (22-23 ਮੱਧ ਰਾਤ 4.03 ਤਕ)ਅਤੇ ਮਗਰੋਂ ਨਕੱਸ਼ਤਰ ਮੂਲਾ ਯੋਗ : ਸ਼ੂਲ (ਸ਼ਾਮ 5.43 ਤੱਕ) ਅਤੇ ਮਗਰੋਂ ਯੋਗ ਗੰਡ, ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (22-23 ਮੱਧ ਰਾਤ 4.03 ਤਕ) ਅਤੇ ਮਗਰੋਂ ਧਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਰਹੇਗੀ (ਸਵੇਰੇ 8.46 ਤਕ),ਸਵੇਰੇ 6.33 ਤੋਂ ਸ਼ੁਰੂ ਹੋ ਕੇ 22-23 ਮੱਧ ਰਾਤ 4.03 ਤਕ ਜੰਮੇ ਬੱਚੇ ਨੂੰ ਜੇਸ਼ਠਾ ਨਕੱਸ਼ਤਰ ਦੀ ਅਤੇ ਮਗਰੋਂ ਮੂਲਾ ਨਕੱਸ਼ਤਰ ਦੀ ਪੂਜਾ ਲੱਗੇਗੀ, ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ ਡੇਢ ਤੋਂ ਿਤੰਨ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਰਾਸ਼ਟਰੀ ਸ਼ੱਕ ਪੋਹ ਮਹੀਨਾ ਸ਼ੁਰੂ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮੇਖ ਰਾਸ਼ੀ ਵਾਲਿਆਂ ਦਾ ਸਿਤਾਰਾ ਸਿਹਤ ਲਈ ਕਮਜ਼ੋਰ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY