ਮੇਖ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣਾ ਪੀਣਾ ਸੰਭਲ ਸੰਭਾਲ ਕੇ ਕਰਨਾ ਸਹੀ ਰਹੇਗਾ, ਕਿਸੇ ’ਤੇ ਵੀ ਜ਼ਰੂਰਤ ਤੋਂ ਜ਼ਿਆਦਾ ਭਰੋੋਸਾ ਵੀ ਨਾ ਕਰੋ।
ਬ੍ਰਿਖ : ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ ਪਰ ਕੋਈ ਵੀ ਕੰਮ ਅਨਮੰਨੇ ਮਨ ਨਾਲ ਨਹੀਂ ਕਰਨਾ ਚਾਹੀਦਾ, ਫੈਮਿਲੀ ਫ੍ਰੰਟ ’ਤੇ ਵੀ ਤਣਾਤਣੀ ਅਤੇ ਮਨ ਮੁਟਾਅ ਬਣਿਆ ਰਹੇਗਾ।
ਮਿਥੁਨ : ਸ਼ਤਰੂ ਕਮਜ਼ੋਰ ਹੋਣ ਜਾਂ ਸਟ੍ਰਾਂਗ, ਉਸ ਨਾਲ ਕਿਸੇ ਵੀ ਤਰ੍ਹਂ ਦੇ ਟਕਰਾਅ ਤੋਂ ਬਚਣਾ ਚਾਹੀਦਾ ਹੈ ਕਿਉਂਕਿ ਮੌਕਾ ਮਿਲਣ ’ਤੇ ਉਹ ਕਦੀ ਵੀ ਆਪ ਦਾ ਲਿਹਾਜ਼ ਨਾ ਕਰਨਗੇ।
ਕਰਕ : ਕਿਉਂਕਿ ਮਨ ’ਤੇ ਗਲਤ ਅਤੇ ਨੈਗੇਟਿਵ ਸੋਚ ਪ੍ਰਭਾਵੀ ਰਹੇਗੀ, ਇਸ ਲਈ ਧਿਆਨ ਰੱਖੋ ਕਿ ਆਪ ਤੋਂ ਕੋਈ ਗਲਤ ਕੰਮ ਨਾ ਹੋ ਜਾਵੇ।
ਸਿੰਘ : ਕਿਉਂਕਿ ਜਨਰਲ ਸਿਤਾਰਾ ਕਮ਼ਜ਼ੋਰ ਹੈ, ਇਸ ਲਈ ਕੋਈ ਵੀ ਜ਼ਮੀਨੀ ਜਾਂ ਅਦਾਲਤੀ ਕੰਮ ਹੱਥ ’ਚ ਲੈਣ ਤੋਂ ਬਚਣਾ ਚਾਹੀਦਾ ਹੈ, ਨੁਕਸਾਨ ਪ੍ਰੇਸ਼ਾਨੀ ਦਾ ਵੀ ਡਰ।
ਕੰਨਿਆ : ਹਲਕੀ ਨੇਚਰ ਅਤੇ ਸੋਚ ਵਾਲੇ ਕਿਸੇ ਵੀ ਸੱਜਣ-ਸਾਥੀ ਨੂੰ ਜ਼ਿਆਦਾ ਲਿਫਟ ਨਾ ਦਿਓ ਕਿਉਂਕਿ ਮੌਕਾ ਮਿਲਣ ’ਤੇ ਉਹ ਨੁਕਸਾਨ ਪਹੁੰਚਾ ਕੇ ਹੀ ਕਦਮ ਲਵੇਗਾ।
ਤੁਲਾ : ਕਿਉਂਕਿ ਲੈਣ ਦੇਣ ਦੇ ਕਿਸੇ ਕੰਮ ’ਚ ਆਪ ਦੀ ਪੇਮੈਂਟ ਕਿਸੇ ਹੇਠ ਫਸ ਸਕਦੀ ਹੈ, ਇਸ ਲਈ ਪੂਰੀ ਤਰ੍ਹਾਂ ਸੁਚੇਤ ਰਹਿਣਾ ਸਹੀ ਰਹੇਗਾ।
ਬ੍ਰਿਸ਼ਚਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ ਇਰਾਦਿਆਂ ’ਚ ਸਫਲਤਾ ਮਿਲੇਗੀ ਪਰ ਮਨ ਵੀ ਟੈਂਸ, ਅਸ਼ਾਂਤ ਅਤੇ ਪ੍ਰੇਸ਼ਾਨ ਜਿਹਾ ਰਹਿ ਸਕਦਾ ਹੈ।
ਧਨ : ਸਿਤਾਰਾ ਕਿਉਂਕਿ ਉਲਝਣਾਂ ਝਮੇਲਿਆਂ ਅਤੇ ਪੇਚੀਦਗੀਆਂ ਵਾਲਾ ਹੈ ਇਸ ਲਈ ਨਾ ਤਾਂ ਕੋਈ ਇੰਪੋਰਟੈਂਟ ਕੰਮ ਹੱਥ ’ਚ ਲਓ ਅਤੇ ਨਾ ਹੀ ਕਿਸੇ ਹੇਠ ਆਪਣੀ ਪੇਮੈਂਟ ਫਸਾਓ।
ਮਕਰ : ਮਿੱਟੀ-ਰੇਤਾ- ਬਜਰੀ-ਟਿੰਬਰ, ਕੰਸਟ੍ਰੱਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਇੱਜ਼ਤ ਮਿਲੇਗੀ।
ਕੁੰਭ : ਕਿਸੇ ਵੱਡੇ ਆਦਮੀ ਜਾਂ ਕਿਸੇ ਅਫਸਰ ਦੇ ਸਖਤ ਅਤੇ ਨਾਰਾਜ਼ਗੀ ਵਾਲੇ ਰੁਖ ਕਰ ਕੇ ਆਪ ਦਾ ਕੋਈ ਬਣਿਆ ਬਣਾਇਆ ਕੰਮ ਵਿਗੜ ਸਕਦਾ ਹੈ।
ਮੀਨ : ਗਲਤ ਅਤੇ ਬੇਕਾਰ ਕੰਮਾਂ ਵੱਲ ਭਟਕਦੇ ਮਨ ’ਤੇ ਕਾਬੂ ਰੱਖਣਾ ਸਹੀ ਰਹੇਗਾ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
3 ਜੂਨ 2023, ਸ਼ਨੀਵਾਰ
ਜੇਠ ਸੁਦੀ ਤਿੱਥੀ ਚੌਦਸ (ਦੁਪਹਿਰ 1.40 ਤੱਕ) ਅਤੇ ਮਗਰੋਂ ਤਿੱਥੀ ਪੁੰਨਿਆ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਖ ’ਚ
ਚੰਦਰਮਾ ਤੁਲਾ ’ਚ
ਮੰਗਲ ਕਰਕ ’ਚ
ਬੁੱਧ ਮੇਖ ’ਚ
ਗੁਰੂ ਮੇਖ ’ਚ
ਸ਼ੁੱਕਰ ਕਰਕ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਜੇਠ ਪ੍ਰਵਿਸ਼ਟੇ 20, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 13 (ਜੇਠ), ਹਿਜਰੀ ਸਾਲ 1944, ਮਹੀਨਾ : ਜ਼ਿਲਕਾਦ, ਤਰੀਕ : 13, ਸੂਰਜ ਉਦੇ ਸਵੇਰੇ 5.28 ਵਜੇ, ਸੂਰਜ ਅਸਤ ਸ਼ਾਮ 7.24 ਵਜੇ (ਜਲੰਧਰ ਟਾਈਮ), ਨਕਸ਼ੱਤਰ : ਵਿਸ਼ਾਖਾ (ਸਵੇਰੇ 6.16 ਤੱਕ) ਅਤੇ ਮਗਰੋਂ ਨਕਸ਼ੱਤਰ ਅਨੁਰਾਧਾ, ਯੋਗ : ਸ਼ਿਵ (ਬਾਅਦ ਦੁਪਹਿਰ 2.47 ਤੱਕ) ਅਤੇ ਮਗਰੋਂ ਯੋਗ ਸਿੱਧ, ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (ਪੂਰਾ ਦਿਨ ਰਾਤ), 4 ਜੂਨ ਸਵੇਰੇ 5.14 ਤੋਂ ਬਾਅਦ ਜੰਮੇ ਬੱਚੇ ਨੂੰ ਜੇਸ਼ਠਾ ਨਕਸ਼ੱਤਰ ਦੀ ਪੂਜਾ ਲੱਗੇਗੀ, ਭਦਰਾ ਰਵੇਗੀ (ਪੁਰਵ ਦੁਪਹਿਰ 11.17 ਤੋਂ ਲੈ ਕੇ ਰਾਤ 10.15 ਤੱਕ),ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਵਟ ਸਾਵਿਤਰੀ ਵਰਤ (ਪੁੰਨਿਆ ਪੱਖ), ਸ਼੍ਰੀ ਸਤਿ ਨਾਰਾਇਣ ਵਰਤ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਕੰਨਿਆ ਰਾਸ਼ੀ ਵਾਲਿਆਂ ਨੂੰ ਹੋਵੇਗਾ ਧਨ ਲਾਭ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY