ਮੇਖ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਪ੍ਰਿੰਟਿੰਗ, ਪਬਲੀਕੇਸ਼ਨ, ਟੂਰਿਜ਼ਮ, ਕੰਸਲਟੈਂਸੀ, ਫੋਟੋਗ੍ਰਾਫੀ ਦਾ ਕੰਮਕਾਜ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਚੰਗਾ ਲਾਭ ਮਿਲੇਗਾ।
ਬ੍ਰਿਖ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਆਪ ਦੀ ਪ੍ਰੋਗਰਾਮਿੰਗ, ਪਲਾਨਿੰਗ, ਚੰਗਾ ਨਤੀਜਾ ਦੇਵੇਗੀ, ਹਾਈ ਮੋਰੇਲ ਕਰ ਕੇ ਆਪ ਨੂੰ ਹਰ ਕੰਮ ਆਸਾਨ ਦਿਸੇਗਾ।
ਮਿਥੁਨ : ਵੀਜ਼ਾ-ਪਾਸਪੋਰਟ ਅਤੇ ਜਨਸ਼ਕਤੀ ਬਾਹਰ ਭਿਜਵਾਉਣ ਦਾ ਕੰਮ ਕਰਨ ਵਾਲਿਆਂ ਨੂੰ ਕਿਸੇ ਨਾ ਕਿਸੇ ਮੁਸ਼ਕਲ ਨਾਲ ਨਿਪਟਣਾ ਪੈ ਸਕਦਾ ਹੈ, ਮਾਨਸਿਕ ਪ੍ਰੇਸ਼ਾਨੀ ਰਹੇਗੀ।
ਕਰਕ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਅਤੇ ਅਰਥ ਦਸ਼ਾ ਸੰਵਾਰਨ ਵਾਲਾ, ਆਪ ਦਾ ਹਰ ਕੰਮਕਾਜੀ ਯਤਨ ਚੰਗਾ ਨਤੀਜਾ ਦੇਣ ਵਾਲਾ ਹੋਵੇਗਾ।
ਸਿੰਘ : ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ, ਅਫਸਰ ਵੀ ਮਿਹਰਬਾਨ ਰਹਿਣਗੇ ਅਤੇ ਸਾਫਟ ਸੁਪੋਰਟਿਵ ਰੁਖ ਰੱਖਣਗੇ, ਸ਼ਤਰੂ ਆਪ ਅੱਗੇ ਟਿਕ ਨਾ ਸਕਣਗੇ।
ਕੰਨਿਆ : ਧਾਰਮਿਕ ਕੰਮਾਂ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ-ਭਜਨ ਕੀਰਤਨ ਸੁਣਨ ’ਚ ਜੀ ਲੱਗੇਗਾ, ਜਨਰਲ ਤੌਰ ’ਤੇ ਕਦਮ ਬੜ੍ਹਤ ਵੱਲ।
ਤੁਲਾ : ਸਿਹਤ ਬਾਰੇ ਸੁਚੇਤ ਰਹਿਣਾ ਸਹੀ ਰਹੇਗਾ, ਪਾਣੀ-ਬਾਈ ਵਸਤਾਂ ਅਤੇ ਠੰਡੀਆਂ ਵਸਤਾਂ ਦੀ ਵਰਤੋਂ ਪ੍ਰਹੇਜ਼ ਨਾਲ ਕਰਨੀ ਚਾਹੀਦੀ ਹੈ, ਤਬੀਅਤ ’ਚ ਉਦਾਸੀ ਰਹੇਗੀ।
ਬ੍ਰਿਸ਼ਚਕ : ਕਾਰੋਬਾਰੀ ਦਸ਼ਾ ਸੰਤੋਖਜਨਕ, ਫੈਮਿਲੀ ਫ੍ਰੰਟ ’ਤੇ ਸਬੰਧਾਂ ’ਚ ਮਿਠਾਸ, ਤਾਲਮੇਲ ਸਦਭਾਅ ਸੋਹਾਰਦ ਬਣਿਆ ਰਹੇਗਾ, ਇੱਜ਼ਤਮਾਣ ਦੀ ਪ੍ਰਾਪਤੀ।
ਧਨ : ਕਿਸੇ ਸਟ੍ਰਾਂਗ ਸ਼ਤਰੂ ਦੀਆਂ ਵਧੀਆਂ ਹੋਈਆਂ ਸਰਗਰਮੀਆਂ ਕਰ ਕੇ ਮਨ ਅਸ਼ਾਂਤ-ਪ੍ਰੇਸ਼ਾਨ ਅਤੇ ਡਰਿਆ ਡਰਿਆ ਰਹੇਗਾ, ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖਣਾ ਜ਼ਰੂਰੀ।
ਮਕਰ : ਸੰਤਾਨ ਸਾਥ ਦੇਵੇਗੀ, ਹਰ ਮਾਮਲੇ ’ਤੇ ਆਪ ਨਾਲ ਤਾਲਮੇਲ ਰੱਖੇਗੀ, ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਹਰ ਪੱਖੋਂ ਬਿਹਤਰੀ ਹੋਵੇਗੀ।
ਕੁੰਭ : ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਲਈ ਸ਼ੁਰੂਆਤੀ ਯਤਨ ਕਰਨਾ ਲਾਭਕਾਰੀ ਰਹੇਗਾ, ਇੱਜ਼ਤਮਾਣ ਦੀ ਪ੍ਰਾਪਤੀ।
ਮੀਨ : ਕਿਸੇ ਵੱਡੇ ਆਦਮੀ ਦੇ ਸਹਿਯੋਗ ਨਾਲ ਆਪ ਨੂੰ ਆਪਣੀ ਕਿਸੇ ਪ੍ਰਾਬਲਮ ਨੂੰ ਸੁਲਝਾਉਣ ’ਚ ਮਦਦ ਮਿਲੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
22 ਅਪ੍ਰੈਲ 2023, ਸ਼ਨੀਵਾਰ
ਵਿਸਾਖ ਸੁਦੀ ਤਿੱਥੀ ਦੂਜ (ਸਵੇ 7.50 ਤੱਕ) ਅਤੇ ਮਗਰੋਂ ਤਿੱਥੀ ਤੀਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੇਖ ’ਚ
ਚੰਦਰਮਾ ਬ੍ਰਿਖ ’ਚ
ਮੰਗਲ ਮਿਥੁਨ ’ਚ
ਬੁੱੱਧ ਮੇਖ ’ਚ
ਗੁਰੂ ਮੀਨ ’ਚ
ਸ਼ੁੱਕਰ ਬ੍ਰਿਖ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਵਿਸਾਖ ਪ੍ਰਵਿਸ਼ਟੇ 9, ਰਾਸ਼ਟਰੀ ਸ਼ਕ ਸੰਮਤ :1945, ਮਿਤੀ :2 (ਵਿਸਾਖ), ਹਿਜਰੀ ਸਾਲ 1944, ਮਹੀਨਾ : ਸ਼ਵਾਲ, ਤਰੀਕ : 1, ਸੂਰਜ ਉਦੇ ਸਵੇਰੇ 5.56 ਵਜੇ, ਸੂਰਜ ਅਸਤ ਸ਼ਾਮ 6.57 ਵਜੇ (ਜਲੰਧਰ ਟਾਈਮ), ਨਕਸ਼ੱਤਰ : ਕ੍ਰਿਤਿਕਾ (ਰਾਤ 11.24 ਤੱਕ) ਅਤੇ ਮਗਰੋਂ ਨਕੱਸ਼ਤਰ ਰੋਹਿਣੀ, ਯੋਗ : ਆਯੁਸ਼ਮਾਨ (ਸਵੇਰੇ 9.25 ਤੱਕ) ਅਤੇ ਮਗਰੋਂ ਯੋਗ ਸੌਭਾਗਿਯ, ਚੰਦਰਮਾ : ਬ੍ਰਿਖ ਰਾਸ਼ੀ ’ਤੇ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ। ਪੁਰਬ, ਦਿਵਸ ਅਤੇ ਤਿਓਹਾਰ : ਅਕਸ਼ੈਅ ਤੀਜ, ਭਗਵਾਨ ਸ਼੍ਰੀ ਪਰਸ਼ੂਰਾਮ ਜਯੰਤੀ, ਛਤਰਪਤੀ ਸ਼੍ਰੀ ਸ਼ਿਵਾ ਜੀ ਮਹਾਰਾਜ ਜਯੰਤੀ, ਸ਼੍ਰੀ ਮਾਤੰਗੀ ਜਯੰਤੀ, ਸ਼ਵਾਲ (ਮੁਸਲਿਮ (ਮਹੀਨਾ ਸ਼ੁਰੂ,ਈਦੁਲ ਫਿਤਰ (ਮੁਸਲਿਮ), ਵਿਸ਼ਵ ਭੂ ਦਿਵਸ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਤੁਲਾ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY