ਮੇਖ : ਟੀਚਿੰਗ, ਕੋਚਿੰਗ , ਸਟੇਸ਼ਨਰੀ, ਟੂਰਿਜ਼ਮ, ਕੰਸਲਟੈਂਸੀ, ਪ੍ਰਿਟਿੰਗ, ਪਬਲਿਕੇਸ਼ਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਬ੍ਰਿਖ : ਵਪਾਰ ਅਤੇ ਕਾਰੋਬਾਰ ਦੀ ਦਸ਼ਾ ਚੰਗੀ, ਯਤਨਾਂ–ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਸੋਚ ਵਿਚਾਰ ’ਚ ਪਾਜ਼ੇਟਿਵਿਟੀ ਵਧੇਗੀ।
ਮਿਥੁਨ : ਕਿਉਂਕਿ ਜਨਰਲ ਸਿਤਾਰਾ ਉਲਝਣਾਂ, ਝਗੜਿਆਂ, ਪੇਚੀਦਗੀਆਂ ਵਾਲਾ, ਇਸ ਲਈ ਨਾ ਤਾਂ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ ਅਤੇ ਨਾ ਹੀ ਕੋਈ ਨਵਾਂ ਯਤਨ ਸ਼ੁਰੂ ਕਰੋ।
ਕਰਕ : ਸਿਤਾਰਾ ਆਮਦਨ ਵਾਲਾ, ਅਰਥ ਦਸ਼ਾ ਕੰਫਰਟੇਬਲ ਰਹੇਗੀ, ਕੰਮਕਾਜੀ ਪਲਾਨਿੰਗ ਨੂੰ ਅੱਗ ਵਧਾਉਣ ਲਈ ਸਮਾਂ ਚੰਗਾ, ਮਾਣ-ਸਨਮਾਨ ਦੀ ਪ੍ਰਾਪਤੀ।
ਸਿੰਘ : ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ, ਅਫਸਰ ਮਿਹਰਬਾਨ, ਕੰਸੀਡ੍ਰੇਟ ਅਤੇ ਸਾਫਟ ਰਹਿਣਗੇ, ਸ਼ਤਰੂ ਵੀ ਆਪ ਅੱਗੇ ਟਿਕ ਨਾ ਸਕਣਗੇ।
ਕੰਨਿਆ : ਧਾਰਮਿਕ ਕੰਮਾਂ ਨਾਲ ਜੁੜਣ ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ, ਅਰਥ ਦਸ਼ਾ ਸੁਖਦ।
ਤੁਲਾ : ਸਿਤਾਰਾ ਸਿਹਤ ਲਈ ਅਹਿਤਿਆਤ ਵਾਲਾ, ਇਸ ਲਈ ਖਾਣਾ-ਪੀਣਾ ਸੰਭਲ ਸੰਭਾਲ ਕੇ ਕਰਨਾ ਚਾਹੀਦਾ ਹੈ ਪਰ ਕੰਮਕਾਜੀ ਦਸ਼ਾ ਚੰਗੀ।
ਬ੍ਰਿਸ਼ਚਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਫੈਮਿਲੀ ਫ੍ਰੰਟ ’ਤੇ ਮਿਠਾਸ, ਤਾਲਮੇਲ, ਸਦਭਾਅ ਬਣਿਆ ਰਹੇਗਾ, ਜਨਰਲ ਹਾਲਾਤ ਸੁਧਰਨਗੇ।
ਧਨ : ਕਿਸੇ ਸਟ੍ਰਾਂਗ ਵਿਰੋਧੀ ਨਾਲ ਟਕਰਾਅ ਦਾ ਖਤਰਾ ਵਧ ਸਕਦਾ ਹੈ, ਇਸ ਲਈ ਹਰ ਪੱਖੋਂ ਟਕਰਾਅ ਨੂੰ ਟਾਲਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।
ਮਕਰ : ਸੰਤਾਨ ਸਾਥ ਦੇਵੇਗੀ, ਸੁਪੋਰਟ ਕਰੇਗੀ, ਇਸ ਲਈ ਆਪਣੀ ਕਿਸੇ ਸਮੱਸਿਆ ਨੂੰ ਸੁਲਝਾਉਣ ਲਈ ਸੰਤਾਨ ਦਾ ਸਹਿਯੋਗ ਲਿਆ ਜਾ ਸਕਦਾ ਹੈ।
ਕੁੰਭ : ਜਾਇਦਾਦੀ ਕੰਮਾਂ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇ ਸਕਦੀ ਹੈ, ਵੱਡੇ ਲੋਕ ਆਪ ਦੀ ਗੱਲ ਧਿਆਨ-ਧੀਰਜ ਨਾਲ ਸੁਣਨਗੇ।
ਮੀਨ : ਕਿਸੇ ਵੱਡੇ ਆਦਮੀ ਦੀ ਮਦਦ-ਸਹਿਯੋਗ ਲੈਣ ਲਈ ਜੇਕਰ ਆਪ ਉਸ ਨੂੰ ਅਪਰੋਚ ਕਰੋਗੇ ਤਾਂ ਉਹ ਆਪ ਨੂੰ ਸੁਪੋਰਟ ਕਰਨ ਲਈ ਤਿਆਰ ਹੋਣਗੇ।
20 ਮਈ 2023, ਸ਼ਨੀਵਾਰ
ਜੇਠ ਵਦੀ ਤਿੱਥੀ ਏਕਮ (ਰਾਤ 9.31 ਤੱਕ) ਅਤੇ ਮਗਰੋਂ ਤਿੱਥੀ ਦੂਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਖ ’ਚ
ਚੰਦਰਮਾ ਬ੍ਰਿਖ ’ਚ
ਮੰਗਲ ਕਰਕ ’ਚ
ਬੁੱਧ ਮੇਖ ’ਚ
ਗੁਰੂ ਮੇਖ ’ਚ
ਸ਼ੁੱਕਰ ਮਿਥੁਨ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਜੇਠ ਪ੍ਰਵਿਸ਼ਟੇ 6, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 30 (ਵਿਸਾਖ), ਹਿਜਰੀ ਸਾਲ 1944, ਮਹੀਨਾ : ਸ਼ਵਾਲ, ਤਰੀਕ : 29, ਸੂਰਜ ਉਦੇ ਸਵੇਰੇ 5.33 ਵਜੇ, ਸੂਰਜ ਅਸਤ ਸ਼ਾਮ 7.16 ਵਜੇ (ਜਲੰਧਰ ਟਾਈਮ), ਨਕਸ਼ੱਤਰ : ਕ੍ਰਿਤਿਕਾ (ਸਵੇਰੇ 8.03 ਤੱਕ) ਅਤੇ ਮਗਰੋਂ ਨਕਸ਼ੱਤਰ ਰੋਹਿਣੀ, ਯੋਗ : ਅਤਿਗੰਡ (ਸ਼ਾਮ 5.18 ਤੱਕ) ਅਤੇ ਮਗਰੋਂ ਯੋਗ ਸੁਕਰਮਾ, ਚੰਦਰਮਾ : ਬ੍ਰਿਖ ਰਾਸ਼ੀ ’ਤੇ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ, ਪੁਰਬ, ਦਿਵਸ ਅਤੇ ਤਿਉਹਾਰ: ਜੇਠੀ ਸੁਦੀ ਪੱਖ ਅਤੇ ਸ਼੍ਰੀ ਗੰਗਾ ਸਨਾਨ ਸ਼ੁਰੂ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮਿਥੁਨ ਰਾਸ਼ੀ ਵਾਲਿਆਂ ਦੀਆਂ ਕਾਰੋਬਾਰੀ ਕੋਸ਼ਿਸ਼ਾਂ ਚੜ੍ਹਣਗੀਆਂ ਸਿਰੇ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY