ਮੇਖ : ਕਿਸੇ ਵੱਡੇ ਆਦਮੀ ਨਾਲ ਮੇਲ-ਜੋਲ ਫਰੂਟਫੁੱਲ ਸਿੱਧ ਹੋਵੇਗਾ, ਕਾਰੋਬਾਰੀ ਦਸ਼ਾ ਵੀ ਲਾਭਕਾਰੀ ਰਹੇਗੀ ਪਰ ਰਾਹੂ ਕੇਤੂ ਦੀ ਸਥਿਤੀ ਫੈਮਿਲੀ ਫਰੰਟ ਲਈ ਠੀਕ ਨਹੀਂ।
ਬ੍ਰਿਖ : ਖੇਤੀ ਪ੍ਰੋਡਕਟਸ, ਖੇਤੀ ਉਪਕਰਨਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ, ਗਾਰਮੈਂਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕੰਮਕਾਜੀ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ।
ਮਿਥੁਨ : ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਕੋਸ਼ਿਸ਼ਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਸਹੀ ਰਹੇਗਾ।
ਕਰਕ : ਸਿਤਾਰਾ ਉਲਝਣਾਂ, ਝਮੇਲਿਆਂ, ਪੇਚੀਦਗੀਆਂ ਵਾਲਾ ਹੋਵੇਗਾ, ਇਸ ਲਈ ਕੋਈ ਵੀ ਕਦਮ ਅਨਮੰਨੇ ਮਨ ਨਾਲ ਜਾਂ ਤਿਆਰੀ ਦੇ ਬਗੈਰ ਨਾ ਕਰਨਾ ਸਹੀ ਰਹੇਗਾ।
ਸਿੰਘ : ਸਿਤਾਰਾ ਵਪਾਰ-ਕਾਰੋਬਾਰ ਦੇ ਕੰਮਾਂ ’ਚ ਲਾਭ ਦੇਣ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਵੈਸੇ ਘਟੀਆ ਲੋਕਾਂ ਨਾਲ ਨੇੜਤਾ ਨਹੀਂ ਰੱਖਣੀ ਚਾਹੀਦੀ।
ਕੰਨਿਆ : ਜਿਹੜੇ ਕੰਮ ਲਈ ਯਤਨ ਕਰੋਗੇ ਜਾਂ ਮਨ ਬਣਾਓਗੇ, ਉਸ ’ਚ ਸਫਲਤਾ ਮਿਲੇਗੀ, ਵਿਰੋਧੀ ਆਪਣੇ ਆਪ ਨੂੰ ਤੇਜ਼ਹੀਣ ਅਤੇ ਬੇਵਸ ਜਿਹਾ ਮਹਿਸੂਸ ਕਰਨਗੇ।
ਤੁਲਾ : ਧਾਰਮਿਕ ਕੰਮਾਂ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ ਪਰ ਤਬੀਅਤ ’ਚ ਤੇਜ਼ੀ।
ਬ੍ਰਿਸ਼ਚਕ : ਸਿਤਾਰਾ ਸਿਹਤ ਲਈ ਕਮਜ਼ੋਰ, ਖਾਣ-ਪੀਣ ’ਚ ਲਾਪਰਵਾਹੀ ਨਾ ਵਰਤੋ, ਵੈਸੇ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਠੀਕ ਬਣੇ ਰਹਿਣਗੇ।
ਧਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਸ਼ੁਭ ਕੰਮਾਂ ’ਚ ਧਿਆਨ, ਵੈਸੇ ਵੀ ਹਰ ਪੱਖੋਂ ਬਿਹਤਰੀ ਹੋਵੇਗੀ।
ਮਕਰ : ਸ਼ਤਰੂ ਉਭਰਦੇ ਸਿਮਟਦੇ ਰਹਿ ਸਕਦੇ ਹਨ, ਇਸ ਲਈ ਵਿਰੋਧ ਪੱਖ ਨੂੰ ਕਦੀ ਵੀ ਕਮਜ਼ੋਰ ਨਾ ਸਮਝੋ ਪਰ ਕੰਮਕਾਜੀ ਦਸ਼ਾ ਠੀਕ-ਠਾਕ ਰਹੇਗੀ।
ਕੁੰਭ : ਜਨਰਲ ਸਿਤਾਰਾ ਜ਼ੋਰਦਾਰ, ਉਦੇਸ਼ ਮਨੋਰਥ ਹੱਲ ਹੋਣਗੇ, ਕੰਮਕਾਜੀ ਭੱਜਦੌੜ ਬਣੀ ਰਹੇਗੀ, ਸ਼ਤਰੂ ਕਮਜ਼ੋਰ ਰਹਿਣਗੇ।
ਮੀਨ : ਕੋਰਟ-ਕਚਹਿਰੀ ਦੇ ਕਿਸੇ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਚੰਗਾ, ਮਾਣ-ਸਨਮਾਨ ਦੀ ਪ੍ਰਾਪਤੀ, ਜਨਰਲ ਹਾਲਾਤ ਵੀ ਅਨੁਕੂਲ ਚੱਲਣਗੇ।
2 ਫਰਵਰੀ 2023, ਵੀਰਵਾਰ
ਮਾਘ ਸੁਦੀ ਤਿੱਥੀ ਦੁਆਦਸ਼ੀ (ਸ਼ਾਮ 4.27 ਤੱਕ) ਅਤੇ ਮਗਰੋਂ ਤਿੱਥੀ ਤਰੋਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਕਰ ’ਚ
ਚੰਦਰਮਾ ਮਿਥੁਨ ’ਚ
ਮੰਗਲ ਬ੍ਰਿਖ ’ਚ
ਬੁੱੱਧ ਧਨ ’ਚ
ਗੁਰੂ ਮੀਨ ’ਚ
ਸ਼ੁੱਕਰ ਕੁੰਭ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਮਾਘ ਪ੍ਰਵਿਸ਼ਟੇ 20 , ਰਾਸ਼ਟਰੀ ਸ਼ਕ ਸੰਮਤ :1944, ਮਿਤੀ : 13 (ਮਾਘ), ਹਿਜਰੀ ਸਾਲ 1444, ਮਹੀਨਾ : ਰਜਬ, ਤਰੀਕ : 10 , ਸੂਰਜ ਉਦੇ ਸਵੇਰੇ 7.24 ਵਜੇ, ਸੂਰਜ ਅਸਤ ਸ਼ਾਮ 5.59 ਵਜੇ (ਜਲੰਧਰ ਟਾਈਮ), ਨਕਸ਼ੱਤਰ : ਆਰਦਰਾ (2 ਫਰਵਰੀ ਦਿਨ ਰਾਤ ਅਤੇ ਅਗਲੇ ਦਿਨ (3 ਫਰਵਰੀ)ਸਵੇਰੇ 6.18 ਤਕ ਅਤੇ ਮਗਰੋਂ ਨਕਸ਼ੱਤਰ ਪੁਨਰਵਸੁ , ਯੋਗ : ਵੈਧ੍ਰਿਤੀ (ਦੁਪਹਿਰ 12.12 ਤੱਕ) ਅਤੇ ਮਗਰੋਂ ਯੋਗ ਵਿਸ਼ਕੁੰਭ, ਚੰਦਰਮਾ : ਮਿਥੁਨ ਰਾਸ਼ੀ ’ਤੇ (ਪੂਰਾ ਦਿਨ ਰਾਤ,) ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਤਿਲ ਦੁਆਦਸ਼ੀ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਬ੍ਰਿਖ ਰਾਸ਼ੀ ਵਾਲਿਆਂ ਦਾ ਸਿਤਾਰਾ ਕਾਰੋਬਾਰੀ ਟੂਰਿੰਗ ਲਈ ਚੰਗਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY