ਮੇਖ : ਧਾਰਮਿਕ ਕੰਮਾਂ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ-ਕੀਰਤਨ ਸੁਣਨ ’ਚ ਜੀਅ ਲੱਗੇਗਾ, ਮਾਣ-ਸਨਮਾਨ ਦੀ ਪ੍ਰਾਪਤੀ।
ਬ੍ਰਿਖ : ਪੇਟ ਅਤੇ ਖਾਣ-ਪੀਣ ਦੇ ਮਾਮਲੇ ’ਚ ਸੁਚੇਤ ਰਹਿਣਾ ਸਹੀ ਰਹੇਗਾ, ਕਿਸੇ ’ਤੇ ਨਾ ਤਾਂ ਜ਼ਿਆਦਾ ਭਰੋਸਾ ਕਰੋ ਅਤੇ ਨਾ ਹੀ ਕਿਸੇ ਕੰਮ ਲਈ ਲਾਇਟਲੀ ਯਤਨ ਕਰੋ।
ਮਿਥੁਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ ਇਰਾਦਿਆਂ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਮਿਠਾਸ, ਤਾਲਮੇਲ, ਸਦਭਾਅ ਵੀ ਬਣਿਆ ਰਹੇਗਾ।
ਕਰਕ : ਟੈਂਸ, ਅਸ਼ਾਂਤ, ਅਸਥਿਰ ਮਨ ਸਥਿਤੀ ਕਰ ਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਦੀ ਹਿੰਮਤ ਨਾ ਕਰ ਸਕੋਗੇ, ਨੁਕਸਾਨ ਦਾ ਵੀ ਡਰ।
ਸਿੰਘ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਦੂਜਿਆਂ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਤੇਜ ਪ੍ਰਭਾਵ ਬਣਿਆ ਰਹੇਗਾ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਚਾਹੀਦਾ ਹੈ।
ਕੰਨਿਆ : ਪ੍ਰਾਪਰਟੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ, ਕੰਮਕਾਜੀ ਦਸ਼ਾ ਬਿਹਤਰ ਰਹੇਗੀ, ਸ਼ਤਰੂ ਕਮਜ਼ੋਰ ਰਹਿਣਗੇ।
ਤੁਲਾ : ਉਤਸ਼ਾਹ-ਹਿੰਮਤ ਅਤੇ ਕੰਮਕਾਜੀ ਭੱਜਦੌੜ ਦੀ ਸ਼ਕਤੀ ਬਣੀ ਰਹੇਗੀ, ਜਨਰਲ ਹਾਲਾਤ ਵੀ ਅਨੁਕੂਲ ਚੱਲਣਗੇ, ਤੇਜ ਪ੍ਰਭਾਵ ਦਬਦਬਾ ਬਣਿਆ ਰਹੇਗਾ।
ਬ੍ਰਿਸ਼ਚਕ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ, ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਕਿਸੇ ਜ਼ਮੀਨੀ ਕੰਮ ਲਈ ਵੀ ਆਪ ਦੀ ਭੱਜਦੌੜ ਵੀ ਚੰਗਾ ਨਤੀਜਾ ਦੇਵੇਗੀ।
ਧਨ : ਵਪਾਰ ਕਾਰੋਬਾਰ ਦੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਠੰਡੀਆਂ ਵਸਤਾਂ ਦੀ ਵਰਤੋਂ ਘੱਟ ਕਰੋ।
ਮਕਰ : ਸਿਤਾਰਾ ਖਰਚਿਆਂ ਨੂੰ ਵਧਾਉਣ, ਅਰਥ ਦਸ਼ਾ ਤੰਗ ਰੱਖਣ ਅਤੇ ਆਪ ਦੀ ਕਿਸੇ ਪੇਮੈਂਟ ਨੂੰ ਫਸਾਉਣ ਵਾਲਾ, ਨੁਕਸਾਨ ਦਾ ਡਰ ਬਣਿਆ ਰਹੇਗਾ।
ਕੁੰਭ : ਟੀਚਿੰਗ, ਕੋਚਿੰਗ, ਪਬਲੀਕੇਸ਼ਨ, ਟੂਰਿਜ਼ਮ, ਮੈਡੀਸਨ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਬਿਹਤਰ ਰਹੇਗੀ।
ਮੀਨ : ਕਿਸੇ ਅਫਸਰ ਜਾਂ ਵੱਡੇ ਆਦਮੀ ਦੀ ਮਦਦ ਨਾਲ ਆਪ ਦੀ ਕੋਈ ਸਰਕਾਰੀ ਸਮੱਸਿਆ ਰਸਤੇ ’ਚੋਂ ਹਟ ਸਕਦੀ ਹੈ, ਵੱਡੇ ਲੋਕ ਵੀ ਮਿਹਰਬਾਨ ਅਤੇ ਕੰਸੀਡ੍ਰੇਟ ਰਹਿਣਗੇ।
10 ਮਈ 2023, ਬੁੱਧਵਾਰ
ਜੇਠ ਵਦੀ ਤਿੱਥੀ ਪੰਚਮੀ (ਦੁਪਹਿਰ 1.50 ਤੱਕ) ਅਤੇ ਮਗਰੋਂ ਤਿੱਥੀ ਛੱਠ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੇਖ ’ਚ
ਚੰਦਰਮਾ ਧਨ ’ਚ
ਮੰਗਲ ਮਿਥੁਨ ’ਚ
ਬੁੱਧ ਮੇਖ ’ਚ
ਗੁਰੂ ਮੇਖ ’ਚ
ਸ਼ੁੱਕਰ ਮਿਥੁਨ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਵਿਸਾਖ ਪ੍ਰਵਿਸ਼ਟੇ 27, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 20 (ਵਿਸਾਖ), ਹਿਜਰੀ ਸਾਲ 1944, ਮਹੀਨਾ : ਸ਼ਵਾਲ, ਤਰੀਕ : 19, ਸੂਰਜ ਉਦੇ ਸਵੇਰੇ 5.40 ਵਜੇ, ਸੂਰਜ ਅਸਤ ਸ਼ਾਮ 7.09 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾਖਾੜਾ (ਸ਼ਾਮ 4.12 ਤੱਕ) ਅਤੇ ਮਗਰੋਂ ਨਕਸ਼ੱਤਰ ਉੱਤਰਾਖਾੜਾ, ਯੋਗ : ਸਾਧਿਆ (ਸ਼ਾਮ 6.17 ਤੱਕ) ਅਤੇ ਮਗਰੋਂ ਯੋਗ ਸ਼ੁਭ, ਚੰਦਰਮਾ : ਧਨ ਰਾਸ਼ੀ ’ਤੇ (ਰਾਤ9.49 ਤਕ) ਅਤੇ ਮਗਰੋਂ ਮਕਰ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮੀਨ ਰਾਸ਼ੀ ਵਾਲਿਆਂ ਨੂੰ ਰਾਜਕੀ ਕੰਮਾਂ 'ਚ ਮਿਲੇਗੀ ਸਫ਼ਲਤਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY