ਮੇਖ : ਜਨਰਲ ਸਿਤਾਰਾ ਸਟ੍ਰਾਂਗ ਜਿਹੜਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ ਵਿਜਈ ਰੱਖੇਗਾ, ਸ਼ਤਰੂ ਵੀ ਆਪ ਦੀ ਪਕੜ ਹੇਠ ਰਹਿਣਗੇ, ਤੇਜ ਪ੍ਰਭਾਵ ਦਬਦਬਾ ਬਣਿਆ ਰਹੇਗਾ।
ਬ੍ਰਿਖ : ਜਨਰਲ ਸਿਤਾਰਾ ਕੰਮਕਾਜੀ ਭੱਜਦੌੜ, ਵਿਅਸਤਤਾ ਦਾ ਚੰਗਾ ਨਤੀਜਾ ਦੇਵੇਗਾ ਪਰ ਦੁਪਹਿਰ ਬਾਅਦ ਆਪ ਦੀ ਕੋਸ਼ਿਸ਼ -ਮਿਹਨਤ ਸਿਰੇ ਚੜ੍ਹੇਗੀ।
ਮਿਥੁਨ : ਦੁਪਹਿਰ ਤੱਕ ਕਾਰੋਬਾਰੀ ਪ੍ਰੋਗਰਾਮਿੰਗ, ਪਲਾਨਿੰਗ ਬਿਹਤਰ ਨਤੀਜਾ ਦੇਵੇਗੀ ਪਰ ਬਾਅਦ ’ਚ ਆਪ ਦੀ ਭੱਜਦੌੜ ਵਧੇਗੀ ਭਾਵੇਂ ਉਸ ਦਾ ਕੁਝ ਵੀ ਨਤੀਜਾ ਨਾ ਮਿਲੇ।
ਕਰਕ : ਦੁਪਹਿਰ ਤੱਕ ਆਪ ਜਿਹੜਾ ਵੀ ਕੰਮ ਕਰੋਗੇ, ਮਜ਼ਬੂਤ ਇਰਾਦਾ, ਇੱਛਾ ਸ਼ਕਤੀ ਨਾਲ ਕਰੋਗੇ ਅਤੇ ਉਸ ਨੂੰ ਉਸ ਦੇ ਟਾਰਗੈੱਟ ਤੱਕ ਲਿਜਾਣ ਲਈ ਕਰੋਗੇ ਫਿਰ ਬਾਅਦ ’ਚ ਸਮਾਂ ਠੀਕ ਸਮਝੋ।
ਸਿੰਘ : ਸਿਤਾਰਾ ਦੁਪਹਿਰ ਤੱਕ ਨੁਕਸਾਨ ਪ੍ਰੇਸ਼ਾਨੀ ਅਤੇ ਅਹਿਤਿਆਤ ਵਰਤਣ ਵਾਲਾ, ਲੈਣ ਦੇਣ ਦੇ ਕੰਮ ਵੀ ਸੁਚੇਤ ਰਹਿ ਕੇ ਕਰੋ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।
ਕੰਨਿਆ: ਸਿਤਾਰਾ ਦੁਪਹਿਰ ਤੱਕ ਕਾਰੋਬਾਰੀ ਕੰਮ ਸੰਵਾਰਨ, ਕੰਮਕਾਜੀ ਤੌਰ ’ਤੇ ਕਦਮ ਬੜ੍ਹਤ ਵੱਲ ਰੱਖਣ ਵਾਲਾ ਪਰ ਬਾਅਦ ’ਚ ਕਿਸੇ ਨਾ ਕਿਸੇ ਪੰਗੇ ਦੇ ਜਾਗਣ ਦਾ ਡਰ ਵਧੇਗਾ।
ਤੁਲਾ : ਸਿਤਾਰਾ ਦੁਪਹਿਰ ਤੱਕ ਸਰਕਾਰੀ-ਗੈਰ ਸਰਕਾਰੀ ਕੰਮਾਂ ’ਚ ਸਫਲਤਾ ਅਤੇ ਇੱਜ਼ਤਮਾਣ ਵਾਲਾ ਪਰ ਬਾਅਦ ’ਚ ਕਾਰੋਬਾਰੀ ਦਸ਼ਾ ਸੁਧਰੇਗੀ।
ਬ੍ਰਿਸ਼ਚਕ : ਸਿਤਾਰਾ ਦੁਪਹਿਰ ਤੱਕ ਧਾਰਮਿਕ ਕੰਮਾਂ ਨੂੰ ਸੰਵਾਰਨ ਅਤੇ ਮਨੋਬਲ ਨੂੰ ਮਜ਼ਬੂਤ ਰੱਖਣ ਵਾਲਾ ਪਰ ਬਾਅਦ’ਚ ਰਾਜਕੀ ਕੰਮਾਂ ’ਚ ਪੈਠ ਵਧੇਗੀ।
ਧਨ : ਸਿਤਾਰਾ ਦੁਪਹਿਰ ਤੱਕ ਪੇਟ ਲਈ ਕਮਜ਼ੋਰ, ਨਾ ਤੇ ਸਿਹਤ ਬਾਰੇ ਲਾਪ੍ਰਵਾਹ ਰਹੋ ਅਤੇ ਨਾ ਹੀ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ ਪਰ ਬਾਅਦ ’ਚ ਸਮਾਂ ਬਿਹਤ ਬਣੇਗਾ।
ਮਕਰ : ਸਿਤਾਰਾ ਦੁਪਹਿਰ ਤੱਕ ਬਿਹਤਰ, ਕੰਮਕਾਜੀ ਦਸ਼ਾ ਸੁਧਰੇਗੀ ਪਰ ਬਾਅਦ ’ਚ ਅਚਾਨਕ ਸਿਹਤ ਦੇ ਵਿਗੜਣ ਦਾ ਡਰ ਰਹੇਗਾ, ਨੁਕਸਾਨ ਦਾ ਵੀ ਡਰ।
ਕੁੰਭ : ਸਿਤਾਰਾ ਦੁਪਹਿਰ ਤੱਕ ਫਿਕਰ, ਪ੍ਰੇਸ਼ਾਨੀ -ਟੈਨਸ਼ਨ ਰੱਖਣ ਅਤੇ ਕਿਸੇ ਬਣਦੇ ਕੰਮ ਨੂੰ ਪੇਚੀਦਾ ਬਣਾਉਣ ਵਾਲਾ ਪਰ ਬਾਅਦ ’ਚ ਕੰਮਕਾਜੀ ਦਸ਼ਾ ਬਿਹਤਰ ਬਣੇਗੀ।
ਮੀਨ : ਸਿਤਾਰਾ ਦੁਪਹਿਰ ਤੱਕ ਬਿਹਤਰ, ਯਤਨ ਕਰਨ ’ਤੇ ਪਲਾਨਿੰਗ, ਪ੍ਰੋਗਰਾਮਿੰਗ ’ਚੋਂ ਕੋਈ ਰੁਕਾਵਟ ਮੁਸ਼ਕਲ ਹਟ ਸਕਦੀ ਹੈ ਪਰ ਬਾਅਦ ’ਚ ਸਮਾਂ ਪੇਚੀਦਗੀਆਂ ਪ੍ਰੇਸ਼ਾਨੀਆਂ ਵਾਲਾ ਬਣੇਗਾ।
29 ਅਪ੍ਰੈਲ 2023, ਸ਼ਨੀਵਾਰ
ਵਿਸਾਖ ਸੁਦੀ ਤਿੱਥੀ ਨੌਮੀ (ਸ਼ਾਮ 6.23 ਤਕ) ਅਤੇ ਮਗਰੋਂ ਿਤੱਥੀ ਦਸਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀਸੂਰਜ ਮੇਖ ’ਚ
ਚੰਦਰਮਾ ਕਰਕ ’ਚ
ਮੰਗਲ ਮਿਥੁਨ ’ਚ
ਬੁੱਧ ਮੇਖ ’ਚ
ਗੁਰੂ ਮੇਖ ’ਚ
ਸ਼ੁੱਕਰ ਬ੍ਰਿਖ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਵਿਸਾਖ ਪ੍ਰਵਿਸ਼ਟੇ 16, ਰਾਸ਼ਟਰੀ ਸ਼ਕ ਸੰਮਤ :1945, ਮਿਤੀ :9 (ਵਿਸਾਖ), ਹਿਜਰੀ ਸਾਲ 1944, ਮਹੀਨਾ : ਸ਼ਵਾਲ, ਤਰੀਕ : 8, ਸੂਰਜ ਉਦੇ ਸਵੇਰੇ 5.49 ਵਜੇ, ਸੂਰਜ ਅਸਤ ਸ਼ਾਮ 7.01 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਸ਼ਲੇਖਾ (ਦੁਪਹਿਰ 12.48 ਤੱਕ) ਅਤੇ ਮਗਰੋਂ ਨਕਸ਼ੱਤਰ ਮੱਘਾ, ਯੋਗ : ਗੰਡ (ਸਵੇਰੇ 10.31 ਤੱਕ) ਅਤੇ ਮਗਰੋਂ ਯੋਗ ਵ੍ਰਿਧੀ, ਚੰਦਰਮਾ : ਕਰਕ ਰਾਸ਼ੀ ’ਤੇ (ਦੁਪਿਹਿਰ 12.47 ਤੱਕ) ਅਤੇ ਮਗਰੋਂ ਸਿੰਘ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਦੁਪਹਿਰ 12.47 ਤੱਕ ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਅਤੇ ਮਗਰੋਂ ਮੱਘਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਜਾਨਕੀ ਸੀਤਾ ਜਯੰਤੀ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ 'ਚ ਤੁਹਾਡੇ ਲਈ ਕੀ ਹੈ ਖਾਸ
NEXT STORY