ਮੇਖ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਫੈਮਿਲੀ ਫ੍ਰੰਟ’ਤੇ ਮਿਠਾਸ-ਤਾਲਮੇਲ ਬਣਿਆ ਰਹੇਗਾ।
ਬ੍ਰਿਖ : ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਕਰਨਾ ਕਿਸੇ ਸਮੇਂ ਮਹਿੰਗਾ ਪੈ ਸਕਦਾ ਹੈ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਮਿਥੁਨ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਕਥਾ-ਵਾਰਤਾ ਭਜਨ ਕੀਰਤਨ ’ਚ ਜੀਅ ਲੱਗੇਗਾ, ਕੰਮਕਾਜੀ ਕੰਮਾਂ ਦੀ ਦਸ਼ਾ ਬਿਹਤਰ ਬਣੀ ਰਹੇਗੀ।
ਕਰਕ : ਜ਼ਮੀਨੀ ਜਾਇਦਾਦੀ ਕੰਮਾਂ ਲਈ ਆਪ ਦੇ ਯਤਨ ਅਤੇ ਭਜਦੌੜ ਸਹੀ ਨਤੀਜਾ ਦੇਵੇਗੀ ਪਰ ਘਰੇਲੂ ਮੋਰਚੇ ’ਤੇ ਕੁਝ ਖਿੱਚਾਤਣੀ ਰਹਿ ਸਕਦੀ ਹੈ।
ਸਿੰਘ : ਮਿੱਤਰ, ਕੰਮਕਾਜੀ ਸਾਥੀ , ਸਹਿਯੋਗੀ ਆਪ ਨਾਲ ਤਾਲਮੇਲ ਰੱਖਣਗੇ ਅਤੇ ਆਪ ਦੀ ਗੱਲ ਤੇ ਪ੍ਰੋਗਰਾਮ ਨੂੰ ਧੀਰਜ-ਧਿਆਨ ਨਾਲ ਸੁਣਨਗੇ।
ਕੰਨਿਆ : ਟੀਚਿੰਗ, ਕੋਚਿੰਗ, ਪ੍ਰਕਾਸ਼ਨ, ਪ੍ਰਿੰਟਿੰਗ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਉਨ੍ਹਾਂ ਦੀ ਮਿਹਨਤ ਦੀ ਚੰਗੀ ਰਿਟਰਨ ਮਿਲੇਗੀ।
ਤੁਲਾ : ਅਰਥ ਅਤੇ ਕਾਰੋਬਾਰੀ ਦਸ਼ਾ ਸੁਖਦ, ਸਫਲਤਾ ਸਾਥ ਦੇਵੇਗੀ, ਫਿਰ ਰੇਸ਼ਾ ਨਜ਼ਲਾ ਜ਼ੁਕਾਮ ਦੀ ਸ਼ਿਕਾਇਤ ਅਤੇ ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖੋ।
ਬ੍ਰਿਸ਼ਚਕ : ਪੂਰਾ ਬਚਾਅ ਰੱਖਣ ਦੇ ਬਾਵਜੂਦ ਵੀ ਆਪ ਨੂੰ ਉਲਝਣਾਂ -ਪੰਗਿਆਂ, ਝਮੇਲਿਆਂ ਨਾਲ ਨਿਪਟਣਾ ਪੈ ਸਕਦਾ ਹੈ, ਧਿਆਨ ਰੱਖੋ।
ਧਨ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਵਾਲਾ, ਯਤਨ ਕਰਨ ’ਤੇ ਕਿਸੇ ਕੰਮਕਾਜੀ ਕੰਮ ’ਚੋਂ ਕੋਈ ਬਾਧਾ-ਮੁਸ਼ਕਲ ਹਟੇਗੀ।
ਮਕਰ : ਜਿਹੜੇ ਕੰੰਮ ਲਈ ਕੋਸ਼ਿਸ਼ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਵੱਡੇ ਲੋਕਾਂ ’ਚ ਪ੍ਰਭਾਵ-ਪ੍ਰਤਿਸ਼ਠਾ ਵੀ ਬਣੀ ਰਹੇਗੀ, ਸ਼ਤਰੂ ਕਮਜ਼ੋਰ।
ਕੁੰਭ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਮੋਰਚੇ ’ਤੇ ਹਾਵੀ-ਪ੍ਰਭਾਵੀ ਵਿਜਈ ਰੱਖੇਗਾ, ਯਤਨ ਕਰਨ ’ਤੇ ਪ੍ਰੋਗਰਾਮਿੰਗ ਵੀ ਕੁਝ ਅੱਗੇ ਵਧੇਗੀ।
ਮੀਨ : ਸਿਤਾਰਾ ਸਿਹਤ ਲਈ ਕਮਜ਼ੋਰ, ਖਾਣ-ਪੀਣ ’ਚ ਚੁਣੀਆਂ ਹੋਈਆਂ ਵਸਤਾਂ ਦੀ ਵਰਤੋਂ ਕਰਨਾ ਸਹੀ ਰਹੇਗਾ, ਸਫਰ ਵੀ ਸੰਭਲ ਸੰਭਾਲ ਕੇ ਹੀ ਕਰੋ।
15 ਜਨਵਰੀ 2023, ਐਤਵਾਰ
ਮਾਘ ਵਦੀ ਤਿੱਥੀ ਅਸ਼ਟਮੀ (ਸ਼ਾਮ 7.46 ਤੱਕ) ਅਤੇ ਮਗਰੋਂ ਤਿਥੀ ਨੌਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਧਨ ’ਚ
ਚੰਦਰਮਾ ਤੁਲਾ ’ਚ
ਮੰਗਲ ਬ੍ਰਿਖ ’ਚ
ਬੁੱਧ ਧਨ ’ਚ
ਗੁਰੂ ਮੀਨ ’ਚ
ਸ਼ੁੱਕਰ ਮਕਰ ’ਚ
ਸ਼ਨੀ ਮਕਰ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਮਾਘ ਪ੍ਰਵਿਸ਼ਟੇ 2, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 25 (ਪੋਹ), ਹਿਜਰੀ ਸਾਲ 1444, ਮਹੀਨਾ : ਜਮਾਦਿ ਉਲਸਾਨੀ ਤਰੀਕ : 22 , ਸੂਰਜ ਉਦੇ ਸਵੇਰੇ 7.31 ਵਜੇ, ਸੂਰਜ ਅਸਤ ਸ਼ਾਮ 5.43 ਵਜੇ (ਜਲੰਧਰ ਟਾਈਮ), ਨਕਸ਼ੱਤਰ : ਚਿਤਰਾ ਸ਼ਾਮ 7.12 ਤੱਕ) ਅਤੇ ਮਗਰੋਂ ਨਕਸ਼ੱਤਰ ਸਵਾਤੀ, ਯੋਗ : ਸੁਕਰਮਾ (ਪੁਰਵ ਦੁਪਹਿਰ 11.50 ਤੱਕ) ਅਤੇ ਮਗਰੋਂ ਯੋਗ ਧ੍ਰਿਤੀ, ਚੰਦਰਮਾ : ਤੁਲਾ ਰਾਸ਼ੀ ’ਤੇ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਸੈਨਾ ਦਿਵਸ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮਿਥੁਨ ਰਾਸ਼ੀ ਵਾਲਿਆਂ ਨੂੰ ਜ਼ਮੀਨੀ ਕੰਮਾਂ ਲਈ ਭੱਜਦੌੜ ਦੇਵੇਗੀ ਨਤੀਜਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY