ਮੇਖ : ਸਟ੍ਰਾਂਗ ਸਿਤਾਰੇ ਕਰਕੇ, ਕਿਸੇ ਜ਼ਮੀਨੀ ਕੰਮ ਨੂੰ ਅਟੈਂਡ ਕਰਨ ਲਈ ਸਮਾਂ ਚੰਗਾ, ਮਾਣ-ਸਨਮਾਨ ਦੀ ਪ੍ਰਾਪਤੀ, ਸ਼ਤਰੂ ਵੀ ਕਮਜ਼ੋਰ, ਤੇਜ਼ਹੀਣ ਰਹਿਣਗੇ।
ਬ੍ਰਿਖ : ਯਤਨ ਕਰਨ ’ਤੇ ਕੰਮਕਾਜੀ ਪਲਾਨਿੰਗ ਅਤੇ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਹਰ ਫਰੰਟ ’ਤੇ ਆਪ ਦਾ ਕਦਮ ਬੜ੍ਹਤ ਵੱਲ ਰਹੇਗਾ, ਕੰਮਕਾਜੀ ਵਿਅਸਤਤਾ ਵੀ ਰਹੇਗੀ।
ਮਿਥੁਨ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਅਤੇ ਕੰਮਕਾਜੀ ਪਲਾਨਿੰਗ ਨੂੰ ਅੱਗੇ ਵਧਾਉਣ ਵਾਲਾ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਸਹੀ ਰਹੇਗਾ।
ਕਰਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ, ਜ਼ਿੰਦਾਦਿਲੀ ਅਤੇ ਚੰਚਲ ਹੁੰਦੇ ਆਪਣੇ ਮਨ ’ਤੇ ਕਾਬੂ ਰੱਖਣਾ ਸਹੀ ਰਹੇਗਾ।
ਸਿੰਘ : ਖਰਚਿਆਂ ਦਾ ਜ਼ੋਰ, ਖਰਚ ਜਾਇਜ਼ ਅਤੇ ਫਜ਼ੂਲ ਦੋਵੇਂ ਤਰ੍ਹਾਂ ਦੇ ਹੋਣਗੇ, ਉਧਾਰੀ ਦੇ ਚੱਕਰ ’ਚ ਨਾ ਫਸੋ, ਵਰਨਾ ਰਿਕਵਰੀ ’ਚ ਮੁਸ਼ਕਿਲ ਆ ਸਕਦੀ ਹੈ।
ਕੰਨਿਆ: ਡ੍ਰਿੰਕਸ, ਆਈਸਕ੍ਰੀਮ, ਕੈਮੀਕਲਸ, ਪੇਂਟਸ, ਪੈਟ੍ਰੋਲੀਅਮ ਅਤੇ ਸੀ. ਪ੍ਰੋਡਕਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਭੱਜ-ਦੌੜ ਦਾ ਚੰਗਾ ਰਿਜ਼ਲਟ ਮਿਲੇਗਾ।
ਤੁਲਾ : ਕਿਸੇ ਅਫਸਰ ਦੇ ਸਾਫਟ-ਹਮਦਰਦਾਨਾ ਰੁਖ ਕਰਕੇ ਆਪ ਦਾ ਕੋਈ ਉਲਝਿਆ ਰੁਕਿਆ ਕੰਮ ਸਿਰੇ ਚੜ੍ਹ ਸਕਦਾ ਹੈ, ਸ਼ਤਰੂ ਵੀ ਆਪ ਅੱਗੇ ਠਹਿਰ ਨਾ ਸਕਣਗੇ।
ਬ੍ਰਿਸ਼ਚਕ : ਜਨਰਲ ਸਿਤਾਰਾ ਸਟ੍ਰਾਂਗ, ਯਤਨ ਕਰਨ ’ਤੇ ਆਪ ਦੀ ਕੋਈ ਪਲਾਨਿੰਗ ਸਿਰੇ ਚੜ੍ਹੇਗੀ, ਸ਼ੁੱਭ ਕੰਮਾਂ ’ਚ ਧਿਆਨ, ਹਰ ਪੱਖੋਂ ਬਿਹਤਰੀ ਹੋਵੇਗੀ।
ਧਨ : ਪੇਟ ਦੀ ਸੰਭਾਲ ਰੱਖਣਾ ਸਹੀ ਰਹੇਗਾ, ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਾ ਕਰੋ, ਤਾਂ ਕਿ ਆਪ ਦੀ ਪੇਮੈਂਟ ਕਿਸੇ ਹੇਠ ਫਸ ਨਾ ਜਾਵੇ।
ਮਕਰ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਦੋਵੇਂ ਪਤੀ-ਪਤਨੀ ਇਕ ਦੂਜੇ ਦਾ ਲਿਹਾਜ਼ ਕਰਨਗੇ, ਮਾਣ-ਯਸ਼ ਦੀ ਪ੍ਰਾਪਤੀ।
ਕੁੰਭ : ਟੈਂਸ ਅਤੇ ਡਿਸਟਰਬ ਮਨ ਸਥਿਤੀ ਕਰਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਦੀ ਹਿੰਮਤ ਨਾ ਕਰ ਸਕੋਗੇ।
ਮੀਨ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਸਕੀਮਾਂ ਪ੍ਰੋਗਰਾਮ ਸਿਰੇ ਚੜ੍ਹਣਗੇ, ਜਨਰਲ ਤੌਰ ’ਤੇ ਆਪ ਹਰ ਫਰੰਟ ’ਤੇ ਹਾਵੀ-ਪ੍ਰਭਾਵੀ ਵਿਜਈ ਰਹੋਗੇ।
28 ਅਪ੍ਰੈਲ 2023, ਸ਼ੁੱਕਰਵਾਰ
ਵਿਸਾਖ ਸੁਦੀ ਤਿੱਥੀ ਅਸ਼ਟਮੀ (ਸ਼ਾਮ 4.02 ਤਕ) ਅਤੇ ਮਗਰੋਂ ਤਿੱਥੀ ਨੌਮੀ
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੇਖ ’ਚ
ਚੰਦਰਮਾ ਕਰਕ ’ਚ
ਮੰਗਲ ਮਿਥੁਨ ’ਚ
ਬੁੱਧ ਮੇਖ ’ਚ
ਗੁਰੂ ਮੇਖ ’ਚ
ਸ਼ੁੱਕਰ ਬ੍ਰਿਖ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਵਿਸਾਖ ਪ੍ਰਵਿਸ਼ਟੇ 15, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 8 (ਵਿਸਾਖ), ਹਿਜਰੀ ਸਾਲ 1944, ਮਹੀਨਾ : ਸ਼ਵਾਲ, ਤਰੀਕ : 7, ਸੂਰਜ ਉਦੇ ਸਵੇਰੇ 5.50 ਵਜੇ, ਸੂਰਜ ਅਸਤ ਸ਼ਾਮ 7.01 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁੱਖ (ਸਵੇਰੇ 9-53 ਵਜੇ ਤਕ) ਅਤੇ ਮਗਰੋਂ ਨਕਸ਼ੱਤਰ ਅਸ਼ਲੇਖਾ, ਯੋਗ :ਸ਼ੂਲ (ਸਵੇਰੇ 9.38 ਤੱਕ) ਅਤੇ ਮਗਰੋਂ ਯੋਗ ਗੰਡ, ਚੰਦਰਮਾ : ਕਰਕ ਰਾਸ਼ੀ ’ਤੇ (ਪੂਰਾ ਦਿਨ ਰਾਤ) ਸਵੇਰੇ 9.53 ਤੋਂ ਬਾਅਦ ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੱਛਮ ਅਤੇ ਨਰੇਤਿਯ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ :ਸ਼੍ਰੀ ਦੁਰਗਾ ਅਸ਼ਟਮੀ, ਸ਼੍ਰੀ ਬਗੁਲਾ ਮੁਖੀ ਜਯੰਤੀ,(ਅਰਧ ਰਾਤਰੀ ਵਿਆਪਨੀ), ਮੇਲਾ ਪਿੱਪਲ ਜਾਤਰ(ਕੁੱਲੂ) ਸ਼ੁਰੂ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਕੰਨਿਆ ਰਾਸ਼ੀ ਵਾਲਿਆਂ ਦਾ ਸਿਤਾਰਾ ਆਮਦਨ ਵਾਲਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY