ਮੇਖ : ਜਿਹੜਾ ਵੀ ਯਤਨ ਜਾਂ ਕੰਮ ਕਰੋਗੇ, ਬਹੁਤ ਸੋਚ ਵਿਚਾਰ ਕੇ ਕਰੋ, ਕਿਉਂਕਿ ਸਿਤਾਰਾ ਉਲਝਣਾਂ-ਝਮੇਲਿਆਂ ਵਾਲਾ, ਸਫਰ ਟਾਲ ਦਿਓ, ਕਿਉਂਕਿ ਉਹ ਪ੍ਰੇਸ਼ਾਨੀ ਵਾਲਾ ਹੋਵੇਗਾ।
ਬ੍ਰਿਖ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਬੁਕਸ ਪਬਲੀਕੇਸ਼ਨ, ਮੈਡੀਸਨ, ਫੋਟੋਗ੍ਰਾਫੀ-ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਮਿਥੁਨ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਦੂਜਿਆਂ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਤੇਜ ਪ੍ਰਭਾਵ ਬਣਿਆ ਰਹੇਗਾ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ।
ਕਰਕ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਮਜ਼ਬੂਤ ਮਨੋਬਲ ਕਰ ਕੇ ਹਰ ਕੰਮ ਨੂੰ ਹੱਥ ’ਚ ਲੈਣ ਲਈ ਮਨ ਰਾਜ਼ੀ ਹੋਵੇਗਾ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
ਸਿੰਘ : ਸਿਹਤ ’ਚ ਗੜਬੜੀ ਰਹਿਣ ਦਾ ਡਰ, ਡਰਾਈਵਿੰਗ ਵੀ ਸੁਚੇਤ ਰਹਿ ਕੇ ਕਰਨਾ ਸਹੀ ਰਹੇਗਾ, ਲੈਣ-ਦੇਣ ਦੇ ਕੰਮ ਵੀ ਸੁਚੇਤ ਰਹਿ ਕੇ ਨਿਪਟਾਓ।
ਕੰਨਿਆ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਹਰ ਮਾਮਲੇ ਦੇ ਪ੍ਰਤੀ ਦੋਵੇਂ ਪਤੀ-ਪਤਨੀ ਦੀ ਇਕੋ ਹੀ ਸੋਚ-ਅਪਰੋਚ ਰਹੇਗੀ, ਸ਼ੁਭ ਕੰਮਾਂ ’ਚ ਧਿਆਨ।
ਤੁਲਾ : ਕਿਸੇ ਸਟ੍ਰਾਂਗ ਸ਼ਤਰੂ ਦੇ ਟਕਰਾਵੀ ਮੂਡ ਕਰ ਕੇ ਆਪ ਦੀਆਂ ਪ੍ਰੇਸ਼ਾਨੀਆਂ ਵਧ ਸਕਦੀਆਂ ਹਨ, ਇਸ ਲਈ ਦੁਸ਼ਮਣਾਂ ਪੱਖੋਂ ਲਾਪਰਵਾਹ ਨਾ ਰਹੋ, ਨੁਕਸਾਨ ਦਾ ਵੀ ਡਰ।
ਬ੍ਰਿਸ਼ਚਕ : ਸੰਤਾਨ ਸਾਥ ਦੇਵੇਗੀ, ਸੁਪੋਰਟ ਕਰੇਗੀ, ਸੰਤਾਨ ਦੀ ਮਦਦ-ਸਹਿਯੋਗ ਨਾਲ ਆਪਦੀ ਕੋਈ ਉਲਝੀ-ਰੁਕੀ ਸਕੀਮ ਕੁੱਝ ਅੱਗੇ ਵਧੇਗੀ।
ਧਨ : ਕੋਰਟ-ਕਚਹਿਰੀ ਨਾਲ ਜੁੜਿਆ ਕੋਈ ਕੰਮ ਹੱਥ ’ਚ ਲੈਣ ’ਤੇ ਪਾਜ਼ੇਟਿਵ ਨਤੀਜਾ ਮਿਲ ਸਕਦਾ ਹੈ, ਵੈਸੇ ਵੀ ਹਰ ਫਰੰਟ ’ਤੇ ਆਪ ਦਾ ਕਦਮ ਬੜ੍ਹਤ ਵੱਲ ਰਹੇਗਾ।
ਮਕਰ : ਜ਼ਰੂਰਤ ਪੈਣ ’ਤੇ ਵੱਡੇ ਲੋਕ ਆਪ ਦੀ ਮਦਦ ਕਰਨ ਲਈ ਰਾਜ਼ੀ ਰਹਿਣਗੇ, ਸ਼ਤਰੂ ਕਮਜ਼ੋਰ ਤੇਜਹੀਣ ਰਹਿਣਗੇ ਪਰ ਘਰੇਲੂ ਮੋਰਚੇ ’ਤੇ ਕੁਝ ਟੈਨਸ਼ਨ ਪ੍ਰੇਸ਼ਾਨੀ ਰਹੇਗੀ।
ਕੁੰਭ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਅਤੇ ਯਤਨ ਕਰਨ ’ਤੇ ਕਿਸੇ ਕਾਰੋਬਾਰੀ ਪ੍ਰੋਗਰਾਮਿੰਗ ਨੂੰ ਅੱਗੇ ਵਧਾਉਣ ਵਾਲਾ, ਮਾਣ-ਯਸ਼ ਦੀ ਪ੍ਰਾਪਤੀ।
ਮੀਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਸੋਚੋਗੇ ਜਾਂ ਮਨ ਬਣਾਓਗੇ, ਉਸ ’ਚ ਸਫਲਤਾ ਮਿਲੇਗੀ, ਮਨ ’ਤੇ ਪਾਜ਼ੇਟਿਵ-ਸਾਤਵਿਕ ਸੋਚ ਪ੍ਰਭਾਵੀ ਰਹੇਗੀ
29 ਦਸੰਬਰ 2022, ਵੀਰਵਾਰ
ਪੋਹ ਸੁਦੀ ਤਿੱਥੀ ਸਪਤਮੀ (ਸ਼ਾਮ 7.18 ਤਕ) ਅਤੇ ਮਗਰੋਂ ਤਿੱਥੀ ਅਸ਼ਟਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਧਨ ’ਚ
ਚੰਦਰਮਾ ਮੀਨ ’ਚ
ਮੰਗਲ ਬ੍ਰਿਖ ’ਚ
ਬੁੱਧ ਮਕਰ ’ਚ
ਗੁਰੂ ਮੀਨ ’ਚ
ਸ਼ੁੱਕਰ ਧਨ ’ਚ
ਸ਼ਨੀ ਮਕਰ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਪੋਹ ਪ੍ਰਵਿਸ਼ਟੇ 14, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 8 (ਮੱਘਰ), ਹਿਜਰੀ ਸਾਲ 1444, ਮਹੀਨਾ : ਜਮਾਦਿ ਉਲਸਾਨੀ ਤਰੀਕ : 5, ਸੂਰਜ ਉਦੇ ਸਵੇਰੇ 7.30 ਵਜੇ, ਸੂਰਜ ਅਸਤ ਸ਼ਾਮ 5.30ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾ ਭਾਦਰਪਦ (ਪੁਰਵ ਦੁਪਹਿਰ 11.44 ਤੱਕ) ਅਤੇ ਮਗਰੋਂ ਨਕਸ਼ੱਤਰ ਉੱਤਰਾ ਭਾਦਰਪਦ ਯੋਗ : ਵਿਅਤੀਘਾਤ (ਪੁਰਵ ਦੁਪਹਿਰ 11.45 ਤੱਕ) ਅਤੇ ਮਗਰੋਂ ਯੋਗ ਵਰਿਆਨ ਚੰਦਰਮਾ : ਮੀਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ), ਭਦਰਾ ਰਹੇਗੀ ((ਸ਼ਾਮ 7.18 ਤੋਂ ਲੈ ਕੇ ਅਗਲੇ ਦਿਨ (30 ਦਸੰਬਰ) ਸਵੇਰੇ 6.56 ਤਕ), ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ। ਪੁਰਬ ਦਿਵਸ ਅਤੇ ਤਿਓਹਾਰ : ਮਾਰਤੰਡ ਸਪਤਮੀ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਜਯੰਤੀ (ਪੁਰਾਤਨ ਪ੍ਰੰਪਰਾ)।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਸਿੰਘ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY