ਮੇਖ : ਵਿਰੋਧੀਆਂ ਦੀਆਂ ਸ਼ਰਾਰਤਾਂ ਵੱਲੋਂ ਸੁਚੇਤ ਰਹੋ ਕਿਉਂਕਿ ਉਹ ਆਪ ਦੇ ਲਈ ਕਿਸੇ ਨਾ ਕਿਸੇ ਮੁਸ਼ਕਲ ਸਮੱਸਿਆ ਪੈਦਾ ਹੋਣ ਦਾ ਕਾਰਨ ਬਣਦੇ ਰਹਿ ਸਕਦੇ ਹਨ।
ਬ੍ਰਿਖ : ਸੰਤਾਨ ਸਾਥ ਦੇਵੇਗੀ, ਸੁਪੋਰਟ ਕਰੇਗੀ ਅਤੇ ਹਰ ਫ੍ਰੰਟ ’ਤੇ ਆਪ ਨਾਲ ਤਾਲਮੇਲ ਰੱਖੇਗੀ, ਯਤਨ ਕਰਨ ’ਤੇ ਕੋਈ ਸਕੀਮ ਪ੍ਰੋਗਰਾਮ ਵੀ ਸਿਰੇ ਚੜ੍ਹੇਗਾ।
ਮਿਥੁਨ : ਯਤਨ ਕਰਨ ’ਤੇ ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ’ਚੋਂ ਕੋਈ ਪੇਚੀਦਗੀ ਹਟ ਸਕਦੀ ਹੈ, ਮਾਣ-ਸਨਮਾਨ ਦੀ ਪ੍ਰਾਪਤੀ ਪਰ ਸਿਹਤ ’ਚ ਗੜਬੜੀ ਦਾ ਡਰ ਰਹੇਗਾ।
ਕਰਕ : ਕਿਸੇ ਵੱਡੇ ਆਦਮੀ ਦੀ ਮਦਦ ਲੈਣ ਲਈ ਜੇਕਰ ਆਪ ਉਸ ਨੂੰ ਅਪਰੋਚ ਕਰੋਗੇ ਤਾਂ ਉਹ ਆਪ ਦੀ ਗੱਲ ਧਿਆਨ ਨਾਲ ਸੁਣੇਗਾ, ਸ਼ਤਰੂ ਕਮਜ਼ੋਰ ਰਹਿਣਗੇ।
ਸਿੰਘ : ਖੇਤੀ ਉਤਪਾਦਾਂ, ਖੇਤੀ ਉਪਕਰਣਾਂ, ਖਾਦਾਂ ਬੀਜਾਂ, ਕਰਿਆਨਾ ਵਸਤਾਂ ਅਤੇ ਗਾਰਮੈਂਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮ ’ਚ ਭਰਪੂਰ ਲਾਭ ਮਿਲੇਗਾ।
ਕੰਨਿਆ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਿਹੜੇ ਕੰਮ ਲਈ ਸੋਚੋਗੇ ਜਾਂ ਵਿਚਾਰ ਕਰੋਗੇ ਉਸ ’ਚ ਕੁਝ ਨਾ ਕੁਝ ਬਿਹਤਰੀ ਹੋਵੇਗੀ, ਠੰਡੀਆਂ ਵਸਤਾਂ ਦੀ ਵਰਤੋਂ ਅਹਿਤਿਆਤ ਨਾਲ ਕਰੋ।
ਤੁਲਾ : ਸਿਤਾਰਾ ਨੁਕਸਾਨ ਪ੍ਰੇਸ਼ਾਨੀ ਵਾਲਾ, ਆਪ ਦੀ ਕਿਸੇ ਪੇਮੈਂਟ ਦੇ ਫਸਣ ਦਾ ਵੀ ਡਰ ਰਹੇਗਾ, ਇਸ ਲਈ ਲੈਣ ਦੇਣ ਦੇ ਕੰਮ ਅਹਿਤਿਆਤ ਨਾਲ ਕਰਨਾ ਸਹੀ ਰਹੇਗਾ।
ਬ੍ਰਿਸ਼ਚਕ : ਸਿਤਾਰਾ ਧਨ ਲਾਭ ਵਾਲਾ, ਯਤਨ ਕਰਨ ’ਤੇ ਕੰਮਕਾਜੀ ਪਲਾਨਿੰਗ ’ਚੋਂ ਕੋਈ ਰੁਕਾਵਟ ਮੁਸ਼ਕਲ ਹਟੇਗੀ ਪਰ ਸੁਭਾਅ ’ਚ ਗੁੱਸੇ ਦਾ ਅਸਰ ਬਣਿਆ ਰਹੇਗਾ।
ਧਨ : ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱ,ਲ ਵੱਡੇ ਲੋਕ ਮਿਹਰਬਾਨ ਰਹਿਣਗੇ ਅਤੇ ਉਹ ਆਪ ਦੀ ਗੱਲ ਧਿਆਨ ਨਾਲ ਸੁਣਨਗੇ।
ਮਕਰ : ਜਨਰਲ ਸਿਤਾਰਾ ਮਜ਼ਬੂਤ, ਜਿਹੜਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ ਵਿਜਈ ਰੱਖੇਗਾ, ਸ਼ਤਰੂ ਕਮਜ਼ੋਰਰ ਰਹਿਣਗੇ ਪਰ ਤਬੀਅਤ ’ਚ ਤੇਜ਼ੀ ਦਾ
ਕੁੰਭ : ਸਿਤਾਰਾ ਸਿਹਤ ਲਈ ਠੀਕ ਨਹੀਂ, ਇਸ ਲਈ ਖਾਣ-ਪੀਣ ’ਚ ਪੂਰੀ ਅਹਿਤਿਆਤ ਰੱਖੋ, ਸਫਰ ਵੀ ਟਾਲ ਦੇਣਾ ਸਹੀ ਰਹੇਗਾ। ।
ਮੀਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ-ਪ੍ਰੋਗਰਾਮਾਂ ’ਚ ਵਿਜੇ ਮਿਲੇਗੀ, ਫੈਮਿਲੀ ਫ੍ਰੰਟ ’ਤੇ ਸਦਭਾਅ, ਤਾਲਮੇਲ ਬਣਿਆ ਰਹੇਗਾ, ਇੱਜ਼ਤਮਾਣ ਦੀ ਪ੍ਰਾਪਤੀ।
13 ਜਨਵਰੀ 2023, ਸ਼ੁੱਕਰਵਾਰ
ਮਾਘ ਵਦੀ ਤਿੱਥੀ ਛੱਠ (ਸ਼ਾਮ 6.18 ਤੱਕ) ਅਤੇ ਮਗਰੋਂ ਤਿੱਥੀ ਸਪਤਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਧਨ ’ਚ
ਚੰਦਰਮਾ ਕੰਨਿਆ ’ਚ
ਮੰਗਲ ਬ੍ਰਿਖ ’ਚ
ਬੁੱਧ ਧਨ ’ਚ
ਗੁਰੂ ਮੀਨ ’ਚ
ਸ਼ੁੱਕਰ ਮਕਰ ’ਚ
ਸ਼ਨੀ ਮਕਰ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਪੋਹ ਪ੍ਰਵਿਸ਼ਟੇ 29, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 23 (ਪੋਹ), ਹਿਜਰੀ ਸਾਲ 1444, ਮਹੀਨਾ : ਜਮਾਦਿ ਉਲਸਾਨੀ ਤਰੀਕ : 20 , ਸੂਰਜ ਉਦੇ ਸਵੇਰੇ 7.31 ਵਜੇ, ਸੂਰਜ ਅਸਤ ਸ਼ਾਮ 5.41 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉੱਤਰਾ ਫਾਲਗੁਣੀ (ਸ਼ਾਮ 4.35 ਤੱਕ) ਅਤੇ ਮਗਰੋਂ ਨਕਸ਼ੱਤਰ ਹਸਤ, ਯੋਗ : ਸ਼ੌਭਨ (ਦੁਪਹਿਰ 12.45 ਤੱਕ) ਅਤੇ ਮਗਰੋਂ ਯੋਗ ਅਤਿਗੰਡ, ਚੰਦਰਮਾ : ਕੰਨਿਆ ਰਾਸ਼ੀ ’ਤੇ (ਪੂਰਾ ਦਿਨ ਰਾਤ) ਭਦਰਾ ਰਵੇਗੀ (ਸ਼ਾਮ 6.18 ਤੋਂ ਲੈ ਕੇ ਅਗਲੇ ਦਿਨ (14 ਜਨਵਰੀ) ਸਵੇਰੇ 6.51 ਤੱਕ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਲੋਹੜੀ ਪੁਰਬ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਤੁਲਾ ਰਾਸ਼ੀ ਵਾਲਿਆਂ ਦੀ ਵਪਾਰ ਤੇ ਕਾਰੋਬਾਰ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY