ਮੇਖ : ਜਨਰਲ ਸਿਤਾਰਾ ਬਿਹਤਰ, ਯਤਨ ਕਰਨ ’ਤੇ ਕੋਈ ਨਾ ਕੋਈ ਉਦੇਸ਼-ਪ੍ਰੋਗਰਾਮ ਮਨੋਰਥ ਸਿਰੇ ਚੜ੍ਹੇਗਾ, ਜਨਰਲ ਹਾਲਾਤ ਵੀ ਆਪ ਦੇ ਅਨੁਕੂਲ ਚੱਲਣਗੇ।
ਬ੍ਰਿਖ : ਯਤਨ ਕਰਨ ’ਤੇ ਪ੍ਰਾਪਰਟੀ ਨਾਲ ਜੁੜਿਆ ਕੋਈ ਕੰਮ ਸਿਰੇ ਚੜ੍ਹ ਸਕਦਾ ਹੈ, ਮਾਣ-ਸਨਮਾਨ ਦੀ ਪ੍ਰਾਪਤੀ, ਸ਼ਤਰੂ ਆਪ ਦੀ ਪਕੜ ਹੇਠ ਰਹਿਣਗੇ।
ਮਿਥੁਨ : ਉਤਸ਼ਾਹ-ਹਿੰਮਤ ਅਤੇ ਕੰਮਕਾਜੀ ਭੱਜਦੌੜ ਦੀ ਤਾਕਤ ਬਣੀ ਰਹੇਗੀ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
ਕਰਕ : ਮਿੱਟੀ-ਰੇਤਾ ਬਜਰੀ-ਟਿੰਬਰ -ਕੰਸਟ੍ਰੱਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕਾਰੋਬਾਰੀ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਇੱਜ਼ਤਮਾਣ ਦੀ ਪ੍ਰਾਪਤੀ।
ਸਿੰਘ : ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਕੋਸ਼ਿਸ਼ਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਮਾਨਸਿਕ ਟੈਨਸ਼ਨ ਪ੍ਰੇਸ਼ਾਨੀ ਬਣੀ ਰਹੇਗੀ।
ਕੰਨਿਆ: ਸਮਾਂ ਖਰਚਿਆਂ ਨੂੰ ਵਧਾਉਣ, ਅਰਥ ਦਸ਼ਾ ਤੰਗ ਰੱਖਣ ਵਾਲਾ ਅਤੇ ਆਪ ਦੀ ਕਿਸੇ ਪੇਮੈਂਟ ਨੂੰ ਫਸਾਉਣ ਵਾਲਾ, ਇਸ ਲਈ ਹਰ ਕਦਮ ਸੋਚ ਸਮਝ ਕੇ ਚੁੱਕੋ।
ਤੁਲਾ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਵਾਲਾ ਅਤੇ ਕੰਮਕਾਜੀ ਪਲਾਨਿੰਗ ਨੂੰ ਫਰੂਟਫੁਲ ਬਣਾਉਣ ਵਾਲਾ ਪਰ ਦੋਨੋਂ ਪਤੀ-ਪਤਨੀ ਦਾ ਸਿਤਾਰਾ ਸਿਹਤ ਲਈ ਕਮਜ਼ੋਰ ਸਮਝੋ।
ਬ੍ਰਿਸ਼ਚਕ : ਸਰਕਾਰੀ ਅਤੇ ਗੈਰ ਸਰਕਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ, ਵੱਡੇ ਲੋਕ ਮਿਹਰਬਾਨ ਅਤੇ ਸੁਪੋਰਟਿਵ ਰਹਿਣਗੇ, ਵਿਰੋਧੀ ਆਪਣੇ ਆਪ ਨੂੰ ਕਮਜ਼ੋਰ ਸਮਝਣਗੇ।
ਧਨ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਤੇਜ ਪ੍ਰਭਾਵ ਦਬਦਬਾ ਬਣਿਆ ਰਹੇਗਾ, ਸ਼ਤਰੂ ਵੀ ਕਮਜ਼ੋਰ ਰਹਿਣਗੇ।
ਮਕਰ : ਸਿਤਾਰਾ ਪੇਟ ਲਈ ਕਮਜ਼ੋਰ, ਇਸ ਲਈ ਖਾਣਾ-ਪੀਣਾ ਸੰਭਲ ਸੰਭਾਲ ਕੇ ਕਰਨਾ ਸਹੀ ਰਹੇਗਾ, ਸਫਰ ਵੀ ਟਾਲ ਦੇਣਾ ਸਹੀ ਰਹੇਗਾ।
ਕੁੰਭ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸ਼ੁੱਭ ਕੰਮਾਂ ’ਚ ਧਿਆਨ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਸਫਲਤਾ ਜ਼ਰੂਰ ਮਿਲੇਗੀ।
ਮੀਨ : ਕਿਉਂਕਿ ਸ਼ਤਰੂ ਉਭਰਦੇ ਸਿਮਟਦੇ ਰਹਿ ਸਕਦੇ ਹਨ, ਇਸ ਲਈ ਉਨ੍ਹਾਂ ਨਾਲ ਨਿਪਟਣ ਲਈ ਆਪਣੀ ਪਾਲਿਸੀ ਸੋਚ ਵਿਚਾਰ ਕੇ ਰੱਖੋ, ਮਨ ਵੀ ਟੈਂਸ ਜਿਹਾ ਰਹੇਗਾ।
30 ਅਪ੍ਰੈਲ 2023, ਐਤਵਾਰ
ਵਿਸਾਖ ਸੁਦੀ ਤਿੱਥੀ ਦਸਮੀ (ਰਾਤ 8.29 ਤੱਕ) ਅਤੇ ਮਗਰੋਂ ਤਿੱਥੀ ਇਕਾਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੇਖ ’ਚ
ਚੰਦਰਮਾ ਸਿੰਘ ’ਚ
ਮੰਗਲ ਮਿਥੁਨ ’ਚ
ਬੁੱਧ ਮੇਖ ’ਚ
ਗੁਰੂ ਮੇਖ ’ਚ
ਸ਼ੁੱਕਰ ਬ੍ਰਿਖ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਵਿਸਾਖ ਪ੍ਰਵਿਸ਼ਟੇ 17, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 10 (ਵਿਸਾਖ), ਹਿਜਰੀ ਸਾਲ 1944, ਮਹੀਨਾ : ਸ਼ਵਾਲ, ਤਰੀਕ : 9, ਸੂਰਜ ਉਦੇ ਸਵੇਰੇ 5.48 ਵਜੇ, ਸੂਰਜ ਅਸਤ ਸ਼ਾਮ 7.02 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮੱਘਾ (ਬਾਅਦ ਦੁਪਹਿਰ 3.30 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਫਾਲਗੁਣੀ, ਯੋਗ : ਵ੍ਰਿਧੀ (ਪੁਰਵ ਦੁਪਹਿਰ 11.16 ਤੱਕ) ਅਤੇ ਮਗਰੋਂ ਯੋਗ ਧਰੁਵ, ਚੰਦਰਮਾ : ਸਿੰਘ ਰਾਸ਼ੇ ’ਤੇ (ਪੂਰਾ ਦਿਨ ਰਾਤ), ਬਾਅਦ ਦੁਪਹਿਰ 3.30 ਤੱਕ ਜੰਮੇ ਬੱਚੇ ਨੂੰ ਮੱਘਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਮੇਲਾ ਮਣੀਕਰਨ (ਕੁੱਲੂ) ਸ਼ੁਰੂ, ਕੇਵਲ ਗਿਆਨ ਦਿਵਸ (ਜੈਨ)।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਧਨ ਰਾਸ਼ੀ ਵਾਲੇ ਸਿਹਤ ਦਾ ਰੱਖਣ ਖ਼ਾਸ ਖਿਆਲ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY