ਮੇਖ : ਧਾਰਮਿਕ ਕੰਮਾਂ ਨਾਲ ਜੁੜਨ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ-ਕੀਰਤਨ ਸੁਣਨ ’ਚ ਜੀ ਲੱਗੇਗਾ, ਹਰ ਫਰੰਟ ’ਤੇ ਸਫਲਤਾ ਮਿਲੇਗੀ, ਬਿਹਤਰੀ ਹੋਵੇਗੀ।
ਬ੍ਰਿਖ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣਾ-ਪੀਣਾ ਸੁਚੇਤ ਰਹਿ ਕੇ ਕਰਨਾ ਸਹੀ ਰਹੇਗਾ, ਨਾ ਤਾਂ ਸਫਰ ਕਰੋ ਅਤੇ ਨਾ ਹੀ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ।
ਮਿਥੁਨ : ਸਿਤਾਰਾ ਵਪਾਰ ਅਤੇ ਕੰਮਕਾਜ ਦੇ ਕੰਮ ਸੰਵਾਰਨ ਅਤੇ ਬਿਹਤਰੀ ਦੇ ਰਸਤੇ ਖੋਲ੍ਹਣ ਵਾਲਾ, ਫੈਮਿਲੀ ਫਰੰਟ ’ਤੇ ਤਾਲ-ਮੇਲ, ਸਹਿਯੋਗ ਰੱਖੇਗਾ।
ਕਰਕ : ਦੁਸ਼ਮਣ ਨੁਕਸਾਨ ਪਹੁੰਚਾਉਣ ਲਈ ਹੱਥੋਂ ਕੋਈ ਮੌਕਾ ਜਾਣ ਨਹੀਂ ਦੇਣਗੇ, ਇਸ ਲਈ ਉਨ੍ਹਾਂ ਤੋਂ ਫਾਸਲਾ ਰੱਖੋ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਸਿੰਘ : ਜਨਰਲ ਸਿਤਾਰਾ ਹਰ ਮੋਰਚੇ ’ਤੇ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਸ਼ਤਰੂ ਵੀ ਕਮਜ਼ੋਰ ਰਹਿਣਗੇ ਪਰ ਆਪਣੇ ਗੁੱਸੇ ’ਤੇ ਕਾਬੂ ਰੱਖੋ।
ਕੰਨਿਆ : ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਲਈ ਸ਼ੁਰੂਆਤੀ ਕੋਸ਼ਿਸ਼ ਚੰਗਾ ਨਤੀਜਾ ਦੇਵੇਗੀ ਪਰ ਉਲਝਣਾਂ-ਪੰਗਿਆਂ ਦੇ ਜਾਗਣ ਦਾ ਵੀ ਡਰ ਰਹੇਗਾ।
ਤੁਲਾ : ਸੱਜਣ-ਮਿੱਤਰ ਜ਼ਰੂਰਤ ਦੇ ਹਰ ਮੌਕੇ ’ਤੇ ਆਪ ਨਾਲ ਸਹਿਯੋਗ ਕਰਨਗੇ ਅਤੇ ਤਾਲ-ਮੇਲ ਰੱਖਣਗੇ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
ਬ੍ਰਿਸ਼ਚਕ : ਟੀਚਿੰਗ, ਕੋਚਿੰਗ, ਪ੍ਰਿੰਟਿੰਗ, ਪਬਲੀਕੇਸ਼ਨ, ਟੂਰਿਜ਼ਮ, ਮੈਡੀਸਨ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਚੰਗਾ ਲਾਭ ਮਿਲੇਗਾ।
ਧਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਧਾਰਮਿਕ ਕੰਮਾਂ ’ਚ ਰੁਚੀ, ਕੋਸ਼ਿਸ਼ਾਂ, ਇਰਾਦਿਆਂ ’ਚ ਸਫਲਤਾ ਮਿਲੇਗੀ ਪਰ ਗਲੇ ’ਚ ਖਰਾਬੀ ਦਾ ਡਰ।
ਮਕਰ : ਧਿਆਨ ਰੱਖੋ ਕਿ ਉਲਝਣਾਂ-ਝਮੇਲਿਆਂ ਕਰਕੇ ਆਪ ਦਾ ਕੋਈ ਬਣਿਆ ਬਣਾਇਆ ਕੰਮ ਉਖੜ ਵਿਗੜ ਨਾ ਜਾਵੇ, ਨੁਕਸਾਨ ਦਾ ਵੀ ਡਰ।
ਕੁੰਭ : ਸਿਤਾਰਾ ਆਮਦਨ ਵਾਲਾ, ਯਤਨ ਕਰਨ ’ਤੇ ਕੰਮਕਾਜੀ ਪਲਾਨਿੰਗ ’ਚੋਂ ਕੋਈ ਮੁਸ਼ਕਲ ਹਟੇਗੀ, ਕਾਰੋਬਾਰੀ ਟੂਰਿੰਗ ਲਾਭ ਵਾਲੀ, ਇੱਜ਼ਤ-ਮਾਣ ਦੀ ਪ੍ਰਾਪਤੀ।
ਮੀਨ : ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ, ਵੱਡੇ ਲੋਕਾਂ ਦੇ ਰੁਖ ’ਚ ਨਰਮੀ ਵਧੇਗੀ, ਸ਼ਤਰੂ ਵੀ ਆਪ ਅੱਗੇ ਠਹਿਰ ਨਾ ਸਕਣਗੇ।
3 ਜੁਲਾਈ 2023, ਸੋਮਵਾਰ
ਹਾੜ੍ਹ ਸੁਦੀ ਤਿੱਥੀ ਪੁੰਨਿਆ (ਸ਼ਾਮ 5.09 ਤੱਕ) ਅਤੇ ਮਗਰੋਂ ਤਿੱਥੀ ਏਕਮ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਿਥੁਨ ’ਚ
ਚੰਦਰਮਾ ਧਨ ’ਚ
ਮੰਗਲ ਸਿੰਘ ’ਚ
ਬੁੱਧ ਮਿਥੁਨ ’ਚ
ਗੁਰੂ ਮੇਖ ’ਚ
ਸ਼ੁੱਕਰ ਕਰਕ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਹਾੜ੍ਹ ਪ੍ਰਵਿਸ਼ਟੇ 19, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 12 (ਹਾੜ੍ਹ), ਹਿਜਰੀ ਸਾਲ 1944, ਮਹੀਨਾ : ਜਿਲਹਿਜ, ਤਰੀਕ : 14, ਸੂਰਜ ਉਦੇ ਸਵੇਰੇ 5.32 ਵਜੇ, ਸੂਰਜ ਅਸਤ ਸ਼ਾਮ 7.32 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮੁਲਾ (ਪੂਰਵ ਦੁਪਹਿਰ 11.02 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਖਾੜਾ, ਯੋਗ : ਬ੍ਰਹਮ (ਬਾਅਦ ਦੁਪਹਿਰ 3.45 ਤੱਕ) ਅਤੇ ਮਗਰੋਂ ਯੋਗ ਏਂਦਰ, ਚੰਦਰਮਾ : ਧਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੂਰਵ ਦੁਪਹਿਰ 11.02 ਵਜੇ ਤੱਕ ਜੰਮੇ ਬੱਚੇ ਨੂੰ ਮੂਲਾ ਨਕਸ਼ੱਤਰ ਦੀ ਪੂਜਾ ਲੱਗੀ ਰਹੇਗੀ, ਭਦਰਾ ਰਹੇਗੀ (ਸਵੇਰੇ 6.47 ਤੱਕ)। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਹਾੜ੍ਹੀ ਪੁੰਨਿਆ, ਗੁਰੂ ਪੁੰਨਿਆ, ਗੁਰੂ ਪੂਜਾ, ਵਿਆਸ ਪੂਜਾ, ਰਿਸ਼ੀ ਵੇਦ ਵਿਆਸ ਜਯੰਤੀ, ਮੇਲਾ ਰੁਦਰ ਗੰਗਾ (ਡੋਡਾ, ਜੰਮੂ-ਕਸ਼ਮੀਰ), ਤੇਰਾ ਪੰਥ ਸਥਾਪਨਾ ਦਿਵਸ (ਜੈਨ), ਚਤੁਰਮਾਸ ਵਰਤ ਨਿਯਮ ਆਦਿ ਸ਼ੁਰੂ (ਜੈਨ)।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਬ੍ਰਿਖ ਰਾਸ਼ੀ ਵਾਲੇ ਸਿਹਤ ਦਾ ਰੱਖਣ ਖ਼ਾਸ ਖ਼ਿਆਲ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY