ਮੇਖ : ਜਨਰਲ ਸਿਤਾਰਾ ਮਜ਼ਬੂਤ, ਸੰਤਾਨ ਦੇ ਸਹਿਯੋਗੀ-ਸੁਪੋਰਟਿਵ ਰੁਖ ਨੂੰ ਵਰਤ ਕੇ ਆਪ ਆਪਣੀ ਕਿਸੇ ਪ੍ਰਾਬਲਮ ਨੂੰ ਸੁਲਝਾਉਣ ਦੇ ਨੇੜੇ ਪਹੁੰਚ ਸਕਦੇ ਹੋ।
ਬ੍ਰਿਖ : ਕਿਸੇ ਜ਼ਮੀਨੀ ਕੰਮ ਲਈ ਆਪ ਦਾ ਕੋਈ ਯਤਨ ਚੰਗਾ ਰੰਗ ਦਿਖਾ ਸਕਦਾ ਹੈ, ਸ਼ਤਰੂ ਕਮਜ਼ੋਰ ਰਹਿਣਗੇ, ਧਿਆਨ ਰੱਖੋ ਕਿ ਕਿਸੇ ਸੱਜਣ ਮਿੱਤਰ ਨਾਲ ਨਾਰਾਜ਼ਗੀ ਨਾ ਹੋ ਜਾਵੇ।
ਮਿਥੁਨ : ਜਨਰਲ ਸਿਤਾਰਾ ਉਤਸ਼ਾਹ-ਹਿੰਮਤ, ਸ਼ਕਤੀ ਵਧਾਉਣ ਅਤੇ ਕੰਮਕਾਜੀ ਦਸ਼ਾ ਨੂੰ ਠੀਕ ਠਾਕ ਰੱਖਣ ਵਾਲਾ, ਤੇਜ ਪ੍ਰਭਾਵ ਦਬਦਬਾ ਬਣਾਈ ਰੱਖਣ ਵਾਲਾ।
ਕਰਕ : ਸਿਤਾਰਾ ਆਮਦਨ ਵਾਲਾ ਅਤੇ ਕੰਮਕਾਜੀ ਮੋਰਚੇ ’ਤੇ ਕਦਮ ਬੜ੍ਹਤ ਵੱਲ ਰੱਖਣ ਵਾਲਾ ਪਰ ਫੈਮਿਲੀ ਫ੍ਰੰਟ ’ਤੇ ਨਾਰਾਜ਼ਗੀ-ਤਣਾਤਣੀ ਰਹਿਣ ਦਾ ਡਰ।
ਸਿੰਘ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ, ਮਨ ਵੀ ਅਸ਼ਾਂਤ-ਪ੍ਰੇਸ਼ਾਨ-ਡਿਸਟਰਬ ਅਤੇ ਡਾਵਾਂਡੋਲ ਬਣਿਆ ਰਹੇਗਾ।
ਕੰਨਿਆ : ਸਿਤਾਰਾ ਖਰਚਿਆਂ ਨੂੰ ਵਧਾਉਣ, ਅਰਥ ਦਸ਼ਾ ਤੰਗ ਰੱਖਣ ਅਤੇ ਆਪ ਦੀ ਕਿਸੇ ਪੇਮੈਂਟ ਨੂੰ ਫਸਾਉਣ ਵਾਲਾ ਹੈ, ਲੈਣ ਦੇਣ ਦੇ ਕੰਮਾਂ ’ਚ ਵੀ ਸੁਚੇਤ ਰਹਿਣਾ ਹੋਵੇਗਾ।
ਤੁਲਾ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਅਤੇ ਕੰਮਕਾਜੀ ਕੰਮਾਂ ’ਚ ਕਦਮ ਬੜ੍ਹਤ ਵੱਲ ਰੱਖਣ ਵਾਲਾ ਪਰ ਸੁਭਾਅ ’ਚ ਗੁੱਸਾ, ਡਿਗਣ ਫਿਸਲਣ ਦਾ ਡਰ ਰਹੇਗਾ।
ਬ੍ਰਿਸ਼ਚਕ : ਰਾਜ ਦਰਬਾਰ ’ਚ ਜਾਣ ’ਤੇ ਆਪ ਦੀ ਪੈਠ-ਛਾਪ ਬਣੀ ਰਹੇਗੀ, ਮਾਣ-ਸਨਮਾਨ ਦੀ ਪ੍ਰਾਪਤੀ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ।
ਧਨ : ਯਤਨ ਕਰਨ ’ਤੇ ਆਪ ਦੀ ਕਿਸੇ ਕੰਮਕਾਜੀ ਪਲਾਨਿੰਗ ’ਚੋਂ ਕੋਈ ਪੇਚੀਦਗੀ ਹਟ ਸਕਦੀ ਹੈ, ਤੇਜ ਪ੍ਰਭਾਵ ਬਣਿਆ ਰਹੇਗਾ, ਕੰਮਕਾਜੀ ਬਿਜ਼ਨੈੱਸ ਵੀ ਚੰਗਾ ਨਤੀਜਾ ਦੇਵੇਗਾ।
ਮਕਰ : ਸਿਤਾਰਾ ਸਿਹਤ ਖਾਸ ਕਰ ਕੇ ਪੇਟ ਲਈ ਕਮਜ਼ੋਰ, ਠੰਡੀ ਅਤੇ ਬਾਈ ਵਸਤਾਂ ਦੀ ਵਰਤੋਂ ਵੀ ਸੋਚ ਵਿਚਾਰ ਕੇ ਹੀ ਕਰੋ।
ਕੁੰਭ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ -ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਗੁਸੇ ’ਤੇ ਕਾਬੂ ਰੱਖੋ।
ਮੀਨ : ਵਧਦਾ ਵੈਰ ਵਿਰੋਧ ਆਪ ਨੂੰ ਪ੍ਰੇਸ਼ਾਨ, ਅਪਸੈੱਟ ਰੱਖੇਗਾ, ਕੋਈ ਵੀ ਯਤਨ ਤਿਆਰੀ ਦੇ ਬਗੈਰ ਹੱਥ ’ਚ ਨਾ ਲਓ,ਸਫਰ ਵੀ ਟਾਲ ਦੇਣਾ ਸਹੀ ਰਹੇਗਾ।
28 ਮਈ 2023, ਐਤਵਾਰ
ਜੇਠ ਸੁਦੀ ਤਿੱਥੀ ਅਸ਼ਟਮੀ (ਸਵੇਰੇ 9.57 ਤੱਕ) ਅਤੇ ਮਗਰੋਂ ਤਿਥੀ ਨੌਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਖ ’ਚ
ਚੰਦਰਮਾ ਸਿੰਘ ’ਚ
ਮੰਗਲ ਕਰਕ ’ਚ
ਬੁੱਧ ਮੇਖ ’ਚ
ਗੁਰੂ ਮੇਖ ’ਚ
ਸ਼ੁੱਕਰ ਮਿਥੁਨ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਜੇਠ ਪ੍ਰਵਿਸ਼ਟੇ 14, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 7 (ਜੇਠ), ਹਿਜਰੀ ਸਾਲ 1944, ਮਹੀਨਾ : ਜ਼ਿਲਕਾਦ, ਤਰੀਕ : 7, ਸੂਰਜ ਉਦੇ ਸਵੇਰੇ 5.29 ਵਜੇ, ਸੂਰਜ ਅਸਤ ਸ਼ਾਮ 7.21 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾ ਫਾਲਗੁਣੀ (28-29 ਮੱਧ ਰਾਤ 2.20 ਤੱਕ) ਅਤੇ ਮਗਰੋਂ ਨਕਸ਼ੱਤਰ ਉਤਰਾ ਫਾਲਗੁਣੀ, ਯੋਗ : ਹਰਸ਼ਣ (ਰਾਤ 8.39 ਤੱਕ) ਅਤੇ ਮਗਰੋਂ ਯੋਗ ਵਜਰ, ਚੰਦਰਮਾ : ਸਿੰਘ ਰਾਸ਼ੀ ’ਤੇ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂਕਾਲ: ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਸ਼੍ਰੀ ਦੁਰਗਾ ਅਸ਼ਟਮੀ, ਸ਼੍ਰੀ ਧੁਮਾਵਤੀ ਜਯੰਤੀ, ਮੇਲਾ ਕਸ਼ੀਰ ਭਵਾਨੀ (ਕਸ਼ਮੀਰ)।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਕਰਕ ਰਾਸ਼ੀ ਵਾਲਿਆਂ ਦੀ ਕੰਮਕਾਜ ਦੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY