ਮੇਖ : ਰਾਜਕੀ ਕੰਮਾਂ ’ਚ ਆਪ ਦਾ ਪੱਖ ਮਜ਼ਬੂਤ ਰਹੇਗਾ, ਕਿਸੇ ਅਧਿਕਾਰੀ ਦਾ ਸਾਫਟ ਰੁਖ ਆਪ ਦੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਮਦਦਗਾਰ ਹੋ ਸਕਦਾ ਹੈ।
ਬ੍ਰਿਖ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਯਤਨ ਕਰਨ ’ਤੇ ਆਪ ਦੀ ਪ੍ਰੋਗਰਾਮਿੰਗ, ਪਲਾਨਿੰਗ ਸਿਰੇ ਚੜ੍ਹੇਗੀ, ਵਿਰੋਧੀ ਵੀ ਆਪ ਅੱਗੇ ਠਹਿਰ ਨਾ ਸਕਣਗੇ।
ਮਿਥੁਨ : ਪੂਰੀ ਅਹਿਤਿਆਤ ਰੱਖਣ ਦੇ ਬਾਵਜੂਦ ਪੇਟ ਕੁਝ ਵਿਗੜਿਆ-ਵਿਗੜਿਆ ਜਿਹਾ ਰਹੇਗਾ, ਦੂਜਿਆਂ ’ਤੇ ਜ਼ਿਆਦਾ ਭਰੋਸਾ ਨਾ ਕਰੋ, ਸਫਰ ਵੀ ਟਾਲ ਦਿਓ।
ਕਰਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਦੋਵੇਂ ਪਤੀ-ਪਤਨੀ ਇਕ-ਦੂਜੇ ਦੇ ਪ੍ਰਤੀ ਸਾਫਟ ਕੰਸੀਡ੍ਰੇਟ ਅਤੇ ਲਿਹਾਜ਼ਦਾਰ ਬਣੇ ਰਹਿਣਗੇ।
ਸਿੰਘ : ਵਧਦਾ ਵੈਰ ਵਿਰੋਧ ਆਪ ਨੂੰ ਮਾਨਸਿਕ ਤੌਰ ’ਤੇ ਡਿਸਟਰਬ ਰੱਖ ਸਕਦਾ ਹੈ, ਆਪ ਚਾਹ ਕੇ ਵੀ ਕਿਸੇ ਪ੍ਰਾਬਲਮ ਨੂੰ ਸੈਟਲ ਨਾ ਕਰ ਸਕੋਗੇ।
ਕੰਨਿਆ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ, ਵਿਜਈ ਰੱਖੇਗਾ, ਸੰਤਾਨ ਦੇ ਰੁਖ ’ਤੇ ਭਰੋਸਾ ਕੀਤਾ ਜਾ ਸਕਦਾ ਹੈ, ਤੇਜ ਪ੍ਰਭਾਵ, ਦਬਦਬਾ ਬਣਿਆ ਰਹੇਗਾ।
ਤੁਲਾ : ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਚੰਗਾ, ਵੱਡੇ ਲੋਕ ਮਿਹਰਬਾਨ, ਸੁਪੋਰਟਿਵ ਰਹਿਣਗੇ, ਪਰ ਤਬੀਅਤ ’ਚ ਤੇਜ਼ੀ ਜ਼ਰੂਰ ਰਹੇਗੀ।
ਬ੍ਰਿਸ਼ਚਕ : ਕਿਸੇ ਵੱਡੇ ਆਦਮੀ ਦਾ ਸਹਿਯੋਗ ਲੈਣ ਲਈ, ਜੇ ਆਪ ਉਸ ਨੂੰ ਅਪਰੋਚ ਕਰੋਗੇ, ਤਾਂ ਉਹ ਆਪ ਦੀ ਗੱਲ ਧਿਆਨ ਅਤੇ ਹਮਦਰਦੀ ਨਾਲ ਸੁਣੇਗਾ।
ਧਨ : ਲੋਹਾ, ਲੋਹਾ-ਮਸ਼ੀਨਰੀ, ਲੋਹੇ ਦੇ ਕਲਪੁਰਜ਼ਿਆਂ, ਹਾਰਡਵੇਅਰ ਆਦਿ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕੰਮਕਾਜੀ ਭੱਜ-ਦੌੜ ਦੀ ਚੰਗੀ ਰਿਟਰਨ ਮਿਲੇਗੀ।
ਮਕਰ : ਵਪਾਰ ਅਤੇ ਕੰਮਕਾਜੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਪਰ ਮਨ ਕੁਝ ਪ੍ਰੇਸ਼ਾਨ ਅਤੇ ਅਪਸੈੱਟ ਜਿਹਾ ਜ਼ਰੂਰ ਰਹੇਗਾ।
ਕੁੰਭ : ਲੈਣ-ਦੇਣ ਅਤੇ ਲਿਖਣ-ਪੜ੍ਹਨ ਦੇ ਕੰਮ ਅਲਰਟ ਰਹਿ ਕੇ ਕਰਨੇ ਸਹੀ ਰਹਿਣਗੇ ਕਿਉਂਕਿ ਸਿਤਾਰਾ ਬਗੈਰ ਕਾਰਨ ਹੀ ਮਨ ਨੂੰ ਪ੍ਰੇਸ਼ਾਨ ਰੱਖਣ ਵਾਲਾ ਹੈ।
ਮੀਨ : ਵ੍ਹੀਕਲਸ ਦੀ ਸੇਲ-ਪਰਚੇਜ਼ ਅਤੇ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਮਿਹਨਤ ਅਤੇ ਭੱਜ-ਦੌੜ ਦੀ ਚੰਗੀ ਰਿਟਰਨ ਮਿਲੇਗੀ, ਜਨਰਲ ਤੌਰ ’ਤੇ ਵੀ ਆਪ ਦੂਜਿਆਂ ’ਤੇ ਪ੍ਰਭਾਵੀ ਰਹੋਗੇ।
26 ਦਸੰਬਰ 2022, ਸੋਮਵਾਰ
ਪੋਹ ਸੁਦੀ ਤਿੱਥੀ ਚੌਥ (26-27 ਮੱਧ ਰਾਤ 1.38 ਤੱਕ) ਅਤੇ ਮਗਰੋਂ ਤਿੱਥੀ ਪੰਚਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਧਨ ’ਚ
ਚੰਦਰਮਾ ਮਕਰ ’ਚ
ਮੰਗਲ ਬ੍ਰਿਖ ’ਚ
ਬੁੱਧ ਧਨ ’ਚ
ਗੁਰੂ ਮੀਨ ’ਚ
ਸ਼ੁੱਕਰ ਧਨ ’ਚ
ਸ਼ਨੀ ਮਕਰ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਪੋਹ ਪ੍ਰਵਿਸ਼ਟੇ 11, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 5 (ਪੋਹ), ਹਿਜਰੀ ਸਾਲ 1444, ਮਹੀਨਾ : ਜਮਾਦਿ ਉਲਸਾਨੀ ਤਰੀਕ : 2, ਸੂਰਜ ਉਦੇ ਸਵੇਰੇ 7.29 ਵਜੇ, ਸੂਰਜ ਅਸਤ ਸ਼ਾਮ 5.28 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸ਼੍ਰਵਣ (ਸ਼ਾਮ 4.42 ਤੱਕ) ਅਤੇ ਮਗਰੋਂ ਨਕਸ਼ੱਤਰ ਧਨਿਸ਼ਠਾ, ਯੋਗ : ਹਰਸ਼ਣ (ਰਾਤ 9.02 ਤੱਕ) ਅਤੇ ਮਗਰੋਂ ਯੋਗ ਵਜਰ, ਚੰਦਰਮਾ : ਮਕਰ ਰਾਸ਼ੀ ’ਤੇ (26-27 ਮੱਧ ਰਾਤ 3.31 ਤੱਕ) ਅਤੇ ਮਗਰੋਂ ਕੁੰਭ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਸ਼ੁਰੂ ਹੋਵੇਗੀ (26-27 ਮੱਧ ਰਾਤ 3.31 ’ਤੇ), ਭਦਰਾ ਰਹੇਗੀ (ਬਾਅਦ ਦੁਪਹਿਰ 3.15 ਤੋਂ ਲੈ ਕੇ 26-27 ਮੱਧ ਰਾਤ 1.38 ਤੱਕ)। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਸਿੱਧੀ ਵਿਨਾਯਕ ਚੌਥ ਵਰਤ, ਸ਼ਹੀਦ ਊਧਮ ਸਿੰਘ ਜਯੰਤੀ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮੀਨ ਰਾਸ਼ੀ ਵਾਲਿਆਂ ਦਾ ਸਿਤਾਰਾ ਆਮਦਨ ਵਾਲਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY