ਮੇਖ : ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ,ਉਸ ’ਚ ਸਫਲਤਾ ਮਿਲੇਗੀ, ਮਨ ’ਚ ਸੈਰ ਸਫਰ ਦੀ ਚਾਹਤ ਰਹੇਗੀ, ਸ਼ੁਭ ਕੰਮਾਂ ’ਚ ਧਿਆਨ।
ਬ੍ਰਿਖ : ਸਿਤਾਰਾ ਕਿਉਂਕਿ ਉਲਝਣਾਂ ਝਮੇਲਿਆਂ, ਪੇਚੀਦਗੀਆਂ ਵਾਲਾ ਹੈ, ਇਸ ਲਈ ਨਾ ਤਾਂ ਕੋਈ ਜ਼ਰੂਰੀ ਤੰਮ ਹੱਥ ’ਚ ਲਓ ਅਤੇ ਨਾ ਹੀ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ।
ਮਿਥੁਨ : ਮਿੱਟੀ, ਰੇਤਾ, ਬਜਰੀ, ਕੰਸਟ੍ਰਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕਾਰੋਬਾਰੀ ਭੱਜਦੌੜ ਦਾ ਚੰਗਾ ਨਤੀਜਾ ਮਿਲੇਗਾ, ਕਾਰੋਬਾਰੀ ਟੂਰਿੰਗ ਫਰੂਟਫੁੱਲ ਰਹੇਗੀ।
ਕਰਕ : ਸਰਕਾਰੀ ਕੰਮਾਂ ’ਚ ਸਫਲਤਾ ਤਾਂ ਮਿਲੇਗੀ ਪਰ ਭਰਪੂਰ ਜ਼ੋਰ ਲਗਾਉਣਾ ਜ਼ਰੂਰੀ ਹੋਵੇਗਾ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ, ਆਪਣੇ ਆਪ ਨੂੰ ਬੇਵੱਸ ਮਹਿਸੂਸ ਕਰੋਗੇ।
ਸਿੰਘ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਤੇਜ ਪ੍ਰਭਾਵ ਦਬਦਬਾ ਬਣਿਆ ਰਹੇਗਾ।
ਕੰਨਿਆ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਮੌਸਮ ਦੇ ਐਕਸਪੋਜ਼ਰ ਤੋਂ ਵੀ ਆਪਣੇ ਆਪ ਨੂੰ ਬਚਾ ਕੇ ਰੱਖੋ, ਸਫਰ ਵੀ ਨਾ ਕਰੋ।
ਤੁਲਾ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਯਤਨਾਂ ’ਚ ਸਫਲਤਾ ਮਿਲੇਗੀ, ਆਪ ਨੂੰ ਆਪਣੀ ਪਲਾਨਿੰਗ ਨੂੰ ਅੱਗੇ ਵਧਾਉਣ ਲਈ ਜ਼ਿਆਦਾ ਜ਼ੋਰ ਲਗਾਉਣਾ ਪਵੇਗਾ.।
ਬ੍ਰਿਸ਼ਚਕ : ਵਿਰੋਧੀਆਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਨਾ ਕਰਨਾ ਸਹੀ ਰਹੇਗਾ, ਮਨ ਵੀ ਅਸ਼ਾਂਤ, ਅਸਥਿਰ, ਡਾਵਾਂਡੋਲ ਜਿਹਾ ਰਹੇਗਾ।
ਧਨ : ਸੰਤਾਨ ਨੂੰ ਸਮਝਦਾਰੀ ਨਾਲ ਡੀਲ ਕਰਨਾ ਸਹੀ ਰਹੇਗਾ, ਕਿਉਂਕਿ ਉਹ ਕਿਸੇ ਸਮੇਂ ਕਿਸੇ ਸਮੱਸਿਆ ਬਾਰੇ ਅਲੱਗ ਸੋਚ ਰੱਖ ਸਕਦੀ ਹੈ।
ਮਕਰ : ਕੋਰਟ-ਕਚਹਿਰੀ ਦੇ ਕੰਮ ਲਈ ਆਪ ਨੂੰ ਸ਼ਾਇਦ ਆਪਣੀ ਮਿਹਨਤ ਅਤੇ ਭੱਜਦੌੜ ਦਾ ਮਨ ਮਰਜ਼ੀ ਦਾ ਨਤੀਜਾ ਨਾ ਮਿਲੇ।
ਕੁੰਭ : ਮਿੱਤਰਾਂ -ਸੱਜਣ-ਸਾਥੀਆਂ ਨਾਲ ਮੇਲ-ਜੋਲ ਫਰੂਟਫੁੱਲ ਰਹੇਗਾ ਪਰ ਹਲਕੀ ਨੇਚਰ ਅਤੇ ਸੋਚ ਵਾਲੇ ਸਾਥੀ ਆਪ ਦੀ ਲੱਤ ਖਿੱਚ ਸਕਦੇ ਹਨ।
ਮੀਨ : ਕਾਰੋਬਾਰੀ ਕੰਮਾਂ ਦੀ ਦਸ਼ਾ ਤਾਂ ਠੀਕ ਰਹੇਗੀ ਪਰ ਕੋਈ ਵੀ ਕੰਮ ਬੇ–ਧਿਆਨੀ ਨਾਲ ਨਾ ਕਰੋ, ਕਿਉਂਕਿ ਸਿਤਾਰਾ ਆਪ ਦੀ ਕਿਸੇ ਪੇਮੈਂਟ ਨੂੰ ਫਸਾਉਣ ਵਾਲਾ ਹੈ।
14 ਜੂਨ 2023, ਬੁੱਧਵਾਰ
ਹਾੜ੍ਹ ਵਦੀ ਤਿੱਥੀ ਇਕਾਦਸ਼ੀ (ਸਵੇਰੇ 8.49 ਤੱਕ) ਅਤੇ ਮਗਰੋਂ ਤਿੱਥੀ ਦੁਆਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਖ ’ਚ
ਚੰਦਰਮਾ ਮੀਨ ’ਚ
ਮੰਗਲ ਕਰਕ ’ਚ
ਬੁੱਧ ਬ੍ਰਿਖ ’ਚ
ਗੁਰੂ ਮੇਖ ’ਚ
ਸ਼ੁੱਕਰ ਕਰਕ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਜੇਠ ਪ੍ਰਵਿਸ਼ਟੇ 31, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 24 (ਜੇਠ), ਹਿਜਰੀ ਸਾਲ 1944, ਮਹੀਨਾ : ਜ਼ਿਲਕਾਦ, ਤਰੀਕ : 24, ਸੂਰਜ ਉਦੇ ਸਵੇਰੇ 5.27 ਵਜੇ, ਸੂਰਜ ਅਸਤ ਸ਼ਾਮ 7.29 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਸ਼ਵਨੀ (ਦੁਪਹਿਰ 1.40 ਤੱਕ) ਅਤੇ ਮਗਰੋਂ ਨਕਸ਼ੱਤਰ ਭਰਣੀ, ਯੋਗ : ਅਤਿਗੰਡ (14-15 ਮੱਧ ਰਾਤ ਤਿੰਨ ਵਜੇ ਤੱਕ) ਅਤੇ ਮਗਰੋਂ ਯੋਗ ਸੁਕਰਮਾ, ਚੰਦਰਮਾ : ਮੇਖ ਰਾਸ਼ੀ ’ਤੇ (ਪੂਰਾ ਦਿਨ ਰਾਤ), ਦੁਪਹਿਰ 1.40 ਤਕ ਜੰਮੇ ਬੱਚੇ ਨੂੰ ਅਸ਼ਵਨੀ ਨਕੱਸ਼ਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਯੋਗਿਨੀ ਇਕਾਦਸ਼ੀ ਵਰਤ, ਵਰਲਡ ਬਲੱਡ ਡੋਨਰਸ ਡੇਅ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਬ੍ਰਿਖ ਰਾਸ਼ੀ ਵਾਲਿਆਂ ਦਾ ਸਿਤਾਰਾ ਆਮਦਨ ਲਈ ਚੰਗਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY