ਮੇਖ : ਸਿਤਾਰਾ ਧਨ ਲਾਭ ਲਈ ਚੰਗਾ, ਕਾਰੋਬਾਰੀ ਕੋਸ਼ਿਸ਼ਾਂ ਚੰਗਾ ਨਤੀਜਾ ਦੇਣਗੀਆਂ, ਕਿਸੇ ਰੁਕੇ ਪਏ ਕਾਰੋਬਾਰੀ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਚੰਗਾ।
ਬ੍ਰਿਖ : ਅਰਥ ਅਤੇ ਕਾਰੋਬਾਰੀ ਦਸ਼ਾ ਬਿਹਤਰ, ਕੰਮਕਾਜੀ ਪਲਾਨਿੰਗ ਪ੍ਰੋਗਰਾਮਿੰਗ ਵੀ ਬਿਹਤਰ ਨਤੀਜੇ ਦੇ ਸਕਦੀ ਹੈ, ਮੂਡ ’ਚ ਖੁਸ਼ਦਿਲੀ ਵਧੇਗੀ।
ਮਿਥੁਨ : ਸਿਤਾਰਾ ਖਰਚਿਆਂ ਨੂੰ ਵਧਾਉਣ ਅਤੇ ਆਪ ਦੀ ਕਿਸੇ ਪੇਮੈਂਟ ਨੂੰ ਫਸਾਉਣ ਵਾਲਾ, ਧਿਆਨ ਰੱਖੋ ਕਿ ਲਾਪ੍ਰਵਾਹੀ ਕਰ ਕੇ ਆਪ ਦਾ ਕੋਈ ਕੰਮ ਉਲਝ ਨਾ ਜਾਵੇ।
ਕਰਕ : ਟੀਚਿੰਗ, ਕੋਚਿੰਗ ਸਟੇਸ਼ਨਰੀ ਫੋਟੋਗ੍ਰਾਫੀ, ਪ੍ਰਿੰਟਿੰਗ, ਪਬਲਿਕੇਸ਼ਨ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ।
ਸਿੰਘ : ਕਿਸੇ ਅਫਸਰ ਦੇ ਸਾਫਟ ਰੁਖ ਕਰ ਕੇ ਕੋਈ ਸਰਕਾਰੀ ਸਮੱਸਿਆ ਸ਼ਾਂਤ ਹੋ ਸਕਦੀ ਹੈ, ਤੇਜ ਪ੍ਰਭਾਵ-ਦਬਦਬਾ-ਪੈਠ ਵਧੇਗੀ।
ਕੰਨਿਆ : ਕਿਸੇ ਪੈਂਡਿੰਗ ਪਈ ਪਲਾਨਿੰਗ ਨੂੰ ਅੱਗੇ ਵਧਾਉਣ ਲਈ ਸਮਾਂ ਚੰਗਾ, ਸ਼ੁੱਭ ਕੰਮਾਂ ’ਚ ਧਿਆਨ, ਵੈਸੇ ਹਰ ਪੱਖੋਂ ਬਿਹਤਰੀ ਹੋਵੇਗੀ।
ਤੁਲਾ : ਠੰਡੀਆਂ ਵਸਤਾਂ ਦੀ ਵਰਤੋਂ ਘੱਟ ਕਰੋ ਕਿਉਂਕਿ ਸਿਤਾਰਾ ਪੇਟ ਲਈ ਕਮਜ਼ੋਰ ਹੈ, ਮੌਸਮ ਦੇ ਐਕਸਪੋਜ਼ਰ ਤੋਂ ਵੀ ਬਚਾਅ ਰੱਖਣਾ ਜ਼ਰੂਰੀ।
ਬ੍ਰਿਸ਼ਚਕ : ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ ਉਸ ’ਚ ਸਫਲਤਾ ਮਿਲੇਗੀ ਦੋਨੋਂ ਪਤੀ ਪਤਨੀ ਇਕ ਦੂਜੇ ਦੇ ਪ੍ਰਤੀ ਕੰਸੀਡ੍ਰੇਟ ਰਹਿਣਗੇ।
ਧਨ : ਮਨੋਬਲ ’ਚ ਟੁੱਟਣ ਦਾ ਅਸਰ ਰਹੇਗਾ, ਇਸ ਲਈ ਆਪ ਨੂੰ ਕਿਸੇ ਵੀ ਯਤਨ ਨੂੰ ਉਸ ਦੇ ਟਾਰਗੈੱਟ ਤੱਕ ਪਹੁੰਚਾਉਣ ’ਚ ਮੁਸ਼ਕਲ ਮਹਿਸੂਸ ਹੋਵੇਗੀ।
ਮਕਰ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਸਕੀਮਾਂ ਪ੍ਰੋਗਰਾਮ ਸਿਰੇ ਚੜ੍ਹਣਗੇ, ਮਾਣ-ਸਨਮਾਨ ਦੀ ਪ੍ਰਾਪਤੀ, ਮਨ ਸਫਰ ਲਈ ਰਾਜ਼ੀ ਰਹੇਗੀ।
ਕੁੰਭ : ਸਰਕਾਰੀ-ਗੈਰ ਸਰਕਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
ਮੀਨ : ਸਟ੍ਰਾਂਗ ਸਿਤਾਰਾ ਆਪ ਨੂੰ ਹਿੰਮਤੀ ਉਤਸ਼ਾਹੀ ਰੱਖੇਗਾ ਅਤੇ ਸਟ੍ਰਾਂਗ ਮਨੋਬਲ ਕਰ ਕੇ ਆਪ ਨੂੰ ਹਰ ਕੰਮ ਆਸਾਨਾ ਦਿਸੇਗਾ, ਮਾਣ-ਸਨਮਾਨ ਦੀ ਪ੍ਰਾਪਤੀ, ਵੈਸੇ ਹਰ ਪੱਖੋਂ ਬਿਹਤਰੀ ਹੋਵੇਗੀ।
21 ਮਈ 2023, ਐਤਵਾਰ
ਜੇਠ ਵਦੀ ਤਿੱਥੀ ਦੂਜ (ਰਾਤ 10.10 ਤੱਕ) ਅਤੇ ਮਗਰੋਂ ਤਿੱਥੀ ਤੀਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਖ ’ਚ
ਚੰਦਰਮਾ ਬ੍ਰਿਖ ’ਚ
ਮੰਗਲ ਕਰਕ ’ਚ
ਬੁੱਧ ਮੇਖ ’ਚ
ਗੁਰੂ ਮੇਖ ’ਚ
ਸ਼ੁੱਕਰ ਮਿਥੁਨ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਜੇਠ ਪ੍ਰਵਿਸ਼ਟੇ 7, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 31 (ਵਿਸਾਖ), ਹਿਜਰੀ ਸਾਲ 1944, ਮਹੀਨਾ : ਸ਼ਵਾਲ, ਤਰੀਕ : 30, ਸੂਰਜ ਉਦੇ ਸਵੇਰੇ 5.33 ਵਜੇ, ਸੂਰਜ ਅਸਤ ਸ਼ਾਮ 7.16 ਵਜੇ (ਜਲੰਧਰ ਟਾਈਮ), ਨਕਸ਼ੱਤਰ : ਰੋਹਿਣੀ (ਸਵੇਰੇ 9.05 ਤੱਕ) ਅਤੇ ਮਗਰੋਂ ਨਕਸ਼ੱਤਰ ਮ੍ਰਿਗਸ਼ਿਰ, ਯੋਗ : ਸੁਕਰਮਾ (ਸ਼ਾਮ 4.43 ਤੱਕ) ਅਤੇ ਮਗਰੋਂ ਯੋਗ ਧ੍ਰਿਤੀ, ਚੰਦਰਮਾ : ਬ੍ਰਿਖ ਰਾਸ਼ੀ ’ਤੇ (ਰਾਤ 9.47 ਤੱਕ) ਅਤੇ ਮਗਰੋਂ ਮਿਥੁਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ, ਪੁਰਬ, ਦਿਵਸ ਅਤੇ ਤਿਉਹਾਰ: ਚੰਦਰ ਦਰਸ਼ਨ, ਸ਼੍ਰੀ ਰਾਜੀਵ ਗਾਂਧੀ ਬਲਿਦਾਨ ਦਿਵਸ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਤੁਲਾ ਰਾਸ਼ੀ ਵਾਲੇ ਸਿਹਤ ਦਾ ਰੱਖਣ ਖ਼ਾਸ ਖ਼ਿਆਲ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY