ਮੇਖ: ਜੇ ਕੋਈ ਜਾਇਦਾਦੀ ਕੰਮ ਰੁਕਿਆ ਪਿਆ ਹੋਵੇ ਤਾਂ ਯਤਨ ਕਰ ਲਓ, ਉਸ ’ਚ ਪੱਕੇ ਤੌਰ ’ਤੇ ਪੇਸ਼ਕਦਮੀ ਹੋਵੇਗੀ, ਸ਼ਤਰੂ ਕਮਜ਼ੋਰ ਤੇਜਹੀਣ ਰਹਿਣਗੇ, ਕੰਮਕਾਜੀ ਮੁਸ਼ਕਲ ਹੱਲ ਹੋਵੇਗੀ।
ਬ੍ਰਿਖ : ਜੇ ਕਿਸੇ ਮਾਮਲੇ ’ਚ ਕਿਸੇ ਮੁਸ਼ਕਿਲ ਨਾਲ ਵਾਸਤਾ ਮਹਿਸੂਸ ਹੁੰਦਾ ਹੋਵੇ ਤਾਂ ਕਿਸੇ ਵੱਡੇ ਆਦਮੀ ਦਾ ਸਹਿਯੋਗ ਲੈ ਲਓ, ਸਮੱਸਿਆ ਹੱਲ ਹੋ ਜਾਣ ਦਾ ਸਕੋਪ ਹੈ।
ਮਿਥੁਨ : ਡ੍ਰਿੰਕਸ, ਪੈਟ੍ਰੋਲੀਅਮ, ਇੰਪੋਰਟ, ਐਕਸਪੋਰਟ, ਪੇਂਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਮਾਣ-ਸਨਮਾਨ ਦੀ ਪ੍ਰਾਪਤੀ।
ਕਰਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਿਹੜੇ ਕੰਮ ਲਈ ਮਨ ਬਣਾਓਗੇ ਜਾਂ ਯਤਨ ਕਰੋਗੇ ਉਸ ’ਚ ਪੇਸ਼ਕਦਮੀ ਹੋਵੇਗੀ, ਮੂਡ ’ਚ ਖੁਸ਼ਦਿਲ, ਰੰਗੀਨੀ ਬਣੀ ਰਹੇਗੀ।
ਸਿੰਘ : ਸੋਚੇ ਵਿਚਾਰੇ ਬਗੈਰ ਕੋਈ ਕੰਮ ਹੱਥ ’ਚ ਨਾ ਲਓ, ਕਿਉਂਕਿ ਆਪ ਦਾ ਹਰ ਕੰਮ ਰੁਕਦਾ ਰੁਕਦਾ ਮਹਿਸੂਸ ਹੋਵੇਗਾ, ਸਫਰ ਵੀ ਟਾਲ ਦੇਣਾ ਸਹੀ ਰਹੇਗਾ।
ਕੰਨਿਆ : ਸਿਤਾਰਾ ਧਨ ਲਾਭ ਦੇਣ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਵੈਸੇ ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ, ਸਫਲਤਾ ਮਿਲੇਗੀ, ਇੱਜ਼ਤਮਾਣ ਦੀ ਪ੍ਰਾਪਤੀ।
ਤੁਲਾ : ਕਿਸੇ ਅਫਸਰ ਦੇ ਸੁਪੋਰਟਿਵ ਰੁਖ ਕਰ ਕੇ ਆਪ ਦੀ ਕੋਈ ਪ੍ਰਾਬਲਮ ਸੁਲਝ ਸਕਦੀ ਹੈ, ਮਾਣ ਸਨਮਾਨ ਦੀ ਪ੍ਰਾਪਤੀ, ਜਨਰਲ ਹਾਲਾਤ ਵੀ ਬਿਹਤਰ ਰਹਿਣਗੇ।
ਬ੍ਰਿਸ਼ਚਕ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਣ, ਪੌਰਾਣਿਕ ਲਿਟਰੇਚਰ ਪੜ੍ਹਨ ਅਤੇ ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ।
ਧਨ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਬੇਤੁਕੇ ਖਾਣ ਪੀਣ ਤੋਂ ਬਚਣਾ ਸਹੀ ਰਹੇਗਾ ਪਰ ਕਾਰੋਬਾਰੀ ਮੋਰਚੇ ’ਤੇ ਸਥਿਤੀ ਸਹੀ ਰਹੇਗੀ।
ਮਕਰ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਫੈਮਿਲੀ ਫ੍ਰੰਟ ’ਤੇ ਮਿਠਾਸ ਤਾਲਮੇਲ ਸਦਭਾਅ ਬਣਿਆ ਰਹੇਗਾ।
ਕੁੰਭ : ਕੋਈ ਸਟ੍ਰਾਂਗ ਸ਼ਤਰੂ ਉਭਰ ਕੇ ਆਪ ਦੀਆਂ ਪ੍ਰੇਸ਼ਾਨੀਆਂ ਵਧਾ ਸਕਦਾ ਹੈ, ਮਨ ਵੀ ਟੈਂਸ, ਅਸ਼ਾਂਤ, ਡਿਸਟਰਬ ਜਿਹਾ ਰਹੇਗਾ, ਸਫਰ ਵੀ ਨਾ ਕਰੋ ਕਿਉਂਕਿ ਨੁਕਸਾਨ ਦਾ ਡਰ।
ਮੀਨ : ਯਤਨ ਕਰਨ ’ਤੇ ਆਪ ਦੀ ਪਲਾਨਿੰਗ ਪ੍ਰੋਗਰਾਮਿੰਗ ਬਿਹਤਰ ਨਤੀਜਾ ਦੇਵੇਗੀ, ਧਾਰਮਿਕ ਕੰਮਾਂ’ਚ ਰੁਚੀ, ਛੋਟੀ ਕਾਰੋਬਾਰੀ ਟੂਰਿੰਗ ਫਰੂਟਫੁਲ ਰਹੇਗੀ।
8 ਜਨਵਰੀ 2023, ਐਤਵਾਰ
ਮਾਘ ਵਦੀ ਤਿੱਥੀ ਦੂਜ (ਪੂਰਾ ਦਿਨ ਰਾਤ)
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਧਨ ’ਚ
ਚੰਦਰਮਾ ਕਰਕ ’ਚ
ਮੰਗਲ ਬ੍ਰਿਖ ’ਚ
ਬੁੱਧ ਧਨ ’ਚ
ਗੁਰੂ ਮੀਨ ’ਚ
ਸ਼ੁੱਕਰ ਮਕਰ ’ਚ
ਸ਼ਨੀ ਮਕਰ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਪੋਹ ਪ੍ਰਵਿਸ਼ਟੇ 24, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 18 (ਪੋਹ), ਹਿਜਰੀ ਸਾਲ 1444, ਮਹੀਨਾ : ਜਮਾਦਿ ਉਲਸਾਨੀ ਤਰੀਕ : 15, ਸੂਰਜ ਉਦੇ ਸਵੇਰੇ 7.32 ਵਜੇ, ਸੂਰਜ ਅਸਤ ਸ਼ਾਮ 5.37 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਖ (8 ਜਨਵਰੀ ਦਿਨ ਰਾਤ ਅਤੇ ਅਗਲੇ ਦਿਨ (9 ਜਨਵਰੀ) ਸਵੇਰੇ 6.05 ਤੱਕ) ਅਤੇ ਮਗਰੋਂ ਨਕਸ਼ੱਤਰ ਅਸ਼ਲੇਖਾ, ਯੋਗ : ਵੈਧ੍ਰਿਤੀ (ਸਵੇਰੇ 9.42 ਤੱਕ) ਅਤੇ ਮਗਰੋਂ ਯੋਗ ਵਿਸ਼ਕੁੰਭ। ਚੰਦਰਮਾ : ਕਰਕ ਰਾਸ਼ੀ ’ਤੇ (ਪੂਰਾ ਦਿਨ ਰਾਤ), 9 ਜਨਵਰੀ ਸਵੇਰੇ 6.05 ਤੋਂ ਬਾਅਦ ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਸਿੰਘ ਰਾਸ਼ੀ ਵਾਲਿਆਂ ਦਾ ਸਿਤਾਰਾ ਕੰਮਕਾਜੀ ਕੰਮਾਂ ਲਈ ਬਿਹਤਰ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY