ਮੇਖ : ਅਰਥ ਅਤੇ ਕਾਰੋਬਾਰ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਦੋਨੋਂ ਪਤੀ-ਪਤਨੀ ਇਕ ਦੂਜੇ ਦੀ ਗੱਲ ਧੀਰਜ ਨਾਲ ਸੁਣਨਗੇ।
ਬ੍ਰਿਖ : ਡਰੇ-ਡਰੇ ਮਨ ਕਰ ਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਅਤੇ ਉਸ ਨੂੰ ਉਸ ਦੇ ਟਾਰਗੈਟ ਵੱਲ ਲੈ ਜਾਣ ’ਚ ਮੁਸ਼ਕਿਲ ਮਹਿਸੂਸ ਕਰੋਗੇ।
ਮਿਥੁਨ : ਜਨਰਲ ਸਿਤਾਰਾ ਸਟ੍ਰਾਂਗ ਯਤਨ ਕਰਨ ’ਤੇ ਪਲਾਨਿੰਗ -ਪ੍ਰੋਗਰਾਮਿੰਗ ਸਿਰੇ ਚੜ੍ਹੇਗੀ, ਧਾਰਮਿਕ-ਸਮਾਜਿਕ ਕੰਮਾਂ ’ਚ ਧਿਆਨ।
ਕਰਕ : ਯਤਨ ਕਰਨ ’ਤੇ ਪ੍ਰਾਪਰਟੀ ਦੇ ਕਿਸੇ ਕੰਮ ’ਚੋਂ ਕੋਈ ਬਾਧਾ-ਮੁਸ਼ਕਿਲ ਹਟੇਗੀ, ਵੱਡੇ ਲੋਕ ਮਿਹਰਬਾਨ ਰਹਿਣਗੇ, ਤੇਜ ਪ੍ਰਭਾਅ-ਦਬਦਬਾ ਬਣਿਆ ਰਹੇਗਾ।
ਸਿੰਘ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ ਵਿਜਈ ਰੱਖੇਗਾ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਸਹੀ ਰਹੇਗਾ।
ਕੰਨਿਆ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ਨੂੰ ਸੰਵਾਰਨ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ ਪਰ ਪੈਰ ਫਿਸਲਣ ਦਾ ਡਰ ਰਹਿ ਸਕਦਾ ਹੈ।
ਤੁਲਾ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਮਨ ਸੈਰ ਸਫਰ ਲਈ ਰਾਜ਼ੀ ਰਹੇਗਾ, ਮਾਣ-ਸਨਮਾਨ ਦੀ ਪ੍ਰਾਪਤੀ।
ਬ੍ਰਿਸ਼ਚਕ : ਯਤਨ, ਮਿਹਨਤ ਅਤੇ ਭੱਜਦੌੜ ਕਰਨ ਦੇ ਬਾਵਜੂਦ ਵੀ ਆਪ ਦਾ ਹਰ ਮਾਮਲਾ ਰਸਤੇ ’ਚ ਲਟਕਦਾ ਦਿਸੇਗਾ, ਮਨ ਵੀ ਡਿਸਟਰਬ ਟੈਂਸ ਜਿਹਾ ਰਹੇਗਾ।
ਧਨ :ਟੀਚਿੰਗ, ਕੋਚਿੰਗ, ਕੰਸਲਟੈਂਸੀ, ਪਬਲੀਕੇਸ਼ਨ, ਮੈਡੀਸਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਸ਼ਤਰੂ ਕਮਜ਼ੋਰ।
ਮਕਰ : ਅਫਸਰਾਂ ਦੇ ਰੁਖ ’ਚ ਨਜ਼ਰ ਆਉਣ ਵਾਲੀ ਨਰਮੀ ਦੇ ਬਾਵਜੂਦ ਵੀ ਆਪ ਦੀ ਕੋਈ ਸਰਕਾਰੀ ਸਮੱਸਿਆ ਪੂਰੀ ਤਰ੍ਹਾਂ ਸ਼ਾਇਦ ਆਪ ਦਾ ਪਿੱਛਾ ਨਾ ਛੱਡੇਗੀ।
ਕੁੰਭ : ਮਨ ਅਤੇ ਸੋਚ ’ਤੇ ਰਹਿ-ਰਹਿ ਕੇ ਨੈਗਟੇਵਿਟੀ ਆਪਣਾ ਅਸਰ ਬਣਾਈ ਰੱਖ ਸਕਦੀ ਹੈ, ਕਿਸੇ ਵੀ ਇੰਪੋਰਟੈਂਟ ਕੰਮ ਨੂੰ ਹੱਥ ’ਚ ਨਾ ਲਓ।
ਮੀਨ : ਸਿਤਾਰਾ ਪੇਟ ਲਈ ਕਮਜ਼ੋਰ, ਖਾਣ-ਪੀਣ ’ਚ ਸੰਜਮ ਰੱਖਣਾ ਸਹੀ ਰਹੇਗਾ, ਕਿਸੇ ’ਤੇ ਨਾ ਤਾਂ ਜ਼ਿਆਦਾ ਭਰੋਸਾ ਕਰੋ ਅਤੇ ਨਾ ਹੀ ਕਿਸੇ ਨੂੰ ਜ਼ਿਆਦਾ ਲਿਫਟ ਦਿਓ।
5 ਮਈ 2023, ਸ਼ੁੱਕਰਵਾਰ
ਵਿਸਾਖ ਸੁਦੀ ਤਿੱਥੀ ਪੁੰਨਿਆ (ਰਾਤ 11.04 ਤੱਕ) ਅਤੇ ਮਗਰੋਂ ਤਿੱਥੀ ਏਕਮ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੇਖ ’ਚ
ਚੰਦਰਮਾ ਤੁਲਾ ’ਚ
ਮੰਗਲ ਮਿਥੁਨ ’ਚ
ਬੁੱਧ ਮੇਖ ’ਚ
ਗੁਰੂ ਮੇਖ ’ਚ
ਸ਼ੁੱਕਰ ਮਿਥੁਨ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਵਿਸਾਖ ਪ੍ਰਵਿਸ਼ਟੇ 22, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 15 (ਵਿਸਾਖ), ਹਿਜਰੀ ਸਾਲ 1944, ਮਹੀਨਾ : ਸ਼ਵਾਲ, ਤਰੀਕ : 14, ਸੂਰਜ ਉਦੇ ਸਵੇਰੇ 5.44 ਵਜੇ, ਸੂਰਜ ਅਸਤ ਸ਼ਾਮ 7.05 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸੁਵਾਤੀ (ਰਾਤ 9.39 ਤੱਕ) ਅਤੇ ਮਗਰੋਂ ਨਕਸ਼ੱਤਰ ਵਿਸ਼ਾਖਾ, ਯੋਗ : ਸਿੱਧੀ (ਸਵੇਰੇ 9.16 ਤੱਕ) ਅਤੇ ਮਗਰੋਂ ਯੋਗ ਵਿਅਤੀਪਾਤ, ਚੰਦਰਮਾ : ਤੁਲਾ ਰਾਸ਼ੀ ’ਤੇ (ਪੂਰਾ ਦਿਨ ਰਾਤ),ਭਦਰਾ ਰਵੇਗੀ (ਪੁਰਵ ਦੁਪਹਿਰ 11.24 ਤੱਕ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ:ਵਿਸਾਖ ਪੁੰਨਿਆਂ, ਸ਼੍ਰੀ ਬੱਧ ਜਯੰਤੀ, ਸ਼੍ਰੀ ਬੁੱਧ ਪੁੰਨਿਆ, ਵਿਸਾਖ ਸਨਾਨ ਸਮਾਮਤ, ਸ਼੍ਰੀ ਕੁਰਮ ਜਯੰਤੀ, ਸ਼੍ਰੀ ਛਿਨਮਸਤਿਕਾ ਜਯੰਤੀ, ਸ਼੍ਰੀ ਸਤਿ ਨਾਰਾਇਣ ਵਰਤ, ਗਿਆਨੀ ਜ਼ੈਲ ਸਿੰਘ ਜਨਮ ਦਿਵਸ
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਧਨ ਰਾਸ਼ੀ ਵਾਲਿਆਂ ਦਾ ਸਿਤਾਰਾ ਆਮਦਨ ਵਾਲਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY