ਮੇਖ : ਸਰਕਾਰੀ ਅਤੇ ਗੈਰ ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਵੱਡੇ ਲੋਕ ਮਿਹਰਬਾਨ ਅਤੇ ਕੰਸੀਡ੍ਰੇਟ ਰਹਿਣਗੇ, ਸ਼ਤਰੂ ਵੀ ਆਪ ਅੱਗੇ ਟਿਕ ਨਾ ਸਕਣਗੇ, ਇੱਜ਼ਤ-ਮਾਣ ਦੀ ਪ੍ਰਾਪਤੀ।
ਬ੍ਰਿਖ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਾਵੀ, ਪ੍ਰਭਾਵੀ, ਵਿਜਈ ਰੱਖੇਗਾ, ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਉਂਝ ਹਰ ਪੱਖੋਂ ਬਿਹਤਰੀ ਹੋਵੇਗੀ।
ਮਿਥੁਨ : ਸਿਹਤ ਦੇ ਵਿਗੜਣ ਅਤੇ ਪੈਰ ਫਿਸਲਣ ਦਾ ਡਰ, ਆਪਣੇ ਆਪ ਨੂੰ ਦੂਜਿਆਂ ਦੇ ਝਾਂਸੇ ਤੋਂ ਵੀ ਬਚਾ ਕੇ ਰੱਖੋ, ਮਨ ਵੀ ਪ੍ਰੇਸ਼ਾਨ ਜਿਹਾ ਰਹੇਗਾ।
ਕਰਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ, ਦੋਵੇਂ ਪਤੀ-ਪਤਨੀ ਇਕ-ਦੂਜੇ ਦਾ ਲਿਹਾਜ਼ ਕਰਨਗੇ।
ਸਿੰਘ : ਨਾ ਤਾਂ ਸ਼ਤਰੂਆਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਕਰੋ ਅਤੇ ਨਾ ਹੀ ਉਨ੍ਹਾਂ ਨੂੰ ਜ਼ਿਆਦਾ ਲਿਫਟ ਦਿਓ, ਮਨ ਵੀ ਅਸ਼ਾਂਤ, ਡਿਸਟਰਬ ਜਿਹਾ ਰਹਿ ਸਕਦਾ ਹੈ।
ਕੰਨਿਆ : ਸੰਤਾਨ ਦੀ ਸੁਪੋਰਟ ਨਾਲ ਆਪ ਨੂੰ ਆਪਣੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਮਦਦ ਮਿਲੇਗੀ, ਉਂਝ ਯਤਨ ਕਰਨ ’ਤੇ ਕੋਈ ਉਲਝਿਆ ਕੰਮ ਸੁਲਝ ਸਕਦਾ ਹੈ।
ਤੁਲਾ : ਪ੍ਰਾਪਰਟੀ ਦੇ ਕਿਸੇ ਕੰਮ ਨੂੰ ਉਸ ਦੇ ਟਾਰਗੈੱਟ ਤੱਕ ਪਹੁੰਚਾਉਣ ਲਈ ਆਪ ਜਿਹੜੀ ਭੱਜ-ਦੌੜ ਕਰੋਗੇ, ਉਸ ਦਾ ਪਾਜ਼ੇਟਿਵ ਨਤੀਜਾ ਮਿਲ ਸਕਦਾ ਹੈ।
ਬ੍ਰਿਸ਼ਚਕ : ਕਿਸੇ ਸੱਜਣ ਸਾਥੀ ਦੀ ਮਦਦ ’ਤੇ ਭਰੋਸਾ ਕਰਨਾ ਸਹੀ ਰਹੇਗਾ, ਸ਼ਤਰੂ ਵੀ ਕਮਜ਼ੋਰ, ਤੇਜਹੀਣ ਰਹਿਣਗੇ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
ਧਨ : ਲੋਹਾ-ਲੋਹਾ ਮਸ਼ੀਨਰੀ, ਲੋਹੇ ਦੇ ਕਲਪੁਰਜ਼ਿਆਂ, ਹਾਰਡ-ਵੇਅਰ, ਸਰੀਆ ਆਦਿ ਦਾ ਕੰਮ ਕਰਨ ਵਾਲਿਆਂ ਨੂੰ ਮਿਹਨਤ ਅਤੇ ਭੱਜ-ਦੌੜ ਦੀ ਚੰਗੀ ਰਿਟਰਨ ਮਿਲੇਗੀ।
ਮਕਰ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਮਨ ਬਣਾਓਗੇ, ਉਸ ’ਚ ਸਫਲਤਾ ਮਿਲੇਗੀ ਪਰ ਠੰਡੀਆਂ ਵਸਤਾਂ ਦੀ ਵਰਤੋਂ ਘੱਟ ਕਰੋ।
ਕੁੰਭ : ਕਿਉਂਕਿ ਸਿਤਾਰਾ ਉਲਝਣਾਂ- ਝਮੇਲਿਆਂ ਅਤੇ ਪੰਗਿਆਂ ਨੂੰ ਜਗਾਈ ਰੱਖਣ ਵਾਲਾ ਹੈ, ਇਸ ਲਈ ਕੋਈ ਵੀ ਕੰਮ ਸੋਚੇ-ਵਿਚਾਰੇ ਬਗੈਰ ਨਾ ਕਰੋ।
ਮੀਨ : ਸਿਤਾਰਾ ਧਨ ਲਾਭ ਵਾਲਾ, ਯਤਨ ਕਰਨ ’ਤੇ ਕੋਈ ਕੰਮਕਾਜੀ ਪਲਾਨਿੰਗ ਵੀ ਬਿਹਤਰ ਨਤੀਜਾ ਦੇਵੇਗੀ, ਜਨਰਲ ਤੌਰ ’ਤੇ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਵਿਜਈ ਰੱਖੇਗਾ।
22 ਜਨਵਰੀ 2023, ਐਤਵਾਰ
ਮਾਘ ਸੁਦੀ ਤਿੱਥੀ ਏਕਮ (ਰਾਤ 10.28 ਤੱਕ) ਅਤੇ ਮਗਰੋਂ ਤਿੱਥੀ ਦੂਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਕਰ ’ਚ
ਚੰਦਰਮਾ ਮਕਰ ’ਚ
ਮੰਗਲ ਬ੍ਰਿਖ ’ਚ
ਬੁੱਧ ਧਨ ’ਚ
ਗੁਰੂ ਮੀਨ ’ਚ
ਸ਼ੁੱਕਰ ਮਕਰ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਮਾਘ ਪ੍ਰਵਿਸ਼ਟੇ 9, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 2 (ਮਾਘ), ਹਿਜਰੀ ਸਾਲ 1444, ਮਹੀਨਾ : ਜਮਾਦਿ ਉਲਸਾਨੀ ਤਰੀਕ : 29, ਸੂਰਜ ਉਦੇ ਸਵੇਰੇ 7.29 ਵਜੇ, ਸੂਰਜ ਅਸਤ ਸ਼ਾਮ 5.49 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸ਼੍ਰਵਣ (22-23 ਮੱਧ ਰਾਤ 3.21 ਤੱਕ) ਅਤੇ ਮਗਰੋਂ ਨਕਸ਼ੱਤਰ ਧਨਿਸ਼ਠਾ, ਯੋਗ : ਵਜਰ (ਸਵੇਰੇ 10.05 ਤੱਕ) ਅਤੇ ਮਗਰੋਂ ਯੋਗ ਸਿੱਧੀ, ਚੰਦਰਮਾ : ਮਕਰ ਰਾਸ਼ੀ ’ਤੇ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਮਾਘ ਸੁਦੀ ਪੱਖ ਅਤੇ ਮਾਘ ਗੁਪਤ ਨਵਰਾਤਰੇ ਸ਼ੁਰੂ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਕੁੰਭ ਰਾਸ਼ੀ ਵਾਲਿਆਂ ਦਾ ਸਿਤਾਰਾ ਕਾਰੋਬਾਰੀ ਕੰਮਾਂ ’ਚ ਲਾਭ ਦੇਣ ਵਾਲਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY