ਮੇਖ : ਵ੍ਹੀਕਲਸ ਦੀ ਸੇਲ ਪਰਚੇਜ਼ ਜਾਂ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਕਾਜੀ ਪ੍ਰੋਗਰਾਮ ’ਚ ਭਰਪੂਰ ਲਾਭ ਮਿਲ ਸਕਦਾ ਹੈ।
ਬ੍ਰਿਖ : ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ, ਅਫਸਰਾਂ ਦੇ ਰੁਖ ’ਚ ਨਰਮੀ ਵਧੇਗੀ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ।
ਮਿਥੁਨ : ਜਨਰਲ ਸਿਤਾਰਾ ਸਟ੍ਰਾਂਗ ਜਿਹੜਾ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ ਪਰ ਲੈਣ-ਦੇਣ ਦੇ ਕੰਮਾਂ ਨੂੰ ਧਿਆਨ ਨਾਲ ਕਰੋ ਕਿਉਂਕਿ ਆਪ ਦੀ ਕਿਸੇ ਪੇਮੈਂਟ ਦੇ ਫਸਣ ਦਾ ਡਰ।
ਕਰਕ : ਖਾਣਾ-ਪੀਣਾ ਸੰਭਲ ਸੰਭਾਲ ਕੇ ਕਰੋ ਕਿਉਂਕਿ ਸਿਤਾਰਾ ਸਿਹਤ ਨੂੰ ਵਿਗਾੜਣ ਵਾਲਾ ਹੈ ਨਾ ਤਾਂ ਉਧਾਰੀ ਦੇ ਚੱਕਰ ’ਚ ਫਸੋ ਅਤੇ ਨਾ ਹੀ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ।
ਸਿੰਘ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ, ਫੈਮਿਲੀ ਫ੍ਰੰਟ ’ਤੇ ਤਾਲਮੇਲ-ਸਹਿਯੋਗ ਪਰ ਉਲਝਣਾਂ ਤੋਂ ਸੁਚੇਤ ਰਹੋ।
ਕੰਨਿਆ : ਸ਼ਤਰੂ ਉਭਰਦੇ ਸਿਮਟਦੇ ਰਹਿ ਸਕਦੇ ਹਨ, ਇਸ ਲਈ ਉਨ੍ਹਾਂ ਨਾਲ ਜ਼ਿਆਦਾ ਮੇਲ-ਜੋਲ ਨਾ ਰੱਖਣਾ ਸਹੀ ਰਹੇਗਾ। ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਾ ਕਰਨਾ ਚਾਹੀਦਾ ਹੈ।
ਤੁਲਾ : ਧਾਰਮਿਕ ਕੰਮਾਂ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ-ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ ਪਰ ਕਿਸੇ ਸਰਕਾਰੀ ਪੇਚੀਦਗੀ ਦੇ ਨਾਲ ਨਿਪਟਣਾ ਪੈ ਸਕਦਾ ਹੈ।
ਬ੍ਰਿਸ਼ਚਕ : ਪ੍ਰਾਪਰਟੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ਵਿਚ ਲੈਣ ਲਈ ਸਮਾਂ ਚੰਗਾ, ਵਿਰੋਧੀ ਆਪ ਅੱਗੇ ਠਹਿਰ ਨਾ ਸਕਣਗੇ।
ਧਨ : ਉਤਸ਼ਾਹ-ਹਿੰਮਤ ਅਤੇ ਕੰਮਕਾਜੀ ਭੱਜਦੌੜ ਕਰਨ ਦੀ ਸ਼ਕਤੀ ਬਣੀ ਰਹੇਗੀ, ਕੰਮਕਾਜੀ ਵਿਅਸਤਤਾ ਵੀ ਰਹੇਗੀ ਪਰ ਸਿਹਤ ’ਚ ਖਰਾਬੀ ਦਾ ਡਰ ਰਹੇਗਾ।
ਮਕਰ : ਲੋਹਾ, ਲੋਹਾ- ਮਸ਼ੀਨਰੀ, ਹਾਰਡ-ਵੇਅਰ, ਸਟੀਲ ਫਰਨੀਚਰ, ਸਟੀਲ ਸ਼ਟਰਿੰਗ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਚੰਗਾ ਲਾਭ ਮਿਲੇਗਾ।
ਕੁੰਭ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ ਉਸ ’ਚ ਸਫਲਤਾ ਮਿਲੇਗੀ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
ਮੀਨ : ਸਿਤਾਰਾ ਉਲਝਣਾਂ ਝਗੜਿਆਂ, ਪੰਗਿਆਂ ਨੂੰ ਉਭਾਰਨ ਵਾਲਾ, ਇਸ ਲਈ ਕਿਸੇ ਵੀ ਇੰਪੋਰਟੈਂਟ ਕੰਮ ਲਈ ਯਤਨ ਨਾ ਕਰੋ ਨੁਕਸਾਨ ਪ੍ਰੇਸ਼ਾਨੀ ਦਾ ਡਰ।
13 ਮਈ 2023, ਸ਼ਨੀਵਾਰ
ਜੇਠ ਵਦੀ ਤਿੱਥੀ ਅਸ਼ਟਮੀ (ਸਵੇਰੇ 6.51 ਤੱਕ) ਅਤੇ ਮਗਰੋਂ ਤਿੱਥੀ ਨੌਮੀ (ਜਿਹੜੀ ਕਸ਼ੈਅ ਹੋ ਗਈ ਹੈ)।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੇਖ ’ਚ
ਚੰਦਰਮਾ ਕੁੰਭ ’ਚ
ਮੰਗਲ ਕਰਕ ’ਚ
ਬੁੱਧ ਮੇਖ ’ਚ
ਗੁਰੂ ਮੇਖ ’ਚ
ਸ਼ੁੱਕਰ ਮਿਥੁਨ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਵਿਸਾਖ ਪ੍ਰਵਿਸ਼ਟੇ 30, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 23 (ਵਿਸਾਖ), ਹਿਜਰੀ ਸਾਲ 1944, ਮਹੀਨਾ : ਸ਼ਵਾਲ, ਤਰੀਕ : 22, ਸੂਰਜ ਉਦੇ ਸਵੇਰੇ 5.37 ਵਜੇ, ਸੂਰਜ ਅਸਤ ਸ਼ਾਮ 7.11 ਵਜੇ (ਜਲੰਧਰ ਟਾਈਮ), ਨਕਸ਼ੱਤਰ : ਧਨਿਸ਼ਠਾ (ਪੁਰਵ ਦੁਪਹਿਰ 11.35 ਤੱਕ) ਅਤੇ ਮਗਰੋਂ ਨਕਸ਼ੱਤਰ ਸ਼ਤਭਿਖਾ, ਯੋਗ : ਬ੍ਰਹਮ (ਸਵੇਰੇ 9.22 ਤੱਕ) ਅਤੇ ਮਗਰੋਂ ਯੋਗ ਏਂਦਰ, ਚੰਦਰਮਾ : ਕੁੰਭ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਵੇਗੀ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤਕ। ਪੂਰਬ, ਦਿਵਸ ਅਤੇ ਤਿਉਹਾਰ : ਮੇਲਾ ਸ਼ਿਆਮਾ ਕਲੀ (ਸਰਕਾਘਾਟ)।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਕਰਕ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY