ਮੇਖ : ਸਿਤਾਰਾ ਧਨ ਲਾਭ ਵਾਲਾ, ਯਤਨ ਕਰਨ ’ਤੇ ਕੋਈ ਕਾਰੋਬਾਰੀ ਪੇਚੀਦਗੀ ਹਟੇਗੀ, ਸ਼ਤਰੂ ਵੀ ਆਪ ਅੱਗੇ ਠਹਿਰ ਨਾ ਸਕੇਗਾ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਸਹੀ ਰਹੇਗਾ।
ਬ੍ਰਿਖ : ਕਿਸੇ ਅਫਸਰ ਜਾਂ ਵੱਡੇ ਆਦਮੀ ਦੇ ਸੁਪੋਰਟਿਵ ਰੁਖ ਕਰ ਕੇ ਆਪ ਆਪਣੀ ਕਿਸੇ ਸਰਕਾਰੀ ਸਮੱਸਿਆ ਨੂੰ ਹਟਾਉਣ ’ਚ ਸਫਲਤਾ ਪ੍ਰਾਪਤ ਕਰ ਸਕੋਗੇ।
ਮਿਥੁਨ : ਜਨਰਲ ਸਿਤਾਰਾ ਮਜ਼ਬੂਤ, ਜਿਹੜਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ- ਪ੍ਰਭਾਵੀ ਵਿਜਈ ਰੱਖੇਗਾ, ਧਾਰਮਿਕ ਕੰਮਾਂ ’ਚ ਧਿਆਨ, ਯਤਨ ਕਰਨ ’ਤੇ ਕੋਈ ਪ੍ਰੋਗਰਾਮ ਸਿਰੇ ਚੜ੍ਹੇਗਾ।
ਕਰਕ : ਸਿਤਾਰਾ ਸਿਹਤ ਖਾਸਕ ਕਰ ਕੇ ਪੇਟ ਲਈ ਠੀਕ ਨਹੀਂ, ਨਾ ਤਾਂ ਕਿਸੇ ਦੀ ਜ਼ਿੰਮੇਵਾਰੀ ਲਓ ਅਤੇ ਨਾ ਹੀ ਕਿਸੇ ’ਤੇ ਜ਼ਿਆਦਾ ਭਰੋਸਾ ਕਰਨਾ ਚਾਹੀਦਾ ਹੈ।
ਸਿੰਘ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਆਪ ਦੀਆਂ ਕੋਸ਼ਿਸ਼ਾਂ ਪਾਜ਼ੇਟਿਵ ਰਿਜ਼ਲਟ ਦੇਣਗੀਆਂ, ਮਨ ’ਚ ਸਫਰ ਦੀ ਚਾਹਤ ਰਹੇਗੀ।
ਕੰਨਿਆ : ਟੈਂਸ, ਅਸ਼ਾਂਤ , ਅਸਥਿਰ ਅਤੇ ਡਾਵਾਂਡੋਲ ਮਨ ਸਥਿਤੀ ਕਰ ਕੇ ਆਪ ਕਿਸੇ ਵੀ ਯਤਨ ਨੂੰ ਹੱਥ ’ਚ ਲੈਣ ’ਚ ਹਿਚਕਿਚਾਹਟ ਮਹਿਸੂਸ ਕਰੋਗੇ।
ਤੁਲਾ : ਯਤਨ ਕਰਨ ’ਤੇ ਆਪ ਦੀ ਪਲਾਨਿੰਗ, ਪ੍ਰੋਗਰਾਮਿੰਗ ’ਚੋਂ ਕੋਈ ਪੇਚੀਦਗੀ ਹਟੇਗੀ, ਤੇਜ-ਪ੍ਰਭਾਵ ਬਣਿਆ ਰਹੇਗਾ, ਜਨਰਲ ਹਾਲਾਤ ਵੀ ਬਿਹਤਰ ਬਣੇ ਰਹਿਣਗੇ।
ਬ੍ਰਿਸ਼ਚਕ : ਕਿਸੇ ਜ਼ਮੀਨੀ ਕੰਮ ਨੂੰ ਹੱਥ ’ਚ ਲੈਣ ਜਾਂ ਉਸ ਨੂੰ ਅੱਗੇ ਵਧਾਉਣ ਲਈ ਸਮਾਂ ਚੰਗਾ, ਮਾਣ-ਸਨਮਾਨ ਦੀ ਪ੍ਰਾਪਤੀ, ਸ਼ਤਰੂ ਕਮਜ਼ੋਰ
ਧਨ : ਕੰਮਕਾਜੀ ਵਿਅਸਤਤਾ, ਭੱਜਦੌੜ ਚੰਗਾ ਨਤੀਜਾ ਦੇਵੇਗੀ, ਸ਼ਤਰੂ ਕਮਜ਼ੋਰ ਰਹਿਣਗੇ, ਇਰਾਦਿਆਂ ’ਚ ਮਜ਼ਬੂਤੀ, ਮਿੱਤਰ ਸਾਥ ਦੇਣਗੇ।
ਮਕਰ : ਵ੍ਹੀਕਲਸ ਦੀ ਸੇਲ ਪਰਚੇਜ਼ ਅਤੇ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਕਰਨ ਵਾਲਿਆਂ ਦੀ ਕਾਰੋਬਾਰੀ ਕੋਸ਼ਿਸ਼ ਚੰਗਾ ਨਤੀਜਾ ਦੇਵੇਗੀ।
ਕੁੰਭ : ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ, ਆਪ ਜਿਹੜਾ ਵੀ ਯਤਨ ਕਰੋਗੇ, ਪੂਰੀ ਮਿਹਨਤ, ਜੋਸ਼ ਅਤੇ ਹਿੰਮਤ ਨਾਲ ਕਰੋਗੇ।
ਮੀਨ : ਖਰਚ ਬੇਸ਼ੱਕ ਜਾਇਜ਼ ਕੰਮਾਂ ’ਤੇ ਹੋਵੇਗਾ, ਤਾਂ ਵੀ ਜਿਹੜੇ ਖਰਚਿਆਂ ਨੂੰ ਟਾਲ ਸਕੋ ਉਨ੍ਹਾਂ ਨੂੰ ਟਾਲ ਦਿਓ, ਵੈਸੇ ਰੁਕਾਵਟਾਂ-ਮੁਸ਼ਕਲਾਂ ਵੀ ਸਿਰ ਚੁਕਦੀਆਂ ਰਹਿਣਗੀਆਂ।
10 ਜੂਨ 2023, ਸ਼ਨੀਵਾਰ
ਹਾੜ੍ਹ ਵਦੀ ਤਿੱਥੀ ਸਪਤਮੀ (ਦੁਪਹਿਰ 2.02 ਤੱਕ) ਅਤੇ ਮਗਰੋਂ ਤਿੱਥੀ ਅਸ਼ਟਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਖ ’ਚ
ਚੰਦਰਮਾ ਕੁੰਭ ’ਚ
ਮੰਗਲ ਕਰਕ ’ਚ
ਬੁੱੱਧ ਬ੍ਰਿਖ ’ਚ
ਗੁਰੂ ਮੇਖ ’ਚ
ਸ਼ੁੱਕਰ ਕਰਕ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਜੇਠ ਪ੍ਰਵਿਸ਼ਟੇ 27, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 20 (ਜੇਠ), ਹਿਜਰੀ ਸਾਲ 1944, ਮਹੀਨਾ : ਜ਼ਿਲਕਾਦ, ਤਰੀਕ : 20, ਸੂਰਜ ਉਦੇ ਸਵੇਰੇ 5.27 ਵਜੇ, ਸੂਰਜ ਅਸਤ ਸ਼ਾਮ 7.27 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸ਼ਤਭਿਖਾ (ਬਾਅਦ ਦੁਪਹਿਰ 3.39 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਭਾਦਰਪਦ, ਯੋਗ : ਵਿਸ਼ਕੁੰਭ (ਦੁਪਹਿਰ 12.49 ਤੱਕ) ਅਤੇ ਮਗਰੋਂ ਯੋਗ ਪ੍ਰੀਤੀ, ਚੰਦਰਮਾ : ਕੁੰਭ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂ ਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਕਰਕ ਰਾਸ਼ੀ ਵਾਲੇ ਸਿਹਤ ਦਾ ਰੱਖਣ ਖਾਸ ਧਿਆਨ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY