ਮੇਖ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਅਤੇ ਕੰਮਕਾਜੀ ਕੰਮਾਂ ਨੂੰ ਸੰਵਾਰਨ ਵਾਲਾ, ਕਿਸੇ ਰੁਕੇ ਪਏ ਕਾਰੋਬਾਰੀ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਚੰਗਾ।
ਬ੍ਰਿਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਖੁਸ਼ਦਿਲ ਮੂਡ ਕਰ ਕੇ ਆਪ ਨੂੰ ਹਰ ਕੰਮ ਆਸਾਨ ਦਿਸੇਗਾ, ਕਾਰੋਬਾਰੀ ਟੂਰਿੰਗ ਪਲਾਨ ਕਰਨਾ ਫਰੂਟਫੁਲ ਰਹੇਗਾ।
ਮਿਥੁਨ : ਖਰਚਿਆਂ ਦਾ ਜ਼ੋਰ, ਖਰਚ ਜਾਇਜ਼ ਅਤੇ ਫਜ਼ੂਲ ਦੋਨੋਂ ਤਰ੍ਹਾਂ ਦੇ ਹੋਣਗੇ, ਲੈਣ-ਦੇਣ ਦੇ ਕੰਮ ਵੀ ਸੁਚੇਤ ਰਹਿ ਕੇ ਨਿਪਟਾਓ, ਤਾਂਕਿ ਆਪ ਦੀ ਕੋਈ ਪੇਮੈਂਟ ਕਿਸੇ ਹੇਠ ਫਸ ਨਾ ਜਾਵੇ।
ਕਰਕ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਪ੍ਰਿੰਟਿੰਗ, ਪਬਲੀਕੇਸ਼ਨ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਸਿੰਘ : ਸਰਕਾਰੀ ਅਤੇ ਗੈਰ ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਆਪ ਜਿਹੜਾ ਵੀ ਯਤਨ ਕਰੋਗੇ ਪੂਰੇ ਜੋਸ਼ ਉਤਸ਼ਾਹ ਨਾਲ ਹੀ ਕਰੋਗੇ, ਇੱਜ਼ਤਮਾਣ ਦੀ ਪ੍ਰਾਪਤੀ।
ਕੰਨਿਆ : ਧਾਰਮਿਕ ਸਮਾਜਿਕ ਕੰਮਾਂ ’ਚ ਧਿਆਨ, ਯਤਨ ਕਰਨ ’ਤੇ ਆਪ ਦੀ ਪਲਾਨਿੰਗ, ਪ੍ਰੋਗਰਾਮਿੰਗ ਕੁਝ ਨਾ ਕੁਝ ਅੱਗੇ ਜ਼ਰੂਰ ਵਧੇਗੀ, ਸ਼ਤਰੂ ਕਮਜ਼ੋਰ ਰਹਿਣਗੇ।
ਤੁਲਾ : ਖਾਣ–ਪੀਣ ’ਚ ਸੰਜਮ ਵਰਤਣਾ ਅਤੇ ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖਣਾ ਠੀਕ ਰਹੇਗਾ, ਸਫਰ ਵੀ ਟਾਲ ਦੇਣਾ ਚਾਹੀਦਾ ਹੈ।
ਬ੍ਰਿਸ਼ਚਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਫੈਮਿਲੀ ਫ੍ਰੰਟ ’ਤੇ ਮਿਠਾਸ, ਤਾਲਮੇਲ ਰਹੇਗਾ, ਦੋਨੋਂ ਪਤੀ-ਪਤਨੀ ਇਕ ਦੂਜੇ ਦੀ ਗੱਲ ਧਿਆਨ ਨਾਲ ਸੁਣਨਗੇ।
ਧਨ : ਵਧਦਾ ਵੈਰ ਵਿਰੋਧ ਆਪ ਨੂੰ ਪ੍ਰੇਸ਼ਾਨ-ਅਪਸੈੱਟ ਰੱਖੇਗਾ, ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ’ਤੇ ਘਬਰਾਹਟ ਮਹਿਸੂਸ ਕਰੋਗੇ।
ਕੁੰਭ : ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪ ਦੀ ਭੱਜਦੌੜ ਚੰਗਾ ਰਿਜ਼ਲਟ ਦੇਵੇਗੀ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ।
ਮੀਨ : ਕੰਮਕਾਜੀ ਸਾਥੀ, ਮਿੱਤਰ-ਸਹਿਯੋਗੀ ਆਪ ਦੇ ਨਾਲ ਤਾਲਮੇਲ ਸਹਿਯੋਗ ਰੱਖਣਗੇ ਅਤੇ ਉਨ੍ਹਾਂ ’ਤੇ ਆਪ ਦੀ ਪੈਠ-ਦਨਦਨਾਹਟ ਬਣੀ ਰਹੇਗੀ।
17 ਜੂਨ 2023, ਸ਼ਨੀਵਾਰ
ਹਾੜ੍ਹ ਵਦੀ ਤਿੱਥੀ ਚੌਦਸ (ਸਵੇਰੇ 9.12 ਤੱਕ) ਅਤੇ ਮਗਰੋਂ ਮੱਸਿਆ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ
ਸੂਰਜ ਮਿਥੁਨ ’ਚ
ਚੰਦਰਮਾ ਬ੍ਰਿਖ ’ਚ
ਮੰਗਲ ਕਰਕ ’ਚ
ਬੁੱਧ ਬ੍ਰਿਖ ’ਚ
ਗੁਰੂ ਮੇਖ ’ਚ
ਸ਼ੁੱਕਰ ਕਰਕ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਹਾੜ੍ਹ ਪ੍ਰਵਿਸ਼ਟੇ 3, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 27 (ਜੇਠ), ਹਿਜਰੀ ਸਾਲ 1944, ਮਹੀਨਾ : ਜ਼ਿਲਕਾਦ, ਤਰੀਕ : 27, ਸੂਰਜ ਉਦੇ ਸਵੇਰੇ 5.27 ਵਜੇ, ਸੂਰਜ ਅਸਤ ਸ਼ਾਮ 7.30 ਵਜੇ (ਜਲੰਧਰ ਟਾਈਮ), ਨਕਸ਼ੱਤਰ : ਰੋਹਿਣੀ (ਸ਼ਾਮ 4.25 ਤੱਕ) ਅਤੇ ਮਗਰੋਂ ਨਕਸ਼ੱਤਰ ਮ੍ਰਿਗਸ਼ਿਰ, ਯੋਗ : ਸ਼ੂਲ (17-18 ਮੱਧ ਰਾਤ 1.01 ਤੱਕ) ਅਤੇ ਮਗਰੋਂ ਯੋਗ ਗੰਡ, ਚੰਦਰਮਾ : ਬ੍ਰਿਖ ਰਾਸ਼ੀ ’ਤੇ (17 ਜੂਨ ਦਿਨ ਰਾਤ ਅਤੇ 18 ਨੂੰ ਸਵੇਰੇ 5.13 ਤੱਕ) ਅਤੇ ਮਗਰੋਂ ਮਿਥੁਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਬ੍ਰਿਖ ਰਾਸ਼ੀ ਵਾਲਿਆਂ ਦੀ ਵਪਾਰਕ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY