ਮੇਖ : ਸਿਤਾਰਾ ਦੁਪਹਿਰ ਤਕ ਸਫਲਤਾ ਅਤੇ ਇੱਜ਼ਤਮਾਣ ਦੇਣ ਵਾਲਾ, ਸ਼ਤਰੂ ਆਪ ਦੀ ਪਕੜ ਹੇਠ ਰਹਿਣਗੇ ਪਰ ਬਾਅਦ ’ਚ ਸਮਾਂ ਕੰਮਕਾਜੀ ਕੰਮਾਂ ਲਈ ਬਿਹਤਰ ਬਣੇਗਾ।
ਬ੍ਰਿਖ : ਜਨਰਲ ਸਿਤਾਰਾ ਮਜ਼ਬੂਤ, ਮੋਰੇਲ ਬੂਸਟਿੰਗ ਬਣੀ ਰਹੇਗੀ, ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ਕੁਝ ਅੱਗੇ ਵਧੇਗੀ, ਕੰਮਕਾਜੀ ਵਿਅਸਤਤਾ ਬਣੀ ਰਹੇਗੀ।
ਮਿਥੁਨ : ਸਿਤਾਰਾ ਦੁਪਹਿਰ ਤਕ ਪੇਟ ਲਈ ਕਮਜ਼ੋਰ, ਬੇਤੁਕੇ ਖਾਣ-ਪੀਣ ਤੋਂ ਬਚਣਾ ਚਾਹੀਦਾ ਹੈ ਪਰ ਬਾਅਦ ’ਚ ਹਰ ਫਰੰਟ ’ਤੇ ਆਪ ਦਾ ਕਦਮ ਬੜ੍ਹਤ ਵੱਲ ਰਹੇਗਾ।
ਕਰਕ : ਸਿਤਾਰਾ ਦੁਪਹਿਰ ਤਕ ਅਰਥ ਦਸ਼ਾ ਲਈ ਬਿਹਤਰ, ਸਫਲਤਾ ਅਤੇ ਇੱਜ਼ਤਮਾਣ ਦੀ ਪ੍ਰਾਪਤੀ ਪਰ ਬਾਅਦ ’ਚ ਜਨਰਲ ਸਿਤਾਰਾ ਕਮਜ਼ੋਰ ਬਣੇਗਾ, ਮਨ ਵੀ ਪ੍ਰੇਸ਼ਾਨ ਰਹੇਗਾ।
ਸਿੰਘ : ਸਿਤਾਰਾ ਦੁਪਹਿਰ ਤਕ ਨੁਕਸਾਨ ਪ੍ਰੇਸ਼ਾਨੀ ਵਾਲਾ, ਇਸ ਲਈ ਕੋਈ ਨਾ ਕੋਈ ਸਿਰਦਰਦੀ ਬਣੀ ਰਹੇਗੀ, ਫਿਰ ਬਾਅਦ ’ਚ ਕਾਰੋਬਾਰੀ ਦਸ਼ਾ ਸੁਧਰੇਗੀ।
ਕੰਨਿਆ : ਸਿਤਾਰਾ ਦੁਪਹਿਰ ਤਕ ਹਰ ਫਰੰਟ ’ਤੇ ਆਪ ਨੂੰ ਹਾਵੀ-ਪ੍ਰਭਾਵੀ ਵਿਜਈ ਰੱਖੇਗਾ ਪਰ ਬਾਅਦ ’ਚ ਅਚਾਨਕ ਕਿਸੇ ਸਮੇਂ ਪ੍ਰੇਸ਼ਾਨੀ ਦੇ ਜਾਗਣ ਦਾ ਡਰ ਰਹੇਗਾ।
ਤੁਲਾ : ਸਿਤਾਰਾ ਦੁਪਹਿਰ ਤਕ ਜਾਇਦਾਦੀ ਕੰਮ ਸੰਵਾਰਨ, ਦੁਸ਼ਮਣਾਂ ਨੂੰ ਕਮਜ਼ੋਰ ਕਰਨ ਵਾਲਾ ਹੋਵੇਗਾ ਪਰ ਬਾਅਦ ’ਚ ਪਲਾਨਿੰਗ ਚੰਗਾ ਨਤੀਜਾ ਦੇਵੇਗੀ।
ਬ੍ਰਿਸ਼ਚਕ : ਦੁਪਹਿਰ ਤਕ ਕੰਮਕਾਜੀ ਭੱਜਦੌੜ ਵਿਅਸਤਤਾ ਬਣੀ ਰਹੇਗੀ ਪਰ ਬਾਅਦ ’ਚ ਸਮਾਂ ਜਨਰਲ ਹਾਲਾਤ ਬਿਹਤਰ ਰੱਖੇਗਾ, ਇੱਜ਼ਤਮਾਣ ਦੀ ਪ੍ਰਾਪਤੀ।
ਧਨ : ਸਿਤਾਰਾ ਦੁਪਹਿਰ ਤਕ ਆਮਦਨ ਵਾਲਾ, ਕਾਰੋਬਾਰੀ ਯਤਨ ਵੀ ਚੰਗਾ ਨਤੀਜਾ ਦੇਣਗੇ ਪਰ ਬਾਅਦ ’ਚ ਹਿੰਮਤ-ਯਤਨ ਸ਼ਕਤੀ ਬਣੀ ਰਹੇਗੀ।
ਮਕਰ : ਕਾਰੋਬਾਰੀ ਟੂਰਿੰਗ ਪਲਾਨ ਕਰਨ ਲਈ ਸਮਾਂ ਚੰਗਾ, ਜਿਹੜੇ ਕੰਮ ਲਈ ਯਤਨ ਕਰੋਗੇ ਜਾਂ ਸੋਚੋ-ਵਿਚਾਰੋਂਗੇ, ਉਸ ’ਚ ਸਫਲਤਾ ਮਿਲੇਗੀ।
ਕੁੰਭ : ਸਿਤਾਰਾ ਦੁਪਹਿਰ ਤਕ ਨੁਕਸਾਨ ਪ੍ਰੇਸ਼ਾਨੀ ਵਾਲਾ, ਕੋਈ ਨਾ ਕੋਈ ਝਮੇਲਾ ਜਾਗਦਾ ਰਹੇਗਾ ਪਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ।
ਮੀਨ : ਸਿਤਾਰਾ ਦੁਪਹਿਰ ਤਕ ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਦੇਣ ਅਤੇ ਮੁਸੀਬਤ ਨੂੰ ਹਟਾਉਣ ਵਾਲਾ ਪਰ ਬਾਅਦ ’ਚ ਪੰਗਿਆਂ ਤੋਂ ਸਾਵਧਾਨ ਰਹਿਣਾ ਠੀਕ ਰਹੇਗਾ।
6 ਜੁਲਾਈ 2023, ਵੀਰਵਾਰ
ਪ੍ਰਥਮ (ਸ਼ੁੱਧ) ਸਾਉਣ ਵਦੀ ਤਿੱਥੀ ਤੀਜ (ਸਵੇਰੇ 8.31 ਤੱਕ) ਅਤੇ ਮਗਰੋਂ ਤਿੱਥੀ ਚੌਥ।(ਜਿਹੜੀ ਕਸ਼ੈਅ ਹੋ ਗਈ ਹੈ)
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਿਥੁਨ ’ਚ
ਚੰਦਰਮਾ ਮਕਰ ’ਚ
ਮੰਗਲ ਸਿੰਘ ’ਚ
ਬੁੱਧ ਮਿਥੁਨ ’ਚ
ਗੁਰੂ ਮੇਖ ’ਚ
ਸ਼ੁੱਕਰ ਕਰਕ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਹਾੜ੍ਹ ਪ੍ਰਵਿਸ਼ਟੇ 22, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 15(ਹਾੜ੍ਹ), ਹਿਜਰੀ ਸਾਲ 1944, ਮਹੀਨਾ : ਜਿਲਹਿਜ, ਤਰੀਕ : 17, ਸੂਰਜ ਉਦੇ ਸਵੇਰੇ 5.33 ਵਜੇ, ਸੂਰਜ ਅਸਤ ਸ਼ਾਮ 7.32 ਵਜੇ (ਜਲੰਧਰ ਟਾਈਮ), ਨਕਸ਼ੱਤਰ : ਧਨਿਸ਼ਠਾ (6-7 ਮੱਧ ਰਾਤ 12.35 ਤਕ)ਅਤੇ ਮਗਰੋਂ ਨਕਸ਼ੱਤਰ ਸ਼ਤਭਿਖਾ, ਯੋਗ : ਧ੍ਰਿਤੀ (6—7 ਮੱਧ ਰਾਤ 12 ਵਜੇ ਤੱਕ) ਅਤੇ ਮਗਰੋਂ ਯੋਗ ਆਯੁਸ਼ਮਾਨ ਚੰਦਰਮਾ : ਮਕਰ ਰਾਸ਼ੀ ’ਤੇ (ਦੁਪਹਿਰ 1.39 ਤਕ) ਅਤੇ ਮਗਰੋਂ ਕੁੰਭ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਸ਼ੁਰੂ ਹੋਵੇਗੀ, (ਦੁਪਹਿਰ 1.39 ’ਤੇ) ਭਦਰਾ ਰਹੇਗੀ (ਸਵੇਰੇ 6.31 ਤਕ) ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤਕ। ਪੁਰਬ ਦਿਵਸ ਅਤੇ ਤਿਓਹਾਰ : ਸ਼੍ਰੀ ਗਣੇਸ਼ ਚੌਥ ਵਰਤ, ਡਾ ਸ਼ਿਆਮਾ ਪ੍ਰਸਾਦ ਮੁਖਰਜੀ ਜਯੰਤੀ, ਅੰਤਰਰਾਸ਼ਟਰੀ ਸਹਕਾਰਿਤਾ ਦਿਵਸ, ਸ਼੍ਰੀ ਜਗਜੀਵਨ ਰਾਮ ਪੁੰਨ ਤਿੱਥੀ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਕਰਕ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY