ਮੇਖ : ਆਪਣੀ ਜਨਰਲ ਪਲਾਨਿੰਗ ਨੂੰ ਅੱਗੇ ਵਧਾਉਣਾ ਫਰੂਟਫੁਲ ਰਹੇਗਾ, ਇਸ ਲਈ ਯਤਨ ਕਰ ਲਓ,ਸੰਤਾਨ ਦਾ ਰੁਖ ਵੀ ਆਪ ਦੇ ਪ੍ਰਤੀ ਪਾਜ਼ੇਟਿਵ ਰਹੇਗਾ।
ਬ੍ਰਿਖ : ਕਿਸੇ ਜਾਇਦਾਦੀ ਕੰਮ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ ਪਰ ਘਟੀਆ ਸਾਥੀਆਂ ਤੋਂ ਦੂਰੀ ਰੱਖਣਾ ਸਹੀ ਰਹੇਗਾ।
ਮਿਥੁਨ : ਉਤਸ਼ਾਹ- ਹਿੰਮਤ ਅਤੇ ਕੰਮਕਾਜੀ ਭੱਜਦੌੜ, ਵਿਅਸਤਤਾ ਬਣੀ ਰਹੇਗੀ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ ਪਰ ਧਨ ਦੇ ਨਿਕਾਸ ’ਤੇ ਕਾਬੂ ਰੱਖੋ।
ਕਰਕ : ਸਿਤਾਰਾ ਆਮਦਨ ਲਈ ਚੰਗਾ, ਅਰਥ ਦਸ਼ਾ ਕੰਫਰਟੇਬਲ ਰਹੇਗੀ, ਜਨਰਲ ਹਾਲਾਤ ਵੀ ਅਨੁਕੂਲ ਰਹਿਣ ਪਰ ਸੁਭਾਅ ’ਚ ਵੀ ਗੁੱਸਾ ਬਣਿਆ ਰਹੇਗਾ।
ਸਿੰਘ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ ਉਸ ’ਚ ਸਫਲਤਾ ਮਿਲੇਗੀ, ਧਾਰਮਿਕ ਕੰਮਾਂ ’ਚ ਰੁਚੀ।
ਕੰਨਿਆ : ਖਰਚਿਆਂ ਦਾ ਜ਼ੋਰ, ਖਰਚ ਜਾਇਜ਼ ਅਤੇ ਫਜ਼ੂਲ ਦੋਨੋਂ ਤਰ੍ਹਾਂ ਦਾ ਹੋਵੇਗਾ, ਕਿਸੇ ਹੇਠ ਆਪਣੀ ਪੇਮੈਂਟ ਵੀ ਸੋਚ ਸਮਝ ਕੇ ਰੱਖੋ।
ਸਿੰਘ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ ਉਸ ’ਚ ਸਫਲਤਾ ਮਿਲੇਗੀ, ਧਾਰਮਿਕ ਕੰਮਾਂ ’ਚ ਰੁਚੀ।
ਕੰਨਿਆ : ਖਰਚਿਆਂ ਦਾ ਜ਼ੋਰ, ਖਰਚ ਜਾਇਜ਼ ਅਤੇ ਫਜ਼ੂਲ ਦੋਨੋਂ ਤਰ੍ਹਾਂ ਦਾ ਹੋਵੇਗਾ, ਕਿਸੇ ਹੇਠ ਆਪਣੀ ਪੇਮੈਂਟ ਵੀ ਸੋਚ ਸਮਝ ਕੇ ਰੱਖੋ।
ਤੁਲਾ : ਕਰਿਆਨਾ ਵਸਤਾਂ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕੰਮਕਾਜੀ ਭੱਜਦੌੜ ਅਤੇ ਮਿਹਨਤ ਦਾ ਚੰਗਾ ਨਤੀਜਾ ਮਿਲੇਗਾ।
ਬ੍ਰਿਸ਼ਚਕ : ਜਿਹੜੇ ਕੰਮ ਲਈ ਮਨ ਬਣਾਓਗੇ ਜਾਂ ਯਤਨ ਕਰੋਗੇ ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ ਪਰ ਡਿਗਣ-ਫਿਸਲਣ ਦਾ ਡਰ।
ਧਨ : ਯਤਨ ਕਰਨ ’ਤੇ ਕੋਈ ਕੰਮਕਾਜੀ ਪ੍ਰੋਗਰਾਮ ਬਿਹਤਰ ਬਣੇਗਾ, ਸਕੀਮ ਵੀ ਸਿਰੇ ਚੜ੍ਹੇਗੀ ਪਰ ਸੰਤਾਨ ਪੱਖੋਂ ਪ੍ਰੇਸ਼ਾਨੀ ਰਹਿਣ ਦਾ ਡਰ।
ਮਕਰ : ਸਿਤਾਰਾ ਪੇਟ ਲਈ ਕਮਜ਼ੋਰ ਇਸ ਲਈ ਉਨ੍ਹਾਂ ਵਸਤਾਂ ਦੀ ਵਰਤੋਂ ਕਰਨ ਤੋਂ ਪ੍ਰਹੇਜ਼ ਕਰੋ ਜਿਹੜੀਆਂ ਸਿਹਤ ਨੂੰ ਸੂਟ ਨਾ ਕਰਦੀਆਂ ਹੋਣ।
ਕੁੰਭ : ਵਪਾਰ ਅਤੇ ਕੰਮਕਾਜ ਦੀ ਦਸ਼ਾ ਸੁਧਰੀ ਰਹੇਗੀ, ਫੈਮਿਲੀ ਫ੍ਰੰਟ ’ਤੇ ਤਾਲਮੇਲ ਸਦਭਾਅ ਬਣਿਆ ਰਹੇਗਾ ਪਰ ਮਨ ਪ੍ਰੇਸ਼ਾਨ ਰਹੇਗਾ।
ਮੀਨ : ਸ਼ਤਰੂ ਨੁਕਸਾਨ ਪਹੁੰਚਾਉਣ ਲਈ ਸਰਗਰਮ ਰਹਿਣਗੇ, ਇਸ ਲਈ ਉਨ੍ਹਾਂ ਤੋਂ ਸਾਵਧਾਨੀ ਰੱਖਣੀ ਜ਼ਰੂਰੀ, ਮਨ ਵੀ ਉਦਾਸ, ਪ੍ਰੇਸ਼ਾਨ ਅਤੇ ਅਪਸੈੱਟ ਰਹੇਗਾ।
24 ਜੂਨ 2023, ਸ਼ਨੀਵਾਰ
ਹਾੜ੍ਹ ਸੁਦੀ ਤਿੱਥੀ ਛੱਠ (ਰਾਤ 10.19 ਤੱਕ) ਅਤੇ ਮਗਰੋਂ ਤਿੱਥੀ ਸਪਤਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਿਥੁਨ ’ਚ
ਚੰਦਰਮਾ ਸਿੰਘ ’ਚ
ਮੰਗਲ ਕਰਕ ’ਚ
ਬੁੱਧ ਬ੍ਰਿਖ ’ਚ
ਗੁਰੂ ਮੇਖ ’ਚ
ਸ਼ੁੱਕਰ ਕਰਕ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਹਾੜ੍ਹ ਪ੍ਰਵਿਸ਼ਟੇ 10, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 3 (ਹਾੜ੍ਹ), ਹਿਜਰੀ ਸਾਲ 1944, ਮਹੀਨਾ : ਜਿਲਹਿਜ, ਤਰੀਕ : 5, ਸੂਰਜ ਉਦੇ ਸਵੇਰੇ 5.29 ਵਜੇ, ਸੂਰਜ ਅਸਤ ਸ਼ਾਮ 7.32 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮੱਘਾ (ਸਵੇਰੇ 7.19 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਫਾਲਗੁਣੀ, ਯੋਗ : ਸਿੱਧੀ (24 ਜੂਨ ਦਿਨ ਰਾਤ ਅਤੇ 25 ਨੂੰ ਸਵੇਰੇ 5.27 ਤੱਕ), ਚੰਦਰਮਾ : ਸਿੰਘ ਰਾਸ਼ੀ ’ਤੇ (ਪੂਰਾ ਦਿਨ ਰਾਤ), ਸਵੇਰੇ 7.19 ਤੱਕ ਜੰਮੇ ਬੱਚੇ ਨੂੰ ਮੱਘਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸਕੰਦ (ਕੁਮਾਰ) ਛੱਠ, ਸ਼੍ਰੀ ਮਹਾਵੀਰ ਚਯਵਨ ਦਿਵਸ (ਜੈਨ) ਮੇਲਾ ਟੌਣੀ ਦੇਵੀ (ਹਮੀਰਪੁਰ, ਹਿਮਾਚਲ)।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਬ੍ਰਿਖ ਰਾਸ਼ੀ ਵਾਲਿਆਂ ਨੂੰ ਅਦਾਲਤ 'ਚ ਮਿਲੇਗੀ ਸਫ਼ਲਤਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY