ਮੇਖ : ਟੈਂਸ, ਅਸ਼ਾਂਤ,ਅਸਥਿਰ ਮਨ ਸਥਿਤੀ ਕਰ ਕੇ ਮਨ ਡਰਿਆ-ਡਰਿਆ ਰਹੇਗਾ, ਕੋਈ ਵੀ ਫੈਸਲਾ ਲੈਣ ’ਚ ਮਨ ਘਬਰਾਹਟ ਮਹਿਸੂਸ ਕਰੇਗਾ, ਸਫ਼ਰ ਵੀ ਨਾ ਕਰੋ।
ਬ੍ਰਿਖ : ਸਟ੍ਰੌਂਗ ਸਿਤਾਰੇ ਕਰ ਕੇ ਆਪ ਦੀ ਦੂਜਿਆਂ ’ਤੇ ਪੈਠ, ਧਾਕ ਬਣੀ ਰਹੇਗੀ, ਉਦੇਸ਼ ਮਨੋਰਥ ਹੱਲ ਹੋਣਗੇ, ਵੈਸੇ ਵੀ ਹਰ ਫਰੰਟ ’ਤੇ ਬਿਹਤਰੀ ਹੋਵੇਗੀ।
ਮਿਥੁਨ : ਜ਼ਮੀਨੀ ਕੰਮਾਂ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
ਕਰਕ : ਉਤਸ਼ਾਹ-ਹਿੰਮਤ ਅਤੇ ਕੰਮਕਾਜੀ ਭੱਜ-ਦੌੜ ਦੀ ਤਾਕਤ ਬਣੀ ਰਹੇਗੀ , ਆਪ ਦੀ ਪੈਠ-ਧਾਕ ਬਣੀ ਰਹੇਗੀ , ਕੰਮਕਾਜੀ ਯਤਨ ਵੀ ਚੰਗੇ ਨਤੀਜੇ ਦੇਣਗੇ ।
ਸਿੰਘ : ਵਪਾਰ ਕਾਰੋਬਾਰ ’ਚ ਲਾਭ, ਕਾਰੋਬਾਰੀ ਪਲਾਨਿੰਗ, ਪ੍ਰੋਗਰਾਮਿੰਗ ਵੀ ਪਾਜ਼ੇਟਿਵ ਨਤੀਜਾ ਦੇੇਵੇਗੀ, ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ।
ਕੰਨਿਆ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ ਜਾਂ ਮਨ ਬਣਾਓਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ।
ਤੁਲਾ : ਸਿਤਾਰਾ ਖਰਚਿਆਂ ਨੂੰ ਵਧਾਉਣ, ਅਰਥ ਦਸ਼ਾ ਤੰਗ ਰੱਖਣ ਵਾਲਾ ਅਤੇ ਆਪ ਦੀ ਕਿਸੇ ਪੇਮੈਂਟ ਨੂੰ ਫਸਾਉਣ ਵਾਲਾ ਹੈ, ਸਫ਼ਰ ਵੀ ਟਾਲ ਦੇਣਾ ਸਹੀ ਰਹੇਗਾ।
ਬ੍ਰਿਸ਼ਚਕ : ਖੇਤੀ ਉਤਪਾਦਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ, ਗਾਰਮੈਂਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਮਾਣ-ਸਨਮਾਨ ਦੀ ਪ੍ਰਾਪਤੀ।
ਧਨ : ਕਿਸੇ ਅਫ਼ਸਰ ਦੇ ਸਾਫ਼ਟ ਰੁਖ਼ ਕਰ ਕੇ ਆਪ ਦੀ ਸਰਕਾਰੀ-ਮੁਸ਼ਕਲ ਸਮੱਸਿਆ ਹੱਲ ਹੋਣ ਦੇ ਨੇੜੇ ਪਹੁੰਚੇਗੀ, ਸ਼ਤਰੂ ਕਮਜ਼ੋਰ ਰਹਿਣਗੇ।
ਮਕਰ : ਧਾਰਮਿਕ ਕੰਮਾਂ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ-ਕੀਰਤਨ ਸੁਣਨ ’ਚ ਜੀਅ ਲੱਗੇਗਾ, ਇਰਾਦਿਆਂ ’ਚ ਮਜ਼ਬੂਤੀ ਮਿਲੇਗੀ।
ਕੁੰਭ : ਪੂਰਾ ਪਰਹੇਜ਼ ਰੱਖਣ ਦੇ ਬਾਵਜੂਦ ਪੇਟ ’ਚ ਕੁਝ ਨਾ ਕੁਝ ਖਰਾਬੀ ਰਹਿਣ ਦਾ ਡਰ ਬਣਿਆ ਰਹੇਗਾ, ਵੈਸੇ ਆਪ ਦੂਜਿਆਂ ’ਤੇ ਪ੍ਰਭਾਵੀ ਰਹੋਗੇ।
ਮੀਨ : ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ, ਭੱਜ-ਦੌੜ ਕਰਨ ’ਤੇ ਕੋਈ ਉਲਝਿਆ-ਰੁਕਿਆ ਕੰਮ ਕੁਝ ਬਿਹਤਰ ਬਣੇਗਾ, ਸ਼ੁੱਭ ਕੰਮਾਂ ’ਚ ਧਿਆਨ।
3 ਮਈ 2023, ਬੁੱਧਵਾਰ
ਵਿਸਾਖ ਸੁਦੀ ਤਿੱਥੀ ਤਰੋਦਸ਼ੀ (ਰਾਤ 11.50 ਤੱਕ) ਅਤੇ ਮਗਰੋਂ ਤਿੱਥੀ ਚੌਦਸ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੇਖ ’ਚ
ਚੰਦਰਮਾ ਕੰਨਿਆ ’ਚ
ਮੰਗਲ ਮਿਥੁਨ ’ਚ
ਬੁੱਧ ਮੇਖ ’ਚ
ਗੁਰੂ ਮੇਖ ’ਚ
ਸ਼ੁੱਕਰ ਮਿਥੁਨ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਵਿਸਾਖ ਪ੍ਰਵਿਸ਼ਟੇ 20 , ਰਾਸ਼ਟਰੀ ਸ਼ਕ ਸੰਮਤ :1945, ਮਿਤੀ : 13 (ਵਿਸਾਖ), ਹਿਜਰੀ ਸਾਲ 1944, ਮਹੀਨਾ : ਸ਼ਵਾਲ, ਤਰੀਕ : 12, ਸੂਰਜ ਉਦੇ ਸਵੇਰੇ 5.46 ਵਜੇ, ਸੂਰਜ ਅਸਤ ਸ਼ਾਮ 7.04 ਵਜੇ (ਜਲੰਧਰ ਟਾਈਮ), ਨਕਸ਼ੱਤਰ : ਹਸਤ (ਰਾਤ 8.56 ਤੱਕ) ਅਤੇ ਮਗਰੋਂ ਨਕਸ਼ੱਤਰ ਚਿਤਰਾ, ਯੋਗ : ਹਰਸ਼ਣ (ਪੁਰਵ ਦੁਪਹਿਰ 11.27 ਤੱਕ) ਅਤੇ ਮਗਰੋਂ ਯੋਗ ਵਜਰ, ਚੰਦਰਮਾ : ਕੰਨਿਆ ਰਾਸ਼ੀ ’ਤੇ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਕੁੰਭ ਰਾਸ਼ੀ ਵਾਲੇ ਸਿਹਤ ਦਾ ਰੱਖਣ ਖ਼ਾਸ ਖਿਆਲ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY