ਮੇਖ : ਕਾਰੋਬਾਰੀ ਪਲਾਨਿੰਗ ਤਿਆਰ ਕਰਨ ਲਈ, ਪੁਰਵ ਦੁਪਹਿਰ ਤਕ ਸਮਾਂ ਸੰਤੋਖਜਨਕ ਪਰ ਬਾਅਦ ’ਚ ਕੰਮਕਾਜੀ ਭਜਦੌੜ ਚੰਗਾ ਨਤੀਜਾ ਦੇਵੇਗੀ।
ਬ੍ਰਿਖ : ਕਾਰੋਬਾਰੀ ਟੂਰਿੰਗ ਪਲਾਨ ਕਰਨ ਲਈ ਸਮਾਂ ਬਿਹਤਰ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਕਿਸੇ ਨਾ ਕਿਸੇ ਝਮੇਲੇ ਦੇ ਜਾਗਣ ਦਾ ਡਰ ਰਹੇਗਾ।
ਮਿਥੁਨ : ਸਮਾਂ ਪੁਰਵ ਦੁਪਹਿਰ ਤੱਕ ਨੁਕਸਾਨ ਵਾਲਾ, ਕੋਈ ਵੀ ਕਦਮ ਜਲਦੀ ’ਚ ਨਾ ਚੁੱਕੋ ਪਰ ਬਾਅਦ ’ਚ ਸਮਾਂ ਸਫਲਤਾ ਅਤੇ ਬਿਹਤਰੀ ਕਰਨ ਵਾਲਾ।
ਕਰਕ : ਸਿਤਾਰਾ ਪੁਰਵ ਦੁਪਹਿਰ ਤਕ ਬਿਹਤਰ, ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ, ਇੱਜ਼ਤਮਾਣ ਦੀ ਪ੍ਰਾਪਤੀ ਪਰ ਬਾਅਦ ’ਚ ਉਲਝਣਾਂ-ਮੁਸ਼ਕਲਾਂ ਉਭਰਦੀਅਾਂ ਸਿਮਟਦੀਅਾਂ ਰਹਿਣਗੀਅਾਂ।
ਸਿੰਘ : ਸਿਤਾਰਾ ਪੁਰਵ ਦੁਪਹਿਰ ਤਕ ਸਫਲਤਾ ਦੇਣ, ਇੱਜ਼ਤਮਾਣ ਵਧਾਉਣ ਅਤੇ ਬਿਹਤੀ ਕਰਨ ਵਾਲਾ ਪਰ ਬਾਅਦ ’ਚ ਅਰਥ ਦਸ਼ਾ ਕੰਫਰਟੇਬਲ ਬਣੇਗੀ।
ਕੰਨਿਆ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਤੇਜ ਪ੍ਰਭਾਵ ਦਬਦਬਾ ਬਣਿਆ ਰਹੇਗਾ, ਸ਼ਤਰੂ ਕਮਜ਼ੋਰ ਰਹਿਣਗੇ।
ਤੁਲਾ : ਸਿਤਾਰਾ ਪੁਰਵ ਦੁਪਹਿਰ ਤੱਕ ਪੇਟ ਲਈ ਕਮਜ਼ੋਰ, ਲੈਣ-ਦੇਣ ਦੇ ਕੰਮ ਵੀ ਸੁਚੇਤ ਰਹਿ ਕੇ ਕਰੋ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।
ਬ੍ਰਿਸ਼ਚਕ : ਸਿਤਾਰਾ ਪੁਰਵ ਦੁਪਹਿਰ ਤਕ ਸਟ੍ਰਾਂਗ, ਕਾਰੋਬਾਰੀ ਕੰਮਾਂ ਦੀ ਦਸ਼ਾ ਚੰਗੀ ਪਰ ਬਾਅਦ ’ਚ ਸਮਾਂ ਖਾਣ-ਪੀਣ ’ਚ ਅਹਿਤਿਆਤ ਵਰਤਣ ਵਾਲਾ ਹੋਵੇਗਾ।
ਧਨ : ਪੁਰਵ ਦੁਪਹਿਰ ਤਕ ਸਮਾਂ ਸੁਚੇਤ ਰਹਿ ਕੇ ਬਿਤਾਓ ਕਿਉਂਕਿ ਮੁਸ਼ਕਲਾਂ ਨਾਲ ਨਿਪਟਣਾ ਪੈ ਸਕਦਾ ਹੈ ਪਰ ਬਾਅਦ ’ਚ ਜਨਰਲ ਹਾਲਾਤ ਬਿਹਤਰ ਬਣਨਗੇ।
ਮਕਰ : ਸਿਤਾਰਾ ਪੁਰਵ ਦੁਪਹਿਰ ਤੱਕ ਬਿਹਤਰ, ਇਰਾਦਿਆਂ ’ਚ ਮਜ਼ਬੂਤੀ, ਸਕੀਮਾਂ- ਪ੍ਰੋਗਰਾਮ ਸਿਰੇ ਚੜ੍ਹਣਗੇ ਪਰ ਬਾਅਦ ’ਚ ਸਮਾਂ ਕਮਜ਼ੋਰ।
ਕੁੰਭ : ਸਿਤਾਰਾ ਪੁਰਵ ਦੁਪਹਿਰ ਤਕ ਸਫਲਤਾ ਵਾਲਾ, ਅਰਥ ਦਸ਼ਾ ਕੰਫਰਟੇਬਲ ਰਹੇਗੀ ਪਰ ਬਾਅਦ ’ਚ ਵੀ ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ।
ਮੀਨ : ਪੁਰਵ ਦੁਪਹਿਰ ਤਕ ਕੰਮਕਾਜੀ ਭੱਜਦੌੜ ਅਤੇ ਵਿਅਸਤਤਾ ਬਣੀ ਰਹੇਗੀ ਫਿਰ ਬਾਅਦ ’ਚ ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ।
15 ਜੁਲਾਈ 2023, ਸ਼ਨੀਵਾਰ
ਪ੍ਰਥਮ (ਸ਼ੁੱਧ) ਸਾਉਣ ਵਦੀ ਤਿੱਥੀ ਤਰੋਦਸ਼ੀ (ਰਾਤ 8.33 ਤੱਕ) ਅਤੇ ਮਗਰੋਂ ਤਿੱਥੀ ਚੌਦਸ
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਿਥੁਨ ’ਚ
ਚੰਦਰਮਾ ਬ੍ਰਿਖ ’ਚ
ਮੰਗਲ ਸਿੰਘ ’ਚ
ਬੁੱਧ ਕਰਕ ’ਚ
ਗੁਰੂ ਮੇਖ ’ਚ
ਸ਼ੁੱਕਰ ਸਿੰਘ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਹਾੜ੍ਹ ਪ੍ਰਵਿਸ਼ਟੇ 31, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 24 (ਹਾੜ੍ਹ), ਹਿਜਰੀ ਸਾਲ 1944, ਮਹੀਨਾ : ਜਿਲਹਿਜ, ਤਰੀਕ : 26, ਸੂਰਜ ਉਦੇ ਸਵੇਰੇ 5.38 ਵਜੇ, ਸੂਰਜ ਅਸਤ ਸ਼ਾਮ 7.30 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮ੍ਰਿਗਸ਼ਿਰ (15-16 ਮੱਧ ਰਾਤ 12.23 ਤਕ) ਅਤੇ ਮਗਰੋਂ ਨਕਸ਼ੱਤਰ ਆਰਦਰਾ, ਯੋਗ : ਵ੍ਰਿਧੀ (ਸਵੇਰੇ 8.21 ਤੱਕ) ਅਤੇ ਮਗਰੋਂ ਯੋਗ ਧਰੁਵ, ਚੰਦਰਮਾ : ਬ੍ਰਿਖ ਰਾਸ਼ੀ ’ਤੇ (ਪੁਰਬ ਦੁਪਹਿਰ 11.22 ਤਕ) ਅਤੇ ਮਗਰੋਂ ਮਿਥੁਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਸ਼ੁਰੂ ਹੋਵੇਗੀ (ਰਾਤ 8.33 ’ਤੇ)। ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼ਨੀ ਪ੍ਰਦੋਸ਼ ਵਰਤ ਸਾਉਣ ਸ਼ਿਵਰਾਤਰੀ ਵਰਤ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮਿਥੁਨ ਰਾਸ਼ੀ ਵਾਲਿਆਂ ਲਈ ਝਮੇਲਿਆਂ ਭਰਿਆ ਰਹੇਗਾ ਦਿਨ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY