ਮੇਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਦੋਵੇਂ ਪਤੀ-ਪਤਨੀ ਇਕ-ਦੂਜੇ ਦੇ ਪ੍ਰਤੀ ਸਾਫਟ ਕੰਸੀਡ੍ਰੇਟ ਰਹਿਣਗੇ।
ਬ੍ਰਿਖ : ਕਮਜ਼ੋਰ ਸਿਤਾਰਾ ਅਤੇ ਮਨੋਬਲ ’ਚ ਟੁੱਟਣ ਕਰ ਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਦੀ ਹਿੰਮਤ ਨਾ ਕਰ ਸਕੋਗੇ, ਸਫਰ ਵੀ ਟਾਲ ਦੇਣਾ ਸਹੀ ਰਹੇਗਾ।
ਮਿਥੁਨ : ਕਿਸੇ ਪਲਾਨਿੰਗ-ਪ੍ਰੋਗਰਾਮਿੰਗ ਨੂੰ ਅੱਗੇ ਵਧਾਉਣ ਲਈ ਸਮਾਂ ਚੰਗਾ, ਤੇਜ ਪ੍ਰਭਾਵ, ਪੈਠ-ਛਾਪ ਬਣੀ ਰਹੇਗੀ, ਸ਼ਤਰੂ ਵੀ ਆਪ ਅੱਗੇ ਠਹਿਰ ਨਾ ਸਕਣਗੇ।
ਕਰਕ : ਯਤਨ ਕਰਨ ’ਤੇ ਪ੍ਰਾਪਰਟੀ ਦੇ ਕਿਸੇ ਕੰਮ ਦੇ ਰਸਤੇ ’ਚ ਪੇਸ਼ ਆ ਰਹੀ ਕੋਈ ਰੁਕਾਵਟ ਮੁਸ਼ਕਲ ਹਟੇਗੀ ਪਰ ਢਈਏ ਕਰ ਕੇ ਕਿਸੇ ਨਾ ਕਿਸੇ ਪੰਗੇ ਨਾਲ ਵਾਸਤਾ ਰਹੇਗਾ।
ਸਿੰਘ : ਉਤਸ਼ਾਹ-ਹਿੰਮਤ ਅਤੇ ਯਤਨ ਸ਼ਕਤੀ ਬਣੀ ਰਹੇਗੀ, ਕੰਮਕਾਜੀ ਭੱਜਦੌੜ ਵੀ ਚੰਗਾ ਨਤੀਜਾ ਦੇਵੇਗੀ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਸਹੀ ਰਹੇਗਾ।
ਕੰਨਿਆ : ਸਿਤਾਰਾ ਧਨ ਲਾਭ ਲਈ ਚੰਗਾ, ਯਤਨ ਕਰਨ ’ਤੇ ਕੋਈ ਕਾਰੋਬਾਰੀ ਮੁਸ਼ਕਲ ਸਮੱਸਿਆ ਹੱਲ ਹੋ ਸਕਦੀ ਹੈ, ਵੈਸੇ ਵੀ ਹਰ ਪੱਖੋਂ ਬਿਹਤਰੀ ਹੋਵੇਗੀ।
ਤੁਲਾ : ਵਪਾਰ ਅਤੇ ਕੰਮਕਾਜੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ ਪਰ ਧਿਆਨ ਰੱਖੋ ਕਿ ਪੈਰ ਫਿਸਲਣ ਕਰ ਕੇ ਕਿਧਰੇ ਸੱਟ ਨਾ ਲੱਗ ਜਾਵੇ।
ਬ੍ਰਿਸ਼ਚਕ : ਸਿਤਾਰਾ ਖਰਚਿਆਂ ਨੂੰ ਵਧਾਉਣ, ਅਰਥ ਦਸ਼ਾ ਤੰਗ ਰੱਖਣ ਵਾਲਾ, ਧਿਆਨ ਰੱਖੋ ਕਿ ਕੰਮਕਾਜੀ ਕੰਮ ਨਿਪਟਾਉਂਦੇ ਸਮੇਂ ਆਪ ਦੀ ਕੋਈ ਪੇਮੈਂਟ ਕਿਧਰੇ ਫਸ ਨਾ ਜਾਵੇ।
ਧਨ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਪ੍ਰਿੰਟਿੰਗ, ਪਬਲੀਸ਼ਿੰਗ, ਕੰਸਲਟੈਂਸੀ, ਟੂਰਿਜ਼ਮ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਮਕਰ : ਕਿਸੇ ਵੱਡੇ ਅਫਸਰ ਦੇ ਸੁਪੋਰਟਿਵ ਰੁਖ ਕਰ ਕੇ ਆਪ ਦਾ ਪੇਚੀਦਾ ਬਣਿਆ ਕੋਈ ਸਰਕਾਰੀ ਕੰਮ ਸੁਲਝ ਸਕਦਾ ਹੈ, ਮਾਣ-ਸਨਮਾਨ ਦੀ ਪ੍ਰਾਪਤੀ।
ਕੁੰਭ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਧਾਰਮਿਕ ਕੰਮਾਂ ’ਚ ਧਿਆਨ।
ਮੀਨ : ਪੇਟ ਲਈ ਸਿਤਾਰਾ ਕਮਜ਼ੋਰ, ਇਸ ਲਈ ਖਾਣ-ਪੀਣ ’ਚ ਉਨ੍ਹਾਂ ਵਸਤਾਂ ਦੀ ਵਰਤੋਂ ਨਾ ਕਰੋ, ਜਿਹੜੀਆਂ ਆਪ ਦੀ ਤਬੀਅਤ ਨੂੰ ਸੂਟ ਨਾ ਕਰਦੀਆਂ ਹੋਣ, ਠੰਡੀਆਂ ਵਸਤਾਂ ਦੀ ਵਰਤੋਂ ਘੱਟ ਕਰੋ।
2 ਜੂਨ 2023, ਸ਼ੁੱਕਰਵਾਰ
ਜੇਠ ਸੁਦੀ ਤਿੱਥੀ ਤਰੋਦਸ਼ੀ (ਦੁਪਹਿਰ 12.49 ਤੱਕ) ਅਤੇ ਮਗਰੋਂ ਤਿੱਥੀ ਚੌਦਸ
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਖ ’ਚ
ਚੰਦਰਮਾ ਤੁਲਾ ’ਚ
ਮੰਗਲ ਕਰਕ ’ਚ
ਬੁੱੱਧ ਮੇਖ ’ਚ
ਗੁਰੂ ਮੇਖ ’ਚ
ਸ਼ੁੱਕਰ ਕਰਕ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਜੇਠ ਪ੍ਰਵਿਸ਼ਟੇ 19 , ਰਾਸ਼ਟਰੀ ਸ਼ਕ ਸੰਮਤ :1945, ਮਿਤੀ : 12 (ਜੇਠ), ਹਿਜਰੀ ਸਾਲ 1944, ਮਹੀਨਾ : ਜ਼ਿਲਕਾਦ, ਤਰੀਕ : 12, ਸੂਰਜ ਉਦੇ ਸਵੇਰੇ 5.28 ਵਜੇ, ਸੂਰਜ ਅਸਤ ਸ਼ਾਮ 7.24 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸੁਵਾਤੀ (ਸਵੇਰੇ 6.53 ਤੱਕ) ਅਤੇ ਮਗਰੋਂ ਨਕਸ਼ੱਤਰ ਵਿਸ਼ਾਖਾ, ਯੋਗ : ਪਰਿਧ (ਸ਼ਾਮ 5.09 ਤਕ) ਅਤੇ ਮਗਰੋਂ ਯੋਗ ਸ਼ਿਵ, ਚੰਦਰਮਾ :ਤੁਲਾ ਰਾਸ਼ੀ ’ਤੇ (2-3 ਮੱਧ ਰਾਤ 12.29 ਤਕ) ਅਤੇ ਮਗਰੋਂ ਬ੍ਰਿਸ਼ਚਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ,ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ, ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮੀਨ ਰਾਸ਼ੀ ਵਾਲੇ ਸਿਹਤ ਦਾ ਰੱਖਣ ਖ਼ਾਸ ਖ਼ਿਆਲ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY