ਮੇਖ : ਕੋਰਟ-ਕਚਹਿਰੀ ਦੇ ਕਿਸੇ ਕੰਮ ਲਈ ਭੱਜ-ਦੌੜ ਦੇ ਮੁਤਾਬਕ ਸਫਲਤਾ ਨਾ ਮਿਲੇਗੀ, ਕਿਉਂਕਿ ਸਿਤਾਰਾ ਵਧਦੇ ਕਦਮ ਨੂੰ ਪਿੱਛੇ ਖਿੱਚਣ ਵਾਲਾ ਹੈ।
ਬ੍ਰਿਖ : ਵੱਡੇ ਲੋਕ ਮਿਹਰਬਾਨ ਅਤੇ ਸੁਪੋਰਟਿਵ ਰਹਿਣਗੇ, ਕੰਮਕਾਜੀ ਵਿਅਸਤਤਾ ਵੀ ਵਧੀ ਰਹੇਗੀ ਪਰ ਕਿਸੇ ਘਟੀਆ ਸਾਥੀ ਅਤੇ ਕੰਮਕਾਜੀ ਪਾਰਟਨਰ ਤੋਂ ਪ੍ਰੇਸ਼ਾਨੀ ਮਿਲਣ ਦਾ ਡਾਰ।
ਮਿਥੁਨ : ਡ੍ਰਿੰਕਸ, ਕੈਮੀਕਲਸ, ਲਯੂਬ੍ਰੀਕੈਂਟਸ, ਪੇਂਟਸ, ਪੈਟ੍ਰੋਲੀਅਮ ਅਤੇ ਸੀ. ਪ੍ਰੋਡਕਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ ਪਰ ਨੁਕਸਾਨ ਦਾ ਵੀ ਡਰ ਰਹੇਗਾ।
ਕਰਕ : ਵਪਾਰਕ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਮੂਡ ’ਚ ਖੁਸ਼ਦਿਲੀ ਰਹੇਗੀ ਪਰ ਅਚਾਨਕ ਕਿਸੇ ਸਮੇਂ ਸੁਭਾਅ ’ਚ ਗੁੱਸਾ ਵਧੇਗਾ।
ਸਿੰਘ : ਕਿਉਂਕਿ ਕਿਸੇ ਨਾ ਕਿਸੇ ਪੰਗੇ ਨਾਲ ਵਾਸਤਾ ਰਹਿਣ ਦਾ ਡਰ ਹੈ, ਇਸ ਲਈ ਕਿਸੇ ਵੀ ਜ਼ਰੂਰੀ ਕੰਮ ਨੂੰ ਹੱਥ ’ਚ ਲੈਣ ਤੋਂ ਬਚਣਾ ਚਾਹੀਦਾ ਹੈ।
ਕੰਨਿਆ : ਸਿਤਾਰਾ ਧਨ ਲਾਭ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਯਤਨ ਕਰਨ ’ਤੇ ਕਿਸੇ ਪਲਾਨਿੰਗ ’ਚੋਂ ਵੀ ਕੋਈ ਪੇਚੀਦਗੀ ਹਟ ਸਕਦੀ ਹੈ।
ਤੁਲਾ : ਕਿਸੇ ਸਰਕਾਰੀ ਕੰਮ ’ਚ ਬੇਸ਼ਕ ਕੁਝ ਸਫਲਤਾ ਤਾਂ ਮਿਲੇਗੀ ਪਰ ਉਹ ਉਮੀਦ ਮੁਤਾਬਕ ਨਾ ਹੋਵੇਗੀ, ਕਿਸੇ ਬਾਧਾ-ਸਮੱਿਸਆ ਨਾਲ ਨਿਪਟਣਾ ਪੈ ਸਕਦਾ ਹੈ।
ਬ੍ਰਿਸ਼ਚਕ : ਮਨ ਅਤੇ ਸੋਚ ’ਤੇ ਕਿਸੇ ਸਮੇਂ ਪਾਜ਼ੇਟਿਵ ਅਤੇ ਕਿਸੇ ਸਮੇਂ ਨੈਗੇਟਿਵ ਸੋਚ ਦਾ ਪ੍ਰਭਾਵ ਰਹੇਗਾ, ਇਸ ਲਈ ਆਪ ਕਿਸੇ ਵੀ ਯਤਨ ਨੂੰ ਅੱਗੇ ਨਾ ਵਧਾ ਸਕੋਗੇ।
ਧਨ : ਸਿਤਾਰਾ ਸਿਹਤ ਨੂੰ ਵਿਗਾੜਣ ਅਤੇ ਕਿਧਰੇ ਸੱਟ ਲਗਵਾਉਣ ਵਾਲਾ ਹੈ, ਇਸ ਲਈ ਸੰਭਲ-ਸੰਭਾਲ ਕੇ ਰਹਿਣਾ ਸਹੀ ਰਹੇਗਾ, ਸਫਰ ਵੀ ਨਾ ਕਰੋ।
ਮਕਰ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਮਾਂ ਸਫਲਤਾ-ਇੱਜ਼ਤ ਮਾਣ ਵਾਲਾ ਪਰ ਫੈਮਿਲੀ ਫ੍ਰੰਟ ’ਤੇ ਨਾਰਾਜ਼ਗੀ-ਤਣਾਤਣੀ ਨਜ਼ਰ ਆਵੇਗੀ।
ਕੁੰਭ : ਕਮਜ਼ੋਰ ਦਿਸਣ ਵਾਲੇ ਸ਼ਤਰੂ ਨੂੰ ਵੀ ਕਮਜ਼ੋਰ ਸਮਝਣ ਦੀ ਗਲਤੀ ਨਾ ਕਰੋ ਪਰ ਜਨਰਲ ਹਾਲਾਤ ਅਨੁਕੂਲ ਰਹਿਣਗੇ।
ਮੀਨ : ਸੰਤਾਨ ਦੇ ਨਾਲ ਮੇਲ-ਸਹਿਯੋਗ ਵੀ ਮਿਲੇਗਾ ਪਰ ਕਿਸੇ-ਕਿਸੇ ਸਮੇਂ ਪਰੇਸ਼ਾਨੀ ਮਹਿਸੂਸ ਹੋਵੇਗੀ, ਵੈਸੇ ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ।
24 ਮਈ 2023, ਬੁੱਧਵਾਰ
ਜੇਠ ਸੁਦੀ ਤਿੱਥੀ ਪੰਚਮੀ (24-25 ਮੱਧ ਰਾਤ 03.01 ਤੱਕ) ਅਤੇ ਮਗਰੋਂ ਤਿੱਥੀ ਛੱਠ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਖ ’ਚ
ਚੰਦਰਮਾ ਮਿਥੁਨ ’ਚ
ਮੰਗਲ ਕਰਕ ’ਚ
ਬੁੱਧ ਮੇਖ ’ਚ
ਗੁਰੂ ਮੇਖ ’ਚ
ਸ਼ੁੱਕਰ ਮਿਥੁਨ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਜੇਠ ਪ੍ਰਵਿਸ਼ਟੇ 10, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 3 (ਜੇਠ), ਹਿਜਰੀ ਸਾਲ 1944, ਮਹੀਨਾ : ਜ਼ਿਲਕਾਦ, ਤਰੀਕ : 3, ਸੂਰਜ ਉਦੇ ਸਵੇਰੇ 5.31 ਵਜੇ, ਸੂਰਜ ਅਸਤ ਸ਼ਾਮ 7.18 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਨਰਵਸੁ (ਬਾਅਦ ਦੁਪਹਿਰ 03.06 ਤੱਕ) ਅਤੇ ਮਗਰੋਂ ਨਕਸ਼ੱਤਰ ਪੁੱਖ, ਯੋਗ : ਗੰਡ (ਸ਼ਾਮ 05.19 ਤੱਕ) ਅਤੇ ਮਗਰੋਂ ਯੋਗ ਵ੍ਰਿਧੀ, ਚੰਦਰਮਾ : ਮਿਥੁਨ ਰਾਸ਼ੀ ’ਤੇ (ਸਵੇਰੇ 03.27 ਤੱਕ) ਅਤੇ ਮਗਰੋਂ ਕਰਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮਿਥੁਨ ਰਾਸ਼ੀ ਵਾਲਿਆਂ ਦੀ ਵਪਾਰਕ ਤੇ ਕੰਮਕਾਜੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY