ਮੇਖ : ਸਿਤਾਰਾ ਧਨ ਲਾਭ ਵਾਲਾ ਅਤੇ ਕਾਰੋਬਾਰੀ ਟੂਰਿੰਗ ’ਚ ਕਦਮ ਬੜ੍ਹਤ ਵੱਲ ਰੱਖਣ ਵਾਲਾ, ਵੈਸੇ ਵੀ ਆਪ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ ਵਿਜਈ ਰਹੋਗੇ।
ਬ੍ਰਿਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਸਫਲਤਾ ਮਿਲੇਗੀ, ਤਬੀਅਤ ’ਚ ਰੰਗੀਨੀ ਜ਼ਿੰਦਾਦਿਲੀ ਬਣੀ ਰਹੇਗੀ।
ਮਿਥੁਨ : ਉਲਝਣਾਂ-ਝਮੇਲੇ ਜਾਗ ਕੇ ਆਪ ਦੀ ਪਲਾਨਿੰਗ ਨੂੰ ਜਿੱਥੇ ਅਪਸੈੱਟ ਕਰ ਸਕਦੇ ਹਨ, ਉੱਥੇ ਆਪ ਲਈ ਮੁਸ਼ਕਿਲਾਂ-ਪ੍ਰੇਸ਼ਾਨੀਆਂ ਵੀ ਜਗਾਈ ਰੱਖ ਸਕਦੇ ਹਨ।
ਕਰਕ : ਟੀਚਿੰਗ, ਕੋਚਿੰਗ, ਪ੍ਰਿਟਿੰਗ, ਪਬਲੀਸ਼ਿੰਗ, ਟੂਰਿੰਗ, ਕੰਸਲਟੈਂਸੀ, ਟੂਰਿਜ਼ਮ ਦਾ ਕੰਮ ਕਰਨ ਵਾਲਿਆਂ ਨੂੰ ਉਨ੍ਹਾਂ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ।
ਸਿੰਘ : ਰਾਜਕੀ ਕੰਮ ’ਚ ਸਫਲਤਾ ਮਿਲੇਗੀ, ਮਾਣ-ਸਨਮਾਨ ਦੀ ਪ੍ਰਾਪਤੀ, ਸ਼ਤਰੂ ਆਪ ਅੱਗੇ ਟਿਕ ਨਾ ਸਕਣਗੇ ਪਰ ਸੁਭਾਅ ’ਚ ਗੁੱਸਾ ਹਾਵੀ ਰਹੇਗਾ।
ਕੰਨਿਆ : ਯਤਨ ਕਰਨ ’ਤੇ ਆਪ ਦੀ ਪਲਾਨਿੰਗ, ਪ੍ਰੋਗਰਾਮਿੰਗ ਕੁਝ ਅੱਗੇ ਵਧੇਗੀ, ਕੋਈ ਰੁਕਾਵਟ-ਮੁਸ਼ਕਿਲ ਵੀ ਹਟੇਗੀ, ਆਪ ਵਿਰੋਧੀਆਂ ’ਤੇ ਹਾਵੀ ਪ੍ਰਭਾਵੀ ਰਹੋਗੇ।
ਤੁਲਾ : ਪੇਟ ਬਾਰੇ ਲਾਪਰਵਾਹ ਨਹੀਂ ਰਹਿਣ ਸਹੀ ਰਹੇਗਾ, ਮੌਸਮ ਦੇ ਐਕਸਪੋਜ਼ਰ ਤੋਂ ਵੀ ਆਪਣਾ ਬਚਾਅ ਰੱਖੋ, ਸਫਰ ਵੀ ਪ੍ਰੇਸ਼ਾਨੀ ਵਾਲਾ ਹੋਵੇਗਾ।
ਬ੍ਰਿਸ਼ਚਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਮਨ ਸੈਰ ਸਫਰ ਲਈ ਰਾਜ਼ੀ ਰਹੇਗਾ, ਫੈਮਿਲੀ ਸਬੰਧਾਂ ’ਚ ਮਿਠਾਸ, ਤਾਲਮੇਲ ਸਦਭਾਅ ਬਣਿਆ ਰਹੇਗਾ।
ਧਨ : ਮਨ ਅਸ਼ਾਂਤ ਪ੍ਰੇਸ਼ਾਨ ਅਤੇ ਡਾਵਾਂਡੋਲ ਜਿਹਾ ਰਹੇਗਾ, ਇਸ ਲਈ ਆਪ ਕਿਸੇ ਵੀ ਪ੍ਰੋਗਰਾਮ ਨੂੰ ਹੱਥ ’ਚ ਲੈਣ ਤੋਂ ਪਰਹੇਜ਼ ਕਰੋਗੇ।
ਮਕਰ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਪੱਖੋਂ ਹਾਵੀ-ਪ੍ਰਭਾਵੀ ਵਿਜਈ ਰੱਖੇਗਾ, ਯਤਨ ਕਰਨ ’ਤੇ ਕੋਈ ਸਕੀਮ ਪ੍ਰੋਗਰਾਮ ਵੀ ਸਿਰੇ ਚੜ੍ਹੇਗਾ।
ਕੁੰਭ : ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪ ਦੀ ਭੱਦਜੌੜ ਚੰਗਾ ਨਤੀਜਾ ਦੇਵੇਗੀ, ਤੇਜ-ਪ੍ਰਭਾਅ, ਦਬਦਬਾ ਬਣਿਆ ਰਹੇਗਾ ਪਰ ਘਰੇਲੂ ਮੋਰਚੇ ’ਤੇ ਪ੍ਰੇਸ਼ਾਨੀ ਰਹਿ ਸਕਦੀ ਹੈ।
ਮੀਨ : ਉਤਸ਼ਾਹ-ਹਿੰਮਤ ਅਤੇ ਕੰਮਕਾਜੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਪ੍ਰਭਾਅ ਦਬਦਬਾ ਬਣਿਆ ਰਹੇਗਾ, ਵੱਡੇ ਲੋਕ ਮਿਹਰਬਾਨ ਰਹਿਣਗੇ, ਸ਼ਤਰੂ ਕਮਜ਼ੋਰ ਰਹਿਣਗੇ।
ਅੱਜ ਦਾ ਰਾਸ਼ੀਫਲ
14 ਜੁਲਾਈ 2023,ਸ਼ੁੱਕਰਵਾਰ
ਪ੍ਰਥਮ (ਸ਼ੁੱਧ) ਸਾਉਣ ਵਦੀ ਤਿੱਥੀ ਦੁਆਦਸ਼ੀ (ਸ਼ਾਮ 7.18 ਤੱਕ) ਅਤੇ ਮਗਰੋਂ ਤਿੱਥੀ ਤਰੋਦਸ਼ੀ
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਿਥੁਨ ’ਚ
ਚੰਦਰਮਾ ਬ੍ਰਿਖ ’ਚ
ਮੰਗਲ ਸਿੰਘ ’ਚ
ਬੁੱੱਧ ਕਰਕ ’ਚ
ਗੁਰੂ ਮੇਖ ’ਚ
ਸ਼ੁੱਕਰ ਸਿੰਘ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਹਾੜ੍ਹ ਪ੍ਰਵਿਸ਼ਟੇ 30, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 23 (ਹਾੜ੍ਹ), ਹਿਜਰੀ ਸਾਲ 1944, ਮਹੀਨਾ : ਜਿਲਹਿਜ, ਤਰੀਕ : 25, ਸੂਰਜ ਉਦੇ ਸਵੇਰੇ 5.37 ਵਜੇ, ਸੂਰਜ ਅਸਤ ਸ਼ਾਮ 7.30ਵਜੇ (ਜਲੰਧਰ ਟਾਈਮ), ਨਕਸ਼ੱਤਰ : ਰੋਹਿਣੀ (ਰਾਤ 10.27 ਤੱਕ) ਅਤੇ ਮਗਰੋਂ ਨਕਸ਼ੱਤਰ ਮ੍ਰਿਗਸ਼ਿਰ, ਯੋਗ : ਗੰਡ (ਸਵੇਰੇ 8.27 ਤੱਕ) ਅਤੇ ਮਗਰੋਂ ਯੋਗ ਵ੍ਰਿਧੀ ਚੰਦਰਮਾ : ਬ੍ਰਿਖ ਰਾਸ਼ੀ ’ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ :ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਕੰਨਿਆ ਰਾਸ਼ੀ ਵਾਲੇ ਖਾਣ-ਪੀਣ ਦਾ ਰੱਖੋ ਖ਼ਾਸ ਖ਼ਿਆਲ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY